Tag Archive "jagdish-tytler"

1984 ਸਿੱਖ ਕਤਲੇਆਮ: ਟਾਈਟਲਰ ਦੇ ਮਾਮਲੇ ‘ਚ ਸੀਬੀਆਈ ਨੇ ਜਾਂਚ ਲਈ ਚਾਰ ਮਹੀਨੇ ਦਾ ਹੋਰ ਸਮਾਂ ਮੰਗਿਆ

ਸੀਬੀਆਈ ਨੇ ਮੰਗਲਵਾਰ ਦਿੱਲੀ ਦੀ ਅਦਾਲਤ ਨੂੰ ਕਿਹਾ ਕਿ 1984 ਦੇ ਸਿੱਖ ਕਤਲੇਆਮ ਕੇਸ ਦੀ ਅਗਲੀ ਪੜਤਾਲ ਪੂਰੀ ਕਰਨ ਲਈ ਘੱਟੋ-ਘੱਟ ਚਾਰ ਮਹੀਨਿਆਂ ਦਾ ਸਮਾਂ ਚਾਹੀਦਾ ਹੈ। ਇਸ ਮਾਮਲੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੀ ਗਈ ਸੀ।

ਹਵਾਲਾ ਜ਼ਰੀਏ ਗਵਾਹ ਖਰੀਦਣ ‘ਤੇ ਟਾਈਟਲਰ ਖਿਲਾਫ ਮੁਕੱਦਮਾ ਦਰਜ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀ.ਬੀ.ਆਈ. ਨੂੰ "ਮਨੀ ਲਾਂਡਰਿੰਗ ਰੋਕਥਾਮ ਐਕਟ 2002" ਦੇ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀ.ਬੀ.ਆਈ. ਦੇ ਡਾਇਰੈਕਟਰ ਅਨਿਲ ਕੁਮਾਰ ਸਿਨਹਾ ਨੂੰ ਭੇਜੀ ਆਪਣੀ ਸ਼ਿਕਾਇਤ ਵਿਚ ਟਾਈਟਲਰ ਵਲੋਂ ਕਰੋੜਾਂ ਰੁਪਏ ਦਾ ਕਾਲਾ ਧਨ 1984 ਸਿੱਖ ਕਤਲੇਆਮ ਮਾਮਲੇ 'ਚ ਗਵਾਹ ਨੂੰ ਖਰੀਦਣ ਲਈ ਵਿਦੇਸ਼ਾਂ ਵਿਚ ਭੇਜਣ ਦਾ ਹਵਾਲਾ ਦਿੰਦੇ ਹੋਏ ਸੀ.ਬੀ.ਆਈ. ਵਲੋਂ ਇਸ ਮਸਲੇ 'ਤੇ ਆਪਣੇ ਵਲੋਂ ਅਜੇ ਤਕ ਕਾਰਵਾਈ ਨਾ ਕਰਨ 'ਤੇ ਵੀ ਸਵਾਲ ਚੁੱਕੇ ਹਨ।

ਜਗਦੀਸ਼ ਟਾਈਟਲਰ ਖਿਲਾਫ ਸੀਬੀਆਈ ਨੂੰ ਸਿੱਖ ਕਤਲੇਆਮ ਦੀ ਜਾਂਚ ਲਈ ਆਖ਼ਰੀ ਮੌਕਾ

ਦਿੱਲੀ ਦੀ ਕੜਕੜਡੂਮਾ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਵਿੱਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਪਹਿਲਾਂ ਦਿੱਤੀ ਕਲੀਨ ਚਿੱਟ ਦੇ ਮਾਮਲੇ ਵਿੱਚ ਸੀਬੀਆਈ ਨੂੰ ਦੋ ਮਹੀਨੇ ਵਿੱਚ ਜਾਂਚ ਪੂਰੀ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਇਨਸਾਫ਼ ਦੇਣ ਵਿੱਚ ਦੇਰੀ ਇਨਸਾਫ਼ ਨਾ ਦੇਣ ਦੇ ਬਰਾਬਰ ਹੈ।

ਟਾਈਟਲਰ ਨੂੰ ਅਕਾਲ ਤਖਤ ‘ਤੇ ਬੁਲਾਉਣ ਦਾ ਫੈਸਲਾ ਸਾਰੀਆਂ ਪੰਥਕ ਧਿਰਾਂ ਦੀ ਰਾਇ ਨਾਲ ਕੀਤਾ ਜਾਵੇ: ਜੀ. ਕੇ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇੱਕ ਵੱਫ਼ਦ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੱਲੋਂ ਜਥੇਦਾਰ ਨੂੰ ਮਿਲਣ ਦੀ ਕੀਤੀ ਗਈ ਪੇਸ਼ਕਸ਼ ਦੇ ਸਾਹਮਣੇ ਆਏ ਖੁਲਾਸੇ ਨੂੰ ਲੈ ਕੇ ਮੁਲਾਕਾਤ ਕੀਤੀ।

Delhi High court denies to stay CBI investigations against Jagdish Tytler; Next hearing on 14 Junuary 2013

ਅਕਾਲ ਤਖਤ ਸਾਹਿਬ ‘ਤੇ ਮਾਫੀ ਮੰਗਣ ਨੂੰ ਤਿਆਰ ਹਾਂ: 1984 ਕਤਲੇਆਮ ਦਾ ਦੋਸ਼ੀ ਜਗਦੀਸ਼ ਟਾਈਟਲਰ

ਏਬੀਪੀ ਨਿਊਜ਼ ਦੀ ਖ਼ਬਰ ਮੁਤਾਬਕ ਟਾਈਟਲਰ ਨੇ ਕਿਹਾ, “ਮੈਂ ਅਕਾਲ ਤਖ਼ਤ ਨੂੰ ਪੱਤਰ ਲਿਿਖਆ ਹੈ, ਮੈਨੂੰ ਗੁਰੂ ਗ੍ਰੰਥ ਸਾਹਿਬ ਵਿਚ ਪੂਰਨ ਭਰੋਸਾ ਹੈ, ਜੇ ਅਕਾਲ ਤਖ਼ਤ ਚਾਹੁੰਦਾ ਹੈ ਤਾਂ ਮੈਂ ਮਾਫੀ ਮੰਗਣ ਨੂੰ ਵੀ ਤਿਆਰ ਹਾਂ ਅਤੇ ਦੋਸ਼ੀ ਪਾੲੈ ਜਾਣ ਦੀ ਸੂਰਤ ਵਿਚ ਸਜ਼ਾ ਭੁਗਤਣ ਨੂੰ ਤਿਆਰ ਹਾਂ”।

ਟਾਇਟਲਰ ਖਿਲਾਫ ਪੀੜਤਾਂ ਵੱਲੋਂ ਹੋਰ ਸਬੂਤ ਪੇਸ਼ ਕਰਨ ‘ਤੇ ਸੀਬੀਆਈ ਦੁਬਾਰਾ ਜਾਂਚ ਲਈ ਤਿਆਰ

: ਦਿੱਲੀ ਸਿੱਖ ਕਤਲੇਆਮ ਦੇ ਮੰਨੇ ਜਾਂਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਖਿਲਾਫ ਸੀਬੀਆਈ ਅਦਾਲਤ ਵਿੱਚ ਕਿਹਾ ਕਿ ਜੇਕਰ ਪੀੜਤ ਪਰਿਵਾਰ ਕੋਈ ਤਾਜ਼ਾ ਸਬੂਤ ਇਸ ਮਾਮਲੇ ਵਿੱਚ ਪੇਸ਼ ਕਰਦਾ ਹੈ ਤਾਂ ਸੀਬੀਆਈ ਦੁਬਾਰਾ ਜਾਂਚ ਕਰਨ ਲਈ ਤਿਆਰ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਟਾਇਟਲਰ ਨੂੰ ਸਬੰਧਿਤ ਕੇਸ ਵਿੱਚ ਦੋਸ਼ ਮੁਕਤ ਕਰਾਰ ਦੇ ਦਿੱਤਾ ਸੀ।

ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਕਾਂਗਰਸ ਅਤੇ ਬੀਜੇਪੀ ਇਕੱਠੇ ਹੋਈ: ਪੱਤਰਕਾਰ ਜਰਨੈਲ ਸਿੰਘ

ਆਮ ਆਦਮੀ ਪਾਰਟੀ ਦੇ ਰਾਜ਼ੌਰੀ ਗਾਰਡਨ ਤੋਂ ਵਿਧਾਇਕ ਜਰਨੈਲ ਸਿੰਘ ਨੇ ਟਾਈਟਲਰ ਦੇ ਆਪਣੇ ਖ਼ਿਲਾਫ਼ ਗਵਾਹੀ ਪ੍ਰਭਾਵਿਤ ਕਰਨ ਅਤੇ ਹਵਾਲਾ ਜ਼ਰੀਏ ਪੈਸੇ ਵਿਦੇਸ਼ ਭੇਜਣ ਦੇ ਖੁਲਾਸੇ ਪਿੱਛੋਂ ਵੀ ਸੀ.ਬੀ.ਆਈ. ਵੱਲੋਂ ਕਾਂਗਰਸੀ ਆਗੂ ਖ਼ਿਲਾਫ਼ ਮਾਮਲਾ ਦਰਜ ਨਾ ਕਰਨ ਦੇ ਮੱਦੇਨਜ਼ਰ ਉਪਰੋਕਤ ਦੋਸ਼ ਲਾਏ ਹਨ।

ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਸੀਬੀਆਈ ਦੇ ਦਫਤਰ ਬਾਹਰ ਦਿੱਲੀ ਗੁ. ਕਮੇਟੀ ਵੱਲੋਂ ਮੁਜ਼ਾਹਰਾ

ਦਿੱਲੀ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਜਾਂਚ ਏਜੰਸੀ ਦੇ ਮੁੱਖ ਦਫ਼ਤਰ ਦੇ ਬਾਹਰ ਪੀੜਤ ਪਰਿਵਾਰਾਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ।

ਫੂਲਕਾ ਮਾਮਲੇ ਵਿੱਚ ਜਗਦੀਸ਼ ਟਾਇਟਲਰ ਖਿਲਾਫ ਦੋਸ਼ ਆਇਦ

ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਮਾਮਲਿਆਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਵਲੋਂ ਦਾਇਰ ਸ਼ਿਕਾਇਤ 'ਤੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖਿਲਾਫ ਅੱਜ ਦੋਸ਼ ਆਇਦ ਕੀਤੇ ਜਿਸ ਨਾਲ ਉਸ ਖਿਲਾਫ ਨਿਯਮਤ ਰੂਪ 'ਚ ਕੇਸ ਚੱਲਣ ਲਈ ਰਾਹ ਪੱਧਰਾ ਹੋ ਗਿਆ ਹੈ।

ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਜਗਦੀਸ਼ ਟਾਇਟਲਰ ਅਤੇ ਸੱਜਣ ਕੁਮਾਰ ਨੂੰ ਦਿੱਲੀ ਚੋਣਾਂ ਵਿੱਚ ਰਾਹੁਲ ਗਾਂਧੀ ਨੇ ਸੌਪੀਂ ਵੱਡੀ ਜਿਮੇਵਾਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਮੁਹਿੰਮ ਲਈ ਰਾਹੁਲ ਗਾਂਧੀ ਵੱਲੋਂ ਗਠਿਤ ਪੈਨਲ 'ਚ 1984 ਦੇ ਸਿੱਖ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜਗਦੀਸ਼ ਟਾਈਟਲਰ ਨੂੰ ਮੀਡੀਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਵੱਲੋਂ ਕੀਤੀ ਪੈਨਲ ਦੀ ਇਸ ਚੋਣ 'ਤੇ ਲੋਕ ਕਾਫੀ ਹੈਰਾਨ ਸਨ।

« Previous PageNext Page »