ਚੰਡੀਗੜ੍ਹ, ਪੰਜਾਬ (8 ਫਰਵਰੀ, 2012 – ਸਿੱਖ ਸਿਆਸਤ): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਖਿਲਾਫ ਸਿਆਸੀ ਕਾਰਨਾਂ ਕਰਕੇ ਦਰਜ਼ ਕੀਤੇ ਗਏ ਮਾਨਸਾ ਕੇਸ ਵਿਚੋਂ ਜਮਾਨਤ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਣੀ ਸੀ ਪਰ ਜੱਜ ਅਲੋਕ ਸਿੰਘ ਵੱਲੋਂ ਦੋਹਰੇ ਬੈਂਚ ਦੇ ਰੁਝੇਵਿਆਂ ਵਿਚ ਰੁਝੇ ਰਹਿਣ ਨਾਲ ਪੱਕੀ ਜਮਾਨਤ ਵਾਲੇ ਇਕੱਲੇ ਬੈਂਚ ਵਾਲੇ ਮਾਮਲਿਆਂ ਦੀ ਸੁਣਵਾਈ ਨਹੀਂ ਕੀਤੀ ਗਈ।
February 8, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਮਾਨਸਾ, ਪੰਜਾਬ (6 ਫਰਵੀ, 2012 – ਸਿੱਖ ਸਿਆਸਤ): ਮਾਨਸਾ ਦੀ ਸਥਾਨਕ ਅਦਾਲਤ ਵਿਚ ਡੇਰਾ ਸਿਰਸਾ ਪ੍ਰੇਮੀ ਲਿੱਲੀ ਕੁਮਾਰ ਦੇ ਕਤਲ ਕੇਸ ਦੀ ਅੱਜ ਸੁਣਵਾਈ ਹੋਈ ਅਤੇ ਅਗਲੀ ਤਰੀਕ 15 ਫਰਵਰੀ ‘ਤੇ ਪਾ ਦਿੱਤੀ ਗਈ ਹੈ।
ਇਸ ਮਾਮਲੇ ਵਿਚ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਮਨਧੀਰ ਸਿੰਘ ਤੋਂ ਇਲਾਵਾ ਭਾਈ ਬਲਬੀਰ ਸਿੰਘ ਮੌਲਵੀਵਾਲਾ, ਗਮਦੂਰ ਸਿੰਘ, ਰਾਜਪਾਲ ਸਿੰਘ ਕੋਟਧਰਮੂ, ਮੱਖਣ ਸਿੰਘ ਸਮਾਉਂ, ਗੁਰਬੀਰ ਸਿੰਘ, ਅੰਮ੍ਰਿਤਪਾਲ ਸਿੰਘ ਕੋਟਧਰਮੂ, ਕਰਨ ਸਿੰਘ ਝੰਡੂਕੇ, ਗੁਰਦੀਪ ਸਿੰਘ ਰਾਜੂ ਅਦਾਲਤ ਵਿਚ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੁਕਦਮੇਂ ਵਿਚ ਨਾਮਜ਼ਦ ਪਿੰਡ ਆਲਮਪੁਰ ਮੰਦਰਾਂ ਨਿਵਾਸੀ ਦਲਜੀਤ ਸਿੰਘ ਟੈਣੀ, ਡਾਕਟਰ ਸ਼ਿੰਦਾ ਤੇ ਮਿੱਠੂ ਸਿੰਘ ਵੀ ਹਾਜ਼ਰ ਸਨ। ਇਸ ਮਾਮਲੇ ਵਿਚ ਮੁਢਲੀ ਐਫ. ਆਈ. ਆਰ ਤੇ ਗਵਾਹ ਕਤਲ ਦਾ ਦੋਸ਼ ਆਲਮਪੁਰ ਮੰਦਰਾਂ ਦੇ ਉਕਤ ਵਿਅਕਤੀਆਂ ਉੱਤੇ ਧਰ ਰਹੇ ਹਨ ਪਰ ਪੁਲਿਸ ਤੇ ਸਰਕਾਰੀ ਵਕੀਲ ਇਸ ਮੁਕਦਮੇਂ ਵਿਚ ਪੰਚ ਪ੍ਰਧਾਨੀ ਦੇ ਆਗੂਆਂ ਤੇ ਹੋਰਨਾਂ ਨੂੰ ਫਸਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ।
February 7, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਲੁਧਿਆਣਾ, 21 ਜਨਵਰੀ 2012 (ਸਿੱਖ ਸਿਆਸਤ)- ਸਿੱਖ ਸਿਆਸਤ ਬਿਊਰੋ ਮੁਤਾਬਕ ਅੱਜ ਸ਼ਾਮ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵਲੋਂ ਭਾਈ ਦਲਜੀਤ ਸਿੰਘ ਬਿੱਟੂ ਦੀਆਂ ਪੰਥਕ ਸਰਗਰਮੀਆਂ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਈ-ਬੁੱਕ “ਸਿੱਖ ਸਿਆਸਤ ਦਾ ਸੱਚਾ ਪਾਂਧੀ” ਜਾਰੀ ਕੀਤੀ ਗਈ।
January 21, 2012 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ,
ਸਾਹਿਤਕ ਕੋਨਾ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਮਾਨਸਾ/ਪੰਜਾਬ (17 ਜਨਵਰੀ, 2011): ਮਾਨਸਾ ਦੀ ਅਦਾਲਤ ਵਿਚ ਚੱਲ ਰਹੇ ਡੇਰਾ ਸਿਰਸਾ ਦੇ ਪ੍ਰੇਮੀ ਲੀਲੀ ਸ਼ਰਮਾ ਕਤਲ ਦੇ ਮੁਕਦਮੇਂ ਵਿਚ ਇਕ ਵਾਰ ਫਿਰ ਮ੍ਰਿਤਕ ਦੇ ਭਰਾ ਬਲੀ ਸਿੰਘ ਦੀ ਗਵਾਹੀ ਹੋਈ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਤੇ ਹੋਰਨਾਂ ਦੀ ਮੁੜ ਪੇਸ਼ੀ 6 ਫਰਵਰੀ ‘ਤੇ ਪੈ ਗਈ ਹੈ। ਸਥਾਨਕ ਵਧੀਕ ਸੈਸ਼ਨ ਜੱਜ ਬਲਦੇਵ ਸਿੰਘ ਸੋਢੀ ਦੀ ਅਦਾਲਤ ਵਿਚ ਬਲੀ ਸਿੰਘ, ਜੋ ਕਿ ਇਸ ਮਮਾਲੇ ਦਾ ਮੁੱਖ ਗਵਾਹ ਹੈ, ਨੇ ਆਪਣੀ ਗਵਾਹੀ ਦਰਜ਼ ਕਰਵਾਈ।
January 18, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲ਼ੁਧਿਆਣਾ (16 ਜਨਵਰੀ, 2012 – ਸਿੱਖ ਸਿਆਸਤ): ਲੁਧਿਆਣਾ ਕਚਹਿਰੀਆਂ ਵਿਚ ਅੱਜ ਸਵੇਰ ਤੋਂ ਹੀ ਪੁਲਿਸ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਕਿਉਂਕਿ ਅੱਜ ਲੁਧਿਆਣਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰਨਾਂ ਸਿੰਘਾਂ ਦੀਆਂ ਤਰੀਕ ਪੇਸ਼ੀਆਂ ਸਨ। ਭਾਈ ਦਲਜੀਤ ਸਿੰਘ ਬਿੱਟੂ ਨੂੰ ਕੇਂਦਰੀ ਜੇਲ੍ਹ ਗੁਮਟਾਲਾ (ਅੰਮ੍ਰਿਤਸਰ) ਤੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਅਤੇ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਨੂੰ ਸਕਿਊਰਿਟੀ ਜੇਲ੍ਹ ਨਾਭਾ ਤੋਂ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਲਿਆ ਕੇ ਪੇਸ਼ ਕੀਤਾ ਗਿਆ।
January 16, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਲੁਧਿਆਣਾ (10 ਜਨਵਰੀ, 2012): ਭਾਈ ਦਲਜੀਤ ਸਿੰਘ ਬਿੱਟੂ ਦੀ ਗ੍ਰਿਫਤਾਰੀ ਸੰਨ 1995 ਵਿਚ ਹੋਈ ਸੀ। ਇਸ ਤੋਂ ਪਹਿਲਾਂ ਉਹ ਹਥਿਆਰਬੰਦ ਜੁਝਾਰੂ ਸੰਘਰਸ਼ ਦਾ ਹਿੱਸਾ ਰਹੇ। ਇਸ ਸਮੇਂ ਦੌਰਾਨ ਵੀ ਭਾਈ ਦਲਜੀਤ ਸਿੰਘ ਨੂੰ ਉਨ੍ਹਾਂ ਦੀ ਦੂਰ-ਦ੍ਰਿਸ਼ਟੀ, ਸਹਿਜ, ਜੁਝਾਰੂ ਕਾਰਨਾਮਿਆਂ ਅਤੇ ਸੰਘਰਸ਼ਸ਼ੀਲ ਤੇ ਚੇਤਨ ਸਿਆਸਤ ਕਾਰਨ ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਦੇ ਤੌਰ ਉੱਤੇ ਜਾਣਿਆ ਜਾਂਦਾ ਰਿਹਾ ਹੈ।
January 9, 2012 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ,
ਸਾਹਿਤਕ ਕੋਨਾ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਮਾਨਸਾ (6 ਜਨਵਰੀ, 2011): ਮਾਨਸਾ ਵਿਖੇ ਚੱਲ ਰਹੇ ਲਿੱਲੀ ਸ਼ਰਮਾ ਕੇਸ ਵਿਚ ਭਾਈ ਦਲਜੀਤ ਸਿੰਘ ਅਤੇ ਸਾਥੀਆਂ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 17 ਜਨਵਰੀ ਤਰੀਕ ਮਿੱਥੀ ਗਈ ਹੈ। ਇਸੇ ਮਾਮਲੇ ਵਿਚ ਭਾਈ ਦਲਜੀਤ ਸਿੰਘ ਦੀ ਜਮਾਨਤ ਦੀ ਅਰਜ਼ੀ ਉੱਤੇ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 24 ਜਨਵਰੀ, 2012 ਨੂੰ ਹੋਣੀ ਹੈ।
January 6, 2012 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮਾਨਸਾ (06 ਦਸੰਬਰ, 2011): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਤੇ ਹੋਰਨਾਂ ਦੀ ਅੱਜ 6 ਜਨਵਰੀ 2012 ਨੂੰ ਮਾਨਸਾ ਵਿਚ ਡੇਰਾ ਪ੍ਰੇਮੀ ਲਿੱਲ਼ੀ ਸ਼ਰਮਾ ਕਤਲ ਕੇਸ ਦੀ ਤਰੀਕ ਪੇਸ਼ੀ ਹੈ। ਲਿੱਲੀ ਸ਼ਰਮਾ ਕਤਲ ਕੇਸ ਵਿਚ ਭਾਈ ਦਲਜੀਤ ਸਿੰਘ ਦੀ ਜਮਾਨਤ ਲਈ ਹਾਈ ਕੋਰਟ ਵਿਚ ਤਰੀਕ 24 ਜਨਵਰੀ 2012 ਹੈ। ਜੇਕਰ 24 ਜਨਵਰੀ ਨੂੰ ਇਸ ਕੇਸ ਵਿਚ ਭਾਈ ਸਾਹਿਬ ਨੂੰ ਹਾਈ ਕੋਰਟ ਵਿਚੋਂ ਜਮਾਨਤ ਮਿਲ ਜਾਵੇ ਤਾਂ ਭਾਈ ਸਾਹਿਬ ਦੀ ਰਿਹਾਈ ਸੰਭਵ ਹੋ ਸਕੇਗੀ। ਇਹ ਜਾਣਕਾਰੀ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਟ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵੱਲੋਂ “ਫੇਸਬੁੱਕ” ਨਾਮੀ ਸਮਾਜਕ ਸੰਪਰਕ ਮੰਚ ਉੱਤੇ ਰਾਹੀਂ ਸਾਂਝੀ ਕੀਤੀ ਗਈ ਹੈ।
January 6, 2012 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਰੂਪਨਗਰ (4 ਜਨਵਰੀ, 2012): ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਸਮੇਤ ਬੂਟਾ ਸਿੰਘ, ਬਲਜੀਤ ਸਿੰਘ ਭਾਊ, ਸੁਖਵਿੰਦਰ ਸਿੰਘ ਸੁੱਖੀ, ਹਰਮਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਖਿਲਾਫ ਰੋਪੜ ਵਿਖੇ ਚੱਲ ਰਹੇ ਮੁਕਦਮੇਂ ਦੀ ਸੁਣਵਾਈ ਪੂਰੀ ਹੋ ਗਈ ਹੈ। ਸਿੱਖ ਸਿਆਸਤ ਨੈਟਵਰਕ ਨੂੰ ਮਿਲੀ ਜਾਣਕਾਰੀ ਮੁਤਾਬਕ ਅੱਜ 4 ਜਨਵਰੀ ਨੂੰ ਇਸ ਕੇਸ ਵਿਚ ਭਾਈ ਦਲਜੀਤ ਸਿੰਘ ਅਤੇ ਹੋਰਨਾਂ ਨੂੰ ਸਥਾਨਕ ਵਧੀਕ ਸ਼ੈਸ਼ਨ ਜੱਜ ਸ੍ਰੀਮਤੀ ਮਨਜੋਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ।
January 4, 2012 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਮੌਲਬਰਨ ਦੇ ਰੇਡੀਓ ਕੌਮੀ ਆਵਾਜ਼ ਤੋਂ ਦਸਤਖਤੀ ਮੁਹਿੰਮ ਬਾਰੇ ਦਿੱਤੀ ਗਈ ਜਾਣਕਾਰੀ ਇੱਥੇ ਸਾਂਝੀ ਕਰ ਰਹੇ ਹਾਂ।
December 31, 2011 | ਇਹ ਸਮਗਰੀ
ਵੀਡੀਓ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »