ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਅਦਾਲਤ ਦੀ ਸੁਣਵਾਈ ਦੌਰਾਨ ਉਨ੍ਹਾਂ ਨੇ ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਦਿੱਤੇ ਤਿੰਨ ਪੰਨਿਆਂ ਦੇ ਹੱਥ ਲਿਖਤ ਪੱਤਰ ਵਿੱਚ ਮੰਨਿਆ ਹੈ ਕਿ ਮੁੱਖ ਮੰਤਰੀ ਬੇਅੰਤ ਨੂੰ ਕਤਲ ਕਰਨ ਵੇਲੇ ਉਹ ਮਨੁੱਖੀ ਬੰਬ ਦਿਲਾਵਰ ਸਿੰਘ ਦੇ ਨਾਲ ਸੀ। ਦੱਸਣਯੋਗ ਹੈ ਕਿ ਬੇਅੰਤ ਸਿੰਘ ਦੀ ਸਿਵਲ ਸਕੱਤਰੇਤ ਮੂਹਰੇ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ।
ਹਾਲੇ ਪਿਛਲੇ ਹਫਤੇ ਹੀ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਨਵਾਂਸ਼ਹਿਰ ਅਤੇ ਜਗਰਾਉਂ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਸਿੱਖਾਂ ਵਿਚ ਇਕ ਭਾਈ ਮਨਦੀਪ ਸਿੰਘ, ਜੋ ਕਿ ਪਿੰਡ ਚੱਕ ਕਲਾਂ ਲੁਧਿਆਣਾ ਦੇ ਰਹਿਣ ਵਾਲੇ ਹਨ, ਹਾਲ ਹੀ ਵਿਚ ਕੈਨੇਡਾ ਤੋਂ ਵਾਪਸ ਆਏ ਸਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਨਾਲ ਸਬੰਧਿਤ ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਸੁਰੱਖਿਆ ਏਜ਼ੰਸੀਆਂ ਨੇ ਗ੍ਰਿਫਤਾਰ ਕਰ ਲ਼ਿਆ ਹੈ।
ਪਿੱਛਲੇ ਦਿਨੀ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਖਾਲਿਸਤਾਨ ਟਾਈਗਰ ਫੋਰਸ ਦੇ ਕਥਿਤ ਖਾੜਕੂ ਰਮਨਦੀਪ ਸਿੰਘ ਨੂੰ ਅੱਜ ਸੀ.ਜੀ.ਐਮ. ਕੋਰਟ ‘ਚ ਪੇਸ਼ ਕੀਤਾ ਗਿਆ, ਜਿਸ ਨੂੰ ਕੋਰਟ ਨੇ 13 ਨਵੰਬਰ ਤੱਕ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।