ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ ਉੱਤੇ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਲਤ ਦੀ ਵਿਓਂਤਬੰਦੀ ਨਾਕਾਮ ਕੀਤੀ ਹੈ।
ਲੰਡਨ: ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ ਟਰੈਫਲਗਰ ਸਕੁਏਅਰ ਵਿਖੇ ਅੱਜ “ਸਿੱਖਸ ਫਾਰ ਜਸਟਿਸ” ਜਥੇਬੰਦੀ ਵਲੋਂ “ਰੈਫਰੈਂਡਮ 2020” ਸਬੰਧੀ ਲੰਡਨ ਐਲਾਨਨਾਮਾ ਇਕੱਠ ਕੀਤਾ ਗਿਆ। ਵੱਡੀ ਗਿਣਤੀ ...
ਅੰਮ੍ਰਿਤਸਰ: ਪੰਜਾਬ ਵਿਚਲੀਆਂ ਅਜ਼ਾਦੀ ਪਸੰਦ ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖਜ਼ ਫਾਰ ਜਸਟਿਸ ਜਥੇਬੰਦੀ ਨੂੰ ਅਪੀਲੀ ਕੀਤੀ ਹੈ ਕਿ ਉਸ ...
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਵੱਡੇ ਦਾਅਵੇ ਕਰਦਿਆਂ 21 ਅਤੇ 26 ਸਾਲਾ ਉਮਰ ਦੇ ਦੋ ਨੌਜਵਾਨਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ...
ਯੂਨੀਵਰਸਿਟੀ ਆਫ ਕੈਲੀਫੋਰਨੀਆ 'ਚ ਰਾਹੁਲ ਗਾਂਧੀ ਨੂੰ ਸਿੱਖਾਂ ਵਲੋਂ ਕੀਤੇ ਗਏ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖਾਂ ਵਲੋਂ ਇਹ ਵਿਰੋਧ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਵੰਬਰ 1984 'ਚ ਸਿੱਖਾਂ ਦੇ ਕਤਲੇਆਮ 'ਚ ਸ਼ਾਮਲ ਆਗੂਆਂ ਨੂੰ ਬਚਾਉਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰੋਗਰਾਮ ਦੌਰਾਨ ਇਕ ਵਿਦਿਆਰਥੀ ਸੇਬੀਆ ਚਾਹਲ ਨੇ ਰਾਹੁਲ ਗਾਂਧੀ ਨੂੰ ਜਦੋਂ ਇਹ ਸਵਾਲ ਕੀਤਾ ਕਿ ਜੇਕਰ ਤੁਸੀਂ ਇਨਸਾਫ ਲਈ ਸਿੱਖਾਂ ਦੇ ਨਾਲ ਹੋ ਤਾਂ ਫਿਰ ਤੁਸੀਂ ਹੁਣ ਤਕ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜੋ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਤਾਂ ਰਾਹੁਲ ਗਾਂਧੀ ਨੇ ਸਭ ਦੇ ਸਾਹਮਣੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਇਸਦਾ ਜਵਾਬ ਦੇਵੇਗਾ।
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਿੱਖ ਹੱਕਾਂ ਲਈ ਗੱਲ ਕਰਨ ਵਾਲੀ ਅਮਰੀਕਾ ਆਧਾਰਤ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਤੇ 4 ਹੋਰਾਂ 'ਤੇ 'ਦੇਸ਼ਧ੍ਰੋਹ' ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਕੈਨੇਡਾ ਫੇਰੀ ਨੂੰ ਰੁਕਵਾਉਣ ਲਈ ਸਿੱਖਸ ਫਾਰ ਜਸਟਿਸ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਨੁੱਖੀ ਹੱਕਾਂ ਦੇ ਘਾਣ 'ਚ ਭੂਮਿਕਾ ਨਿਭਾਉਣ ਦਾ ਮੁਕੱਦਮਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।
ਹਿੰਦੁਸਤਾਨ ਟਾਈਮਸ ਮੁਤਾਬਕ ਸਿੱਖਸ ਫਾਰ ਜਸਟਿਸ (ਸ਼ਢਝ) ਨੇ ਪਿਛਲੇ ਹਫਤੇ ਕੈਨੇਡਾ ਦੇ ਵਿਦੇਸ਼ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਗੁਰਦੁਆਰਿਆਂ 'ਚ ਹੋਣ ਵਾਲੇ ਸਮਾਗਮਾਂ 'ਚ ਸ਼ਿਰਕਤ ਕਰਨ ਤੋਂ ਰੋਕਿਆ ਜਾਵੇ।
ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ ਨੇ ਵਿਸ਼ੇਸ਼ ਨਿਯਮਾਂ ਤਹਿਤ ਯੂ.ਐਨ. ਮਨੁੱਖੀ ਅਧਿਕਾਰਾਂ ਬਾਰੇ ਕੌਂਸਲ (ਯੂ. ਐਨ. ਐਚ.ਆਰ.ਸੀ.) ਕੋਲ ਇਕ ਸ਼ਿਕਾਇਤ ਦਰਜ ਕਰਵਾ ਕਿ ਮੰਗ ਕੀਤੀ ਹੈ ਕਿ ਪੰਜਾਬ ਵਿਚ ਸਿੱਖ ਰਿਫਰੈਂਡਮ ਚਲਾਉਣ ਵਾਲੇ ਕਾਰਕੁੰਨਾਂ ਖਿਲਾਫ ਅੱਤਵਾਦ ਦੇ ਝੂਠੇ ਦੋਸ਼ ਲਾਉਣ ਵਾਲੇ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਅਤੇ ਤਸ਼ੱਦਦ ਕਰਨ ਵਾਲੇ ਭਾਰਤੀ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਸਿੱਖਸ ਫਾਰ ਜਸਟਿਸ, ਜਿਸਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਪਰਵਾਸੀ ਪੰਜਾਬੀਆਂ ਵਿਚ ਚੋਣ ਪ੍ਰਚਾਰ ਕਰਨ ਦੇ ਪ੍ਰੋਗਰਾਮ ਨੂੰ ਰੋਕ ਦਿੱਤਾ ਸੀ। ਹੁਣ ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਉਨ੍ਹਾਂ ਦੀ ਜਥੇਬੰਦੀ ਨੂੰ ਆਈ.ਐਸ.ਆਈ. ਨਾਲ ਸਬੰਧਿਤ ਕਹਿਣ ਕਰਕੇ ਇਕ ਮਿਲੀਅਨ ਅਮਰੀਕੀ ਡਾਲਰ ਦਾ ਮਾਣਹਾਨੀ ਕੇਸ ਦਾਇਰ ਕੀਤਾ ਹੈ।
ਬੀਤੇ ਦਿਨ ਅਮੀਰੀਕੀ ਸੂਬੇ ਕੈਲੇਫੋਰਨੀਆ ਦੇ ਫਰੈਜ਼ਨੋ ਸ਼ਹਿਰ ਵਿਚ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਪਰਵਾਸੀ ਸਿੱਖਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ।
Next Page »