Tag Archive "fateh-march-amritsar"

ਮਾਤਾ ਗੁੱਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ “ਫਤਿਹ ਮਾਰਚ” ਕੱਢਿਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੇਵਾ ਨਿਭਾ ਚੁੱਕੇ ਅੰਮ੍ਰਿਤ ਸੰਚਾਰ ਜਥੇ ਦੇ ਪੰਜ ਪਿਆਰੇ ਸਿੰਘਾਂ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਅਕਾਲ ਖਾਲਸਾ ਦਲ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਐਤਵਾਰ ਮਾਤਾ ਗੁਜਰ ਕੌਰ ਅਤੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਫਤਿਹ ਮਾਰਚ ਦਾ ਅਯੋਜਨ ਕੀਤਾ ਗਿਆ। ਐਤਵਾਰ ਨੂੰ ਬਾਅਦ ਦੁਪਿਹਰ 12.30 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਪੰਜ ਪਿਆਰੇ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਦੇ ਅਸਥਾਨ ਦੇ ਨੇੜਲੇ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਵਿਖੇ ਅਰਦਾਸ ਕੀਤੀ ਗਈ। ਉਪਰੰਤ ਜੈਕਾਰਿਆਂ ਦੀ ਗੂੰਜ 'ਚ ਇਹ ਫਤਿਹ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ ਹੋਇਆ।