ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਜੂਨ 1984 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵੱਲੋਂ ਉੱਥੋਨ ਚੁੱਕੇ ਇਤਿਹਾਸਕ ਦਸਤਾਵੇਜ਼ ਅਤੇ ਹੋਰ ਕੀਮਤੀ ਚੀਜ਼ਾਂ ਵਾਪਸ ਕਰਨ ਲਈ ਬਭਾਰਤੀ ਰੱਖਿਆ ਮੰਤਰੀ ਰੀ ਮਨੋਹਰ ਪਰੀਕਰ ਮੁਾਲਕਾਤ ਕੀਤੀ।
ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ 'ਤੇ ਭਾਰਤੀ ਫੌਜਾਂ ਵੱਲੋਂ ਜੁਂ 1984 ਵਿੱਚ ਹਮਲਾ ਕਰਕੇ ਸਿੱਖ ਪ੍ਰਭੁਸਤਾ ਦੇ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਨਾਲ ਨਾਲ ਸ਼੍ਰੀ ਦਰਬਾਰ ਸਾਹਿਬ ਸਮੂਹ ਦੀਆਂ ਹੋਰ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪਹੁਚਾਇਆ ਸੀ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੌਰਾਨ ਫੌਜ ਵੱਲੋਂ ਇੱਥੋਂ ਚੁੱਕ ਕੇ ਲਿਜਾਏ ਗਏ ਸਿੱਖ ਰੈਫਰੈਂਸ ਲਾਇਬਰੇਰੀ ਦੇ ਸਾਹਿਤ ਦੀ ਤਿੰਨ ਦਹਾਕੇ ਬੀਤ ਜਾਣ ‘ਤੇ ਵੀ ਕੋਈ ਉੱਘ-ਸੁੱਘ ਨਹੀਂ ਨਿਕਲ ਰਹੀ।
ਦਲ ਖਾਲਸਾ ਨੇ ਕਿਹਾ ਕਿ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਆਪਣੀ ਜੀਵਨੀ ਵਿੱਚ ਜੋ ਦਰਬਾਰ ਸਾਹਿਬ ਹਮਲੇ ਸਬੰਧੀ ਵਿਚਾਰ ਪ੍ਰਗਟਾਏ ਹਨ, ਉਹ ਸਚਾਈ ਤੋਂ ਦੂਰ ਹਨ। ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸ਼੍ਰੀ ਮੁਖਰਜੀ ਵਲੋਂ ਇਹ ਕਹਿਣਾ ਕਿ ਫੌਜੀ ਹਮਲਾ ਟਾਲਿਆ ਨਹੀਂ ਜਾ ਸਕਦਾ ਸੀ ਕਿਉਕਿ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਸਨ, ਕੋਰਾ ਝੂਠ ਹੈ। ਉਹਨਾਂ ਕਿਹਾ ਕਿ ਇਹ ਗੱਲ ਉਜਾਗਰ ਹੋ ਚੁੱਕੀ ਹੈ ਕਿ ਫਰਵਰੀ 1984 ਵਿੱਚ ਭਾਰਤ ਸਰਕਾਰ ਨੇ ਬ੍ਰਿਟਿਸ਼ ਸਰਕਾਰ ਪਾਸੋਂ ਦਰਬਾਰ ਸਾਹਿਬ ਉਤੇ ਹਮਲੇ ਲਈ ਸੁਝਾਅ ਤੇ ਮਦਦ ਮੰਗੀ ਸੀ।
ਜੂਨ 1984 ਵਿੱਚ ਤਤਕਾਲੀ ਪਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫੌਜ ਨੂੰ ਹਮਲਾ ਕਰਨ ਦੇ ਦਿੱਤੇ ਹੁਕਮਾਂ ਨੂੰ ਭਾਰਤੀ ਰਾਸ਼ਟਰਪਤੀ ਪ੍ਰਨਾਬ ਮੁਖਰਜੀ ਨੇ ਜ਼ਾਇਜ ਦੱਸਦਿਆਂ ਕਿਹਾ ਕਿ ਇਸ ਤੋਂ ਬਿਨ੍ਹਾਂ ਹੋਰ ਕੋਈ ਚਾਰਾ ਨਹੀਂ ਸੀ।
ਨਵੰਬਰ ੧੯੮੪ ਵਿੱਚ ਸਿੱਖਾਂ ਦੇ ਕਤਲੇਆਮ ਨੂੰ ੩੧ ਸਾਲ ਬੀਤ ਚੁੱਕੇ ਹਨ ਪਰ ਇਸਦੇ ਬਾਵਜੂਦ ਵੀ ਅਜ਼ਾਦ ਅਤੇ ਜਮਹੂਰੀ ਭਾਰਤ ਵਿੱਚ ਉਸ ਬੇਕਿਰਕ ਕਤਲੇਆਮ ਦੇ ਕਿਸੇ ਇੱਕ ਵੀ ਮੁਲਜਮ ਨੂੰ ਸਜ਼ਾ ਨਹੀ ਦਿੱਤੀ ਗਈ। ਦਰਜਨਾ ਕਮਿਸ਼ਨ ਅਤੇ ਕਮੇਟੀਆਂ ਬਣਨ ਦੇ ਬਾਵਜੂਦ ਵੀ ਕਿਸੇ ਇੱਕ ਵੀ ਅਦਾਲਤ ਜਾਂ ਕਮੇਟੀ ਨੇ ਸਿੱਖਾਂ ਨੂੰ ਇਨਸਾਫ ਨਹੀ ਦਿੱਤਾ ਅਤੇ ਨਾ ਹੀ ਹੁਣ ਕਿਸੇ ਕਿਸਮ ਦਾ ਇਨਸਾਫ ਮਿਲਣ ਦੀ ਆਸ ਹੈ।[.....]
ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਭਾਰਤੀ ਫੌਜ ਦੁਆਰਾ ਹਮਲਾ ਕਰਵਾਕੇ ਹਜ਼ਾਰਾਂ ਬੇਕਸੂਰ ਸਿੱਖਾਂ ਨੂੰ ਸ਼ਹੀਦ ਕਰਕੇ ਸਿੱਖ ਸਰਵਉੱਚਤਾ ਦੇ ਪ੍ਰਤੀਕ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਤੋਪਾਂ ਦੇ ਗੋਲਿਆਂ ਨਾਲ ਢਹਿ ਢੇਰੀ ਕਰ ਦਿੱਤਾ ਸੀ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਾਰ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਮੇਂ ਭਾਰਤੀ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਮਹਾਂਰਾਸ਼ਟਰ ਦੇ ਸ਼ਹਿਰ ਪੂਨੇ ਵਿੱਚ ਜਾ ਕੇ ਉਸਦੀੇ ਕੀਤੇ ਪਾਪਾਂ ਦੀ ਸਜ਼ਾ ਦੇਣ ਵਾਲੇ ਸਿੱਖੀ ਗਗਨ ਮੰਡਲ ਦੇ ਧਰੂ ਤਾਰੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ।
ਤਾਜ਼ਾ ਲੰਘੀਆਂ ਲੋਕ ਸਭਾ ਚੋਣਾਂ ਸਮੇਂ ਪਏ ਦਲਬਦਲੀ ਦੇ ਗਾਹ ਵਿਚ ਅੰਗਰੇਜ਼ੀ ਅਖ਼ਬਾਰ ਹਿੰਦੋਸਤਾਨ ਟਾਈਮਜ਼ ਨੇ ਲਿਖਿਆ (ਗਿੱਲ ਜੂਨ ੮੪ ਨੂੰ ਭੁੱਲਿਆ)। ਸੁਣਿਐ ਇਹ ਪਹਿਲਾਂ ਹਰ ਸਾਲ ਇਹ ਦਿਹਾੜਾ ਮਨਾਇਆ ਕਰਦਾ ਸੀ। ਉਸਦੇ ਦਲ ਵਾਲਿਆਂ ਅਤੇ ਸਾਥੀਆਂ ਨੇ ਇਕ ਰਟਿਆ-ਰਟਾਇਆ ਬਿਆਨ ਦਿੱਤਾ- "ਪੰਥ ਦੀ ਪਿੱਠ ਵਿਚ ਛੁਰਾ ਮਾਰਿਐ"। ਇਸ ਬਾਰੇ ਇੱਕ ਟਿੱਪਣੀ ਕੈਨੇਡਾ ਤੋਂ ਨਿਕਲਦੇ ਪੰਜਾਬੀ ਅਖ਼ਬਾਰ 'ਚੜ੍ਹਦੀ ਕਲਾ' ਨੇ ਕੀਤੀ- "ਜਿਨ੍ਹਾਂ ਨੇ ਪੰਥ ਦੀ ਪਿੱਠ ਵਿਚ ਛੁਰਾ ਮਾਰਿਆ, ਗਿੱਲ ਨੇ ਤਾਂ ਉਨ੍ਹਾਂ ਦੀ ਪਿੱਠ ਵਿਚ ਛੁਰਾ ਮਾਰਿਐ"। ਇਸੇ ਖ਼ਬਰ ਬਾਰੇ ਕਾਮਰੇਡਾਂ ਦੇ ਅਖ਼ਬਾਰ 'ਨਵਾਂ ਜ਼ਮਾਨਾ' ਨੇ ਵੀ ਸੰਪਾਦਕੀ ਲਿਖੀ ਕਿ ਜਦੋਂ ਗਿੱਲ ਅਤੇ ਉਹਦੇ ਵਰਗੇ ਹੋਰ ਅਨੇਕਾਂ ਘਰਾਂ ਤੋਂ ਚੱਲੇ ਸਨ ਤਾਂ ਉਦੋਂ ਇਹ ਸਾਰੇ ਇਸ ਤਰ੍ਹਾਂ ਦੇ ਨਹੀਂ ਸਨ। ਇਨ੍ਹਾਂ ਦੇ ਇਸ ਤਰ੍ਹਾਂ ਹੋਣ ਵਿਚ ਭਿੰਡਰਾਂਵਾਲੇ ਨਾਲੋਂ ਸ. ਬਾਦਲ ਵਰਗਿਆਂ ਦਾ ਵੱਧ ਦੋਸ਼ ਹੈ। ਅਖ਼ਬਾਰਾਂ ਵਿਚ ਛਪੇ ਬਿਆਨ ਅਤੇ ਅਲਫਾ ਟੀ.ਵੀ. 'ਤੇ ਗੱਲਬਾਤ ਦੌਰਾਨ ਉਸਨੇ ਕਹਿ ਦਿੱਤਾ ਕਿ ਸਾਨੂੰ ਬੀਤੇ ਨੂੰ ਭੁੱਲ ਜਾਣਾ ਚਾਹੀਦਾ ਹੈ ਹੁਣ ਕਾਂਗਰਸ ਬਦਲ ਗਈ ਹੈ। ਕਾਂਗਰਸ ਦੇ ਬਦਲਣ ਦੀ ਗੱਲ ਬਾਅਦ ਵਿਚ ਪਹਿਲਾਂ ਅਸੀਂ ਭੁੱਲ ਦੀ ਗੱਲ ਕਰ ਲਈਏ।
ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਕੀਤੇ ਫੌਜੀ ਹਮਲੇ ਵਿੱਚ ਬਰਤਾਨੀਆਂ ਸਰਕਾਰ ਦੀ ਭੂਮਿਕਾ ਨਸ਼ਰ ਹੋਣ ਤੋਂ ਬਾਅਦ ਬਰਤਾਨੀਆ ਦੇ ਗੁਪਤ ਸਰਕਾਰੀ ਦਸਤਾਵੇਜ਼ਾਂ ਤੋਂ ਜੂਨ 1984 ਦੇ ਘੱਲੂਘਾਰੇ ਅਤੇ ਉਸਤੋਂ ਬਾਅਦ ਵਾਪਰੇ ਘਟਨਾਂਕ੍ਰਮ ਸਬੰਧੀ ਆਏ ਦਿਨ ਕੁਝ ਨਵੇਂ ਰਹੱਸਾਂ ਦਾ ਪ੍ਰਗਟਾਵਾ ਹੋ ਰਿਹਾ ਹੈ।
« Previous Page — Next Page »