Tag Archive "farmers-struggle"

ਚੰਡੀਗੜ੍ਹ ਵਿੱਚ ਵੀਰਵਾਰ ਨੂੰ ਕਿਸਾਨ ਯੂਨੀਅਨ ਦੇ ਮੁਜ਼ਾਹਰੇ ਵਿੱਚ ‘ਮੈਂ ਗੁਲਾਮ ਹਾਂ’ ਦਾ ਪੋਸਟਰ ਲਾ ਕੇ ਸ਼ਾਮਲ ਇਕ ਕਿਸਾਨ

ਹਾਈ ਕੋਰਟ ਦੀਆਂ ਹਿਦਾਇਤਾਂ ਦੇ ਘੋੜੇ ‘ਤੇ ਸਵਾਰ ਪੰਜਾਬ ਸਰਕਾਰ ਨੇ ਸੰਘਰਸ਼ੀ ਕਿਸਾਨਾਂ ਖਿਲਾਫ ਸਖਤ ਰੌਂ ਧਾਰਿਆ

ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਖਤੀ ਨਾਲ ਨਜਿੱਠਣ ਦੀ ਤਿਆਰੀ ਕਰ ਲਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਸੰਘਰਸ਼ ਬਾਰੇ ਜਾਰੀ ਕੀਤੀਆਂ ਹਿਦਾਇਤਾਂ ਨੇ ਸਰਕਾਰ ਵਾਸਤੇ ਸੰਘਰਸ਼ ਨੂੰ ਸਖਤੀ ਨਾਲ ਦਬਾਉਣ ਲਈ ਵੱਡਾ ਬਹਾਨਾ ਮੁਹੱਈਆ ਕਰਵਾ ਦਿੱਤਾ ਹੈ।

ਪ੍ਰਤੀਕਾਤਮਕ ਤਸਵੀਰ

ਕਿਸਾਨੀ ਮੁੱਦਿਆਂ ‘ਤੇ ਕਈ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ; 5 ਮੁੱਦਿਆਂ ‘ਤੇ ਸੰਘਰਸ਼ ਦਾ ਐਲਾਨ

ਭੱਖਦੇ ਕਿਸਾਨੀ ਮੁੱਦਿਆਂ ਅਤੇ ਪੰਜਾਬ ਵਿੱਚ ਹੋ ਰਹੀਆਂ ਖੁਦਕੁਸ਼ੀਆਂ 'ਤੇ ਅੱਜ (18 ਜੁਲਾਈ) ਪੰਜਾਬ ਕਿਸਾਨ ਭਵਨ, ਚੰਡੀਗੜ੍ਹ ਵਿਖੇ ਚਾਰ ਜੱਥੇਬੰਦੀਆਂ ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਪਗੜੀ ਸੰਭਾਲ ਜੱਟਾਂ, ਅਤੇ ਦੁਆਬਾ ਸੰਘਰਸ਼ ਕਮੇਟੀ ਨੇ ਸਾਂਝੇ ਤੌਰ 'ਤੇ ਕਿਸਾਨੀ ਮਸਲਿਆਂ 'ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇੱਕਜੁੱਟਤਾ ਪ੍ਰਗਟ ਕੀਤੀ ਅਤੇ ਇੱਕਠੇ ਹੋ ਕੇ 5 ਮੁੱਦਿਆਂ 'ਤੇ ਸੰਘਰਸ਼ ਕਰਨ ਲਈ ਤਿਆਰੀ ਉਲੀਕੀ।

ਪ੍ਰਤੀਕਾਤਮਕ ਤਸਵੀਰ

ਖੇਤੀਬਾੜੀ ਸੰਕਟ: ਸਰਕਾਰ ਤੇ ਸਮਾਜ ਦੇ ਜਾਗਣ ਦਾ ਵੇਲਾ

ਪੰਜਾਬ ਇਸ ਸਮੇਂ ਗੰਭੀਰ ਖੇਤੀਬਾੜੀ ਸੰਕਟ ਵਿੱਚੋਂ ਲੰਘ ਰਿਹਾ ਹੈ। ਪੰਜਾਬ ਦੇ ਖੇਤੀਬਾੜੀ ਸੰਕਟ ਨੂੰ ਦੇਸ਼ ਦੇ ਖੇਤੀਬਾੜੀ ਸੰਕਟ ਤੋਂ ਬਿਲਕੁਲ ਵੱਖ ਕਰਕੇ ਨਹੀਂ ਦੇਖਿਆ ਜਾ ਸਕਦਾ। ਪੰਜਾਬ ਸਮੇਤ ਦੇਸ਼ ਨੇ 1947 ਤੋਂ ਪਹਿਲਾਂ ਖੇਤੀਬਾੜੀ ਸੰਕਟ ਹੰਢਾਇਆ ਅਤੇ ਹੁਣ ਵੀ ਇਸ ਨੂੰ ਹੰਢਾ ਰਿਹਾ ਹੈ। ਜਿੱਥੇ 1947 ਤੋਂ ਪਹਿਲਾਂ ਖੇਤੀਬਾੜੀ ਸੰਕਟ ਲਈ ਉਸ ਸਮੇਂ ਦੀ ਹਕੂਮਤ ਦੀਆਂ ਬਸਤੀਵਾਦੀ ਨੀਤੀਆਂ ਜ਼ਿੰਮੇਵਾਰ ਸਨ, ਉੱਥੇ 47 ਦੀ ਵੰਡ ਤੋਂ ਬਾਅਦ ਮੁੱਖ ਤੌਰ ਉੱਤੇ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਜ਼ਿੰਮੇਵਾਰ ਹਨ ਕਿਉਂਕਿ ਖੇਤੀਬਾੜੀ ਜੁਗਤਾਂ ਨੂੰ ਅਪਨਾਉਣ, ਖੇਤੀਬਾੜੀ ਜਿਨਸਾਂ ਦੀਆਂ ਘੱਟੋ-ਘੱਟ ਸਮਰਥਨ ਕੀਮਤਾਂ ਤੈਅ ਕਰਨ, ਖੇਤੀਬਾੜੀ ਉਤਪਾਦਨ ਵਿੱਚ ਵਰਤੀਆਂ ਜਾਣ ਵਾਲੀਆਂ ਮੁੱਖ ਵਸਤਾਂ ਦੀਆਂ ਕੀਮਤਾਂ ਤੈਅ ਕਰਨ, ਦਰਿਆਈ ਪਾਣੀਆਂ ਦੀ ਵੰਡ ਆਦਿ ਕਰਨ ਸਬੰਧੀ ਫ਼ੈਸਲੇ ਕੇਂਦਰ ਸਰਕਾਰ ਦੁਆਰਾ ਹੀ ਲਏ ਜਾਂਦੇ ਹਨ।

ਪ੍ਰਤੀਕਾਤਮਕ ਤਸਵੀਰ

ਪੰਜਾਬ ਸਰਕਾਰ ਨੇ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਮਾਹਰਾਂ ਦਾ ਬਣਾਇਆ ਪੈਨਲ

ਪੰਜਾਬ ਸਰਕਾਰ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਮਾਹਰਾਂ ਦਾ ਇਕ ਪੈਨਲ ਬਣਾਇਆ ਹੈ ਜਿਹੜਾ ਕਿ ਕਰਜ਼ਿਆਂ ਦੀ ਮਾਫੀ ਸਬੰਧੀ ਤਰੀਕਿਆਂ ਦਾ ਸੁਝਾਅ ਦੇਵੇਗਾ।