ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਨੇ ਆਪਣੀ ਫਿਲਮ ਵਾਪਸ ਲੈ ਲਈ ਹੈ।ਹਰਿੰਦਰ ਸਿੱਕਾ ਨੇ ਸਿੱਖ ਕੌਮ ਦੀਆਂ ਬੇਨਤੀਆਂ ਅਤੇ ਚੇਤਾਵਨੀਆਂ ਨੂੰ ਦਰਕਿਨਾਰ ਕਰਦਿਆਂ 1 ਅਪ੍ਰੈਲ ਨੂੰ ਫਿਲਮ ਜਾਰੀ ਕਰ ਦਿੱਤੀ ਸੀ। ਉਸਨੇ ਕਿਹਾ ਕਿ ਫਿਲਮ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀਆਂ ਹਦਾਂਇਤਾਂ 'ਤੇ ਵਾਪਸ ਲਈ ਗਈ ਹੈ।
ਵਿਵਾਦਤ ਫਿਲਮ ਨਾਨਕਸ਼ਾਹ ਫਕੀਰ ਦੇ ਨਿਰਮਾਤਾ ਹਰਿੰਦਰ ਸਿੱਕਾ ਨੇ ਸਿੱਖਾਂ ਵੱਲੋਂ ਕੀਤੀਆਂ ਬੇਨਤੀਆਂ ਅਤੇ ਚੇਤਾਵਨੀਆਂ ਨੂੰ ਦਰਕਿਨਾਰ ਕਰਦਿਆਂ ਫਿਲਮ ਨੂੰ ਕੱਲ ਰਿਲੀਜ਼ ਕਰ ਦਿੱਤਾ।ਉਸ ਵੱਲੋਂ ਫਿਲਮ ਰਿਲੀਜ਼ ਕਰਨ ਦੇ ਫੈਸਲੇ ਨੇ ਸਿੱਖ ਸੰਗਤ ਵਿੱਚ ਸਖਤ ਰੋਸ ਪੈਦਾ ਕਰ ਦਿੱਤਾ ਹੈ।
ਯੁਨਾਇਟਡ ਖਾਲਸਾ ਦਲ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਿੱਖ ਸਿਧਾਂਤਾਂ, ਸਿੱਖੀ ਦੇ ਪਵਿੱਤਰ ਅਕਸ ਅਤੇ ਸਿੱਖ ਪ੍ਰੰਪਰਾਵਾਂ ਦਾ ਘਾਣ ਕਰਨ ਵਾਲੀ ਫਿਲਮ "ਨਾਨਕ ਸ਼ਾਹ ਫਕੀਰ" ਦੇ ਨਿਰਮਾਤਾ ਹਰਿੰਦਰ ਸਿੱਕਾ ਵਲੋਂ ਹੁਣ ਝੂਠ ਦਾ ਸਹਾਰਾ ਲਿਆ ਜਾ ਰਿਹਾ ਹੈ। ਯੁਨਾਇਟਡ ਖਾਲਸਾ ਦਲ ਵਲੋਂ ਕਿਹਾ ਗਿਆ ਹੈ ਕਿ ਆਪਣੀ ਯੂ. ਕੇ. ਫੇਰੀ ਦੌਰਾਨ ਉਸ ਨੇ ਇਹ ਪ੍ਰਚਾਰਨਾ ਅਰੰਭ ਕਰ ਦਿੱਤਾ ਕਿ ਮੈਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਇਹ ਫਿਲਮ ਦੇਖ ਕੇ ਮੰਨਜੂਰੀ ਦਿੱਤੀ ਹੈ ਜਦਕਿ ਖੁਦ ਗਿਆਨੀ ਗੁਰਬਚਨ ਸਿੰਘ ਅਤੇ ਅਵਤਾਰ ਸਿੰਘ ਮੱਕੜ ਦੇ ਸਹਾਇਕ ਵਲੋਂ ਲਾਈਵ ਫੋਨ ਕਰ ਕਾਲ ਦੌਰਾਨ ਇਸ ਦਾ ਸਖਤ ਖੰਡਨ ਕੀਤਾ ਗਿਆ।
ਵਿਵਾਦਤ ਫਿਲਮ ਨਾਨਕਸ਼ਾਹ ਫਕੀਰ ਦਾ ਨਿਰਮਾਤਾ ਹਰਿੰਦਰ ਸਿੱਕਾ ਸਿੱਖ ਕੌਮ ਦੇ ਵਿਰੋਧ ਦੇ ਬਾਵਜੁਦ 17 ਅਪ੍ਰੈਲ ਨੂੰ ਫਿਲਮ ਰਿਲੀਜ਼ ਕਰਨ ਲਈ ਬਾਜ਼ਿੱਦ ਹੈ। ਇਸ ਸਬੰਧੀ ਅੱਜ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਰੁਣ ਜੇਤਲੀ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਲਿਖ ਕੇ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫ਼ਕੀਰ’ ਤੇ ਤੁਰੰਤ ਪਾਬੰਦੀ ਲਗਾਉਣ ਬਾਰੇ ਅਪੀਲ ਕੀਤੀ ਹੈ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਬਣੀ ਵਿਵਾਦਤ ਫ਼ਿਲਮ 'ਨਾਨਕ ਸ਼ਾਹ ਫਕੀਰ' 'ਤੇ ਫੌਰੀ ਰੋਕ ਲਗਾਏ ਜਾਣ ਪੰਜਾਬ ਅਤੇ ਹਾਈਕੋਰਟ ਵਿੱਚ ਸ਼ਿਕਾਇਤ ਦਰਜ਼ ਕਰਵਾਈ ਗਈ ਹੈ। ਲੁਧਿਆਣਾ ਨਿਵਾਸੀ ਸੱਤਪਾਲ ਸਿੰਘ ਨਾਮੀ ਵਿਅਕਤੀ ਵੱਲੋਂ ਸੀਨੀਅਰ ਐਡਵੋਕੇਟ ਰੰਜਨ ਲਖਨਪਾਲ ਰਾਹੀਂ ਇਸ ਬਾਬਤ ਪਟੀਸ਼ਨ ਦਾਇਰ ਕੀਤੀ ਗਈ ਹੈ ।
ਫਿਲਮ ‘ਨਾਨਕ ਸ਼ਾਹ ਫਕੀਰ’ 17 ਅਪ੍ਰੈਲ ਨੂੰ ਜਾਰੀ ਹੋ ਰਹੀ ਹੈ, ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਖਿ਼ਲਾਫ਼ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਕਰਨ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੌਜਵਾਨ ਨੁਮਾਇੰਦਿਆਂ ਨੇ ਨੀਲੇ ਚੋਲੇ ਪਾ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਦਿੱਤਾ ਅਤੇ ਹੱਥਾਂ ਵਿਚ ਤਖਤੀਆਂ ਫੜ੍ਹਕੇ ਫਿਲਮ ਨਿਰਮਾਤਾ ਵਿਰੁੱਧ ਕਰੀਬ ਇਕ ਘੰਟਾ ਰੋਸ ਪ੍ਰਗਟ ਕੀਤਾ ।
« Previous Page