
ਜਲੰਧਰ, (17 ਨਵੰਬਰ 2011) : ਪੰਜਾਬ ਵਿਚ ਖਾੜਕੂਵਾਦ ਦੇ ਦੌਰ ਦੌਰਾਨ ਸਿੱਖ ਨੌਜਵਾਨਾਂ ਦੇ ਕਤਲ ਕਰਨ ਵਾਲੀ ‘ਆਲਮ ਸੈਨਾ’ ਦੇ ਮੁਖੀ ਇਜ਼ਹਾਰ ਆਲਮ ਨੂੰ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਵਲੋਂ ‘ਕਲੀਨ-ਚਿੱਟ’ ਦਿਤੇ ਜਾਣ, ਸ. ਬਾਦਲ ਵਲੋਂ ਆਲਮ ਨੂੰ ਸਿਰੋਪਾ ਦੇ ਕੇ ਸਨਮਾਨਤ ਕਰਨ ਅਤੇ ਖ਼ੁਦ ਆਲਮ ਵਲੋਂ ਅਪਣੇ-ਆਪ ਨੂੰ ‘ਮਾਸੂਮ’ ਦਸਦੇ ਬਿਆਨਾਂ ਦੀ ਹਵਾ ਕਢਦਿਆਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਅੱਜ ਇਜ਼ਹਾਰ ਆਲਮ ਦੇ ‘ਕਾਰਨਾਮਿਆਂ’ ਦਾ ਕੱਚਾ ਚਿੱਠਾ ਪੇਸ਼ ਕਰਦਿਆਂ ਸ: ਬਾਦਲ ਅਤੇ ਢੀਂਡਸਾ ਸਣੇ ਸਮੁੱਚੇ ਅਕਾਲੀ ਦਲ ਨੂੰ ਆਖਿਆ ਹੈ
November 18, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਕੈਨੇਡਾ ( 1 ਨਵੰਬਰ , 2011 ): ਨਵੰਬਰ 1984 ਦੇ ਪੀੜਤਾਂ ਦੀ ਯਾਦ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖਾਂ ਨੇ ਕੈਨੇਡਾ ਦੀ ਸੰਸਦ ਅੱਗੇ ਇਕਜੁਟਤਾ ਨਾਲ ਵਿਸ਼ਾਲ ਰੈਲੀ ਕੀਤੀ ਜਿਨ੍ਹਾਂ ਦਾ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਸੰਸਦ ਮੈਂਬਰਾਂ ਨੇ ਇਸ ਗਲ ਨੂੰ ਸਵੀਕਾਰ ਕੀਤਾ ਕਿ ਅਜਿਹੀ ਹਿੰਸਾ ਦੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜਾ ਕਰਕੇ ਇਨਸਾਫ ਲੈਣ ਦੀ ਸਖਤ ਲੋੜ ਹੈ।
ਕੈਨੇਡਾ ਦੀ ਸੰਸਦ ਦੇ ਬਾਹਰ ਕੀਤੀ ਗਈ ਇਸ ਮੰਗ ਦੀ ਗੂੰਜ ਹਾਊਸ ਆਫ ਕਾਮਨਸ ਦੇ ਚੈਂਬਰਾਂ ਵਿਚ ਵੀ ਸੁਣਾਈ ਦਿੱਤੀ ਜਦੋਂ ਕੰਜ਼ਰਵੇਟਿਵ ਦੇ ਸੰਸਦ ਮੈਂਬਰ ਪਰਮ ਗਿਲ (ਬਰੈਂਪਟਨ-ਸਪਰਿੰਗਡੇਲ) ਨੇ ਨਵੰਬਰ 1984 ਦੇ ਪੀੜਤਾਂ ਨੂੰ ਇਨਸਾਫ ਤੋਂ ਕੀਤੇ ਜਾ ਰਹੇ ਇਨਕਾਰ ਦੇ ਮੁੱਦੇ ਨੂੰ ਉਠਾਇਆ ਤੇ ਪੀੜਤਾਂ ਨੂੰ ਪੂਰੀ ਤਰਾਂ ਇਸਨਾਫ ਮਿਲਣ ਤਕ ਉਨ੍ਹਾਂ ਨਾਲ ਡਟ ਕੇ ਖੜਣ ਦੀ ਦ੍ਰਿੜਤਾ ਪ੍ਰਗਟਾਈ।
November 2, 2011 | ਇਹ ਸਮਗਰੀ
ਦੇਸ ਪੰਜਾਬ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ ( 31 ਅਕਤੂਬਰ , 2011 ): ‘‘ਪੰਥਕ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸੱਤਾ ਲਾਲਚ ਲਈ ਅੱਜ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੀਆਂ ਲੀਹਾਂ ’ਤੇ ਚੱਲ ਰਹੀ ਹੈ। ਕਾਂਗਰਸ ਨੇ ਜਿਨ੍ਹਾਂ ਪੁਲਿਸ ਅਫ਼ਸਰਾਂ ਨੂੰ ਅੱਗੇ ਕਰਕੇ ਦੋ ਦਹਾਕੇ ਸਿੱਖਾਂ ਦਾ ਕਤਲੇਆਮ ਕਰਵਾਇਆ, ਉਨ੍ਹਾਂ ਅਫ਼ਸਰਾਂ ਨੂੰ ਹੁਣ ਅਕਾਲੀ ਸਰਕਾਰ ਪਾਲ ਰਹੀ ਹੈ।’’ ਇਹ ਦੋਸ਼ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਕੱਤਰ ਜਨਰਲ ਦਵਿੰਦਰ ਸਿੰਘ ਸੋਢੀ ਨੇ ਲਗਾਏ ਹਨ।
November 2, 2011 | ਇਹ ਸਮਗਰੀ
ਆਮ ਖਬਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਹੁਰੀਅਤ ਕਾਨਫ਼ਰੰਸ ਅਤੇ ਕਸ਼ਮੀਰ ਦੀ ਅਜ਼ਾਦੀ ਲਹਿਰ ਦੇ ਸਿਰਕੱਢ ਆਗੂ ਸਈਅਦ ਅਲੀ ਗਿਲਾਨੀ ਨੇ ਸਿੱਖ ਕਤਲੇਆਮ ਦੀ 27ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨਾਲ਼ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਹਿੰਦੂਤਵ ਫਾਸੀਵਾਦੀ ਬਿਰਤੀ ਚਰਮ ਸੀਮਾ ਤੇ ਪੁਜ ਚੁਕੀ ਹੈ ਤੇ ਇਸ ਦੇਸ਼ ਵਿਚ ਘੱਟ-ਗਿਣਤੀਆਂ ਅਸੁਰੱਖਿਅਤ ਹਨ। ਉਨ੍ਹਾਂ ਘੱਟਗਿਣਤੀ ਕੌਮਾਂ ਨੂੰ ਸੁਝਾਅ ਦਿਤਾ ਕਿ ਉਹ ਆਪਸੀ ਰਿਸ਼ਤਿਆਂ ਵਿੱਚ ਨੇੜਤਾ ਲਿਆਉਣ।
November 2, 2011 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।
October 26, 2011 | ਇਹ ਸਮਗਰੀ
ਜੀਵਨੀਆਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਬਟਾਲੇ ਤੋਂ ਕਰੀਬ 20 ਕਿ: ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ. ਮਹਿੰਦਰ ਸਿੰਘ ਦੇ ਦਾਦਾ ਸ. ਭਾਨ ਸਿੰਘ ਬੜੇ ਪ੍ਰਸਿੱਧ ਨਿਸ਼ਾਨੇ ਬਾਜ ਸਨ। ਬੜੀ ਡੂੰਘੀ ਸੋਚ ਦਾ ਮਾਲਕ, ਪੰਜਾਂ ਭੈਣਾ ਦਾ ਇਕੱਲਾ ਭਰਾ ਜੁਗਰਾਜ ਸਿੰਘ ਬਚਪਨ ਤੋਂ ਹੀ ਬੜਾ ਚੁੱਪ-ਚਾਪ ਰਹਿੰਦਾ ਸੀ।
October 25, 2011 | ਇਹ ਸਮਗਰੀ
ਜੀਵਨੀਆਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
( 13 ਦਿਸੰਬਰ 2001 ਨੂੰ ਭਾਰਤੀ ਸੰਸਦ ਉੱਤੇ ਹਮਲੇ ਦੇ ਦੋਸ਼ ਵਿਚ ਫਾਂਸੀ ਦੀ ਉਡੀਕ ਕਰ ਰਹੇ ਕਸ਼ਮੀਰੀ ਨਾਗਰਿਕ ਮੁਹੰਮਦ ਅਫ਼ਜ਼ਲ ਨਾਲ ਇਹ ਮੁਲਾਕਾਤ ਵਿਨੋਦ ਕੇ ਜੋਸ਼, ਜੋ ਕਿ ਰੇਡੀਓ ਪੈਸਿਫਿਕ ਅਮਰੀਕਾ ਦੇ ਵਿਦੇਸ਼ ਪ੍ਰਤੀਨਿਧੀ ਹਨ, ਵੱਲੋਂ ਕੀਤੀ ਗਈ ਸੀ। ਮੂਲ ਰੂਪ ਵਿਚ ਇਹ ਮੁਲਾਕਾਤ ਅੰਗਰੇਜ਼ੀ ਵਿਚ ਛਪੀ ਹੋਣ ਕਾਰਨ ਇਹ ਜਿਆਦਾ ਪਾਠਕਾਂ ਤੱਕ ਨਹੀਂ [...]
October 11, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੰਮ੍ਰਿਤਸਰ (2 ਅਕਤੂਬਰ, 2011 – ਚਰਨਜੀਤ ਸਿੰਘ): ਪੰਥਕ ਹਿਤਾਂ ਦੀ ਅਲੰਬਰਦਾਰ ਕਹਾਉਣ ਵਾਲੀ ਪੰਜਾਬ ਸਰਕਾਰ ਅਤੇ ਸਿੱਖਾਂ ਦੀ ਪਾਰਲੀਮੈਂਟ ਅਖਵਾਉਂਦੀ ਸ਼੍ਰੋਮਣੀ ਕਮੇਟੀ ਸਣੇ ਵੱਖ-ਵੱਖ ਸਿੱਖ ਜਥੇਬੰਦੀਆਂ ਤਾਂ ਹਾਲੇ ਤਕ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਲਈ ਅਖ਼ਬਾਰੀ ਬਿਆਨਾਂ ਤੋਂ ਅੱਗੇ ਨਹੀਂ ਵਧ ਸਕੀਆਂ ਪਰ ਇੰਗਲੈਂਡ ਦੇ ਸੰਸਦ ਮੈਂਬਰ ਇਸੇ ਮਹੀਨੇ ਪ੍ਰੋ. ਭੁੱਲਰ ਦਾ ਮਾਮਲਾ ਸੰਯੁਕਤ ਰਾਸ਼ਟਰ ਸੰਘ ਦੇ ਮਨੁੱਖੀ ਅਧਿਕਾਰ ਵਿੰਗ ਅਤੇ ਇੰਟਰਨੈਸ਼ਨਲ ਕਮਿਸ਼ਨ ਆਫ਼ ਜਿਊਰਿਸਟ ਕੋਲ ਚੁਕਣਗੇ ਅਤੇ ਮਾਮਲੇ ਦੀ ਪੈਰਵਾਈ ਵੀ ਖ਼ੁਦ ਕਰਨਗੇ। ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਗਲੈਂਡ ਦੀ ਪਾਰਲੀਮੈਂਟ ’ਚ ਲਿਬਰਲ ਡੈਮੋਕਰੇਟ ਪਾਰਲੀਮੈਂਟਰੀ …
October 3, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ (02 ਜਨਵਰੀ, 2011): ਸਿੱਖ ਸੰਘਰਸ਼ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਸੰਗੀਨ ਜੁਰਮਾਂ ਤੇ ਗੈਰ ਕਨੂੰਨੀ ਕਾਰਵਾਈਆਂ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਅਫਸਰਾਂ ਦੇ ਇਕ ਵਾਰ ਫਿਰ ਹੱਕ ਵਿਚ ਭੁਗਤਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਦੋਸ਼ੀਆਂ ਨੂੰ ਅਹਿਮ ਅਹੁਦਿਆਂ ਤੇ ਬਣਾਈ ਰੱਖਣ ਦੇ ਫੈਸਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਪੰਚ ਪ੍ਰਧਾਨੀ) ਨੇ ਸਖਤ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਸ ਤੋਂ ਸਪੱਸਟ ਹੈ ਕਿ ਅਕਾਲੀ –ਭਾਜਪਾ ਸਰਕਾਰ ਨੇ 80ਵੇਂ ਦਹਾਕੇ ਵਿਚ ਪੁਲੀਸ ਵਲੋਂ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਪੁਲੀਸ ਬੁੱਚੜਖਾਨਿਆਂ ਵਿਚ ਤਸੱਦਦ ਕਰਨ ਤੋਂ ਬਾਅਦ ਪੁਲੀਸ ਮੁਕਾਬਲਿਆਂ ਵਿਚ ਮਾਰਨ ਤੇ ਉਪਰੰਤ ਉਨ੍ਹਾਂ ਨੂੰ ਲਾਪਤਾ ਕਰਾਰ ਦੇਣ ਦੇ ਵਰਤਾਰੇ ਨੂੰ ਮਾਨਤਾ ਹੀ ਨਹੀਂ ਦਿੱਤੀ ਸਗੋਂ ਦੋਸ਼ੀ ਪੁਲੀਸ ਅਫਸਰਾਂ ਨੂੰ ਮਾਣ-ਸਨਮਾਨ ਦੇਣ ਦੀ ਆਪਣੀ ਗੈਰ ਇਖਲਾ….
February 2, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਟਿਆਲਾ (02 ਫਰਵਰੀ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਨਿੰਦਾ ਕੀਤੀ ਹੈ ਜਿਸ ਤਹਿਤ ਸਰਕਾਰ ਵੱਲੋਂ ਮਨੁੱਖੀ ਹੱਕਾਂ ਦੇ ਘਾਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਅਫਸਰਾਂ ਨੂੰ ਉੱਚ ਆਹੁਦੇ ਦੇਣ ਨੂੰ ਸਹੀ ਠਹਿਰਾਇਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਤੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਪ੍ਰੈਸ ਦੇ ਨਾਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਜਿਹੀ ਨੀਤੀ ਦੇ ਐਲਾਨ ਨੇ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਵੱਲੋਂ ਲਗਾਏ ਜਾਂਦੇ ਉਸ ਦੋਸ਼ ਨੂੰ ਸਹੀ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਪੁਲਿਸ ਅਫਸਰਾਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ।
February 2, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »