Tag Archive "giani-harpreet-singh"

ਦਲ ਖ਼ਾਲਸਾ ਆਗੂ ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਨੂੰ ਪੰਥਕ ਸ਼ਖਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ

ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਸ. ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਜੋ 23 ਨਵੰਬਰ 2023 ਨੂੰ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੇ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਨਾਮਵਰ ਸਖਸ਼ੀਅਤਾਂ ਨੇ ਸ਼ਾਮਿਲ ਹੋ ਕੇ ਸ.ਅਤਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।

ਗੁਰੁ ਰਾਮਦਾਸ ਸਰਾਂ ਕਿਓਂ ਰੜਕਦੀ ਹੈ ਸ਼੍ਰੋਮਣੀ ਕਮੇਟੀ-ਮਾਲਕਾਂ ਦੀ ਅੱਖ ’ਚ?

5 ਵਰਿਆਂ ਦੀ ਸੰਗਤੀ ਚੁੱਪ ਨੂੰ ਦੇਖ ਕੇ ਸ਼ਰੋਮਣੀ ਕਮੇਟੀ ਨੇ ਗੁਰੂ ਰਾਮ ਦਾਸ ਸਰਾਂ ਨੂੰ ਬੇਤੁਕੇ ਬਹਾਨੇ ਨਾਲ ਢਾਹੁਣ ਦਾ ਫੈਸਲਾ ਕਰ ਦਿੱਤਾ ਹੈ।ਹਾਲਾਂਕਿ 5 ਸਾਲ ਪਹਿਲਾਂ ਵੀ ਕਮੇਟੀ ਨੇ ਕਾਰ ਸੇਵਾ ਵਾਲੇ ਬਾਬਿਆਂ ਤੋਂ ਸਰਾਂ ਤੇ ਪੰਜ ਹੱਥੌੜਿਆਂ ਦੀ ਸੱਟ ਮਰਵਾ ਕੇ ਸਰਾਂ ਢਾਹੁਣ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਸੀ।ਪਰ ਸੰਗਤਾਂ ਦੇ ਰੋਹ ਦੀ ਸ਼ਿੱਦਤ ਚੈਕ ਕਰਨ ਵਾਸਤੇ ਵਕਤੀ ਤੌਰ ਤੇ ਢੁਹਾਈ ਦਾ ਕੰਮ ਰੋਕ ਦਿੱਤਾ।

11 ਸਿੱਖ ਸਖਸ਼ੀਅਤਾਂ ਨੂੰ ਅਕਾਲ ਤਖਤ ਸਾਹਿਬ ਤੋਂ ਸਨਮਾਨਿਤ ਕੀਤਾ ਜਾਵੇਗਾ

ਅਕਾਲ ਤਖਤ ਸਾਹਿਬ ਵੱਲੋਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਹਨਾਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ ਉਹਨਾ ਵਿੱਚੋਂ ਚਾਰ ਇਸ ਸੰਸਾਰ ਵਿੱਚ ਨਹੀਂ ਹਨ ਤੇ ਅਕਾਲ ਚਲਾਣਾ ਕਰ ਚੁੱਕੀਆਂ ਹਨ।

ਰਾਗੀ ਭਾਈ ਨਿਰਮਲ ਸਿੰਘ ਚਲਾਣਾ ਕਰ ਗਏ; ਅਫਸੋਸ ਕਿ ਸੰਸਕਾਰ ਵਿਚ ਕਈ ਲੋਕਾਂ ਨੇ ਅੜਿੱਕੇ ਪਾਏ

ਸਿੱਖ ਹਲਕਿਆਂ ਵਿੱਚ ਬੀਤੇ ਕੱਲ੍ਹ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ ਜਦੋਂ ਗੁਰਬਾਣੀ ਦਾ ਰਾਗ ਅਧਾਰਿਤ ਤੇ ਰਸਭਿੰਨਾ ਕੀਰਤਨ ਕਰਨ ਵਾਲੇ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਤੜਕੇ ਕਰੀਬ ਸਾਢੇ ਚਾਰ ਵਜੇ ਗੁਰੂ ਨਾਨਕ ਹਸਪਤਾਲ (ਸ੍ਰੀ ਅੰਮ੍ਰਿਤਸਰ) ਵਿਖੇ ਚਲਾਣਾ ਕਰ ਗਏ। ਦੱਸਿਆ ਜਾ ਰਿਹਾ ਹੈ ਕਿ ਉਸ ਕਰੋਨੇ ਦੀ ਬਿਮਾਰੀ ਤੋਂ ਪੀੜਿਤ ਸਨ ਅਤੇ ਉਨ੍ਹਾਂ ਦੀ ਮੌਤ ਦਿਲ ਦੇ ਦੌਰੇ ਕਾਰਨ ਹੋਈ ਹੈ।

ਕਰੋਨਾਵਾਇਰਸ ਬਾਰੇ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੰਗਤਾਂ ਲਈ ਖਾਸ ਸੰਦੇਸ਼

‘ਗੁਰੂ ਦੀ ਗੋਲਕ ਗਰੀਬ ਦਾ ਮੂੰਹ’ ਅਨੁਸਾਰ ਵਿਸ਼ਵ ਭਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪਣੇ ਆਪਣੇ ਖਿੱਤਿਆਂ ਵਿਚ ਜ਼ਰੂਰਤਮੰਦਾਂ ਦੀ ਹਰ ਤਰ੍ਹਾਂ ਦੀ ਮਦੱਦ (ਲੰਗਰ, ਦਵਾਈਆਂ, ਜ਼ਰੂਰੀ ਸਮਾਨ ਆਦਿ) ਕਰਨ ਲਈ ਅੱਗੇ ਆਉਣ, ਖ਼ਾਸ ਕਰ ਵਿਦੇਸ਼ਾਂ ਵਿਚ ਪੜ੍ਹਨ ਗਏ ਵਿਦਿਆਰਥੀਆਂ ਦੀ ਸਹਾਇਤਾ ਲਈ ਗੁਰੂ ਘਰਾਂ ਦੇ ਖਜ਼ਾਨਿਆਂ ਦੀ ਵਰਤੋਂ ਖੁਲ੍ਹਦਿਲੀ ਨਾਲ ਕੀਤੀ ਜਾਵੇ।

ਸਾਕਾ ਨਕੋਦਰ 1986: ਗਿਆਨੀ ਹਰਪ੍ਰੀਤ ਸਿੰਘ ਨੇ ਪਰਿਵਾਰਾਂ ਨੂੰ ਇਨਸਾਫ ਲਈ ਕਾਰਵਾਈ ਦਾ ਭਰੋਸਾ ਦਿੱਤਾ

ਅੱਜ ਮਿਤੀ 13 ਮਾਰਚ 2020 ਨੂੰ ਬਾਪੂ ਬਲਦੇਵ ਸਿੰਘ ਜੀ ਪਿਤਾ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ ਵਲੋਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਦੀ ਸਕੱਤਰੇਤ ਵਿਖੇ ਮਿਲਕੇ ਸਾਕਾ ਨਕੋਦਰ ਦੇ ਇਨਸਾਫ ਲਈ ਯਾਦ ਪੱਤਰ ਦਿੱਤਾ। ਬਾਪੂ ਬਲਦੇਵ ਸਿੰਘ ਨੇ ਸਾਕਾ ਨਕੋਦਰ ਸੰਬੰਧੀ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ਦੀ ਰਿਪੋਰਟ ਦਾ ਪਹਿਲਾ ਭਾਗ ਅਤੇ ਮਨੁੱਖੀ ਅਧਿਕਾਰ ਸਭਾ (ਪੰਜਾਬ) ਵੱਲੋਂ ਕੀਤੀ ਜਾਂਚ ਦੀ ਰਿਪੋਰਟ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ।

ਪੀ.ਟੀ.ਸੀ. ਵਿਰੁੱਧ ਸਖਤ ਮਤੇ • ਲੰਡਨ ’ਚ ਰੋਹ ਵਿਖਾਵਾ • ਵੱਖਰੀ ਪ੍ਰਬੰਧਕ ਕਮੇਟੀ • ਗਿਆਨ ਗੋਦੜੀ ਮਾਮਲਾ (ਸਿੱਖ ਖਬਰਸਾਰ)

ਪੀ.ਟੀ.ਸੀ. ਮਾਮਲੇ ਵਿਚ ਸਿੱਖ ਜਗਤ ਵਿਚ ਰੋਹ ਦੀ ਲਹਿਰ। ਅਮਰੀਕਾ ਦੇ ਇਕ ਹੋਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੀ.ਟੀ.ਸੀ. ਵਿਰੁੱਧ ਮਤੇ ਪ੍ਰਵਾਣ ਕੀਤੇ।

• ਨਾ.ਸੋ.ਕਾ. ਬਾਰੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ • ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਦਾ ਲਾਹੌਰ ਨੇੜੇ ਕਤਲ

• ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਹਰਮੀਤ ਸਿੰਘ (ਪੀ.ਐਚ.ਡੀ.) ਦਾ 27 ਜਨਵਰੀ ਨੂੰ ਲਾਹੌਰ ਨੇੜੇ ਕਤਲ ਕਰ ਦਿੱਤਾ ਗਿਆ। • ਹਰਮੀਤ ਸਿੰਘ (ਪੀ.ਐਚ.ਡੀ.) ਉੱਤੇ ਦੋ ਬੰਦੂਕਧਾਰੀਆਂ ਨੇ ਹਮਲਾ ਕੀਤਾ। • ਹਮਲਾ ਉਸ ਵੇਲੇ ਕੀਤਾ ਜਦੋਂ ਉਹ ਇਕ ਸਥਾਨਕ ਗੁਰਦੁਆਰਾ ਸਾਹਿਬ ਤੋਂ ਵਾਸਪ ਰਿਹਾਇਸ਼ ਵੱਲ ਪਰਤ ਰਿਹਾ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਬੁੱਤ ਮਾਮਲਾ ‘ਸਬ-ਕਮੇਟੀ’ ਨੂੰ ਸੌਂਪਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਬਣਾ ਦਿੱਤੀ ਹੈ।

ਦਰਬਾਰ ਸਾਹਿਬ ਦੇ ਹੁਕਮਨਾਮੇ ‘ਤੇ ਆਪਣੀ ਨਿਜੀ ਜਗੀਰ ਦਾ ਦਾਅਵਾ ਕਰਨ ਲੱਗਿਆ ਪੀਟੀਸੀ

ਪੀਟੀਸੀ ਨੇ ਸਿੱਖ ਸਿਆਸਤ ਵਲੋਂ ਸਿੱਖ ਸੰਗਤਾਂ ਲਈ ਸਾਂਝਾ ਕੀਤਾ ਜਾਂਦਾ ਦਰਬਾਰ ਸਾਹਿਬ ਦਾ ਹੁਕਮਨਾਮਾ ਫੇਸਬੁੱਕ ਕੋਲ ਸ਼ਿਕਾਇਤ ਕਰਕੇ ਰੁਕਵਾਇਆ ਹੈ।

Next Page »