Tag Archive "election-commission"

ਪੰਜਾਬ ‘ਚ ਐਨ.ਆਰ.ਆਈਜ਼ ਦੀਆਂ ਸਿਰਫ 314 ਵੋਟਾਂ ਦਰਜ, ਭਾਰਤ ਦੇ ਚੋਣ ਕਮਿਸ਼ਨਰ ਨੇ ਹੈਰਾਨੀ ਜਾਹਰ ਕੀਤੀ

ਚੰਡੀਗੜ: ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਹੈਰਾਨੀ ਜਾਹਰ ਕੀਤੀ ਹੈ ਕੇ ਪੰਜਾਬ ਵਿੱਚ ਬਹੁਤ ਹੀ ਨਾਮਾਤਰ ਐਨ.ਆਰ.ਆਈਜ਼ ਦੀਆਂ ਵੋਟਾ ਦਰਜ ਨੇ ਜਦ ਕੇ ...

ਭਾਰਤ ਦੇ ਰਾਸ਼ਟਰਪਤੀ ਨੇ ਚੋਣ ਕਮਿਸ਼ਨ ਵੱਲੋਂ ਆਪ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕੀਤਾ

ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ। ਆਪ ਨੇ ਇਸ ਕਾਰਵਾਈ ਨੂੰ ਗ਼ੈਰਸੰਵਿਧਾਨਕ ਕਰਾਰ ਦਿੰਦਿਆਂ ਭਾਰਤ ਦੇ ਲੋਕਤੰੰਰ ਲਈ ਖ਼ਤਰਾ ਕਰਾਰ ਦਿੱਤਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਉੱਤੇ ਕੱਲ੍ਹ ਸਹਿਮਤੀ ਦੇ ਦਿੱਤੀ ਸੀ।

ਸੁਖਬੀਰ ਦੇ ਹੋਟਲ ਲਈ 200 ਫੁੱਟ ਚੌੜੀ ਸੜਕ ਲਈ ਜ਼ਮੀਨ ਗ੍ਰਹਿਣ ਬਾਰੇ ਚੋਣ ਕਮਿਸਨ ਵਲੋਂ ਰਿਪੋਰਟ ਤਲਬ

ਨਿਊ ਚੰਡੀਗੜ੍ਹ ਨੂੰ ਹਵਾਈ ਅੱਡੇ ਨਾਲ ਜੋੜਨ ਲਈ 200 ਫੁੱਟ ਚੌੜੀ ਸੜਕ ਦੇ ਨਿਰਮਾਣ ਲਈ ਜ਼ਮੀਨ ਗ੍ਰਹਿਣ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਚੋਣ ਜ਼ਾਬਤੇ ਤੋਂ ਮਹਿਜ਼ ਇਕ ਦਿਨ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਰਾਜ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ।

ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਤੋਂ 18 ਜਨਵਰੀ ਤਕ

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਜਾਵੇਗਾ। ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦਾ ਐਲਾਨ 4 ਜਨਵਰੀ ਨੂੰ ਕਰ ਦਿੱਤਾ ਸੀ ਅਤੇ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਡੀ.ਜੀ.ਪੀ. ਅਰੋੜਾ ਤੋਂ ਵਿਜੀਲੈਂਸ ਮੁਖੀ ਦਾ ਵਾਧੂ ਚਾਰਜ ਵਾਪਸ ਲੈ ਕੇ ਅਮਰਦੀਪ ਸਿੰਘ ਰਾਏ ਨੂੰ ਦਿੱਤਾ ਗਿਆ

ਪੰਜਾਬ ’ਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਏ ਰਾਜਸੀਕਰਨ ਨਾਲ ਸਿੱਝਣ ਲਈ ਚੋਣ ਕਮਿਸ਼ਨ ਨੇ ਇਸ ਵਾਰ ਅਧਿਕਾਰੀਆਂ ਦੀ ਤਾਇਨਾਤੀ ਲਈ ਨਵੀਂ ਰਣਨੀਤੀ ਅਖਤਿਆਰ ਕੀਤੀ ਹੈ। ਇਸ ਰਣਨੀਤੀ ਤਹਿਤ ਰਾਜ ਸਰਕਾਰ ਤੋਂ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਜਾਂ ਹੋਰ ਅਧਿਕਾਰੀਆਂ ਦੀ ਤਾਇਨਾਤੀ ਲਈ ਪੈਨਲ ਨਹੀਂ ਮੰਗਿਆ ਜਾਂਦਾ ਸਗੋਂ ਸਿੱਧੇ ਤੌਰ ’ਤੇ ਤਾਇਨਾਤੀ ਦੇ ਹੁਕਮ ਦਿੱਤੇ ਜਾਂਦੇ ਹਨ। ਕਮਿਸ਼ਨ ਨੇ ਪਿਛਲੇ ਦੋ ਦਿਨਾਂ ਦੌਰਾਨ ਡਿਪਟੀ ਕਮਿਸ਼ਨਰਾਂ, ਆਈਜੀਜ਼ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਤਾਇਨਾਤੀ ਦੇ ਮਾਮਲੇ ਵਿੱਚ ਇਹੋ ਰਣਨੀਤੀ ਅਮਲ ਵਿੱਚ ਲਿਆਂਦੀ ਹੈ। ਕਮਿਸ਼ਨ ਦੀ ਇਸ ਰਣਨੀਤੀ ਨੇ ਸਰਕਾਰ ਦੀ ਪੈਨਲ ਰਾਹੀਂ ਚਹੇਤੇ ਪੁਲਿਸ ਤੇ ਸਿਵਲ ਅਧਿਕਾਰੀਆਂ ਦੀ ਤਾਇਨਾਤੀ ਲਈ ਬਣਾਈ ਵਿਉਂਤਬੰਦੀ ਫੇਲ੍ਹ ਕਰ ਦਿੱਤੀ ਹੈ।

10 ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਬਠਿੰਡਾ ਤੇ ਪਟਿਆਲਾ ਦੇ ਜ਼ੋਨਲ ਆਈ.ਜੀ. ਬਦਲੇ ਗਏ

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਦੇ 10 ਜ਼ਿਲ੍ਹਾ ਪੁਲਿਸ ਮੁਖੀਆਂ ਸਮੇਤ ਆਈ.ਜੀ. ਪੱਧਰ ਦੇ 4 ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ, ਜਿਨ੍ਹਾਂ ਵਿਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਬਠਿੰਡਾ ਤੇ ਪਟਿਆਲਾ ਦੇ ਆਈ.ਜੀ. ਜ਼ੋਨ ਵੀ ਸ਼ਾਮਿਲ ਹਨ। ਕੱਲ੍ਹ ਸ਼ਾਮ ਰਾਜ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਆਦੇਸ਼ ਅਨੁਸਾਰ ਅਲੋਕ ਨਾਥ ਆਂਗਰਾ ਦੀ ਥਾਂ ਜੀ. ਨਗੇਸ਼ਵਰਾ ਰਾਓ ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਲਾਇਆ ਗਿਆ ਹੈ, ਜਦੋਂਕਿ ਏ. ਕੇ. ਅਸਥਾਨਾ ਦੀ ਜਗ੍ਹਾ ਨਿਰਲੱਭ ਕਿਸ਼ੋਰ ਨੂੰ ਆਈ.ਜੀ.ਪੀ. ਜ਼ੋਨ ਬਠਿੰਡਾ ਅਤੇ ਪਰਮਰਾਜ ਸਿੰਘ ਉਮਰਾਨੰਗਲ ਦੀ ਜਗ੍ਹਾ ਬੀ. ਚੰਦਰਸ਼ੇਖਰ ਨੂੰ ਆਈ. ਜੀ. ਜ਼ੋਨ ਪਟਿਆਲਾ ਤੇ ਅੰਮ੍ਰਿਤ ਪ੍ਰਸ਼ਾਦ ਨੂੰ ਆਈ.ਜੀ.ਪੀ. ਇੰਟੈਲੀਜੈਂਸ ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਚੋਣਾਂ: ਪੁਲਿਸ ਵੱਲੋਂ ਪੰਜਾਬ ਦੀਆਂ ਸਰਹੱਦਾਂ ਸੀਲ

ਪੰਜਾਬ ਪੁਲਿਸ ਨੇ ਚੋਣਾਂ ਦਾ ਐਲਾਨ ਹੁੰਦਿਆਂ ਹੀ ਅੰਤਰ-ਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਹਨ ਜਿੱਥੇ ਦਿਨ-ਰਾਤ ਪੁਲਿਸ ਦਾ ਪਹਿਰਾ ਰਹੇਗਾ। ਬਠਿੰਡਾ ਜ਼ੋਨ ਦੀ ਸਰਹੱਦ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀ ਹੈ ਜਿੱਥੇ ਕੇਂਦਰੀ ਬਲ ਪੁੱਜ ਗਏ ਹਨ। ਕੇਂਦਰੀ ਬਲਾਂ ਅਤੇ ਪੰਜਾਬ ਪੁਲਿਸ ਦੀ ਤਾਇਨਾਤੀ ਪੰਜਾਬ-ਹਰਿਆਣਾ ਤੇ ਪੰਜਾਬ-ਰਾਜਸਥਾਨ ਸੀਮਾ ’ਤੇ ਕੀਤੀ ਗਈ ਹੈ। ਰਾਜਸਥਾਨ ਵਾਲੇ ਪਾਸਿਓਂ ਨਸ਼ਾ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅੰਤਰਰਾਜੀ ਸਰਹੱਦ ’ਤੇ ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਹਨ ਅਤੇ ਫਾਜ਼ਿਲਕਾ ਪੁਲਿਸ ਨੇ ਅੰਤਰਰਾਜੀ ਸਰਹੱਦ ’ਤੇ ਕੈਮਰੇ ਲਗਾ ਕੇ ਦੋ ਪੁਆਇੰਟਾਂ ’ਤੇ ਲਾਈਵ ਸਕਰੀਨਿੰਗ ਵੀ ਸ਼ੁਰੂ ਕਰ ਦਿੱਤੀ ਹੈ।

ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਰਕਾਰੀ ਜਹਾਜ਼ਾਂ ਅਤੇ ਕਾਰਾਂ ’ਤੇ ਝੂਟੇ ਬੰਦ

ਚੋਣ ਜ਼ਾਬਤਾ ਲੱਗਣ ਕਰ ਕੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰ ਸਕਣਗੇ। ਮੰਤਰੀਆਂ ਸਮੇਤ ਕੋਈ ਵੀ ਸਿਆਸੀ ਵਿਅਕਤੀ ਸਰਕਾਰੀ ਕਾਰ ਦੀ ਵਰਤੋਂ ਨਹੀਂ ਕਰ ਸਕੇਗਾ। ਸਰਕਾਰੀ ਪੈਸੇ ਨਾਲ ਵਿਕਾਸ ਦੇ ਕੰਮਾਂ ਨੂੰ ਬਰੇਕਾਂ ਲੱਗ ਗਈਆਂ ਹਨ।

ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਪੰਜਾਬ ’ਚ 54 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੀਰਵਾਰ ਰਾਤ 54 ਆਈਪੀਐਸ ਤੇ ਪੀਪੀਐਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ। ਬਦਲੇ ਗਏ ਅਫ਼ਸਰਾਂ ਵਿੱਚ ਇਕ ਆਈਜੀ, ਦਸ ਡੀਆਈਜੀ, 12 ਐਸਐਸਪੀ ਅਤੇ ਬਾਕੀ ਏਆਈਜੀ/ਐਸਪੀ ਸ਼ਾਮਲ ਹਨ।

ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਪੰਜਾਬ ਦੌਰੇ ‘ਤੇ; ਚੋਣਾਂ ਫਰਵਰੀ-ਮਾਰਚ ’ਚ ਹੋਣ ਦੀ ਉਮੀਦ

ਪੰਜਾਬ ਤੇ ਉੱਤਰ ਪ੍ਰਦੇਸ਼ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਪਹਿਲੀ ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਤੋਂ ਫੌਰੀ ਬਾਅਦ ਫਰਵਰੀ-ਮਾਰਚ ਮਹੀਨੇ ਇਕੋ ਸਮੇਂ ਕਰਵਾਏ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵਿਚਲੇ ਸੂਤਰਾਂ ਨੇ ਕਿਹਾ ਕਿ ਪੰਜਾਬ, ਗੋਆ, ਉੱਤਰਾਖੰਡ ਤੇ ਮਣੀਪੁਰ ਵਿੱਚ ਇਕੋ ਦਿਨ ਵੋਟਾਂ ਪੈਣਗੀਆਂ, ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਚੋਣ ਅਮਲ ਸੱਤ ਗੇੜਾਂ ਦੌਰਾਨ ਨੇਪਰੇ ਚੜ੍ਹਨ ਦੀ ਆਸ ਹੈ।

Next Page »