
ਨਵੀਂ ਦਿੱਲੀ,( 14 ਦਸੰਬਰ 2011)ਦਿੱਲੀ ਦੀ ਅਦਾਲਤ ਨੇ ਅੱਜ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਇਕ ਸਾਬਕਾ ਪੁਲੀਸ ਇੰਸਪੈਕਟਰ ਨੂੰ ਬਚਾਅ ਪੱਖ ਦੇ ਗਵਾਹ ਵਜੋਂ ਅਦਾਲਤ ’ਚ ਤਲਬ ਕੀਤਾ ਹੈ। ਸੱਜਣ ਕੁਮਾਰ ’ਤੇ ਦੋਸ਼ ਹੈ ਕਿ ਉਸ ਨੇ ਦੰਗਿਆਂ ਦੌਰਾਨ ਕਥਿਤ ਤੌਰ ’ਤੇ ਭੀੜ ਨੂੰ ਸਿੱਖ ਵਿਅਕਤੀਆਂ ਦੀ ਹੱਤਿਆ ਲਈ ਭੜਕਾਇਆ ਸੀ।
December 14, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਜੰਮੂ(16 ਨੰਵਬਰ 2011)ਅੱਡਵਾਨੀ ਵਲੋਂ ਕਡੀ ਗਈ ਜਨਚੇਤਨਾ ਯਾਤਰਾ ਨੇ ਅਜ ਜੰਮੂ ਪ੍ਰਵੇਸ਼ ਕੀਤਾ ਜਿਸ ਵਿਚ ਸ਼ਾਮਲ ਹੋਨ ਲਈ ਅਜ ਅਡਵਾਨੀ ਨੇ ਸਵੇਰੇ 9 ਵਜੇ ਜੰਮੂ ਏਅਰਪੋਰਟ ਰਾਹੀਂ ਯਾਤਰਾ ਵਿਚ ਸ਼ਾਮਲ ਹੋਣਾ ਸੀ ਜਿਸ ਦਾ ਵਿਰੋਦ ਕਰਨ ਲਈ ਅਕਾਲੀ ਦਲ ਮਾਨ {ਜੰਮੂ} ਯੁਨਾਈਟਿਡ ਸਿੱਖ ਕੌਂਸਲ ਅਤੇ ਦਸਮੇਸ਼ ਯੂਥ ਆਰਗੇਨਾਇਜੇਸ਼ਨ ਜੰਮੂ ਕਸ਼ਮੀਰ ਦੇ ਮੈਂਬਰਾਂ ਵਲੋਂ ਤਿਆਰੀ ਕੀਤੀ ਗਈ ਸੀ।ਅਡਵਾਨੀ ਦੇ ਆਉਨ ਦੇ ਪ੍ਰੋਗਰਾਮ ਵਿਚ ਅਚਾਨਕ ਤਬਦੀਲੀ ਹੋ ਗਈ ਤੇ ਉਸ ਦਾ 9 ਵਜੇ ਦੀ ਥਾਂ 2 ਵਜੇ ਆਉਨ ਦਾ ਪ੍ਰੋਗਰਾਮ ਬਨ ਗਿਆ । ਜਿਸ ਦੀ ਖਬਰ ਇਨਾਂ ਜੱਥੇਬੰਦੀਆਂ ਨੂੰ ਲਗ ਗਈ ਜੋ ਕਾਲੀਆਂ ਝੰਡੀਆਂ ਤੇ ਅਡਵਾਨੀ ਨੂੰ ‘ਚਿੱਠੀ ਸਿੰਘਪੁਰਾ ‘ਚ 35 ਸਿੱਖਾਂ ਦਾ ਕਾਤਲ,ਦਰਬਾਰ ਸਾਹਿਬ ਹਮਲੇ ਲਈ ਦੋਸ਼ੀ’ਲਿਖੇ ਸਲੋਗਨਾਂ ਵਾਲੇ ਬੈਨਰ ਲੈਕੇ
November 16, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜਰਮਨੀ (14 ਨਵੰਬਰ 2011)-ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਜਰਮਨੀ ਵੱਲੋਂ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕਿਹਰ ਸਿੰਘ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ, ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਤੇ ਸਿੱਖ ਸੰਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਿੰਘ ਸਭਾ ਮੋਰਸ ਡਿਉਸਬਰਗ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਗਿੱਲਾਂ ਵਾਲਿਆਂ ਨੇ ਬੱਚਿਆਂ ਦੇ ਜਥੇ ਨਾਲ ਸ਼ਹੀਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇੰਗਲੈਂਡ ਤੋਂ ਪਹੁੰਚੇ ਜਾਗੋ ਵਾਲੇ ਕਵੀਸ਼ਰੀ ਜਥੇ ਨੇ ਸਿੱਖ ਇਤਿਹਾਸ ਪ੍ਰਸੰਗਾਂ ਰਾਹੀਂ ਪੇਸ਼ ਕੀਤਾ।
November 14, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੈਲਬੌਰਨ, (9ਨਵੰਬਰ 2011):- 1984 ਨਵੰਬਰ ਸਿੱਖ ਨਸਲਕੁਸ਼ੀ ਨੂੰ ਸਮਰਪਿਤ ਆਸਟਰੇਲੀਆ ‘ਚ ਪਹਿਲੀ ਵਾਰ ਹੋ ਰਹੀ ਕੌਮੀ ਸਿੱਖ ਖੂਨਦਾਨ ਮੁਹਿੰਮ ਨੂੰ ਸ਼ਾਰੇ ਸ਼ਹਿਰਾਂ ‘ਚ ਭਰਵਾ ਹੁੰਗਾਰਾ ਮਿਲਿਆ ਅਤੇ ਸੈਕੜੇ ਸਿੱਖਾਂ ਨੇ ਖੂਨਦਾਨ ਕੀਤਾ। ਮੈਲਬੌਰਨ, ਸਿਡਨੀ, ਬ੍ਰਿਸਬੇਨ,ਐਡੀਲੇਡ ਵਿੱਚ ਸਿੱਖ ਖੂਨਦਾਨ ਮੁਹਿੰਮ ਪਹਿਲਾਂ ਵੀ ਚੱਲ ਰਹੀ ਸੀ ਪਰ ਇਸ ਵਾਰ ਆਸਟ੍ਰੇਲੀਆ ਦੇ ਸਾਰੇ ਪ੍ਰਮੁਖ ਸ਼ਹਿਰਾਂ ਵਿੱਚ ਖੂਨਦਾਨ ਕੈਂਪ ਲਗਾ ਕੇ ਸਿੱਖ ਕੌਮ ਨੇ ਏਕਤਾ ਦਾ ਸਬੂਤ ਦਿੰਦੇ ਹੋਏ, ਸ਼ਹੀਦਾਂ ਨੂੰ ਸ਼ਰਧਾਝਲੀ ਭੇਟ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਖੂਨਦਾਨ ਮੁਹਿੰਮ ਦੇ ਸੰਚਾਲਕ ਸ: ਹਰਕੀਰਤ ਸਿੰਘ ਅਜਨੋਹਾ ਨੇ
November 9, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੰਮ੍ਰਿਤਸਰ ( 3 ਨਵੰਬਰ, 2011 ): ਸ. ਧਾਮੀ ਅੱਜ ਪਾਰਟੀ ਦੇ ਯੂਥ ਵਿੰਗ “ਸਿੱਖ ਯੂਥ ਆਫ ਪੰਜਾਬ” ਵਲੋਂ ਕੀਤੇ ਗਏ ਰੋਸ ਮੁਜਾਹਰੇ ਵਿਚ ਬੋਲ ਰਹੇ ਸਨ। ਸਿੱਖ ਯੂਥ ਆਫ ਪੰਜਾਬ ਵਲੋਂ 27 ਵਰ੍ਹੇ ਪਹਿਲਾਂ ਵਾਪਰੇ ਹੌਲਨਾਕ ਸਾਕੇ ਵਿਰੁਧ ਰੋਹ ਪ੍ਰਗਟਾਉਣ ਲਈ ਅੱਜ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵਲੋਂ ਮਤਾ ਪਾਸ ਕਰਕੇ ਯੂ.ਐਨ.ਓ. ਨੂੰ ਅਪੀਲ ਕੀਤੀ ਗਈ ਕਿ ਉਹ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਵੇ। ਜਥੇਬੰਦੀ ਵਲੋਂ ਮਤੇ ਦੀ ਕਾਪੀ ਯੂ. ਐਨ.ਓ. ਦੇ ਜਨੇਵਾ ਤੇ ਦਿੱਲੀ ਸਥਿਤ ਦਫਤਰ ਨੂੰ ਭੇਜੀ ਜਾਵੇਗੀ।
November 3, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਕੈਨੇਡਾ ( 1 ਨਵੰਬਰ , 2011 ): ਨਵੰਬਰ 1984 ਦੇ ਪੀੜਤਾਂ ਦੀ ਯਾਦ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖਾਂ ਨੇ ਕੈਨੇਡਾ ਦੀ ਸੰਸਦ ਅੱਗੇ ਇਕਜੁਟਤਾ ਨਾਲ ਵਿਸ਼ਾਲ ਰੈਲੀ ਕੀਤੀ ਜਿਨ੍ਹਾਂ ਦਾ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਸੰਸਦ ਮੈਂਬਰਾਂ ਨੇ ਇਸ ਗਲ ਨੂੰ ਸਵੀਕਾਰ ਕੀਤਾ ਕਿ ਅਜਿਹੀ ਹਿੰਸਾ ਦੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜਾ ਕਰਕੇ ਇਨਸਾਫ ਲੈਣ ਦੀ ਸਖਤ ਲੋੜ ਹੈ।
ਕੈਨੇਡਾ ਦੀ ਸੰਸਦ ਦੇ ਬਾਹਰ ਕੀਤੀ ਗਈ ਇਸ ਮੰਗ ਦੀ ਗੂੰਜ ਹਾਊਸ ਆਫ ਕਾਮਨਸ ਦੇ ਚੈਂਬਰਾਂ ਵਿਚ ਵੀ ਸੁਣਾਈ ਦਿੱਤੀ ਜਦੋਂ ਕੰਜ਼ਰਵੇਟਿਵ ਦੇ ਸੰਸਦ ਮੈਂਬਰ ਪਰਮ ਗਿਲ (ਬਰੈਂਪਟਨ-ਸਪਰਿੰਗਡੇਲ) ਨੇ ਨਵੰਬਰ 1984 ਦੇ ਪੀੜਤਾਂ ਨੂੰ ਇਨਸਾਫ ਤੋਂ ਕੀਤੇ ਜਾ ਰਹੇ ਇਨਕਾਰ ਦੇ ਮੁੱਦੇ ਨੂੰ ਉਠਾਇਆ ਤੇ ਪੀੜਤਾਂ ਨੂੰ ਪੂਰੀ ਤਰਾਂ ਇਸਨਾਫ ਮਿਲਣ ਤਕ ਉਨ੍ਹਾਂ ਨਾਲ ਡਟ ਕੇ ਖੜਣ ਦੀ ਦ੍ਰਿੜਤਾ ਪ੍ਰਗਟਾਈ।
November 2, 2011 | ਇਹ ਸਮਗਰੀ
ਦੇਸ ਪੰਜਾਬ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ ( 31 ਅਕਤੂਬਰ , 2011 ): ‘‘ਪੰਥਕ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸੱਤਾ ਲਾਲਚ ਲਈ ਅੱਜ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੀਆਂ ਲੀਹਾਂ ’ਤੇ ਚੱਲ ਰਹੀ ਹੈ। ਕਾਂਗਰਸ ਨੇ ਜਿਨ੍ਹਾਂ ਪੁਲਿਸ ਅਫ਼ਸਰਾਂ ਨੂੰ ਅੱਗੇ ਕਰਕੇ ਦੋ ਦਹਾਕੇ ਸਿੱਖਾਂ ਦਾ ਕਤਲੇਆਮ ਕਰਵਾਇਆ, ਉਨ੍ਹਾਂ ਅਫ਼ਸਰਾਂ ਨੂੰ ਹੁਣ ਅਕਾਲੀ ਸਰਕਾਰ ਪਾਲ ਰਹੀ ਹੈ।’’ ਇਹ ਦੋਸ਼ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਕੱਤਰ ਜਨਰਲ ਦਵਿੰਦਰ ਸਿੰਘ ਸੋਢੀ ਨੇ ਲਗਾਏ ਹਨ।
November 2, 2011 | ਇਹ ਸਮਗਰੀ
ਆਮ ਖਬਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ ( 30 ਅਕਤੂਬਰ, 2011 ): ਭਾਰਤ ਵਿਚ ਨਵੰਬਰ 1984 ਵਿਚ ਹੋਈ ਸਿਖ ਨਸਲਕੁਸ਼ੀ ਦੀ ਵਰ੍ਹੇ ਗੰਢ ਮਨਾਉਣ ਹਿਤ 1 ਨਵੰਬਰ ਦਿਨ ਮੰਗਲਵਾਰ ਨੂੰ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖ ਇਨਸਾਫ ਲਈ ਆਪਣੀਆਂ ਮੰਗਾਂ ਨੂੰ ਲੈਕੇ ਕੈਨੇਡਾ ਦੀ ਪਾਰਲੀਮੈਂਟ ਅੱਗੇ ਆਵਾਜ਼ ਬੁਲੰਦ ਕਰਨਗੇ ਤੇ ਆਪਣੇ ਨਾਲ ਹੋਈਆਂ ਜ਼ਿਆਦਤੀਆਂ ਤੇ ਹਿੰਸਾ ਦੇ ਦੁੱਖ ਸਾਂਝੇ ਕਰਨਗੇ।
November 2, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਹੁਰੀਅਤ ਕਾਨਫ਼ਰੰਸ ਅਤੇ ਕਸ਼ਮੀਰ ਦੀ ਅਜ਼ਾਦੀ ਲਹਿਰ ਦੇ ਸਿਰਕੱਢ ਆਗੂ ਸਈਅਦ ਅਲੀ ਗਿਲਾਨੀ ਨੇ ਸਿੱਖ ਕਤਲੇਆਮ ਦੀ 27ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨਾਲ਼ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਹਿੰਦੂਤਵ ਫਾਸੀਵਾਦੀ ਬਿਰਤੀ ਚਰਮ ਸੀਮਾ ਤੇ ਪੁਜ ਚੁਕੀ ਹੈ ਤੇ ਇਸ ਦੇਸ਼ ਵਿਚ ਘੱਟ-ਗਿਣਤੀਆਂ ਅਸੁਰੱਖਿਅਤ ਹਨ। ਉਨ੍ਹਾਂ ਘੱਟਗਿਣਤੀ ਕੌਮਾਂ ਨੂੰ ਸੁਝਾਅ ਦਿਤਾ ਕਿ ਉਹ ਆਪਸੀ ਰਿਸ਼ਤਿਆਂ ਵਿੱਚ ਨੇੜਤਾ ਲਿਆਉਣ।
November 2, 2011 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਵੀਂ ਦਿੱਲੀ ( 1 ਨਵੰਬਰ , 2011 ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇੱਥੋਂ ਦੇ ਇਤਿਹਾਸਕ
ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ ,ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੇ ਨਮਿਤ ਸਾਲਾਨਾ ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਹਕੂਮਤ ਪਾਸੋਂ ਸਪੱਸ਼ਟ ਮੰਗ ਕੀਤੀ ਕਿ ਜੇ ਭਾਰਤ ਦੀ ਹਕੂਮਤ ਸਿੱਖਾਂ ਨੂੰ ਨਿਆਂ ਨਹੀ ਦੇਣਾ ਚਾਹੁੰਦੀ ਤਾਂ ਸੰਵਿਧਾਨ ‘ਚ ਸੋਧ ਕਰਕੇ ਸਿੱਖਾਂ ਨੂੰ ‘ਭਾਰਤ ਦੇ ਗੁਲਾਮ’ ਐਲਾਨ ਦਿੱਤਾ ਜਾਵੇ ਤਾਂ ਕਿ ਸਿੱਖ ਕੌਮ ਆਪਣੀ ਮੁਕੰਮਲ ਆਜ਼ਾਦੀ ਲਈ ਜਮੂਹਰੀਅਤ ਢੰਗ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਜਦੋਜਹਿਦ ਨੂੰ ਹੋਰ ਮਜ਼ਬੂਤ ਕਰ ਸਕੇ। ਉਨ੍ਹਾਂ ਕਿਹਾ ਕਿ 1984 ਦੌਰਾਨ ਸਿੱਖਾਂ ਦੀ ਨਸਲਕੁਸ਼ੀ ਦੀ ਸਾਜਿਸ਼ ਨੂੰ ਅੰਜ਼ਾਮ ਦੇਣ ‘ਚ ਸ਼ਾਮਿਲ ਪੀ. ਚਿਦਬਰੰਮ, ਕਮਲਨਾਥ, ਸੱਜਣ ਕੁਮਾਰ, ਜਗਦੀਸ਼ ਟਾਈਟਲਰ, ਅਰੁਣ ਨਹਿਰੂ, ਅਰੁਣ ਸਿੰਘ ਵਰਗੇ ਦਰਜਨਾਂ ਆਗੂ ਭਾਰਤੀ ਹਕੂਮਤ ਵਿਚ ਵਜ਼ੀਰ ਅਤੇ ਹੋਰਨਾਂ ਅਹੁਦਿਆਂ ‘ਤੇ ਬਿਰਾਜਮਾਨ ਹਨ ਅਤੇ ਕਤਲੇਆਮ ਵਿਚ ਸ਼ਾਮਿਲ ਸੈਂਕੜੇ ਛੋਟੇ-ਵੱਡੇ ਅਫਸਰ ਵੀ ਤਰੱਕੀਆਂ ਤੇ ਰਾਸ਼ਟਰੀ ਸਨਮਾਨ ਲੈ ਕੇ ਬੜੇ ਫਖਰ ਨਾਲ ਰਿਟਾਇਰ ਹੋ ਰਹੇ ਹਨ ਜਦਕਿ ਸਿੱਖ ਕੌਮ ਨੂੰ ਨਿਆਂ ਦੇਣ ਤੋਂ ਪੂਰੀ ਤਰ੍ਹਾਂ ਪਾਸਾ ਵੱਟਿਆ ਜਾ ਰਿਹਾ ਹੈ।
November 1, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »