Tag Archive "hamir-singh"

ਜੀਐਸਟੀ: ਪੰਜਾਬ ਦੇ ਕਿਸਾਨਾਂ ਸਿਰ ਬੋਝ

ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਲਾਗੂ ਕੀਤੇ ਜਾਣ ਨਾਲ ਵਪਾਰੀਆਂ ਦੇ ਬਹੁਤ ਵੱਡੇ ਤਬਕੇ ਦੇ ਨਾਲ-ਨਾਲ ਪੰਜਾਬ ਦੇ ਖੇਤੀ ਖੇਤਰ ਨੂੰ ਵੀ ਝਟਕਾ ਲੱਗਿਆ ਹੈ। ਬਹੁਤ ਸਾਰੇ ਰਾਜਾਂ ਵਿੱਚ ਖੇਤੀ ਖੇਤਰ ਨੂੰ ਰਾਹਤ ਵੀ ਮਿਲੇਗੀ ਪਰ ਪੰਜਾਬ ਵਿੱਚ ਖਾਦਾਂ, ਕੀਟ ਤੇ ਨਦੀਨਨਾਸ਼ਕਾਂ ਅਤੇ ਹੋਰ ਸਾਧਨਾਂ ਦੀ ਵੱਧ ਵਰਤੋਂ ਕਾਰਨ ਖੇਤੀ ਖੇਤਰ ’ਤੇ ਸਾਲਾਨਾ ਸੌ ਕਰੋੜ ਤੋਂ ਵੱਧ ਦਾ ਬੋਝ ਪਵੇਗਾ।

ਖ਼ੁਦਕੁਸ਼ੀਆਂ ਦਾ ਮਾਮਲਾ: ਵਿਧਾਨ ਸਭਾ ਕਮੇਟੀ ਪੀੜਤ ਪਰਿਵਾਰਾਂ ਨੂੰ ਮਿਲੇਗੀ

ਪੰਜਾਬ ਦੇ ਖ਼ੁਦਕੁਸ਼ੀ ਪੀੜਤ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਬਾਰੇ ਵਿਧਾਨ ਸਭਾ ਦੀ ਇੱਥੇ ਹੋਈ ਪਹਿਲੀ ਬੈਠਕ ਵਿੱਚ ਕੰਮਕਾਜੀ ਰਣਨੀਤੀ ਬਣਾਈ ਗਈ। ਕਮੇਟੀ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਖ਼ੁਦਕੁਸ਼ੀਆਂ ਬਾਰੇ ਹੁਣ ਤੱਕ ਤਿਆਰ ਰਿਪੋਰਟਾਂ ਅਤੇ ਅੰਕੜਿਆਂ ਦੀ ਜਾਣਕਾਰੀ ਮੰਗੀ ਹੈ।

ਕੈਪਟਨ ਅਮਰਿੰਦਰ ਲਈ ਖੜ੍ਹੀ ਹੋਈ ਸਿਰਦਰਦੀ (ਲੇਖ: ਹਮੀਰ ਸਿੰਘ)

ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਦਾ ਫੈ਼ਸਲਾ ਲਾਗੂ ਕਰਾਉਣ ਲਈ ਕੀਤੀ ਜਾ ਰਹੀ ਸਖ਼ਤੀ ਕਾਰਨ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੁੱਖ ਮੰਤਰੀ ਵਜੋਂ ਕੈਪਟਨ ਨੇ ਆਪਣੀ

ਕਿਸਾਨੀ ਕਰਜ਼ਿਆਂ ਦੇ ਸਬੰਧ ‘ਚ ਡਾ. ਗਿਆਨ ਸਿੰਘ ਅਤੇ ਪੱਤਰਕਾਰ ਹਮੀਰ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਪੱਤਰਕਾਰ ਹਮੀਰ ਸਿੰਘ ਅਤੇ ਡਾ. ਗਿਆਨ ਸਿੰਘ ਨਾਲ ਕਿਸਾਨਾਂ ਦੇ ਮੁੱਦਿਆਂ ਅਤੇ ਕਰਜ਼ਿਆਂ ਦੇ ਸਬੰਧ 'ਚ ਗੱਲ ਕੀਤੀ।

ਕਿਸਾਨਾਂ ਦੇ 59 ਹਜ਼ਾਰ ਕਰੋੜ ਦੇ ਫ਼ਸਲੀ ਕਰਜ਼ੇ ’ਚੋਂ ਸਿਰਫ਼ 9 ਹਜ਼ਾਰ ਕਰੋੜ ਹੀ ਮਾਫ ਹੋ ਸਕਣਗੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਇੱਕ ਵਰਗ ਲਈ ਤਾਂ ਰਾਹਤ ਭਰਿਆ ਹੈ ਪਰ ਇਸ ਐਲਾਨ ਵਿੱਚੋਂ ਖੇਤ ਮਜ਼ਦੂਰ ਬਾਹਰ ਹਨ। ਕਿਸਾਨਾਂ ਦੇ 59 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫ਼ਸਲੀ ਕਰਜ਼ੇ ਵਿੱਚੋਂ ਲਗਪਗ ਨੌਂ ਹਜ਼ਾਰ ਕਰੋੜ ਰੁਪਏ ਮੁਆਫ਼ ਹੋਣਗੇ।

ਕੇਂਦਰੀ ਫ਼ਰਮਾਨਾਂ ਨੇ ਪਸ਼ੂਆਂ ਤੋਂ ਭੈੜੀ ਕੀਤੀ ਪਸ਼ੂ ਪਾਲਕਾਂ ਦੀ ਜੂਨ

ਕੇਂਦਰ ਦੇ ਵਾਤਾਵਰਣ, ਵਣ ਅਤੇ ਜਲਵਾਯੂ ਮੰਤਰਾਲੇ ਵੱਲੋਂ ਪਸ਼ੂਆਂ ਦੀਆਂ ਮੰਡੀਆਂ ਸਬੰਧੀ ਨਿਯਮਾਂਵਲੀ ਦੇ ਜਾਰੀ ਨੋਟੀਫਿਕੇਸ਼ਨ ਨਾਲ ਦੇਸ਼ ਭਰ ਦੇ ਪਸ਼ੂ ਪਾਲਕਾਂ ਵਿੱਚ ਡਰ ਪੈਦਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਰਾਜਾਂ ਦੀਆਂ ਸਰਕਾਰਾਂ ਨੇ ਡੇਅਰੀ ਨਾਲ ਜੁੜੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਯਕੀਨ ਦਿਵਾਇਆ ਹੈ ਪਰ ਇਨ੍ਹਾਂ ਨਵੇਂ ਨਿਯਮਾਂ ਕਾਰਨ ਕਿਸਾਨਾਂ ’ਤੇ ਵਿੱਤੀ ਸੰਕਟ ਹੋਰ ਡੂੰਘਾ ਹੋਣ ਦੀ ਤਲਵਾਰ ਲਟਕ ਗਈ ਹੈ। ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕੇਰਲਾ ਵਿਧਾਨ ਸਭਾ ਵਾਂਗ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਇਸ ਸਬੰਧੀ ਮਤਾ ਪਾਸ ਕਰਨ ਦੀ ਮੰਗ ਕੀਤੀ ਹੈ।

ਬੇਅੰਤ ਸਿੰਘ ਦੇ ਮੁੱਖ ਮੰਤਰੀ ਬਣਨ ਵਿੱਚ ਮੈਂ ਨਿਭਾਈ ਸੀ ਅਹਿਮ ਭੂਮਿਕਾ: ਕੈਪਟਨ

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ 1992 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਉਨ੍ਹਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਇਹ ਖ਼ੁਲਾਸਾ ਉਨ੍ਹਾਂ ਨੇ ਨੌਜਵਾਨ ਲੇਖਕ ਖੁਸ਼ਵੰਤ ਸਿੰਘ ਵੱਲੋਂ ਉਨ੍ਹਾਂ (ਕੈਪਟਨ) ਦੇ ਜੀਵਨ ਬਾਰੇ ਲਿਖੀ ਪੁਸਤਕ ‘ਦਿ ਪੀਪਲਜ਼ ਮਹਾਰਾਜਾ-ਐਨ ਆਥੋਰਾਈਜ਼ਡ ਬਾਇਓਗ੍ਰਾਫੀ’ ਦੇ ਰਿਲੀਜ਼ ਸਮਾਗਮ ਵਿੱਚ ਹੋਈ ਵਿਚਾਰ ਚਰਚਾ ਦੌਰਾਨ ਕੀਤਾ। ਇਸ ਮੌਕੇ ਲੇਖਕ ਖੁਸ਼ਵੰਤ ਸਿੰਘ ਨੇ ਦਾਅਵਾ ਕੀਤਾ ਕਿ ਸਮਕਾਲੀ ਸਿਆਸੀ ਆਗੂਆਂ ਵਿੱਚੋਂ ਇਹ ਕਿਸੇ ਪਹਿਲੇ ਸਿਆਸੀ ਆਗੂ ਦੀ ਜੀਵਨੀ ਹੈ।

ਦਿੱਲੀ ਗੁਰਦੁਆਰਾ ਚੋਣਾਂ: ਡੇਰਾਵਾਦ ਤੇ ਬੇਅਦਬੀ ਬਣਨਗੇ ਮੁੱਖ ਮੁੱਦੇ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਣੇ ਮਾਹੌਲ ਦਾ ਅਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ 26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਉੱਤੇ ਵੀ ਦਿਖਾਈ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਡੇਰਾ ਸਿਰਸਾ ਤੋਂ ਪੰਜਾਬ ਵਿੱਚ ਲਿਆ ਸਮਰਥਨ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਵੱਡਾ ਮੁੱਦਾ ਬਣਨ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ ਤਿਕੋਣੀ ਟੱਕਰ ਦੇ ਆਸਾਰ ਹਨ।

ਰੁਖ਼ ਹਵਾ ਦਾ ਬਦਲਣ ਲੱਗਾ, ਆਪਣੇ ਹੋਏ ਬੇਗ਼ਾਨੇ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਆਪਣੇ ਜੀਵਨ ਦੀ ਸਭ ਤੋਂ ਮੁਸ਼ਕਿਲ ਚੋਣ ਲੜਾਈ ਲੜ ਰਹੇ ਹਨ। ਲੰਬੀ ਹਲਕੇ ਵਿੱਚ ਅਰਬਾਂ ਰੁਪਏ ਖਰਚ ਕੇ ਤਿਆਰ ਬੁਨਿਆਦੀ ਢਾਂਚੇ ਅਤੇ ਪਿੰਡਾਂ ਨੂੰ ਦਿੱਤਾ ਕਰੋੜਾਂ ਰੁਪਇਆ ਹੀ ਬਾਦਲ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ ਕਿਉਂਕਿ ਬਹੁਤ ਸਾਰੇ ਪੈਸੇ ਦੇ ਗਾਇਬ ਹੋਣ ਦੀਆਂ ਸ਼ਿਕਾਇਤਾਂ ਬਾਰੇ ਉਨ੍ਹਾਂ ਨੇ ਖੁਦ ਵੀ ਚੁੱਪੀ ਧਾਰ ਰੱਖੀ ਹੈ।

ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ’ਚੋਂ ਬੁਨਿਆਦੀ ਮੁੱਦੇ ਗਾਇਬ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੇਵਲ ਦਸ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨਾਲ ਪ੍ਰਮੁੱਖ ਪਾਰਟੀਆਂ ਵੱਲੋਂ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਰਸਮ ਪੂਰੀ ਹੋ ਗਈ ਹੈ। ਇਨ੍ਹਾਂ ਸਾਰੇ ਚੋਣ ਮਨੋਰਥ ਪੱਤਰਾਂ ਵਿੱਚ ਖੇਤੀ, ਕਿਸਾਨੀ, ਬੇਰੁਜ਼ਗਾਰੀ, ਨਸ਼ਿਆਂ ਵਰਗੇ ਅਹਿਮ ਮੁੱਦਿਆਂ ਬਾਰੇ ਬੁਨਿਆਦੀ ਨੀਤੀਗਤ ਫ਼ੈਸਲਿਆਂ ਦੀ ਝਲਕ ਦੀ ਥਾਂ ਵੱਖ-ਵੱਖ ਵਰਗਾਂ ਨੂੰ ‘ਤੋਹਫ਼ੇ’ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ।

« Previous PageNext Page »