
ਵੈਨਕੂਵਰ ( 30 ਅਕਤੂਬਰ, 2011 ): ਭਾਰਤ ਵਿਚ ਨਵੰਬਰ 1984 ਵਿਚ ਹੋਈ ਸਿਖ ਨਸਲਕੁਸ਼ੀ ਦੀ ਵਰ੍ਹੇ ਗੰਢ ਮਨਾਉਣ ਹਿਤ 1 ਨਵੰਬਰ ਦਿਨ ਮੰਗਲਵਾਰ ਨੂੰ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖ ਇਨਸਾਫ ਲਈ ਆਪਣੀਆਂ ਮੰਗਾਂ ਨੂੰ ਲੈਕੇ ਕੈਨੇਡਾ ਦੀ ਪਾਰਲੀਮੈਂਟ ਅੱਗੇ ਆਵਾਜ਼ ਬੁਲੰਦ ਕਰਨਗੇ ਤੇ ਆਪਣੇ ਨਾਲ ਹੋਈਆਂ ਜ਼ਿਆਦਤੀਆਂ ਤੇ ਹਿੰਸਾ ਦੇ ਦੁੱਖ ਸਾਂਝੇ ਕਰਨਗੇ।
November 2, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਹੁਰੀਅਤ ਕਾਨਫ਼ਰੰਸ ਅਤੇ ਕਸ਼ਮੀਰ ਦੀ ਅਜ਼ਾਦੀ ਲਹਿਰ ਦੇ ਸਿਰਕੱਢ ਆਗੂ ਸਈਅਦ ਅਲੀ ਗਿਲਾਨੀ ਨੇ ਸਿੱਖ ਕਤਲੇਆਮ ਦੀ 27ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨਾਲ਼ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਹਿੰਦੂਤਵ ਫਾਸੀਵਾਦੀ ਬਿਰਤੀ ਚਰਮ ਸੀਮਾ ਤੇ ਪੁਜ ਚੁਕੀ ਹੈ ਤੇ ਇਸ ਦੇਸ਼ ਵਿਚ ਘੱਟ-ਗਿਣਤੀਆਂ ਅਸੁਰੱਖਿਅਤ ਹਨ। ਉਨ੍ਹਾਂ ਘੱਟਗਿਣਤੀ ਕੌਮਾਂ ਨੂੰ ਸੁਝਾਅ ਦਿਤਾ ਕਿ ਉਹ ਆਪਸੀ ਰਿਸ਼ਤਿਆਂ ਵਿੱਚ ਨੇੜਤਾ ਲਿਆਉਣ।
November 2, 2011 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਵੀਂ ਦਿੱਲੀ ( 1 ਨਵੰਬਰ , 2011 ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇੱਥੋਂ ਦੇ ਇਤਿਹਾਸਕ
ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ ,ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੇ ਨਮਿਤ ਸਾਲਾਨਾ ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਹਕੂਮਤ ਪਾਸੋਂ ਸਪੱਸ਼ਟ ਮੰਗ ਕੀਤੀ ਕਿ ਜੇ ਭਾਰਤ ਦੀ ਹਕੂਮਤ ਸਿੱਖਾਂ ਨੂੰ ਨਿਆਂ ਨਹੀ ਦੇਣਾ ਚਾਹੁੰਦੀ ਤਾਂ ਸੰਵਿਧਾਨ ‘ਚ ਸੋਧ ਕਰਕੇ ਸਿੱਖਾਂ ਨੂੰ ‘ਭਾਰਤ ਦੇ ਗੁਲਾਮ’ ਐਲਾਨ ਦਿੱਤਾ ਜਾਵੇ ਤਾਂ ਕਿ ਸਿੱਖ ਕੌਮ ਆਪਣੀ ਮੁਕੰਮਲ ਆਜ਼ਾਦੀ ਲਈ ਜਮੂਹਰੀਅਤ ਢੰਗ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਜਦੋਜਹਿਦ ਨੂੰ ਹੋਰ ਮਜ਼ਬੂਤ ਕਰ ਸਕੇ। ਉਨ੍ਹਾਂ ਕਿਹਾ ਕਿ 1984 ਦੌਰਾਨ ਸਿੱਖਾਂ ਦੀ ਨਸਲਕੁਸ਼ੀ ਦੀ ਸਾਜਿਸ਼ ਨੂੰ ਅੰਜ਼ਾਮ ਦੇਣ ‘ਚ ਸ਼ਾਮਿਲ ਪੀ. ਚਿਦਬਰੰਮ, ਕਮਲਨਾਥ, ਸੱਜਣ ਕੁਮਾਰ, ਜਗਦੀਸ਼ ਟਾਈਟਲਰ, ਅਰੁਣ ਨਹਿਰੂ, ਅਰੁਣ ਸਿੰਘ ਵਰਗੇ ਦਰਜਨਾਂ ਆਗੂ ਭਾਰਤੀ ਹਕੂਮਤ ਵਿਚ ਵਜ਼ੀਰ ਅਤੇ ਹੋਰਨਾਂ ਅਹੁਦਿਆਂ ‘ਤੇ ਬਿਰਾਜਮਾਨ ਹਨ ਅਤੇ ਕਤਲੇਆਮ ਵਿਚ ਸ਼ਾਮਿਲ ਸੈਂਕੜੇ ਛੋਟੇ-ਵੱਡੇ ਅਫਸਰ ਵੀ ਤਰੱਕੀਆਂ ਤੇ ਰਾਸ਼ਟਰੀ ਸਨਮਾਨ ਲੈ ਕੇ ਬੜੇ ਫਖਰ ਨਾਲ ਰਿਟਾਇਰ ਹੋ ਰਹੇ ਹਨ ਜਦਕਿ ਸਿੱਖ ਕੌਮ ਨੂੰ ਨਿਆਂ ਦੇਣ ਤੋਂ ਪੂਰੀ ਤਰ੍ਹਾਂ ਪਾਸਾ ਵੱਟਿਆ ਜਾ ਰਿਹਾ ਹੈ।
November 1, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਹਰਿਆਣਾ ( 1 ਨਵੰਬਰ 2011)ਨਵੰਬਰ 1984 ਸਿਖ ਕਤਲੇਆਮ ਦੀ 27ਵੀਂ ਵਰ੍ਹੇ ਗੰਢ ਦੇ ਮੌਕੇ ‘ਤੇ 1984 ਦੇ ਪੀੜਤਾਂ ਤੇ ਵਿਧਵਾਵਾਂ ਨੇ ਹੋਂਦ ਚਿਲੜ ਹਰਿਆਣਾ ਤੋਂ ਸੁਪਰੀਮ ਕੋਰਟ ਤੱਕ ਇਨਸਾਫ ਯਾਤਰਾ ਕੱਢੀ। ਪੀੜਤਾਂ ਨੇ ਸੁਪਰੀਮ ਕੋਰਟ ਨੂੰ ਅਰਜ਼ ਕੀਤੀ ਕਿ ਉਹ ਆਪਣੇ ਤੌਰ ‘ਤੇ ਕਾਰਵਾਈ ਕਰਦਿਆਂ ਨਵੰਬਰ 1984 ਵਿਚ ਭਾਰਤ ਦੀ ਸਿਖ ਅਬਾਦੀ ‘ਤੇ ਹੋਏ ਸੰਗਠਿਤ ਹਮਲਿਆਂ ਜਿਨ੍ਹਾਂ ਵਿਚ ਹਜ਼ਾਰਾਂ ਮੌਤਾਂ ਹੋਈਆਂ ਸਨ, ਦਾ ਅਸਲ ਦਾਇਰਾ, ਕਿਸ ਤਰਾਂ ਹਮਲੇ ਕੀਤੇ ਗਏ ਤੇ ਇਨ੍ਹਾਂ ਵਿਚ ਕਿੰਨੀਆਂ ਜਾਨਾਂ ਗਈਆਂ ਇਸ ਸਾਰੇ ਦਾ ਪਤਾ ਲਗਾਉਣ ਲਈ ਦੇਸ਼ ਵਿਆਪੀ ਜਾਂਚ ਦਾ ਆਦੇਸ਼ ਦੇਵੇ। ਇਸ ਯਾਤਰਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ ਤੇ 27 ਸਾਲ ਬੀਤ ਜਾਣ ਦੇ ਬਾਵਜੂਦ ਇਨਸਾਫ ਨਾ ਦੇਣ ਦੇ ਖਿਲਾਫ ਨਾਅਰੇ ਲਗਾ ਰਹੇ ਸੀ।ਪੀੜਤਾਂ ਤੇ ਸਿਖ ਜਥੇਬੰਦੀਆਂ ਨੇ ਭਾਰਤ ਦੇ ਚੀਫ ਜਸਟਿਸ ਅਤੇ ਸੁਪਰੀਮ ਕੋਰਟ ਦੇ ਹੋਰ ਜੱਜਾਂ ਦੇ ਨਾਂਅ ਸੁਪਰੀਮ ਕੋਰਟ ਨੂੰ ਮੰਗ ਪੱਤਰ ਸੌਂਪਿਆ ਜਿਸ ਵਿਚ ਅਰਜ਼ ਕੀਤੀ ਗਈ ਕਿ ਨਵੰਬਰ 1984 ਦੇ ਸਬੰਧ ਵਿਚ ਦੇਸ਼ ਵਿਆਪੀ ਜਾਂਚ ਦੇ ਹੁਕਮ ਦਿੱਤੇ ਜਾਣ।
November 1, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸੰਗਰੂਰ ( 1 ਨਵੰਬਰ , 2011 ): ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਨੂੰ ਕਲੀਨ-ਚਿਟ ਦੇਣ ਤੋਂ ਬਾਅਦ ਅੱਜ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਨੇ ਵੀ ਕਲੀਨ-ਚਿਟ ਦੇ ਦਿਤੀ ਹੈ। ਸ. ਸੁਖਦੇਵ ਸਿੰਘ ਢੀਂਡਸਾ ਨੇ ਸਪੋਕਸਮੈਨ ਨੂੰ ਦਸਿਆ ਕਿ ਮੁੱਖ ਮੰਤਰੀ ਵਲੋਂ ਇਜ਼ਹਾਰ ਆਲਮ ਨੂੰ ਕਲੀਨ-ਚਿਟ ਦਿਤੇ ਜਾਣ ਤੋਂ ਬਾਅਦ ਉਨ੍ਹਾਂ ਕੋਲ ਕਹਿਣ ਲਈ ਕੁੱਝ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਜ਼ਹਾਰ ਆਲਮ ਖਾੜਕੂਵਾਦ ਸਮੇਂ ਪੰਜਾਬ ਵਿਚ ਡਿਊਟੀ ‘ਤੇ ਹੀ ਨਹੀਂ ਸਨ। 1989 ਤੋਂ 1995 ਤਕ ਇਜ਼ਹਾਰ ਆਲਮ ਪੰਜਾਬ ਵਿਚ ਨਹੀ ਸਨ ਬਲਕਿ ਉਹ ਪੰਜਾਬ ਤੋਂ ਬਾਹਰ ਦਿੱਲੀ ਅਤੇ ਜੰਮੂ-ਕਸ਼ਮੀਰ ਵਿਚ ਤਾਇਨਾਤ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਆਸੀ ਲਾਹਾ ਲੈਣ ਲਈ ਅਜਿਹੀਆਂ ਅਫ਼ਵਾਹਾਂ ਫੈਲਾਅ ਰਹੀਆਂ ਹਨ ਕਿ ਇਜ਼ਹਾਰ ਆਲਮ ਨੇ ਖਾੜਕੂਵਾਦ ਦੌਰਾਨ ਸਿੱਖ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਿਆ ਹੈ।
November 1, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸ੍ਰੀ ਮੁਕਤਸਰ ਸਾਹਿਬ ,(1 ਨਵੰਬਰ 2011) – ਨਵੰਬਰ ਦਾ ਮਹੀਨਾ ਹਰ ਵਾਰ ਸਿੱਖ ਭਾਈਚਾਰੇ ਨੂੰ ਨਵੰਬਰ 1984 ਦੇ ਜਖ਼ਮ ਯਾਦ ਕਰਵਾ ਜਾਂਦਾ ਹੈ ਅਤੇ ਇਹ ਜਖ਼ਮ ਉਦੋ ਰਿਸਣਾ ਸ਼ੁਰੂ ਕਰ ਦਿੰਦੇ ਹਨ ਜਦ ਨਵੰਬਰ ਦੇ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਅਜੇ ਤੱਕ ਸ਼ਜਾਵਾਂ ਨਾ ਹੋਣ ਦੀ ਗੱਲ ਸਾਹਮਣੇ ਆਉਦੀ ਹੈ । ਇਸ ਵਾਰ ਵੀ ਨਵੰਬਰ ਦਾ ਮਹੀਨਾ ਚੜਦਿਆ ਹੀ ਸਿੱਖ ਭਾਵਨਾਵਾਂ ਦੇ ਲੋਕ ਫਿਰ ਕਿਸੇ ਡੂੰਘੇ ਸਦਮੇ ਵਿੱਚ ਡੁੱਬਦੇ ਨਜ਼ਰ ਆ ਰਹੇ ਹਨ ਇਸੇ ਸਮੇ ਵਿੱਚ ਹੀ ਪ੍ਰਸਿੱਧ ਗੀਤਕਾਰ ਅਮਰਦੀਪ ਗਿੱਲ ਵੱਲੋਂ ਪੇਸ਼ ਕੀਤੀ ਗਈ ਛੋਟੀ ਉਮਰ ਦੀ ਗਾਇਕਾ ਮੀਨੂੰ ਸਿੰਘ ਦਾ ਇੰਟਰਨੈਟ ਤੇ ਆਇਆ ਗੀਤ ‘ਅਸੀ ਵੀ ਦਿੱਲੀਏ ਤੈਨੂੰ ਕਦੇ ਮਾਫ ਨ੍ਹੀ ਕਰਨਾ’ ਸਿੱਖ ਹਲਕਿਆਂ ਵਿੱਚ ਬਹੁਤ ਚਰਚਾ ਵਿੱਚ ਹੋ ਰਿਹਾ ਹੈ । ਗੀਤਕਾਰ ਅਮਰਦੀਪ ਗਿੱਲ ਵੱਲੋਂ ਇਸ ਗੀਤ ਨੂੰ ਬਾਖੂਬੀ ਲਿਖਿਆ ਗਿਆ ਹੈ ਅਤੇ ਉਸ ਤੋਂ ਬਾਖੂਬੀ ਹੀ ਗੀਤ ਮੀਨੂੰ ਸਿੰਘ ਵੱਲੋਂ ਗਾਇਆ ਗਿਆ ਹੈ ।
November 1, 2011 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ (30 ਅਕਤੂਬਰ, 2011) ਭਾਰਤੀ ਨਿਆਂਪਾਲਿਕਾ ਵਲੋਂ ਹਮੇਸ਼ਾ ਦੋਹਰੇ ਮਾਪਢੰਡ ਆਪਣਾਏ ਜਾਂਦੇ ਹਨ। ਇੱਥੇ ਨਿਆਂ ਦੇਣ ਤੋਂ ਪਹਿਲਾਂ ਮਨੁੱਖ ਦਾ ਧਰਮ, ਜਾਤ ਰੰਗ ਨਸਲ ਅਤੇ ਸਿਆਸੀ ਤੇ ਆਰਥਿਕ ਪਹੁੰਚ ਦੇਖੀ ਜਾਂਦੀ ਹੈ ਭਾਵੇਂ ਕਿ ਕਾਨੂੰਨ ਸਾਹਮਣੇ ਬਰਾਬਰਤਾ, ਕਾਨੂੰਨ ਦਾ ਰਾਜ ਵਰਗੀਆਂ ਆਦਰਸ਼ਕ ਗੱਲਾਂ ਕਾਨੂੰਨ ਦੀਆਂ ਕਿਤਾਬਾਂ ਵਿਚ ਲਿਖੀਆਂ ਹੋਈਆਂ ਹਨ ਪਰ ਇਹਨਾਂ ਉੱਤੇ ਅਮਲ ਕਰਨ ਦੀ ਲੋੜ ਕਦੇ ਵੀ ਭਾਰਤੀ ਸਟੇਟ ਨੂੰ ਮਹਿਸੂਸ ਨਹੀਂ ਹੋਈ ਅਤੇ ਨਾ ਹੀ ਨੇੜ ਭਵਿੱਖ ਵਿਚ ਕਦੇ ਹੋਣ ਦੀ ਉਮੀਦ ਹੈ। 1947 ਵਿਚ ਅੰਗਰੇਜੀ ਰਾਜ ਤੋਂ ਬਾਅਦ ਵੋਟ ਦਾ ਰਾਜ ਸਥਾਪਤ ਹੋਇਆ ਜਿਸ ਦਾ ਭਾਵ ਸੀ ਕਿ ਜਿਸਦੀਆਂ ਵੋਟਾ ਜਿਆਦਾ ਉਸ ਦਾ ਰਾਜ ਤੇ ਭਾਰਤ ਨਾਮੀ ਇਸ ਖਿੱਤੇ ਵਿਚ ਹਿੰਦੂ ਬਹੁਗਿਣਤੀ ਹੋਣ ਕਾਰਨ ਉਹਨਾਂ ਦੇ ਖਾਸ ਲੋਕਾਂ ਦਾ ਰਾਜ ਸਥਾਪਤ ਹੋ ਗਿਆ। ਭਾਰਤੀ ਉਪਮਹਾਂਦੀਪ ਵਿਚ ਸੰਘਰਸ਼ ਕਰ ਰਹੀਆਂ ਘੱਟਗਿਣਤੀਆਂ ਸਰੀਰਕ ਤੇ ਸੱਭਿਆਚਾਰਕ ਤੌਰ ਉੱਤੇ ਨਸਲਘਾਤ ਦੀਆਂ ਸ਼ਿਕਾਰ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਅਜਿਹੀ ਨਸਲਕੁਸ਼ੀ ਵੱਖ-ਵੱਖ ਰੂਪਾਂ ਵਿਚ ਅੱਜ ਵੀ ਜਾਰੀ ਹੈ।
October 30, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਿਊ ਯਾਰਕ (20 ਅਗਸਤ, 2011) ਨਵੰਬਰ 1984 ਵਿਚ ਗੁਰਦੁਆਰਾ ਰਕਾਬ ਗੰਜ ’ਤੇ ਹਮਲੇ ਵਿਚ ਨਿਭਾਈ ਭੂਮਿਕਾ ਲਈ ਕਮਲ ਨਾਥ ਦੇ ਖਿਲਾਫ ਅਮਰੀਕੀ ਸੰਘੀ ਅਦਾਲਤ ਵਿਚ ਚਲ ਰਹੇ ਸਿਖ ਨਸਲਕੁਸ਼ੀ ਕੇਸ ਵਿਚ ਕੂਟਨੀਤਿਕ ਛੋਟ ਹਾਸਿਲ ਕਰਨ ਦੇ ਕਮਲ ਨਾਥ ਦੇ ਯਤਨਾਂ ਪ੍ਰਤੀ ਸਿਖਸ ਫਾਰ ਜਸਟਿਸ ਨੇ 12 ਅਗਸਤ 2011 ਨੂੰ ਜਵਾਬ ਦਾਇਰ ਕੀਤਾ ਸੀ। ਇਸਤਗਾਸਾ ਧਿਰ ਨੇ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਵਿਸ਼ੇਸ਼ ਕੂਟਨੀਤਿਕ ਛੋਟ ਦਾ ਨਾਥ ਦਾ ਦਾਅਵਾ ਆਧਾਰਹੀਣ ਹੈ ਕਿਉਂਕਿ ਉਸ ਨੂੰ ਅਮਰੀਕੀ ਵਿਭਾਗ ਵਲੋਂ ਕੋਈ ਸਮਰਥਨ ਪ੍ਰਾਪਤ ਨਹੀਂ ਹੈ ਤੇ ਨਾਥ ਅਪ੍ਰੈਲ 2010 ਵਿਚ ਅਮਰੀਕੀ ਭਾਰਤੀ ਵਪਾਰਕ ਕੌਂਸਲ ਵਲੋਂ ਕਰਵਾਈ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਆਇਆ ਸੀ ਜਦੋਂ ਉਸ ਨੂੰ ਸੰਮਣ ਸੌਂਪਿਆ ਗਿਆ ਸੀ।
August 20, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਚਿਦੰਬਰਮ ਅਤੇ ਉਸ ਦੀ ਪੰਜਾਬ ਵਿਚਲੀ ‘ਨਸਲ’, ਇਹ ਗੱਲ ਯਾਦ ਰੱਖੇ ਕਿ ਬਾਗੀਆਂ ਨੇ ਵੀ ਜ਼ੁਲਮ ਕਰਨ ਵਾਲਿਆਂ ਦੀਆਂ ‘ਕਾਲੀਆਂ ਸੂਚੀਆਂ’ ਬਣਾਈਆਂ ਹੁੰਦੀਆਂ ਹਨ। ਦੂਸਰੇ ਸੰਸਾਰ ਯੁੱਧ ਦੌਰਾਨ, ਨਾਜ਼ੀ ਜ਼ੁਲਮਾਂ ਦਾ ਸ਼ਿਕਾਰ ਯਹੂਦੀਆਂ ਨੇ, ਇਜਰਾਈਲ ਦੇਸ਼ ਬਣਨ ਤੋਂ ਬਾਅਦ, ਫਿਰ ਕਿਵੇਂ ਦੋਸ਼ੀਆਂ ਨੂੰ ਧੂਹ-ਧੂਹ ਕੇ, ਇਜ਼ਰਾਈਲ ਲਿਆ ਕੇ ਸਜ਼ਾ ਯਾਫਤਾ ਕੀਤਾ ਸੀ ਉਹ ਹੁਣ ਸੰਸਾਰ ਇਤਿਹਾਸ ਦਾ ‘ਸੁਨਹਿਰੀ ਹਿੱਸਾ’ ਹੈ।
June 29, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਦੇਸ਼ ਦੇ ਗ੍ਰਹਿ ਮੰਤਰੀ ਪੀ. ਚਿੰਦਬਰਮ ਨੇ ਇੱਕ ਵਾਰ ਫਿਰ ਭਾਰਤੀ ਫਿਰਕੂ ਹਿੰਦੂ ਤਾਕਤਾਂ ਦਾ ਰਟਿਆ-ਰਟਾਇਆ ਵਾਕ ਸਿੱਖਾਂ ਦੇ ਵਿਹੜੇ ‘ਚ ਰੋੜ੍ਹ ਦਿੱਤਾ ਹੈ। ਦੇਸ਼ ਦੇ ਗ੍ਰਹਿ ਮੰਤਰੀ ਨੇ ਸਿੱਖਾਂ ਨੂੰ 1984 ਦੇ ਸਿੱਖ ਕਤਲੇਆਮ ਨੂੰ ਭੁੱਲ ਜਾਣ ਤੇ ਦੋਸ਼ੀਆਂ ਨੂੰ ਮਾਫ਼ ਕਰ ਦੇਣ ਦੀ ਵਕਾਲਤ ਕੀਤੀ ਹੈ, ਇਸ ਤੋਂ ਪਹਿਲਾਂ ਕਿ ਅਸੀਂ ਚਿਦੰਬਰਮ ਦੇ ਇਸ ਬਿਆਨ ਦਾ ਲੇਖਾ-ਜੋਖਾ ਕਰੀਏ,
June 28, 2011 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »