Tag Archive "corruption-in-punjab-politics"

ਬੈਂਸਾਂ ਦੇ ਖਿਲਾਫ਼ ਪਾਸ ਹੋਏ ਵਿਧਾਨ ਸਭਾ ਮਤੇ ਦੇ ਸਿਆਸੀ ਮਾਇਨੇ ਕੀ ਨੇ? ਮੁੱਖ ਮੰਤਰੀ ਨੂੰ ਟੇਪ ਜਾਅਲੀ ਜਾਪਦੀ ਹੈ ਤਾਂ ਏਹਦੀ ਪੜਤਾਲ ਕਿਉਂ ਨਹੀਂ? (ਵਿਚਾਰ/ਲੇਖ)

ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ ਦੇ ਇੱਕ ਮਤੇ ਤੱਕ ਪਹੁੰਚ ਗਿਆ ਹੈ।

ਅੰਮ੍ਰਿਤਸਰ ਜ਼ਮੀਨ ਘੁਟਾਲਾ ਕੇਸ ‘ਚ ਮੁੱਖ ਮੰਤਰੀ ਅਮਰਿੰਦਰ ਸਿੰਘ ਨਹੀਂ ਹੋਏ ਪੇਸ਼, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਅਤੇ ਮੁੱਖ ਮੰਤਰੀ ਦੇ ਵਕੀਲ ‘ਚ ਹੋਈ ਤਿੱਖੀ ਬਹਿਸ

ਅਕਾਲੀ-ਭਾਜਪਾ ਵਜ਼ਾਰਤ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ 32 ਏਕੜ ਜ਼ਮੀਨ ਘੁਟਾਲੇ ਦੇ ਕੇਸ ਵਿੱਚ ਨਾਮਜ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਈ ਹੋਰ ਮੁਲਜ਼ਮ ਕੱਲ੍ਹ (29 ਨਵੰਬਰ, 2017) ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਇੱਕ ਅਰਜ਼ੀ ਦਾਇਰ ਕਰ ਕੇ ਵਿਧਾਨ ਸਭਾ ਸੈਸ਼ਨ ਵਿੱਚ ਰੁੱਝੇ ਹੋਣ ਨੂੰ ਕਾਰਨ ਦੱਸਦਿਆਂ ਨਿੱਜੀ ਪੇਸ਼ੀ ਤੋਂ ਛੋਟ ਮੰਗੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।

ਅਸਲ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਬਾਦਲਕੇ-ਕਾਂਗਰਸੀ ਖਹਿਰਾ ਦੇ ਮੁੱਦੇ ‘ਤੇ ਰੌਲਾ ਪਾ ਰਹੇ ਹਨ:ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਬੁਲਾਰੇ ਸਤਵਿੰਦਰ ਸਿੰਘ ਪਲਾਸੌਰ, ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਧਕ ਸਕੱਤਰ ਨਿਰਵੈਲ ਸਿੰਘ ਹਰੀਕੇ, ਪੰਜਾਬ ਮਨੁੱਖੀ ਅਧਿਕਾਰ ਸਗੰਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇੰਨਸਾਫ ਸਘੰਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕੱਲ੍ਹ (19 ਨਵੰਬਰ, 2017)

ਸੁਖਪਾਲ ਖਹਿਰਾ ਦੇ ਮਾਮਲੇ ‘ਚ ਸੁਖਬੀਰ ਬਾਦਲ ਬਹੁਤੀ ਖੁਸ਼ੀ ਨਾ ਮਨਾਉਣ, ਉਸ ਨਾਲ ਵੀ ਇਹ ਕੁਝ ਹੋ ਸਕਦੈ: ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੇ ਮੁਕੱਦਮੇ ਦਾ ਸੰਬੰਧ ਅਦਾਲਤੀ ਕਾਰਵਾਈ ਨਾਲ ਹੈ ਪਰ ਸੁਖਬੀਰ ਬਾਦਲ ਅਤੇ ਕਾਂਗਰਸੀ ਇਸ ਸਮੇਂ ਖੁਸ਼ੀਆਂ ਮਨਾਉਂਦੇ ਨਜ਼ਰ ਆ ਰਹੇ ਹਨ।

ਅੱਜਕੱਲ੍ਹ ਹੋ ਰਹੇ ਸੜਕੀ ਹਾਦਸੇ ਵੀ ਮੜ੍ਹੇ ਜਾ ਰਹੇ ਨੇ ਪਰਾਲੀ ਸਿਰ, ਸੜਕੀ ਸੁਰੱਖਿਆ ਦਾ ਕੋਈ ਇੰਤਜ਼ਾਮ ਨਹੀਂ

ਚਾਹੇ ਦਿੱਲੀ ਵਿੱਚ ਧੂੰਆਂ ਹੋਵੇ, ਯੂ.ਪੀ. ਦੀ ਜਮਨਾ ਐਕਸਪ੍ਰੈਸ ਸੜਕ ’ਤੇ ਧੁੰਦ ਕਾਰਨ ਗੱਡੀਆਂ ਭਿੜੀਆਂ ਹੋਣ ਜਾਂ ਪੰਜਾਬ ਵਿੱਚ ਰਾਤ-ਬਰਾਤੇ ਐਕਸੀਡੈਂਟ ਹੋਵੇ ਸਭ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਾਈ ਅੱਗ ਨੂੰ ਜ਼ੁੰਮੇਵਾਰ ਕਰਾਰ ਦੇ ਦਿੱਤਾ ਜਾਂਦਾ ਹੈ। ਦੋ ਦਿਨ ਪਹਿਲਾਂ ਇੱਕ ਬੰਦੇ ਨੇ ਪੰਜਾਬ ’ਚ ਧੁੰਦ ਦੇ ਗੁਬਾਰ ਦੀ ਵਜ੍ਹਾ ਪਰਾਲੀ ਨੂੰ ਲਾਈ ਅੱਗ ਕਰਾਰ ਦਿੱਤਾ।

ਅਦਾਲਤ ਵਲੋਂ ਸੰਮਨ ਮਾਮਲਾ: ਸੁਖਪਾਲ ਖਹਿਰਾ ਵਲੋਂ ਸੱਦਣ ‘ਤੇ 14 ਵਿਧਾਇਕਾਂ ਨੇ ਮੀਟਿੰਗ ’ਚ ਭਰੀ ਹਾਜ਼ਰੀ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੱਲ੍ਹ (7 ਨਵੰਬਰ, 2017) ਚੰਡੀਗੜ੍ਹ ਵਿਖੇ ਸੱਦੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਮੀਟਿੰਗ ਵਿਚੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਸਣੇ 6 ਵਿਧਾਇਕ ਗੈਰ-ਹਾਜ਼ਰ ਰਹੇ, ਜਦਕਿ 14 ਵਿਧਾਇਕ ਖਹਿਰਾ ਦੀ ਹਮਾਇਤ ਵਿਚ ਖੜ੍ਹੇ ਹੋਏ।

ਫਾਜ਼ਿਲਕਾ ਅਦਾਲਤ ਵਲੋਂ ਸੰਮਨ ਮਾਮਲਾ: ਸੁਖਪਾਲ ਖਹਿਰਾ ਨੂੰ ਹਾਈਕੋਰਟ ‘ਚੋਂ ਮਿਲੀ ਅਗਾਉਂ ਜ਼ਮਾਨਤ

ਨਸ਼ਿਆਂ ਸਬੰਧੀ ਕੇਸ ’ਚ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟਾਂ ਦੀ ਕਾਰਵਾਈ ’ਤੇ ਰੋਕ ਲਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ (6 ਨਵੰਬਰ, 2017) ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

ਸੁਖਪਾਲ ਖਹਿਰਾ ਦੀ ਅੰਦਰੋਂ ਮਖ਼ਾਲਫ਼ਤ ਮਹਿੰਗੀ ਪੈ ਸਕਦੀ ਹੈ ‘ਆਪ’ ਨੂੰ

ਪੰਜਾਬ ’ਚ ਆਮ ਆਦਮੀ ਪਾਰਟੀ ਇੱਕ ਬੜੇ ਨਾਜ਼ੁਕ ਦੌਰ ਵਿਚ ਦਾਖ਼ਲ ਹੋ ਰਹੀ ਹੈ। ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਹੁਦਿਓ ਲਾਹੁਣ ਦੀ ਮੁਹਿੰਮ ਵਿਚ ਬਾਦਲ-ਭਾਜਪਾ ਅਤੇ ਕਾਂਗਰਸ ਦੇ ਨਾਲ ਜਿਵੇਂ ਆਪ ਦੇ ਵਿਧਾਇਕ ਸ਼ਾਮਲ ਹੋਏ ਨੇ ਇਹੀ ਨਾਜ਼ੁਕਤਾ ਦੀ ਵਜ੍ਹਾ ਹੈ। ਆਪ ਪੰਜਾਬ ਦੇ ਮੀਤ ਪ੍ਰਧਾਨ ਅਮਨ ਅਰੋੜਾ ਅਤੇ ਬੀਬੀ ਬਲਜਿੰਦਰ ਕੌਰ ਨੇ ਪ੍ਰੈਸ ਕਾਨਫਰੰਸ ਰਾਹੀਂ ਸਿੱਧੇ ਇਸ਼ਾਰੇ ਕੀਤੇ ਨੇ ਕਿ ਅਸੀਂ ਖਹਿਰਾ ਨੂੰ ਲਾਹੁਣਾ ਚਾਹੁੰਦੇ ਹਾਂ।

ਨਸ਼ਾ ਤਸਕਰੀ ਕੇਸ ‘ਚ ਸੰਮਨ ਭੇਜੇ ਜਾਣ ਦਾ ਮਾਮਲਾ: ਅਸੀਂ ਸਾਰੇ ਸੁਖਪਾਲ ਖਹਿਰਾ ਨਾਲ ਖੜ੍ਹੇ ਹਾਂ: ਮਾਨ

ਫਾਜ਼ਿਲਕਾ ਦੀ ਇਕ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਨਸ਼ਾ ਤਸਕਰੀ ਦੇ ਇਕ ਕੇਸ ਵਿਚ ਦੋਸ਼ੀ ਵਜੋਂ ਸੰਮਨ ਭੇਜੇ ਜਾਣ ਦੇ ਪ੍ਰਤੀਕਰਮ 'ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਨਿੱਡਰ ਬੁਲਾਰਾ ਅਤੇ ਧੜੱਲੇਦਾਰ ਆਗੂ ਕਰਾਰ ਦਿੱਤਾ ਹੈ।

ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਅਮਰਿੰਦਰ ਸਿੰਘ ਖ਼ਿਲਾਫ਼ ਸਰਕਾਰੀ ਗਵਾਹ ਬਣਨ ਨੂੰ ਤਿਆਰ

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅਦਾਲਤ ਨੂੰ ਵੱਖ-ਵੱਖ ਪਹਿਲੂਆਂ ਦੀਆਂ ਬਰੀਕੀਆਂ ਅਤੇ ਅਸਲੀਅਤ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕਰ ਦਿੱਤੀ। ਉਨ੍ਹਾਂ ਆਪਣੇ ਵਕੀਲ ਰਾਜੇਸ਼ ਗੁਪਤਾ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ 20 ਪੰਨਿਆਂ ਦੀ ਪਟੀਸ਼ਨ ਦਾਇਰ ਕੀਤੀ ਹੈ।

Next Page »