Tag Archive "aam-aadmi-party"

ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ ਚੋਂ ਕੱਢਿਆ ਬਾਹਰ

ਆਮ ਆਦਮੀ ਪਾਰਟੀ ਦੇ ਦਿੱਲੀ ਪੱਖੀ ਧੜ੍ਹੇ ਅਤੇ ਖਹਿਰਾ ਪੱਖੀ ਧੜੇ ਵਿੱਚ ਚੱਲ ਰਹੀ ਖਿੱਚੋਤਾਣ ਦੇ ਚਲਦਿਆਂ ਅੱਜ ਆਪ ਨੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਖਰੜ ਹਲਕੇ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।

‘ਆਪ’ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਿਮਾਇਤ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੀਪੀਐਫ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ 1 ਜਨਵਰੀ 2004 ਤੋਂ ਬਾਅਦ ਸਰਕਾਰੀ ਨੌਕਰੀ ਵਿਚ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿਚ ਲਿਆਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ।

ਬੇਅਦਬੀ ਕਾਂਡ: ਬਾਦਲਾਂ ਤੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਵਫਦ ਰਾਜਪਾਲ ਨੂੰ ਮਿਿਲਆ

ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ ਵਲੋਂ ਕਤਲ ਕੀਤੇ ਦੋ ਸਿਖਾਂ ਦੇ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਬਰਗਾੜੀ ਗੋਲੀਕਾਂਡ ਦੇ ਸ਼ਹੀਦਾਂ ਦੇ ਤੀਜੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।

ਮੇਰੇ ਨਾਲ ਖੜ੍ਹਨ ਦੀ ਥਾਂਵੇ ਮੇਰੀ ਪਾਰਟੀ ਹੋਈ ਮੇਰੇ ਹੀ ਵਿਰੁੱਧ : ਹਰਵਿੰਦਰ ਸਿੰਘ ਫੂਲਕਾ

ਸੁਖਪਾਲ ਸਿੰਘ ਖਹਿਰਾ ਵਲੋਂ ਸ.ਫੂਲਕਾ ਦੇ ਅਸਤੀਫੇ ਬਾਰੇ ਅਣਜਾਣਤਾ ਦਿਖਾਉਣ ਉੱਤੇ ਉਹਨਾਂ ਕਿਹਾ “,ਮੈਂ 9 ਅਕਤੂਬਰ ਦੀ ਰਾਤ ਨੂੰ ਸੁਖਪਾਲ ਖਹਿਰਾ ਨੂੰ ਬਰਗਾੜੀ ਵਿਖੇ ਹੋਏ ਭਾਰੀ ਇਕੱਠ ਬਾਰੇ ਵਧਾਈ ਦੇਣ ਲਈ ਫੋਨ ਕੀਤਾ ਤਾਂ ਮੇਰੀ ੳੇੁਹਨਾਂ ਨਾਲ ਅਸਤੀਫੇ ਬਾਰੇ ਵੀ ਗੱਲ ਹੋਈ ਸੀ”,

ਐਡਵੋਕੇਟ ਫੂਲਕਾ ਨੇ ਵਿਧਾਨ ਸਭਾ ਤੋਂ ਅਸਤੀਫਾ ਦਿੱਤਾ ਤੇ ਕਾਂਗਰਸ ਸਰਕਾਰ ਦੇ 5 ਮੰਤਰੀਆਂ ਦੇ ਅਸਤੀਫੇ ਮੰਗੇ

ਆਮ ਆਦਮੀ ਪਾਰਟੀ ਦੇ ਆਗੂ ਤੇ ਦਾਖਾ ਹਲਕੇ ਤੋਂ ਐਮ. ਐਲ. ਏ. ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ।

ਡੀਏਪੀ ਖਾਦ ਦੀ ਕੀਮਤ ‘ਚ ਪ੍ਰਤੀ ਬੋਰਾ ਕੀਤੇ 140 ਰੁਪਏ ਦੇ ਵਾਧੇ ਨੂੰ ਵਾਪਸ ਲਿਆ ਜਾਵੇ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਦਮ-ਕਦਮ 'ਤੇ ਮਾਰਨ ਲੱਗੀਆਂ ਹੋਈਆਂ ਹਨ, ਜਦਕਿ ਕਿਰਸਾਨੀ ਪਹਿਲਾਂ ਹੀ ਕਰਜ਼ ਦੇ ਅਸਹਿ ਬੋਝ ਅਤੇ ਗੰਭੀਰ ਆਰਥਿਕ ਸੰਕਟ 'ਚ ਗੁਜ਼ਰ ਰਹੀ ਹੈ।

ਬਰਗਾੜੀ ਮੋਰਚਾ: ਪਿੰਡਾਂ ਵਿੱਚ ਨੌਜਵਾਨਾਂ ਦੀਆਂ ਕਮੇਟੀਆਂ ਬਣਾਓ, 14 ਨੂੰ ਸ਼ਹੀਦੀ ਦਿਹਾੜੇ ਮੌਕੇ ਮੁੜ ਪਹੁੰਚੋ

ਪਿੰਡ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਅਤੇ ਗਵਾਂਡੀ ਸੂਬਿਆਂ ਵਿਚੋਂ ਸਿੱਖ ਸੰਗਤਾਂ ਏਨੀ ਵੱਡੀ ਗਿਣਤੀ ਵਿੱਚ ਅੱਜ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਕਿ ਇਸ ਪਿੰਡ ਨੂੰ ਜਾਣ ਵਾਲੇ ਸਾਰੇ ਰਾਹ ਜਾਮ ਹੋ ਗਏ ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਤੇ ਨਹੀਂ ਪਹੁੰਚ ਸਕੀਆਂ ਤੇ ਕਈ ਕਿਲੋਮੀਟਰਾਂ ਤੱਕ ਜਾਮ ਲੱਗੇ ਰਹੇ।

ਆਪ ਨੇ 7 ਅਕਤੂਬਰ ਦੀ ਭੁੱਖ ਹੜਤਾਲ ਦਾ ਫੈਂਸਲਾ ਵਾਪਿਸ ਲੈ ਕੇ ਬਰਗਾੜੀ ਮੋਰਚੇ ‘ਤੇ ਪਹੁੰਚਣ ਦੀ ਕੀਤੀ ਅਪੀਲ

ਚੰਡੀਗੜ੍ਹ: ਬਰਗਾੜੀ ਸਮੇਤ ਸੂਬੇ ਭਰ ‘ਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ...

ਕੰਵਰ ਸੰਧੂ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸਾਕਾ ਨਕੋਦਰ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ...

« Previous PageNext Page »