
ਅੰਮ੍ਰਿਤਸਰ (06ਨਵੰਬਰ2011)-ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੇ ਸਾਲ ਵਜੋਂ ਜਾਣੇ ਜਾਂਦੇ ਸਾਲ ੧੯੮੪ ਨੂੰ ਸਿੱਖ ਕੌਮ ਪੀੜ੍ਹੀਆਂ ਤਕ ਨਹੀਂ ਭੁਲਾ ਸਕਦੀ।ਇਹ ਉਹ ਸਮਾਂ ਹੈ ਜਦੋਂ ਜੂਨ ੧੯੮੪ ਵਿਚ ਭਾਰਤੀ ਫੌਜ ਵਲੋਂ ਸ਼੍ਰੀ ਦਰਬਾਰ ਸਾਹਿਬ ਤੇ ਹਮਲਾ ਕਰਕੇ ਜਿਥੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨੇਸਤੋ-ਨਾਬੂਦ ਕਰਨ ਦੀ ਕੋਸ਼ਿਸ਼ ਕੀਤੀ ਗਈ ਬਲਕਿ ਹਜ਼ਾਰਾਂ ਸਿੱਖ ਨੌਜਵਾਨ, ਬਜ਼ੁਰਗ, ਔਰਤਾਂ ਤੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਨਵੰਬਰ ੧੯੮੪ ਵਿਚ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ਵਿਚ ਨਿਰਦੋਸ਼ ਸਿੱਖਾਂ ਅਤੇ ਮਾਸੂਮ ਬੱਚਿਆਂ ਤੇ ਉਹਨਾਂ ਦੇ ਪਰਿਵਾਰ ਜੀਆਂ ਨੂੰ ਸ਼ਰੇਆਮ ਗਲਾਂ ਵਿਚ ਬਲਦੇ ਟਾਇਰ ਪਾ ਕੇ ਸੜਦੇ ਵੇਖ ਤਮਾਸ਼ੇ ਦੇ ਰੂਪ ਵਿਚ ਭੰਗੜੇ ਪਾਏ ਗਏ। ਪੰਜਾਬ ਵਿਚ ਪੁਲਿਸ ਅਤੇ ਕੇਂਦਰੀ ਸੁਰਖਿਆ ਬਲਾਂ ਨੂੰ ਵਿਸ਼ੇਸ਼ ਅਧਿਕਾਰ ਦੇ ਕੇ ਨੌਜੁਆਨ ਸਿੱਖਾਂ ਨੂੰ ਲੱਭ-ਲੱਭ ਕੇ ਉਹਨਾਂ ਤੇ ੳਹਨਾਂ ਦੇ ਪਰਿਵਾਰਾਂ ਤੇ ਬੇਤਿਹਾਸ਼ਾ, ਮੁਗਲਾਂ ਦੇ ਵੀ ਜ਼ੁਲਮਾਂ ਨੂੰ ਵੀ ਭੁਲਾ ਦੇਣ ਵਾਲਾ,
November 6, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੰਮ੍ਰਿਤਸਰ ( 3 ਨਵੰਬਰ, 2011 ): ਸ. ਧਾਮੀ ਅੱਜ ਪਾਰਟੀ ਦੇ ਯੂਥ ਵਿੰਗ “ਸਿੱਖ ਯੂਥ ਆਫ ਪੰਜਾਬ” ਵਲੋਂ ਕੀਤੇ ਗਏ ਰੋਸ ਮੁਜਾਹਰੇ ਵਿਚ ਬੋਲ ਰਹੇ ਸਨ। ਸਿੱਖ ਯੂਥ ਆਫ ਪੰਜਾਬ ਵਲੋਂ 27 ਵਰ੍ਹੇ ਪਹਿਲਾਂ ਵਾਪਰੇ ਹੌਲਨਾਕ ਸਾਕੇ ਵਿਰੁਧ ਰੋਹ ਪ੍ਰਗਟਾਉਣ ਲਈ ਅੱਜ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵਲੋਂ ਮਤਾ ਪਾਸ ਕਰਕੇ ਯੂ.ਐਨ.ਓ. ਨੂੰ ਅਪੀਲ ਕੀਤੀ ਗਈ ਕਿ ਉਹ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਵੇ। ਜਥੇਬੰਦੀ ਵਲੋਂ ਮਤੇ ਦੀ ਕਾਪੀ ਯੂ. ਐਨ.ਓ. ਦੇ ਜਨੇਵਾ ਤੇ ਦਿੱਲੀ ਸਥਿਤ ਦਫਤਰ ਨੂੰ ਭੇਜੀ ਜਾਵੇਗੀ।
November 3, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਭਾਰਤੀ ਨਿਆਂਪਾਲਿਕਾ ਵਲੋਂ ਹਮੇਸ਼ਾ ਦੋਹਰੇ ਮਾਪਢੰਡ ਆਪਣਾਏ ਜਾਂਦੇ ਹਨ। ਇੱਥੇ ਨਿਆਂ ਦੇਣ ਤੋਂ ਪਹਿਲਾਂ ਮਨੁੱਖ ਦਾ ਧਰਮ, ਜਾਤ ਰੰਗ ਨਸਲ ਅਤੇ ਸਿਆਸੀ ਤੇ ਆਰਥਿਕ ਪਹੁੰਚ ਦੇਖੀ ਜਾਂਦੀ ਹੈ ਭਾਵੇਂ ਕਿ ਕਾਨੂੰਨ ਸਾਹਮਣੇ ਬਰਾਬਰਤਾ, ਕਾਨੂੰਨ ਦਾ ਰਾਜ ਵਰਗੀਆਂ ਆਦਰਸ਼ਕ ਗੱਲਾਂ ਕਾਨੂੰਨ ਦੀਆਂ ਕਿਤਾਬਾਂ ਵਿਚ ਲਿਖੀਆਂ ਹੋਈਆਂ ਹਨ ਪਰ ਇਹਨਾਂ ਉੱਤੇ ਅਮਲ ਕਰਨ ਦੀ ਲੋੜ ਕਦੇ ਵੀ ਭਾਰਤੀ ਸਟੇਟ ਨੂੰ ਮਹਿਸੂਸ ਨਹੀਂ ਹੋਈ ਅਤੇ ਨਾ ਹੀ ਨੇੜ ਭਵਿੱਖ ਵਿਚ ਕਦੇ ਹੋਣ ਦੀ ਉਮੀਦ ਹੈ। 1947 ਵਿਚ ਅੰਗਰੇਜੀ ਰਾਜ ਤੋਂ ਬਾਅਦ ਵੋਟ ਦਾ ਰਾਜ ਸਥਾਪਤ ਹੋਇਆ ਜਿਸ ਦਾ ਭਾਵ ਸੀ ਕਿ ਜਿਸਦੀਆਂ ਵੋਟਾ ਜਿਆਦਾ ਉਸ ਦਾ ਰਾਜ ਤੇ ਭਾਰਤ ਨਾਮੀ ਇਸ ਖਿੱਤੇ ਵਿਚ ਹਿੰਦੂ ਬਹੁਗਿਣਤੀ ਹੋਣ ਕਾਰਨ ਉਹਨਾਂ ਦੇ ਖਾਸ ਲੋਕਾਂ ਦਾ ਰਾਜ ਸਥਾਪਤ ਹੋ ਗਿਆ। ਭਾਰਤੀ ਉਪਮਹਾਂਦੀਪ ਵਿਚ ਸੰਘਰਸ਼ ਕਰ ਰਹੀਆਂ ਘੱਟਗਿਣਤੀਆਂ ਸਰੀਰਕ ਤੇ ਸੱਭਿਆਚਾਰਕ ਤੌਰ ਉੱਤੇ ਨਸਲਘਾਤ ਦੀਆਂ ਸ਼ਿਕਾਰ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਅਜਿਹੀ ਨਸਲਕੁਸ਼ੀ ਵੱਖ-ਵੱਖ ਰੂਪਾਂ ਵਿਚ ਅੱਜ ਵੀ ਜਾਰੀ ਹੈ।
November 3, 2011 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਕੈਨੇਡਾ ( 1 ਨਵੰਬਰ , 2011 ): ਨਵੰਬਰ 1984 ਦੇ ਪੀੜਤਾਂ ਦੀ ਯਾਦ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖਾਂ ਨੇ ਕੈਨੇਡਾ ਦੀ ਸੰਸਦ ਅੱਗੇ ਇਕਜੁਟਤਾ ਨਾਲ ਵਿਸ਼ਾਲ ਰੈਲੀ ਕੀਤੀ ਜਿਨ੍ਹਾਂ ਦਾ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਸੰਸਦ ਮੈਂਬਰਾਂ ਨੇ ਇਸ ਗਲ ਨੂੰ ਸਵੀਕਾਰ ਕੀਤਾ ਕਿ ਅਜਿਹੀ ਹਿੰਸਾ ਦੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜਾ ਕਰਕੇ ਇਨਸਾਫ ਲੈਣ ਦੀ ਸਖਤ ਲੋੜ ਹੈ।
ਕੈਨੇਡਾ ਦੀ ਸੰਸਦ ਦੇ ਬਾਹਰ ਕੀਤੀ ਗਈ ਇਸ ਮੰਗ ਦੀ ਗੂੰਜ ਹਾਊਸ ਆਫ ਕਾਮਨਸ ਦੇ ਚੈਂਬਰਾਂ ਵਿਚ ਵੀ ਸੁਣਾਈ ਦਿੱਤੀ ਜਦੋਂ ਕੰਜ਼ਰਵੇਟਿਵ ਦੇ ਸੰਸਦ ਮੈਂਬਰ ਪਰਮ ਗਿਲ (ਬਰੈਂਪਟਨ-ਸਪਰਿੰਗਡੇਲ) ਨੇ ਨਵੰਬਰ 1984 ਦੇ ਪੀੜਤਾਂ ਨੂੰ ਇਨਸਾਫ ਤੋਂ ਕੀਤੇ ਜਾ ਰਹੇ ਇਨਕਾਰ ਦੇ ਮੁੱਦੇ ਨੂੰ ਉਠਾਇਆ ਤੇ ਪੀੜਤਾਂ ਨੂੰ ਪੂਰੀ ਤਰਾਂ ਇਸਨਾਫ ਮਿਲਣ ਤਕ ਉਨ੍ਹਾਂ ਨਾਲ ਡਟ ਕੇ ਖੜਣ ਦੀ ਦ੍ਰਿੜਤਾ ਪ੍ਰਗਟਾਈ।
November 2, 2011 | ਇਹ ਸਮਗਰੀ
ਦੇਸ ਪੰਜਾਬ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ ( 31 ਅਕਤੂਬਰ , 2011 ): ‘‘ਪੰਥਕ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸੱਤਾ ਲਾਲਚ ਲਈ ਅੱਜ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੀਆਂ ਲੀਹਾਂ ’ਤੇ ਚੱਲ ਰਹੀ ਹੈ। ਕਾਂਗਰਸ ਨੇ ਜਿਨ੍ਹਾਂ ਪੁਲਿਸ ਅਫ਼ਸਰਾਂ ਨੂੰ ਅੱਗੇ ਕਰਕੇ ਦੋ ਦਹਾਕੇ ਸਿੱਖਾਂ ਦਾ ਕਤਲੇਆਮ ਕਰਵਾਇਆ, ਉਨ੍ਹਾਂ ਅਫ਼ਸਰਾਂ ਨੂੰ ਹੁਣ ਅਕਾਲੀ ਸਰਕਾਰ ਪਾਲ ਰਹੀ ਹੈ।’’ ਇਹ ਦੋਸ਼ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਕੱਤਰ ਜਨਰਲ ਦਵਿੰਦਰ ਸਿੰਘ ਸੋਢੀ ਨੇ ਲਗਾਏ ਹਨ।
November 2, 2011 | ਇਹ ਸਮਗਰੀ
ਆਮ ਖਬਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ ( 30 ਅਕਤੂਬਰ, 2011 ): ਭਾਰਤ ਵਿਚ ਨਵੰਬਰ 1984 ਵਿਚ ਹੋਈ ਸਿਖ ਨਸਲਕੁਸ਼ੀ ਦੀ ਵਰ੍ਹੇ ਗੰਢ ਮਨਾਉਣ ਹਿਤ 1 ਨਵੰਬਰ ਦਿਨ ਮੰਗਲਵਾਰ ਨੂੰ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖ ਇਨਸਾਫ ਲਈ ਆਪਣੀਆਂ ਮੰਗਾਂ ਨੂੰ ਲੈਕੇ ਕੈਨੇਡਾ ਦੀ ਪਾਰਲੀਮੈਂਟ ਅੱਗੇ ਆਵਾਜ਼ ਬੁਲੰਦ ਕਰਨਗੇ ਤੇ ਆਪਣੇ ਨਾਲ ਹੋਈਆਂ ਜ਼ਿਆਦਤੀਆਂ ਤੇ ਹਿੰਸਾ ਦੇ ਦੁੱਖ ਸਾਂਝੇ ਕਰਨਗੇ।
November 2, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਹੁਰੀਅਤ ਕਾਨਫ਼ਰੰਸ ਅਤੇ ਕਸ਼ਮੀਰ ਦੀ ਅਜ਼ਾਦੀ ਲਹਿਰ ਦੇ ਸਿਰਕੱਢ ਆਗੂ ਸਈਅਦ ਅਲੀ ਗਿਲਾਨੀ ਨੇ ਸਿੱਖ ਕਤਲੇਆਮ ਦੀ 27ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨਾਲ਼ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਹਿੰਦੂਤਵ ਫਾਸੀਵਾਦੀ ਬਿਰਤੀ ਚਰਮ ਸੀਮਾ ਤੇ ਪੁਜ ਚੁਕੀ ਹੈ ਤੇ ਇਸ ਦੇਸ਼ ਵਿਚ ਘੱਟ-ਗਿਣਤੀਆਂ ਅਸੁਰੱਖਿਅਤ ਹਨ। ਉਨ੍ਹਾਂ ਘੱਟਗਿਣਤੀ ਕੌਮਾਂ ਨੂੰ ਸੁਝਾਅ ਦਿਤਾ ਕਿ ਉਹ ਆਪਸੀ ਰਿਸ਼ਤਿਆਂ ਵਿੱਚ ਨੇੜਤਾ ਲਿਆਉਣ।
November 2, 2011 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।
October 26, 2011 | ਇਹ ਸਮਗਰੀ
ਜੀਵਨੀਆਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੰਮ੍ਰਿਤਸਰ (2 ਅਕਤੂਬਰ, 2011 – ਚਰਨਜੀਤ ਸਿੰਘ): ਪੰਥਕ ਹਿਤਾਂ ਦੀ ਅਲੰਬਰਦਾਰ ਕਹਾਉਣ ਵਾਲੀ ਪੰਜਾਬ ਸਰਕਾਰ ਅਤੇ ਸਿੱਖਾਂ ਦੀ ਪਾਰਲੀਮੈਂਟ ਅਖਵਾਉਂਦੀ ਸ਼੍ਰੋਮਣੀ ਕਮੇਟੀ ਸਣੇ ਵੱਖ-ਵੱਖ ਸਿੱਖ ਜਥੇਬੰਦੀਆਂ ਤਾਂ ਹਾਲੇ ਤਕ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਲਈ ਅਖ਼ਬਾਰੀ ਬਿਆਨਾਂ ਤੋਂ ਅੱਗੇ ਨਹੀਂ ਵਧ ਸਕੀਆਂ ਪਰ ਇੰਗਲੈਂਡ ਦੇ ਸੰਸਦ ਮੈਂਬਰ ਇਸੇ ਮਹੀਨੇ ਪ੍ਰੋ. ਭੁੱਲਰ ਦਾ ਮਾਮਲਾ ਸੰਯੁਕਤ ਰਾਸ਼ਟਰ ਸੰਘ ਦੇ ਮਨੁੱਖੀ ਅਧਿਕਾਰ ਵਿੰਗ ਅਤੇ ਇੰਟਰਨੈਸ਼ਨਲ ਕਮਿਸ਼ਨ ਆਫ਼ ਜਿਊਰਿਸਟ ਕੋਲ ਚੁਕਣਗੇ ਅਤੇ ਮਾਮਲੇ ਦੀ ਪੈਰਵਾਈ ਵੀ ਖ਼ੁਦ ਕਰਨਗੇ। ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਗਲੈਂਡ ਦੀ ਪਾਰਲੀਮੈਂਟ ’ਚ ਲਿਬਰਲ ਡੈਮੋਕਰੇਟ ਪਾਰਲੀਮੈਂਟਰੀ …
October 3, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਸਲਕੁਸ਼ੀ, ਨਸਲਘਾਤ, ਐਥਨਿਕ ਕਲੈਨਜ਼ਿੰਗ, ਜੈਨੋਸਾਈਡ, ਹੋਲੋਕਾਸਟ ਆਦਿਕ ਸ਼ਬਦ 20ਵੀਂ ਸਦੀ ਵਿੱਚ ਜ਼ਿਆਦਾ ਵਰਤੋਂ ਵਿੱਚ ਆਏ ਹਨ ਪਰ ਆਪਣੀ ਹੋਂਦ ਕਾਇਮ ਰੱਖਣ ਲਈ ਆਪਣੇ ਜਨਮ ਵੇਲੇ ਤੋਂ ਹੀ ਲੜਾਈ ਲੜ ਰਹੀ ਸਿੱਖ ਕੌਮ ਨੇ, ‘ਘੱਲੂਘਾਰਾ’ ਸ਼ਬਦ 18ਵੀਂ ਸਦੀ ਵਿੱਚ ਘੜਿਆ ਸੀ ਜਦੋਂਕਿ ਮੁਗਲਾਂ ਤੇ ਅਫਗਾਨਾਂ ਦੋਹਾਂ ਨੇ ਹੀ, ਸਿੱਖਾਂ ਦਾ ਖੁਰਾ ਖੋਜ ਮਿਟਾਉਣ ਦੀ ਨੀਤੀ ਦੇ ਤਹਿਤ ਛੋਟਾ ਤੇ ਵੱਡਾ ਘੱਲੂਘਾਰਾ ਵਰਗੇ ਕਹਿਰ ਵਰਤਾਏ ਸਨ।
April 6, 2011 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »