Tag Archive "jagtar-singh-tara"

ਭਾਰਤੀ ਨਿਆਂ ਪ੍ਰਣਾਲੀ ‘ਚ ਵਿਸ਼ਵਾਸ ਨਹੀਂ ਕਹਿੰਦਿਆਂ ਭਾਈ ਤਾਰਾ ਨੇ ਜਿਰ੍ਹਾ ਕਰਨ ਤੋਂ ਕੀਤਾ ਇਨਕਾਰ

ਮੀਡੀਆ ਰਿਪੋਰਟਾਂ ਮੁਤਾਬਕ ਭਾਈ ਜਗਤਾਰ ਸਿੰਘ ਤਾਰਾ ਦੀ ਬੇਅੰਤ ਸਿੰਘ ਕਤਲ ਕੇਸ ਦੀ ਸੁਣਵਾਈ ਬੁੜੈਲ ਜੇਲ ਵਿੱਚ ਜੱਜ ਜੇ ਐਸ ਸਿੱਧੂ ਦੀ ਅਦਾਲਤ ਵਿੱਚ ਹੋਈ। ਆਖਰੀ ਗਵਾਹ ਡਾ. ਲਾਲ ਜੋ ਕਿ ਹੈਦਰਾਬਾਦ ਤੋਂ ਡੀ.ਐਨ.ਏ. ਮਾਹਰ ਹਨ, ਨੇ ਆਪਣੀ ਗਵਾਹੀ ਦਿੱਤੀ। ਡਾ ਲਾਲ ਨੇ ਦੱਸਿਆ ਕਿ ਸਿੱਖਾਂ ਦੇ ਕਾਤਲ ਬੇਅੰਤ ਮੁੱਖ ਮੰਤਰੀ ਨੂੰ ਆਪਾ ਵਾਰ ਕੇ ਸਜ਼ਾ ਦੇਣ ਵਾਲੇ ਭਾਈ ਦਿਲਾਵਰ ਸਿੰਘ ਦੇ ਅੰਗਾਂ ਨੂੰ ਡੀ.ਐਨ.ਏ. ਲਈ ਹੈਦਰਾਬਾਦ ਭੇਜਿਆ ਗਿਆ ਸੀ, ਜਿਸ ਨੂੰ ਭਾਈ ਦਿਲਾਵਰ ਸਿੰਘ ਦੇ ਪਿਤਾ ਹਰਨੇਕ ਸਿੰਘ ਅਤੇ ਮਾਤਾ ਸੁਖਜੀਤ ਕੌਰ ਦੇ ਡੀ.ਐਨ.ਏ. ਨਮੂਨਿਆਂ ਨਾਲ ਮਿਲਾਇਆ ਗਿਆ ਸੀ। ਇਹ ਸਾਰੇ ਨਮੂਨੇ ਇੱਕ ਦੂਜੇ ਨਾਲ ਮਿਲਦੇ ਸਨ ਜਿਸਤੋਂ ਇਹ ਸਿੱਧ ਹੋ ਗਿਆ ਕਿ ਮਨੁੱਖੀ ਬੰਬ ਬਣ ਕੇ ਸ਼ਹੀਦ ਹੋਣ ਵਾਲਾ ਭਾਈ ਦਿਲਾਵਰ ਸਿੰਘ ਹੀ ਸੀ।

ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ; ਵਕੀਲ ਸੋਢੀ ਨੇ ਪਟਿਆਲਾ ਅਦਾਲਤ ‘ਚ ਲਾਈ ਅਰਜ਼ੀ

ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ ਹਨ। ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਹਨ। ਮੀਡੀਆ ਰਿਪੋਰਟ ਮੁਤਾਬਕ ਮੰਗਲਵਾਰ (21 ਮਾਰਚ) ਨੂੰ ਪਟਿਆਲਾ ਅਦਾਲਤ 'ਚ ਭਾਈ ਤਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਸੀ। ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਕਤਲ ਕੇਸ ਵਿਚ ਹੋਈ ਪੇਸ਼ੀ ਦੌਰਾਨ ਭਾਈ ਤਾਰਾ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਪਿੱਠ ਦਰਦ ਦਾ ਮੁੱਦਾ ਚੁੱਕਿਆ।

ਮੁੱਖ ਮੰਤਰੀ ਬੇਅੰਤ ਕਤਲ ਕੇਸ: ਸੀ.ਬੀ.ਆਈ. ਦੇ ਸੀਨੀਅਰ ਐਸ.ਪੀ. ਰਣਧੀਰ ਸਿੰਘ ਪੁੰਨੀਆ ਦਾ ਬਿਆਨ ਦਰਜ਼

ਚੰਡੀਗੜ੍ਹ ਬੁੜੈਲ ਜੇਲ੍ਹ 'ਚ ਵੀਰਵਾਰ 23 ਫਰਵਰੀ ਨੂੰ ਭਾਈ ਜਗਤਾਰ ਸਿੰਘ ਤਾਰਾ ਦੇ ਮਾਮਲੇ ਦੀ ਸੁਣਵਾਈ ਵਿਚ ਲੱਗੀ ਵਿਸ਼ੇਸ਼ ਅਦਾਲਤ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਸੁਣਵਾਈ ਦੌਰਾਨ ਸੀ.ਬੀ.ਆਈ. ਦੇ ਸੀਨੀਅਰ ਪੁਲਿਸ ਕਪਤਾਨ ਰਣਧੀਰ ਸਿੰਘ ਦੇ ਬਿਆਨ ਨੂੰ ਅਦਾਲਤ ਵਿਚ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲੇ ਵਿਚ ਉਨ੍ਹਾਂ ਨੇ ਮੁੱਖ ਜਾਂਚ ਅਧਿਕਾਰੀ ਐਸ.ਐਨ. ਸਕਸੈਨਾ ਦੇ ਨਿਰਦੇਸ਼ 'ਤੇ 19 ਜਨਵਰੀ 1996 ਨੂੰ ਬਲਵੰਤ ਸਿੰਘ ਰਾਜੋਆਣਾ ਦੇ ਦੋ ਵੱਖ-ਵੱਖ ਖ਼ੁਲਾਸੇ ਬਿਆਨਾਂ ਵਿਚ ਦਰਜ ਕੀਤਾ ਸੀ।

ਭਾਰਤੀ ਏਜੰਸੀਆਂ ਨੇ ਕੈਨੇਡਾ ਦੀ ਟਰੂਡੋ ਸਰਕਾਰ ਨੂੰ ਖ਼ਾਲਿਸਤਾਨੀਆਂ ਦੇ ਸਬੰਧ ਵਿਚ ਅਲਰਟ ਜਾਰੀ ਕੀਤਾ

ਹਾਲੇ ਪਿਛਲੇ ਹਫਤੇ ਹੀ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਨਵਾਂਸ਼ਹਿਰ ਅਤੇ ਜਗਰਾਉਂ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਸਿੱਖਾਂ ਵਿਚ ਇਕ ਭਾਈ ਮਨਦੀਪ ਸਿੰਘ, ਜੋ ਕਿ ਪਿੰਡ ਚੱਕ ਕਲਾਂ ਲੁਧਿਆਣਾ ਦੇ ਰਹਿਣ ਵਾਲੇ ਹਨ, ਹਾਲ ਹੀ ਵਿਚ ਕੈਨੇਡਾ ਤੋਂ ਵਾਪਸ ਆਏ ਸਨ।

ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਪ੍ਰਸ਼ਾਸ਼ਨ ਖਿਲਾਫ ਭੁੱਖ ਹੜਤਾਲ ਸ਼ੁਰੂ ਕੀਤੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਵਿਚਾਰਅਧੀਨ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਪ੍ਰਸ਼ਾਸ਼ਨ ਵੱਲੋਂ ਜਿਆਦਤੀਆਂ ਅਤੇ ਜੇਲ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਕੀਤੇ ਜਾ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ ਪੁਲਿਸ ਨੂੰ ਨਹੀਂ ਮਿਲਿਆ ਜੇਲ ਫਰਾਰੀ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਦਾ ਰਿਮਾਂਡ

ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਚੰਡੀਗੜ੍ਹ ਦੀ ਇਕ ਅਦਾਲਤ ਨੇ ਜੇਲ੍ਹ ਬਰੇਕ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ ਹੈ। ਚੰਡੀਗੜ੍ਹ ਪੁਲੀਸ ਨੇ ਭਾਈ ਤਾਰਾ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਉਸ ਨੂੰ ਇਸ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਤਾਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਬੁੜੈਲ ਜੇਲ੍ਹ ਭੇਜ ਦਿੱਤਾ ਹੈ।

ਭਾਈ ਜਗਤਾਰ ਸਿੰਘ ਤਾਰਾ ਦੀ ਭਾਰਤੀ ਹਵਾਲਗੀ ਖਿਲਾਫ ਵੱਖ-ਵੱਖ ਦੇਸ਼ਾਂ ਵਿੱਚ ਥਾਈ ਦੂਤਾਘਰਾਂ ਸਾਹਮਣੇ ਸਿੱਖਾਂ ਨੇ ਕੀਤਾ ਰੋਸ ਪ੍ਰਦਰਸ਼ਨ

ਵੱਖ-ਵੱਖ ਦੇਸ਼ਾਂ ਅਤੇ ਥਾਵਾਂ ‘ਤੇ ਥਾਈਲੈਂਡ ਦੂਤਘਰ ਸਾਹਮਣੇ ਕੱਲ੍ਹ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਥਾਈਲੈਂਡ ਦੂਤਾਵਾਸ ਨੂੰ ਯਾਦ-ਪੱਤਰ ਦਿੰਦਿਆਂ ਰੋਸ ਪ੍ਰਗਟ ਕੀਤਾ ਕਿ ਜਗਤਾਰ ਸਿੰਘ ਤਾਰਾ ਸਮੇਤ ਚਾਰ ਸਿੱਖਾਂ ਨੂੰ ਬੀਤੇ ਦਿਨੀਂ ਭਾਰਤ ਨੂੰ ਸੌਪਣਾ ਠੀਕ ਨਹੀਂ ਸੀ।

ਭਾਈ ਤਾਰਾ ਦੀ ਹਵਾਲਗੀ ਅਤੇ ਤਸ਼ੱਦਦ ਨੂੰ ਕੌਮਾਂਤਰੀ ਪੱਧਰ ‘ਤੇ ਉਭਾਰਨ ਲਈ ਵੱਖ-ਵੱਖ ਦੇਸ਼ਾਂ ‘ਚ ਥਾਈ ਦੂਤਾਘਰਾਂ ‘ਤੇ 9 ਫਰਵਰੀ ਨੂੰ ਇਕੱਠੇ ਹੋਣ ਲਈ ਸੱਦਾ

ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਸਰਕਾਰ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਭਾਰਤ ਹਵਾਲੇ ਕਰਨ ਵਿਰੁੱਧ ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਕੰਮ ਕਰਦੀ ਜੱਥੇਬੰਦੀ “ਸਿੱਖਸ ਫਾਰ ਜਸਟਿਸ” ਵੱਲੋਂ 9 ਫਰਵਰੀ ਨੂੰ ਅਮਰੀਕਾ, ਕੈਨੇਡਾ, ਇੰਗਲੈਂਡ, ਅਸਟਰੇਲੀਆ, ਨਿਊਜ਼ੀਲੈਂਡ ਅਤੇ ਯੂਰਪੀ ਦੇਸ਼ ਵਿੱਚ ਥਾਈ ਦੂਤਾਘਰਾਂ ‘ਤੇ ਇਕੱਠ ਕੀਤੇ ਜਾਣਗੇ।

ਭਾਈ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਪੁਲਿਸ ਨੇ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਲਿਆ

ਪੰਜਾਬ ਪੁਲਿਸ ਵੱਲੋਂ ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਲਿਆਦੇ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ 2009 ਦੇ ਭੋਗਪੁਰ ਥਾਣੇ 'ਚ ਦਰਜ ਗੈਰ ਕਾਨੂੰਨੀ ਕਾਰਵਾਈਆਂ ਅਤੇ ਅਸਲਾ ਐਕਟ ਦੇ ਇਕ ਕੇਸ 'ਚ ਪੋ੍ਰਡਕਸ਼ਨ ਵਾਰੰਟ 'ਤੇ ਲਿਆ ਕੇ ਜਲੰਧਰ (ਦਿਹਾਤੀ) ਪੁਲਿਸ ਵੱਲੋਂ ਜਲੰਧਰ ਦੀ ਅਦਾਲਤ 'ਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ।

ਭਾਈ ਜਗਤਾਰ ਸਿੰਘ ਤਾਰਾ ਦੇ ਪੁਲਿਸ ਰਿਮਾਂਡ ਦੀ ਰੋਪੜ ਪੁਲਿਸ ਮੰਗ ਕਰੇਗੀ

ਸਾਲ 1991 ਵਿੱਚ ਭਾਈ ਜਗਤਾਰ ਸਿੰਘ ਤਰਾ ਖਿਲਾਫ ਪੁਲਿਸ ਪਾਰਟੀ ‘ਤੇ ਹਮਲਾ ਕਰਨ ਦੇ ਸਬੰਧ ਵਿੱਚ ਦਰਜ਼ 307 ਦੇ ਇੱਕ ਕੇਸ ਵਿੱਚ ਰੋਪੜ ਪੁਲਿਸ ਭਾਈ ਤਾਰਾ ਦੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ।

Next Page »