
ਫ਼ਤਿਹਗੜ੍ਹ ਸਾਹਿਬ (3 ਜਨਵਰੀ, 2009 – ਪਰਦੀਪ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਸਿੱਖ ਕੌਮ ਦੇ ਸਰਬ-ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਵਿੱਚ ਬਿਕਰਮੀ ਕੈਲੰਡਰ ਅਨਸਾਰ ਫੇਰ-ਬਦਲ ਕਰਨ ਦੀ ਪੰਥ ਵਿਰੋਧੀ ਕਾਰਵਾਈ ਦਾ ਕਰੜਾ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਐਲਾਨ ਕੀਤਾ ਹੈ ਕਿ ਸਿੱਖ ਕੌਮ ਇਸਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਸਾਰੇ ਪੰਥਕ ਦਿਹਾੜੇ ਪਹਿਲਾਂ ਵਾਲੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਨੂੰ ਹੀ ਤਰਜੀਹ ਦਵੇਗੀ।
January 3, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸਰੀ (23 ਦਸੰਬਰ, 2009 – ਗੁਰਪ੍ਰੀਤ ਸਿੰਘ ਸਹੋਤਾ): ਆਰ. ਐਸ. ਐਸ. ਦੇ ਪ੍ਰਭਾਵ ਹੇਠ ਆ ਕੇ ਸਿੱਖ ਕੌਮ ਵਲੋਂ ਸਰਬ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਵਿਰੁੱਧ ਸਾਜ਼ਿਸ਼ਾਂ ਘੜਨ ਵਾਲੇ ਲੋਕਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਸਿੱਖ ਕੌਮ ਇਸ ਵਿਸ਼ੇ ’ਤੇ ਪੂਰੀ ਤਰ੍ਹਾਂ ਜਾਗਰੂਕ ਹੈ ਅਤੇ ਇਹੀ ਕਾਰਨ ਹੈ ਕਿ ਦੁਨੀਆ ਦੇ 99 ਪ੍ਰਤੀਸ਼ਤ ਸਿੱਖਾਂ ਨੇ ਸਿੱਖਾਂ ਦੀ ਵੱਖਰੀ ਹਸਤੀ ਨੂੰ ਦਰਸਾਉਂਦੇ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਹੈ। ਇਸ ਲਈ ਨਾਨਕਸ਼ਾਹੀ ਕੈਲੰਡਰ ਨਾਲ ਕੀਤੀ ਜਾ ਰਹੀ ਛੇੜ-ਛਾੜ ਨੂੰ ਸਿੱਖ ਕਦੇ ਵੀ ਪ੍ਰਵਾਨ ਨਹੀਂ ਕਰਨਗੇ।
December 23, 2009 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »