Tag Archive "dr-parmvir-singh"

ਵੱਖ-ਵੱਖ ਸਿੱਖ ਮੋਰਚਿਆਂ ਬਾਰੇ ਸ਼੍ਰੋਮਣੀ ਕਮੇਟੀ ਕਿਤਾਬਾਂ ਛਾਪੇਗੀ; ਸੰਤ ਹਰਚੰਦ ਸਿੰਘ ਲੋਂਗੋਵਾਲ ਨਾਲ ਸਬੰਧਤ ਦਸਤਾਵੇਜ ਸੰਭਾਲੇ ਜਾਣਗੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਨਾਲ ਸਬੰਧਤ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੁਕੰਮਲ ਇਤਿਹਾਸ ਦੀ ਖੋਜ ਭਰਪੂਰ ਪੁਸਤਕ ਸਮੇਤ ਵੱਖ-ਵੱਖ ਸਿੱਖ ਮੋਰਚਿਆਂ ਨੂੰ ਪੁਸਤਕ ਰੂਪ ਵਿਚ ਸੰਭਾਲਣ ਦਾ ਫੈਸਲਾ ਕੀਤਾ ਗਿਆ ਹੈ।

ਵਿਵਾਦਿਤ ਕਿਤਾਬ ਦੀ ਪਾਠਕ੍ਰਮ ਕਮੇਟੀ ਦੇ ਸਲਾਹਕਾਰ ਡਾ. ਪਰਮਵੀਰ ਸਿੰਘ ਨਾਲ ਖਾਸ ਗੱਲਬਾਤ (ਵੀਡੀਓ)

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਛਪਵਾਈ ਅਧੀਨ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਪਾਠਕ੍ਰਮ ਲਈ ਬਣੀ ਕਮੇਟੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਰਬੰਸਦਾਨੀ: ਸਿੱਖਿਆਵਾਂ ਅਤੇ ਪ੍ਰੇਰਨਾਵਾਂ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਯਾਦ ਨੂੰ ਸਮਰਪਿਤ “ਸਰਬੰਸਦਾਨੀ: ਸਿੱਖਿਆਵਾਂ ਅਤੇ ਪ੍ਰੇਰਨਾਵਾਂ” ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪ੍ਰੋ. ਸਰਬਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸੈਮੀਨਾਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਕੀਤੀ।

ਸ੍ਰੀ ਅਕਾਲ ਤਖਤ ਸਾਹਬਿ ‘ਤੇ ਪੁੱਜਦੇ ਮਸਲਿਆਂ ਦੇ ਹੱਲ ਲਈ ਬਣੀ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਵਿਚਾਰੇ ਜਾਣ ਵਾਲੇ ਮਸਲਿਆਂ ਨੂੰ ਲੈ ਕੇ ਬਣਾਈ ਗਈ ਸਲਾਹਕਾਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ।