Tag Archive "langar"

ਲੰਗਰ ਕਿਸਨੂੰ ਛਕਾਉਣਾ ਚਾਹੀਦਾ ?

ਗੁਰੂ ਅੰਗਦ ਦੇਵ ਜੀ ਦੇ ਸਮੇਂ ਸੰਗਤ ਲਈ ਪ੍ਰੇਮ ਸਹਿਤ ਵਧੀਆ ਲੰਗਰ ਤਿਆਰ ਕੀਤਾ ਜਾਂਦਾ ਸੀ। ਨਾ ਜਾਤ, ਨਾ ਧਰਮ, ਨਾ ਕੰਮ, ਨਾ ਰੂਪ ਰੰਗ, ਦੋਸਤ, ਦੁਸ਼ਮਣ ਸਭ ਨੂੰ ਇਕੋ ਅਕਾਲ ਦੀ ਜੋਤ ਸਮਝ ਕੇ ਲੰਗਰ ਛਕਾਇਆ ਜਾਂਦਾ ਸੀ।

ਲੰਗਰ ‘ਤੇ ਜੀ.ਐਸ.ਟੀ. ਨਹੀਂ, ਅਰੁਣ ਜੇਤਲੀ ਦਾ ਇਹ ਬਿਆਨ ਤੱਥਾਂ ਤੋਂ ਕੋਹਾਂ ਦੂਰ: ਸ਼੍ਰੋਮਣੀ ਕਮੇਟੀ

ਭਾਰਤ ਦੀ ਮੋਦੀ ਸਰਕਾਰ ਵੱਲੋਂ ਬੀਂਤੇ ਦਿਨੀਂ ਪੇਸ਼ ਕੀਤੇ ਬਜਟ ਤੋਂ ਬਾਅਦ ਅਰੁਣ ਜੇਤਲੀ ਦਾ ਬਿਆਨ ਆਇਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਰਤਾਏ ਜਾਂਦੇ ਲੰਗਰਾਂ ‘ਤੇ ਕਿਸੇ ਕਿਸਮ ਦਾ ਟੈਕਸ ਨਹੀਂ ਲਗਾਇਆ ਜਾਂਦਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਗੁਰੂ ਘਰਾਂ ਵਿਚ ਲੰਗਰਾਂ ‘ਤੇ ਜੀ.ਐਸ.ਟੀ. ਸਬੰਧੀ ਬਿਆਨ ਨੂੰ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੇਤਲੀ ਦੇ ਇਸ ਬਿਆਨ ਨੂੰ ਤੱਥਾਂ ਤੋਂ ਕੋਹਾਂ ਦੂਰ ਦੱਸਿਆ ਹੈ।

ਅੰਮ੍ਰਿਤਸਰ: ਗੁਰੂ ਰਾਮਦਾਸ ਲੰਗਰ ਹਾਲ ‘ਚ ਕੜਾਹੇ ਵਿਚ ਡਿਗਣ ਕਾਰਨ ਸੇਵਾਦਾਰ ਗੰਭੀਰ ਜ਼ਖਮੀ

ਦਰਬਾਰ ਸਾਹਿਬ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਲੰਗਰ ਹਾਲ 'ਚ ਵਾਪਰੇ ਹਾਦਸੇ ਵਿੱਚ ਲੰਗਰ ਤਿਆਰ ਕਰਨ ਵਾਲਾ ਸੇਵਾਦਾਰ ਬੁਰੀ ਤਰ੍ਹਾਂ ਝੁਲਸ ਗਿਆ। ਸੇਵਾਦਾਰ ਦੀ ਹਾਲਤ ਕਾਫੀ ਗੰਭੀਰ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।