Tag Archive "ndp-jagmeet-singh"

ਸਿੱਖਾਂ ਦੀ ਆਵਾਜ਼ ਅਤੇ ਵਿਚਾਰਾਂ ਨੂੰ ਦਬਾਉਣ ਲਈ ਬਿਜਲਸੱਥ ਦੇ ਸਿੱਖ ਖਾਤਿਆਂ ਉੱਤੇ ਰੋਕਾਂ ਦਾ ਸਿਲਸਿਲਾ ਬੇਲਗਾਮ

ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰਾਂ ਵੱਲੋਂ ਸਿੱਖਾਂ ਦੀ ਅਵਾਜ਼ ਤੇ ਵਿਚਾਰਾਂ ਨੂੰ ਦਬਾਉਣ ਲਈ ਬਿਜਲਸੱਥ ਦੇ ਸਿੱਖ ਖਾਤਿਆਂ ਤੇ ਰੋਕਾਂ ਦਾ ਸਿਲਸਿਲਾ ਬੇਲਗਾਮ ਹੁੰਦਾ ਜਾ ਰਿਹਾ ਹੈ।

ਐੱਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਨੇ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ

ਕੈਨੇਡਾ ਵਿਚ ਐੱਨ.ਡੀ.ਪੀ. ਦੇ ਪ੍ਰਧਾਨ ਜਗਮੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਬਰਨਬੀ ਦੱਖਣੀ ਹਲਕੇ ਦੀ ਸੰਸਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਗੌਰਤਲਬ ਹੈ ਕਿ ਜਗਮੀਤ ਸਿੰਘ ਕੈਨੇਡਾ ਦੀਆਂ ਤਿੰਨ ਵੱਡੀਆਂ ਫੈਡਰਲ ਪਾਰਟੀਆਂ ‘ਚ ਸ਼ੁਮਾਰ ਐੱਨਡੀਪੀ ਦੇ ਪ੍ਰਧਾਨ ਹਨ। ਇਹ ਸੀਟ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਕੈਨੇਡੀ ਸਟੂਅਰਟ ਵੱਲੋਂ ਵੈਨਕੂਵਰ ਮੇਅਰ ਦੀ ਚੋਣ ਵਿਚ ਉਮੀਦਵਾਰ ਹੋਣ ਕਾਰਨ ਦਿੱਤੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਸੀ।

ਭਾਰਤ ਕੈਨੇਡਾ ਦੀ ਸਿਆਸਤ ‘ਚ ਦਖਲਅੰਦਾਜ਼ੀ ਕਰ ਰਿਹੈ: ਕੈਨੇਡੀਅਨ ਆਗੂ ਜਗਮੀਤ ਸਿੰਘ

ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ, ਜਿਨ੍ਹਾਂ ਨੂੰ ਕਿ ਤਿੰਨ ਸਾਲ ਪਹਿਲਾਂ ਭਾਰਤ ਦਾ ਵੀਜ਼ਾ ਦੇਣ ਤੋਂ ਭਾਰਤੀ ਅਧਿਕਾਰੀਆਂ ਵਲੋਂ ਨਾਂਹ ਕਰ ਦਿੱਤੀ ਗਈ ਸੀ, ਨੇ ਕਿਹਾ ਕਿ ਭਾਰਤ ਉਨ੍ਹਾਂ ਦੇ ਨਿਊ ਡੈਮੋਕਰੇਟਿਕ ਪਾਰਟੀ (NDP) ਦੇ ਆਗੂ ਬਣਨ ਦੇ ਪ੍ਰਚਾਰ 'ਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।