Tag Archive "kar-sewa"

ਕਾਰ ਸੇਵਾ ਵਾਲੇ ਬਾਬਿਆਂ ਦੇ ਜ਼ਰੀਏ ਤੇਜਾ ਸਿੰਘ ਸਮੁੰਦਰੀ ਹਾਲ ‘ਚ ਰੰਗ ਰੋਗਨ ਦਾ ਕੰਮ ਸ਼ੁਰੂ

ਜੂਨ 1984 ਵਿੱਚ ਭਾਰਤੀ ਫੌਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਤੋਂ ਬਾਅਦ ਨੁਕਸਾਨੇ ਗਏ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਨੂੰ 32 ਸਾਲ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਰੰਗ ਰੋਗਨ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਲਗਭਗ ਇੱਕ ਮਹੀਨੇ ਵਿੱਚ ਇਸ ਦਾ ਨਵਾਂ ਰੂਪ ਦਿਖਾਈ ਦੇਵੇਗਾ। ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਫ਼ੌਜੀ ਹਮਲੇ ਸਮੇਂ ਇਮਾਰਤ ਨੂੰ ਲੱਗੀਆਂ ਗੋਲੀਆਂ ਦੇ ਨਿਸ਼ਾਨ ਯਾਦਗਾਰ ਵਜੋਂ ਸੰਭਾਲ ਕੇ ਰੱਖੇ ਜਾਣਗੇ।

ਜੈਕਾਰਿਆਂ ਦੀ ਗੂੰਜ ‘ਚ ਗੁ: ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਪੂਰੀ ਹੋਈ

ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਅੱਜ ਇਥੇ ਕਾਰਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਅਤੇ ਬੀਬੀ ਸੁਪਰੀਤ ਕੌਰ ਸੇਰੋਂ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਨੇ ਲਿਆ।

ਸੁੰਦਰੀਕਰਨ ਦੇ ਨਾਂ ‘ਤੇ ਸਿੱਖ ਕੌਮ ਦੇ ਗਲੇ ਵਿਚ ਜ਼ਹਿਰ ਉਤਾਰਨ ਦੀ ਇਜ਼ਾਜਤ ਕਤਈ ਨਹੀਂ ਦਿੱਤੀ ਜਾਵੇਗੀ:ਮਾਨ

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਇਸ ਸਮੇਂ ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਦੀ ਸੋਚ ਅਤੇ ਹੁਕਮਾਂ ਅਨੁਸਾਰ ਸਿੱਖ ਵਿਰਸੇ ਨਾਲ ਸੰਬੰਧਤ ਇਮਾਰਤਾਂ ਤੇ ਯਾਦਗਰਾਂ ਨੂੰ ਸੋਚੀ ਸਮਝੀ ਸਾਜਿਸ਼ ਅਧੀਨ ਇਕ-ਇਕ ਕਰਕੇ ਖ਼ਤਮ ਕਰਨ ਵਿਚ ਲੱਗੀ ਹੋਈ ਹੈ, ਉਸ ਵੱਲੋਂ 'ਕਾਰ ਸੇਵਾ ਵਾਲੇ ਬਾਬਿਆਂ' ਨੂੰ ਗੁਰੂ ਰਾਮਦਾਸ ਸਰਾਂ ਢਾਹੁਣ ਦੀ ਦਿੱਤੀ ਜਾਣ ਵਾਲੀ ਇਜਾਜ਼ਤ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ।

ਸ਼੍ਰੋਮਣੀ ਕਮੇਟੀ ਅਤੇ ਬਾਬਾ ਕਸ਼ਮੀਰਾ ਸਿੰਘ ਵਲੋਂ ਗੁਰੂ ਰਾਮਦਾਸ ਸਰਾਂ ਨੂੰ ਢਾਉਣ ਦੀ ਤਿਆਰੀ, ਮਸਲਾ ਭਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਸਥਿਤ ਗੁਰੂ ਰਾਮਦਾਸ ਸਰਾਂ ਦੀ ਪੁਰਾਤਨ ਇਮਾਰਤ ਨੂੰ ਢਾਹ ਕੇ ਇਸ ਦੀ ਥਾਂ ’ਤੇ ਨਵੀਂ ਆਧੁਨਿਕ ਸਰਾਂ ਬਣਾਉਣ ਦੀ ਯੋਜਨਾ ਅੱਜ ਉਦੋਂ ਵਿਵਾਦ ਦੇ ਘੇਰੇ ਵਿੱਚ ਆ ਗਈ ਜਦੋਂ ਸਿੱਖ ਸਦਭਾਵਨਾ ਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਇਸ ਵਿਰਾਸਤੀ ਇਮਾਰਤ ਨੂੰ ਢਾਹਿਆ ਤਾਂ ਉਹ ਇਸ ਮਾਮਲੇ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।

ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦੇ ਇਤਿਹਾਸਕ ਭੋਰੇ ਨੂੰ ਕਾਰ ਸੇਵਾ ਦੇ ਨਾਂ ‘ਤੇ ਢਾਹੁਣ ਦੀ ਤਿਆਰੀ: ਗਿਆਨੀ ਬਲਵੰਤ ਸਿੰਘ ਨੰਦਗੜ੍ਹ

ਕਿਸੇ ਵੀ ਕੌਮ ਦੀ ਅਸਲ ਜਾਇਦਾਦ ਉਸਦੇ ਪੁਰਖਿਆਂ ਨਾਲ ਸਬੰਧਿਤ ਯਾਦਗਾਰਾਂ ਹੁੰਦੀਆਂ ਹਨ, ਜਿਸ ਨਾਲ ਕੌਮ ਦਾ ਅਤੀਤ ਜੁੜਿਆ ਹੰਦਾ ਹੈ ਅਤੇ ਇਹੀ ਯਾਦਗਾਰਾਂ ਕੋੰਮਾਂ ਦੀਆਂ ਆਉਣ ਵਾਲੀਆਂ ਨਸਲਾਂ ਨੂੰ ਉਸਦੇ ਵਿਰਸੇ ਨਾਲ ਜੋੜੀ ਰੱਖਦੀਆਂ ਹਨ। ਇਨ੍ਹਾਂ ਦੀ ਸਾਂਭ ਸੰਭਾਲ ਅਤੇ ਮੁੱਢਲੀ ਦਿੱਖ ਕਾਇਮ ਰੱਖਣਾ ਜਾਗਰੂਕ ਕੌਮ ਦੀ ਮੁੱਖ ਜ਼ਿਮੇਵਾਰੀ ਹੁੰਦੀ ਹੈ।

ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ, ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਸਫ਼ਾਈ ਅੱਜ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਕੀਤੀ ਗਈ।