Tag Archive "nasim-zaidi"

ਬਾਦਲਾਂ ਦੀ ਸੁਰੱਖਿਆ ਲਈ ਮੁੱਖ ਚੋਣ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਦੀ ਹੋਈ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲ ਲੰਬੀ ਵਿਧਾਨ ਸਭਾ ਹਲਕੇ ’ਚ ਜੁੱਤੀ ਸੁੱਟਣ ਦੀ ਘਟਨਾ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨੇ ਰਾਜ ਸਰਕਾਰ ਨੂੰ ਬਾਦਲਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੇ ਆਗੂ ਨੂੰ ਭੜਕਾਊ ਭਾਸ਼ਣ ਦੇਣ ਜਾਂ ਲੋਕਾਂ ਨੂੰ ਉਕਸਾਉਣ ਨਹੀਂ ਦਿੱਤਾ ਜਾਵੇਗਾ।

ਚੋਣ ਕਮਿਸ਼ਨਰ ਜ਼ੈਦੀ 11 ਜਨਵਰੀ ਨੂੰ ਪੰਜਾਬ ‘ਚ; ਬਾਦਲ ਪਰਿਵਾਰ ਦੀ ਸੁਰੱਖਿਆ ਵਧਾਈ,ਪਥਰਾਅ ਮਾਮਲੇ ’ਚ ਕੇਸ ਦਰਜ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੱਡੇ ਸਿਆਸਤਦਾਨਾਂ ਦੇ ਜਲਸਿਆਂ ਦੌਰਾਨ ਟਕਰਾਅ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੁਲਿਸ ਨੂੰ ਖਾਸ ਤੌਰ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਧੀਕ ਡੀਜੀਪੀ (ਚੋਣਾਂ) ਵੀ ਕੇ ਭਾਵੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਹਨ।

ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਰਕਾਰੀ ਜਹਾਜ਼ਾਂ ਅਤੇ ਕਾਰਾਂ ’ਤੇ ਝੂਟੇ ਬੰਦ

ਚੋਣ ਜ਼ਾਬਤਾ ਲੱਗਣ ਕਰ ਕੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰ ਸਕਣਗੇ। ਮੰਤਰੀਆਂ ਸਮੇਤ ਕੋਈ ਵੀ ਸਿਆਸੀ ਵਿਅਕਤੀ ਸਰਕਾਰੀ ਕਾਰ ਦੀ ਵਰਤੋਂ ਨਹੀਂ ਕਰ ਸਕੇਗਾ। ਸਰਕਾਰੀ ਪੈਸੇ ਨਾਲ ਵਿਕਾਸ ਦੇ ਕੰਮਾਂ ਨੂੰ ਬਰੇਕਾਂ ਲੱਗ ਗਈਆਂ ਹਨ।

ਹਾਕਮ ਪਾਰਟੀ ਦੇ ਇਸ਼ਾਰਿਆਂ ’ਤੇ ਕੰਮ ਕਰਨ ਵਾਲੇ ਅਫ਼ਸਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਚੋਣ ਕਮਿਸ਼ਨ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਦਾ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਪ੍ਰਸ਼ਾਸਨ ਅਤੇ ਰਾਜਸੀ ਨੇਤਾਵਾਂ ਦਰਮਿਆਨ ਬਣੇ ਗੱਠਜੋੜ ਨੂੰ ਤੋੜ ਕੇ ਸੁਤੰਤਰ ਤੇ ਨਿਰਪੱਖ ਚੋਣਾਂ ਕਰਾਈਆਂ ਜਾਣਗੀਆਂ।

ਐਸਐਚਓ, ਡੀਐਸਪੀ ਰਾਜਸੀ ਆਕਾਵਾਂ ਦੀ ਸ਼ਹਿ ‘ਤੇ ਐਸ.ਐਸ.ਪੀ. ਤਕ ਦੀ ਪ੍ਰਵਾਹ ਨਹੀਂ ਕਰਦੇ: ਮੁੱਖ ਚੋਣ ਕਮਿਸ਼ਨਰ

ਪੰਜਾਬ ਵਿੱਚ ਐਸਐਚਓ ਅਤੇ ਡੀਐਸਪੀ ਪੱਧਰ ਤੱਕ ਦੇ ਪੁਲਿਸ ਅਫ਼ਸਰਾਂ ਦੇ ਹਾਕਮ ਪਾਰਟੀ ਦੇ ‘ਰੰਗ ਵਿੱਚ ਰੰਗੇ ਹੋਣ’ ਦਾ ਚੋਣ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਸਮੇਤ ਹੋਰ ਮੈਂਬਰਾਂ ਨੇ ਕੱਲ੍ਹ ਸੋਮਵਾਰ ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਹੋਰ ਪੁਲਿਸ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀਆਂ ਦੀਆਂ ਗਤੀਵਿਧੀਆਂ ’ਤੇ ਕਮਿਸ਼ਨ ਦੀ ਨਿਗਰਾਨੀ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੱਖਪਾਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਦੇ ਰਾਜਸੀਕਰਨ ਦੀਆਂ ਰਿਪੋਰਟਾਂ ਕਮਿਸ਼ਨ ਨੂੰ ਮਿਲ ਚੁੱਕੀਆਂ ਹਨ।

ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਪੰਜਾਬ ਦੌਰੇ ‘ਤੇ; ਚੋਣਾਂ ਫਰਵਰੀ-ਮਾਰਚ ’ਚ ਹੋਣ ਦੀ ਉਮੀਦ

ਪੰਜਾਬ ਤੇ ਉੱਤਰ ਪ੍ਰਦੇਸ਼ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਪਹਿਲੀ ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਤੋਂ ਫੌਰੀ ਬਾਅਦ ਫਰਵਰੀ-ਮਾਰਚ ਮਹੀਨੇ ਇਕੋ ਸਮੇਂ ਕਰਵਾਏ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵਿਚਲੇ ਸੂਤਰਾਂ ਨੇ ਕਿਹਾ ਕਿ ਪੰਜਾਬ, ਗੋਆ, ਉੱਤਰਾਖੰਡ ਤੇ ਮਣੀਪੁਰ ਵਿੱਚ ਇਕੋ ਦਿਨ ਵੋਟਾਂ ਪੈਣਗੀਆਂ, ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਚੋਣ ਅਮਲ ਸੱਤ ਗੇੜਾਂ ਦੌਰਾਨ ਨੇਪਰੇ ਚੜ੍ਹਨ ਦੀ ਆਸ ਹੈ।

ਹੁਕਮ ਨਾ ਮੰਨਣ ਕਰਕੇ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ‘ਚ ਤਲਖੀ ਵਧੀ

ਮੀਡੀਆ ਵਿਚ ਛਪੀਆਂ ਖਬਰਾਂ ਮੁਤਾਬਕ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦਰਮਿਆਨ ਤਲਖੀ ਵਧਦੀ ਜਾ ਰਹੀ ਹੈ। ਚੋਣਾਂ ਨਾਲ ਸਬੰਧਤ ਅਧਿਕਾਰੀਆਂ ਦੀਆਂ ਤਾਇਨਾਤੀਆਂ ਸਬੰਧੀ 27 ਅਗਸਤ ਦੇ ਹੁਕਮਾਂ ਨੂੰ ਦਰਕਿਨਾਰ ਕਰਨ ਤੋਂ ਬਾਅਦ ਕਮਿਸ਼ਨ ਨੇ ਕੁਝ ਦਿਨ ਪਹਿਲਾਂ ਹੀ ਤਬਾਦਲਿਆਂ ਸਬੰਧੀ ਹਫ਼ਤੇ ਦੀ ਮੋਹਲਤ ਦਿੰਦਿਆਂ ਸਰਕਾਰ ਨੂੰ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਸਰਕਾਰ ਨੇ ਕਮਿਸ਼ਨ ਦੇ ਤਾਜ਼ਾ ਹੁਕਮਾਂ ਦੀ ਵੀ ਪਰਵਾਹ ਨਹੀਂ ਕੀਤੀ। ਸੂਤਰਾਂ ਦਾ ਦੱਸਣਾ ਹੈ ਕਿ ਰਾਜ ਸਰਕਾਰ ਨੇ ਕੌਮਾਂਤਰੀ ਸਰਹੱਦ ’ਤੇ ਪੈਦਾ ਹੋਏ ਜੰਗੀ ਹਾਲਾਤ ਦੇ ਮੱਦੇਨਜ਼ਰ ਅਫ਼ਸਰਾਂ ਦੇ ਰੁੱਝੇ ਹੋਣ ਦਾ ਤਰਕ ਦੇ ਕੇ ਤਬਾਦਲਿਆਂ ਦੇ ਨਿਰਦੇਸ਼ਾਂ ਤੋਂ ਮੂੰਹ ਮੋੜ ਲਿਆ ਹੈ। ਸਰਕਾਰ ਵੱਲੋਂ ਚੋਣ ਦਫ਼ਤਰ ਨਾਲ ਤਾਇਨਾਤ ਕੀਤੇ ਜਾਣ ਵਾਲੇ ਵਧੀਕ ਡੀਜੀਪੀ ਰੈਂਕ ਦੇ ਅਧਿਕਾਰੀਆਂ ਦਾ ਪੈਨਲ ਭੇਜੇ ਜਾਣ ਦੇ ਮਾਮਲੇ ’ਤੇ ਅਪਣਾਏ ਰਵੱਈਏ ਨੇ ਵੀ ਕਮਿਸ਼ਨ ਦੀ ਨਾਰਾਜ਼ਗੀ ਵਧਾਈ ਹੈ। ਵਿਧਾਨ ਸਭਾ ਚੋਣਾਂ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਸਮੇਤ ਹੋਰ ਚੋਣ ਕਮਿਸ਼ਨਰ 20 ਅਕਤੂਬਰ ਦੇ ਆਸ-ਪਾਸ ਚੰਡੀਗੜ੍ਹ ਆ ਰਹੇ ਹਨ। ਚੋਣ ਕਮਿਸ਼ਨ ਵੱਲੋਂ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਪੁਲਿਸ ਮੁਖੀ ਸੁਰੇਸ਼ ਅਰੋੜਾ ਸਮੇਤ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ ਕੀਤੀ ਜਾਣੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਤਬਾਦਲਿਆਂ ਦੇ ਮੁੱਦੇ ’ਤੇ ਮੁੱਖ ਸਕੱਤਰ ਤੇ ਡੀਜੀਪੀ ਦੀ ਖਿਚਾਈ ਵੀ ਹੋ ਸਕਦੀ ਹੈ ਕਿਉਂਕਿ ਸਿਵਲ ਅਫ਼ਸਰਾਂ ਦੀਆਂ ਨਿਯੁਕਤੀਆਂ ਨਾ ਹੋਣ ਕਾਰਨ ਚੋਣ ਅਮਲ ’ਤੇ ਅਸਰ ਪੈ ਰਿਹਾ ਹੈ।

ਮਈ ਵਿੱਚ ਕਰਵਾ ਦਿੱਤੀ ਜਾਵੇਗੀ ਖਡੂਰ ਸਾਹਿਬ ਜ਼ਿਮਨੀ ਚੌਣ: ਨਸੀਮ ਜ਼ਾਇਦੀ

ਭਾਈ ਬਲਦੀਪ ਸਿੰਘ ਨੇਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ਾਇਦੀ ਨੇ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਵਿੱਚ ਜਾਣਕਾਰੀ ਦਿੱਤੀ ਕਿ ਖਡੂਰ ਸਾਹਿਬ ਜ਼ਿਮਨੀ ਚੋਣ ਅਗਲੇ ਸਾਲ ਮਈ ਦੇ ਅੱਧ ਵਿੱਚ ਕਰਵਾ ਦਿੱਤੀ ਜਾਵੇਗੀ।