Tag Archive "ig-paramraj-singh-umranangal"

ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਦਾ ਸਨਮਾਨ, ਸਿੱਖਾਂ ਅਤੇ ਮਨੁੱਖਤਾ ਦਾ ਅਪਮਾਨ: ਮਨੁੱਖੀ ਹੱਕ ਜਥੇਬੰਦੀਆਂ


ਮਨੁੱਖੀ ਹੱਕਾਂ ਦੀ ਰਾਖੀ ਲਈ ਸਰਗਰਮ ਜਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਝੂਠੇ ਮੁਕਾਬਲਿਆਂ ਦੇ ਦੋਸ਼ੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਨਮਾਨਿਤ ਕਰਨ ਦਾ ਗੰਭੀਰ ਨੋਟਿਸ ਲੈਦਿਆਂ ਕਿਹਾ ਹੈ ਕਿ “ਸਿੱਖਾਂ ਦੇ ਕਾਤਲਾਂ ਦਾ ਸਨਮਾਨ ਸਿੱਖ ਜਗਤ ਤੇ ਮਨੱਖਤਾ ਦਾ ਅਪਮਾਨ ਹੈ। ਇਸ ਕਰਕੇ ਸ਼ੌ.ਗੁ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ”।

ਲੁਕ-ਲੁਕ ਲਾਈਆਂ ਪ੍ਰਗਟ ਹੋਈਆਂ…

ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੰਗਰਾਂ ਲਈ ਕੁੱਝ ਰਾਸ਼ਨ ਸਮਗ੍ਰੀ ਮੁਅੱਤਲ ਸ਼ੁਦਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਬਾਦਲ ਪਰਿਵਾਰ ਦੀਆਂ ਅਪੀਲਾਂ ਉਪਰੰਤ ਭੇਟ ਕੀਤੀ ਗਈ ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੱਜ ਵੱਜ ਕੇ ਸਨਮਾਨ ਕਰਨ ਦੀਆਂ ਤਸਵੀਰਾਂ ਮੀਡੀਆ ਵਿੱਚ ਛਪੀਆਂ ਹਨ। ਹਰ ਪੰਥ ਦਰਦੀ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਤੋਂ ਹੈਰਾਨ ਹੈ।

ਕੋਟਕਪੂਰਾ ਗੋਲੀਕਾਂਡ : ਬਾਦਲ, ਸੁਮੇਧ ਸੈਣੀ, ਉਮਰਾਨੰਗਲ ਅਤੇ ਮਨਤਾਰ ਬਰਾੜ ਦਾ ਨਾਂ ਰੋਜ਼ਨਾਮਚੇ ‘ਚ ਦਰਜ

ਫਰੀਦਕੋਟ ਦੇ ਨੇੜਲੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਚੌਕ ਵਿਚ ਲੱਗੇ ਧਰਨੇ ‘ਚ ਜਾਪ ਕਰਦੀਆਂ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਉਸ ਸਮੇਂ ਨਵਾਂ ਮੋੜ ਸਾਹਮਣੇ ਆਇਆ ਜਦ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ ਨੂੰ ਮੰਨਦੇ ਹੋਏ ਦੂਜੀ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ।

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣੇ ਰਣਜੀਤ ਸਿੰਘ ਕਮਿਸ਼ਨ ਵੱਲੋਂ ਆਈਜੀ ਉਮਰਾਨੰਗਲ ਤੋਂ ਪੁੱਛਗਿੱਛ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਮੰਗਲਵਾਰ (10 ਅਕਤੂਬਰ, 2017) ਨੂੰ ਇੰਸਪੈਕਟਰ ਜਨਰਲ ਪਰਮਰਾਜ ਉਮਰਾਨੰਗਲ ਤੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਦੇ ਮਾਮਲਿਆਂ ਬਾਰੇ ਤਿੰਨੇ ਘੰਟੇ ਪੁੱਛ-ਪੜਤਾਲ ਕੀਤੀ। ਕਮਿਸ਼ਨ ਨੇ ਮੋਗਾ ਦੇ ਉਸ ਵੇਲੇ ਦੇ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਨੂੰ 30 ਅਕਤੂਬਰ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।