Tag Archive "lok-insaaf-party"

ਉੜੀਸਾ ਸਰਕਾਰ ਨੇ ਪੁਰੀ ਵਿੱਚ ਸਿੱਖ ਵਿਰਾਸਤ ਨੂੰ ਬਚਾਉਣ ਲਈ ਹਾਮੀ ਭਰੀ; ਮੰਗੂ ਮੱਠ ਸਮੇਤ ਹੋਰ ਗੁਰਧਾਮ ਉਸਾਰੇ ਜਾਣਗੇ

ਬੀਤੇ ਦਿਨਾਂ ਦੌਰਾਨ ਜਗਨਨਾਥ ਪੁਰੀ ਵਿਖੇ ਪਹਿਲੇ ਪਤਿਸ਼ਾਹ ਗੁਰੂ ਨਾਨਕ ਜੀ ਦੀ ਚਰਨ ਛੋਹ ਪ੍ਰਾਪਤ ਮੰਗੂ ਮੱਠ ਨੂੰ ਢਾਹੇ ਜਾਣ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਬੈਂਸ ਭਰਾਵਾਂ ਵਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਖਿਲਾਫ ਸਾਰੇ ਸਿਆਸੀ ਦਲਾਂ ਨੂੰ ਇਕ ਹੋਣ ਦਾ ਸੱਦਾ

ਲੋਕ ਇਨਸਾਫ ਪਾਰਟੀ ਦੇ ਲੁਧਿਆਣਾ (ਹਲਕਾ ਆਤਮ ਨਗਰ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀਰਵਾਰ ਨੂੰ ਕਿਹਾ ਕਿ ਵਿਵਾਦਤ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਅਤੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਖਿਲਾਫ ਪੰਜਾਬ ਦੇ ਸਾਰੇ ਸਿਆਸੀ ਦਲਾਂ ਨੂੰ ਏਕਤਾ ਦਾ ਸਬੂਤ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਕਿ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ।

ਮੀਡੀਆ ਰਿਪੋਰਟਾਂ: ‘ਆਪ’ ਵਲੋਂ ਸਿਮਰਜੀਤ ਬੈਂਸ ਨੂੰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਦੀ ਪੇਸ਼ਕਸ਼

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਵਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀ ਧਿਰ ਦਾ ਨਵਾਂ ਆਗੂ ਚੁਣਨਾ ਚਾਹੁੰਦੀ ਹੈ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ‘ਆਪ’ ਦੀ ਕੇਂਦਰੀ ਲੀਡਰਸ਼ਿਪ ਨੇ ਵਿਰੋਧੀ ਧਿਰ ਦਾ ਆਗੂ ਬਣਨ ਲਈ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਆਫਰ ਦਿੱਤੀ ਗਈ ਸੀ।

ਬੈਂਸ ਭਰਾਵਾਂ ਵਲੋਂ ਰਾਸ਼ਟਰਪਤੀ ਚੋਣ ਲਈ ਭਾਜਪਾ ਦੇ ਉਮੀਦਵਾਦ ਕੋਵਿੰਦ ਨੂੰ ਹਮਾਇਤ ਦਾ ਐਲਾਨ

ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਐਨਡੀਏ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਲਈ ਵੋਟਾਂ ਮੰਗਣ ਬਾਬਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਘਰ ਪੁੱਜੇ। ਉਨ੍ਹਾਂ ਨੇ ਇੱਕ ਘੰਟਾ ਬੈਂਸ ਭਰਾਵਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਮਗਰੋਂ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਰਾਮ ਨਾਥ ਕੋਵਿੰਦ ਨੂੰ ਹੀ ਸਮਰਥਨ ਦੇਣਗੇ।

ਬੈਂਸ ਤੇ ਗਾਬੜੀਆ ਸਮਰਥਕਾਂ ਦਰਮਿਆਨ ਝੜਪ, ਬੈਂਸ ਦੇ ਗੰਨਮੈਨ ਨੇ ਹਵਾ ‘ਚ ਚਲਾਈਆਂ ਗੋਲੀਆਂ

ਹਲਕਾ ਲੁਧਿਆਣਾ ਦੱਖਣੀ ਵਿੱਚ ਬੀਤੀ ਦੇਰ ਰਾਤ ਬਾਦਲ ਦਲ ਦੇ ਉਮੀਦਵਾਰ ਹੀਰਾ ਸਿੰਘ ਗਾਬੜੀਆ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਸਿਮਰਜੀਤ ਬੈਂਸ ਵਾਲ-ਵਾਲ ਬਚੇ। ਮੀਡੀਆ ਰਿਪੋਰਟਾਂ ਮੁਤਾਬਕ ਬੈਂਸ ਦਾ ਬਚਾਅ ਕਰਦਿਆਂ ਬੈਂਸ ਦੇ ਗੰਨਮੈਨ ਸੁਨੀਲ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਟਕਰਾਅ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਪੁਲਿਸ ਨੇ ਪੂਰਾ ਇਲਾਕਾ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਥਾਣਾ ਡਾਬਾ ਦੀ ਪੁਲਿਸ ਨੇ ਸਿਮਰਜੀਤ ਬੈਂਸ ਦੇ ਗੰਨਮੈਨ ਸੁਨੀਲ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

‘ਆਪ’ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਫਗਵਾੜਾ ਅਤੇ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਨੇ ਬੁੱਧਵਾਰ ਨੂੰ ਲੁਧਿਆਣਾ ਕੇਂਦਰੀ ਅਤੇ ਫਗਵਾੜਾ ਤੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਕੇਂਦਰੀ ਤੋਂ ਵਿਪਨ ਸੂਦ ਕਾਕਾ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੇ 4 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਲੋਕ ਇਨਸਾਫ਼ ਪਾਰਟੀ ਦੀ ਪਹਿਲੀ ਸੂਚੀ ਵਿਚ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਤੋਂ ਉਨ੍ਹਾਂ ਦੇ ਪੁਰਾਣੇ ਹਲਕੇ ਆਤਮ ਨਗਰ, ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਹਲਕਾ ਲੁਧਿਆਣਾ ਦੱਖਣੀ, ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੇ ਮੁਖੀ ਤੇ ਕੌਂਸਲਰ ਰਣਧੀਰ ਸਿੰਘ ਸੀਬੀਆ ਨੂੰ ਹਲਕਾ ਲੁਧਿਆਣਾ ਉੱਤਰੀ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ।