ਸੋਮਵਾਰ, 6 ਫਰਵਰੀ, 2012

ਸ਼ਬਦ ਜਾਲ: ‘Panch Pardhani’

ਪੰਜਾਬ ਸਰਕਾਰ ਨੇ ਸੌਦਾ ਸਾਧ ਅੱਗੇ ਆਤਮ ਸਮਰਪਣ ਕੀਤਾ; ਪੰਚ ਪ੍ਰਧਾਨੀ ਕਾਨੂੰਨੀ ਯਤਨ ਜਾਰੀ ਰੱਖੇਗੀ

ਪੰਜਾਬ ਸਰਕਾਰ ਨੇ ਸੌਦਾ ਸਾਧ ਅੱਗੇ ਆਤਮ ਸਮਰਪਣ ਕੀਤਾ; ਪੰਚ ਪ੍ਰਧਾਨੀ ਕਾਨੂੰਨੀ ਯਤਨ ਜਾਰੀ ਰੱਖੇਗੀ

ਬਠਿੰਡਾ (4 ਫਰਵਰੀ, 2012 – ਸਿੱਖ ਸਿਆਸਤ): ਡੇਰਾ ਸਿਰਸਾ ਮੁਖੀ ਸੌਦਾ ਸਾਧ ਵਲੋਂ 11 ਮਈ 2007 ਨੂੰ ਜ਼ਿਲ੍ਹਾ ਬਠਿੰਡਾ ਵਿਚ ਪੈਂਦੇ ਸਲਾਬਤਪੁਰਾ ਵਿਖੇ ਸਥਿਤ ਡੇਰੇ ਦੀ ਪੰਜਾਬ ਸ਼ਾਖਾ ਵਿਚ ਇਕ ਡਰਾਮਾ ਰਚ ਕੇ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਹਿਣ ਕੇ ਖੰਡੇ ਬਾਟੇ ਦੀ ਰੀਸ ਕਰਦਿਆਂ ਹੋਇਆ ਅਖੌਤੀ ਰੂਹਾਨੀ ਜਾਮ ਦਾ ਸ਼ਰਬਤ ਪਿਲਾਇਆ ਗਿਆ।

ਕੋਈ ਵੀ ਸੱਚਾ ਸਿੱਖ ਕੁਰਾਨ ਸ਼ਰੀਫ ਸਾੜਨ ਦੀ ਗਲਤੀ ਨਹੀਂ ਕਰ ਸਕਦਾ: ਭਾਈ ਸਿਰਸਾ

ਕੋਈ ਵੀ ਸੱਚਾ ਸਿੱਖ ਕੁਰਾਨ ਸ਼ਰੀਫ ਸਾੜਨ ਦੀ ਗਲਤੀ ਨਹੀਂ ਕਰ ਸਕਦਾ: ਭਾਈ ਸਿਰਸਾ

ਬਠਿੰਡਾ, 3ਫਰਵਰੀ 2012): ਕੋਈ ਵੀ ਸੱਚਾ ਸਿੱਖ ਕੁਰਾਨ ਸ਼ਰੀਫ ਸਾੜਨ ਦੀ ਗਲਤੀ ਨਹੀਂ ਕਰ ਸਕਦਾ।ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਵਿਸ਼ੇਸ਼ ਸਕੱਤਰ ਭਾਈ ਬਲਦੇਵ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਤੇ ਸ਼੍ਰੋਮਣੀ ਖ਼ਾਲਸਾ ਪੰਚਾਇਤ ਦੇ ਮੁੱਖ ਪੰਚ ਭਾਈ ਹਰਿੰਦਰ ਸਿੰਘ ਦਰਵੇਸ਼ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯੂਥ ਵਿੰਗ ਦੇ ਜ਼ਿਲਾ ਬਠਿੰਡਾ ਪ੍ਰਧਾਨ ਭਾਈ ਸਿਮਰਨਜੋਤ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਪਿੰਡ ਖਟੜਾ ਚੁਹਾਰਮ ਵਿਖੇ ਸ਼ਰਾਰਤੀ ਅਨਸਰ ਵਲੋਂ ਮੁਸਲਮਾਨ ਭਾਈਚਾਰੇ ਦੀਆਂ ਧਾਰਮਕ ਭਾਵਨਾਵਾਂ ਭੜਕਾਉਣ ਹਿੱਤ ਉਨ੍ਹਾਂ ਦੀ ਪਵਿੱਤਰ ਧਾਰਮਕ ਪੁਸਤਕ ਕੁਰਾਨ ਸ਼ਰੀਫ ਸਾੜੇ ਜਾਣ ਵਾਲੀ

ਸੁਪਰੀਮ ਕੋਰਟ ਪੰਜਾਬ ਦੇ ਝੂਠੇ ਪੁਲਿਸ ਮੁਕਾਬਲਿਆਂ ਬਾਰੇ ਵੀ ਪੜਤਾਲ ਕਰੇ

ਸੁਪਰੀਮ ਕੋਰਟ ਪੰਜਾਬ ਦੇ ਝੂਠੇ ਪੁਲਿਸ ਮੁਕਾਬਲਿਆਂ ਬਾਰੇ ਵੀ ਪੜਤਾਲ ਕਰੇ

ਲੁਧਿਆਣਾ, ਪੰਜਾਬ (2 ਫਰਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਟ ਅਤੇ ਨੌਜਵਾਨ ਸਿੱਖ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇੱਕ ਪ੍ਰੈਸ ਬਿਆਨ ਵਿਚ ਭਾਰਤੀ ਸੁਪਰੀਮ ਕੋਰਟ ਵਲੋਂ ਪਿਛਲੇ ਦਿਨੀਂ ਗੁਜਰਾਤ ਵਿਚ 2003 ਤੋਂ 2006 ਤੱਕ ਹੋਏ 21 ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਗੁਜਰਾਤ ਸਰਕਾਰ ਤੋਂ ਜੁਆਬ ਤਲਬੀ ਕੀਤੇ ਜਾਣ ਦੀ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ,

ਵੋਟਾਂ ਵਿੱਚ ਮੱਦਦ ਬਾਰੇ ਬਿਆਨ ਦੇਣ ਵਾਲੇ ਜਿਲ੍ਹਾ ਆਹੁਦੇਦਾਰਾਂ ਨੂੰ ਪੰਚ ਪ੍ਰਧਾਨੀ ਨੇ ਨੋਟਿਸ ਜਾਰੀ ਕੀਤੇ; ਕਿਹਾ ਸਿੱਖਾਂ ਦੀਆਂ ਮੰਗਾਂ ਵੋਟ ਪਰਚੀ ਰਾਹੀਂ ਹੱਲ ਨਹੀਂ ਹੋ ਸਕਦੀਆਂ

ਵੋਟਾਂ ਵਿੱਚ ਮੱਦਦ ਬਾਰੇ ਬਿਆਨ ਦੇਣ ਵਾਲੇ ਜਿਲ੍ਹਾ ਆਹੁਦੇਦਾਰਾਂ ਨੂੰ ਪੰਚ ਪ੍ਰਧਾਨੀ ਨੇ ਨੋਟਿਸ ਜਾਰੀ ਕੀਤੇ; ਕਿਹਾ ਸਿੱਖਾਂ ਦੀਆਂ ਮੰਗਾਂ ਵੋਟ ਪਰਚੀ ਰਾਹੀਂ ਹੱਲ ਨਹੀਂ ਹੋ ਸਕਦੀਆਂ

ਫਤਹਿਗੜ੍ਹ ਸਾਹਿਬ, ਪੰਜਾਬ (27 ਜਨਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਕੌਮੀ ਪੰਚ ਭਾਈ ਕੁਲਬੀਰ ਸਿੰਘ ਬੜਾਪਿੰਡ ਨੇ ਕਿਹਾ ਹੈ ਕਿ ਸਿੱਖਾਂ ਦੀਆਂ ਮੰਗਾਂ ਵੋਟ ਪਰਚੀ ਰਾਹੀਂ ਹੱਲ ਨਹੀਂ ਹੋ ਸਕਦੀਆਂ। ਇਸ ਤੋਂ ਇਲਾਵਾ ਉਨ੍ਹਾਂ ਵੋਟਾਂ ਵਿੱਚ ਮੱਦਦ ਬਾਰੇ ਬਿਆਨ ਦੇਣ ਵਾਲੇ ਜਿਲ੍ਹਾ ਆਹੁਦੇਦਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ।

ਪੰਥ ਦੀ ਮੌਜੂਦਾ ਦਸ਼ਾ ਤੇ ਚੋਣ ਪ੍ਰਣਾਲੀ ਪੰਥ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਨਹੀਂ ਕਰਦੇ: ਪੰਚ ਪਰਧਾਨੀ

ਪੰਥ ਦੀ ਮੌਜੂਦਾ ਦਸ਼ਾ ਤੇ ਚੋਣ ਪ੍ਰਣਾਲੀ ਪੰਥ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਨਹੀਂ ਕਰਦੇ: ਪੰਚ ਪਰਧਾਨੀ

ਲੁਧਿਆਣਾ (27 ਜਨਵਰੀ, 2012 – ਸਿੱਖ ਸਿਆਸਤ): ਪੰਥ ਦੀ ਮੌਜੂਦਾ ਅਧੋਗਤੀ ਦੀ ਦਸ਼ਾ ਤੇ ਭਾਰਤ ਦਾ ਚੋਣ ਪਰਬੰਧ ਪੰਥ ਦੀਆਂ ਸੁੱਚੀਆਂ ਭਾਵਨਾਵਾਂ ਦੀ ਪੂਰਤੀ ਨਹੀਂ ਕਰਦੇ ਇਸ ਲਈ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ 30 ਜਨਵਰੀ 2012 ਨੂੰ ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਤੋਂ ਪਾਸੇ ਰਹਿਣ ਦਾ ਫੈਸਲਾ ਕੀਤਾ ਹੈ ਅਤੇ ਕਿਸੇ ਪਾਰਟੀ ਨੂੰ ਕੋਈ ਸਮਰਥਨ ਵੀ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਮੌਜੂਦਾ ਚੋਣਾਂ ਵਿਚ ਸ਼ਾਮਲ ਕੋਈ ਵੀ ਪਾਰਟੀ ਸਿੱਖ ਪੰਥ ਤੇ ਪੰਜਾਬ ਦੇ ਮਸਲਿਆਂ ਲਈ ਸੰਜੀਦਾ ਨਹੀਂ ਹੈ।

ਕਾਗਰਸ ਦੀ ਹਿਮਾਇਤ ਦਾ ਮਾਮਲਾ: ਆਪਹੁਦਰੀ ਬਿਆਨਬਾਜ਼ੀ ਕਰਨ ਵਾਲੇ ਮੈਂਬਰਾਂ ਖਿਲਾਫ ਕਾਰਵਾਈ ਹੋਵੇਗੀ: ਪੰਚ ਪ੍ਰਧਾਨੀ

ਕਾਗਰਸ ਦੀ ਹਿਮਾਇਤ ਦਾ ਮਾਮਲਾ: ਆਪਹੁਦਰੀ ਬਿਆਨਬਾਜ਼ੀ ਕਰਨ ਵਾਲੇ ਮੈਂਬਰਾਂ ਖਿਲਾਫ ਕਾਰਵਾਈ ਹੋਵੇਗੀ: ਪੰਚ ਪ੍ਰਧਾਨੀ

ਲੁਧਿਆਣਾ, ਪੰਜਾਬ (26 ਜਨਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਸੰਗਰੂਰ ਜਿਲ੍ਹੇ ਨਾਲ ਸੰਬੰਧਤ ਕੁਝ ਆਗੂਆਂ ਵੱਲੋਂ ਕਾਂਗਰਸ ਪਾਰਟੀ ਦੀ ਹਿਮਾਇਤ ਦੇ ਐਲਾਨ ਦਾ ਗੰਭੀਰ ਨੋਟਿਸ ਲਿਆ ਜਾਵੇਗਾ ਅਤੇ ਆਪਹੁਦਰੇ ਤੌਰ ਉੱਤੇ ਅਜਿਹੀ ਕਾਰਵਾਈ ਕਰਨ ਵਾਲੇ ਆਗੂਆਂ ਅਤੇ ਮੈਂਬਰਾਂ ਖਿਲਾਫ ਢੁਕਵੀਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਖੁਲਾਸਾ ਪੰਚ ਪ੍ਰਧਾਨੀ ਦੇ ਨੌਜਵਾਨ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਮਾਜਕ ਸੰਪਰਕ ਮੰਚ “ਫੇਸਬੁੱਕ” ਉੱਤੇ ਕੀਤਾ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਹਨ।

ਭਾਈ ਦਲਜੀਤ ਸਿੰਘ ਬਿੱਟੂ ਦੀਆਂ ਪੰਥਕ ਸਰਗਰਮੀਆਂ ਬਾਰੇ ਈ-ਬੁੱਕ “ਸਿੱਖ ਸਿਆਸਤ ਦਾ ਸੱਚਾ ਪਾਂਧੀ” ਜਾਰੀ

ਭਾਈ ਦਲਜੀਤ ਸਿੰਘ ਬਿੱਟੂ ਦੀਆਂ ਪੰਥਕ ਸਰਗਰਮੀਆਂ ਬਾਰੇ ਈ-ਬੁੱਕ “ਸਿੱਖ ਸਿਆਸਤ ਦਾ ਸੱਚਾ ਪਾਂਧੀ” ਜਾਰੀ

ਲੁਧਿਆਣਾ, 21 ਜਨਵਰੀ 2012 (ਸਿੱਖ ਸਿਆਸਤ)- ਸਿੱਖ ਸਿਆਸਤ ਬਿਊਰੋ ਮੁਤਾਬਕ ਅੱਜ ਸ਼ਾਮ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵਲੋਂ ਭਾਈ ਦਲਜੀਤ ਸਿੰਘ ਬਿੱਟੂ ਦੀਆਂ ਪੰਥਕ ਸਰਗਰਮੀਆਂ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਈ-ਬੁੱਕ “ਸਿੱਖ ਸਿਆਸਤ ਦਾ ਸੱਚਾ ਪਾਂਧੀ” ਜਾਰੀ ਕੀਤੀ ਗਈ।

ਮਾਨਸਾ ਅਦਾਲਤ ਵਿਚ ਬਲੀ ਸਿੰਘ ਦੀ ਮੁੜ ਗਵਾਹੀ ਹੋਈ; ਅਗਲੀ ਸੁਣਵਾਈ 6 ਫਰਵਰੀ ਨੂੰ

ਮਾਨਸਾ ਅਦਾਲਤ ਵਿਚ ਬਲੀ ਸਿੰਘ ਦੀ ਮੁੜ ਗਵਾਹੀ ਹੋਈ; ਅਗਲੀ ਸੁਣਵਾਈ 6 ਫਰਵਰੀ ਨੂੰ

ਮਾਨਸਾ/ਪੰਜਾਬ (17 ਜਨਵਰੀ, 2011): ਮਾਨਸਾ ਦੀ ਅਦਾਲਤ ਵਿਚ ਚੱਲ ਰਹੇ ਡੇਰਾ ਸਿਰਸਾ ਦੇ ਪ੍ਰੇਮੀ ਲੀਲੀ ਸ਼ਰਮਾ ਕਤਲ ਦੇ ਮੁਕਦਮੇਂ ਵਿਚ ਇਕ ਵਾਰ ਫਿਰ ਮ੍ਰਿਤਕ ਦੇ ਭਰਾ ਬਲੀ ਸਿੰਘ ਦੀ ਗਵਾਹੀ ਹੋਈ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਤੇ ਹੋਰਨਾਂ ਦੀ ਮੁੜ ਪੇਸ਼ੀ 6 ਫਰਵਰੀ ‘ਤੇ ਪੈ ਗਈ ਹੈ। ਸਥਾਨਕ ਵਧੀਕ ਸੈਸ਼ਨ ਜੱਜ ਬਲਦੇਵ ਸਿੰਘ ਸੋਢੀ ਦੀ ਅਦਾਲਤ ਵਿਚ ਬਲੀ ਸਿੰਘ, ਜੋ ਕਿ ਇਸ ਮਮਾਲੇ ਦਾ ਮੁੱਖ ਗਵਾਹ ਹੈ, ਨੇ ਆਪਣੀ ਗਵਾਹੀ ਦਰਜ਼ ਕਰਵਾਈ।

ਲੁਧਿਆਣਾ ਕਚਹਿਰੀਆਂ ਵਿਚ ਸਿੰਘਾਂ ਦੇ ਵੱਖ-ਵੱਖ ਕੇਸਾਂ ਦੀ ਸੁਣਵਾਈ ਹੋਈ

ਲੁਧਿਆਣਾ ਕਚਹਿਰੀਆਂ ਵਿਚ ਸਿੰਘਾਂ ਦੇ ਵੱਖ-ਵੱਖ ਕੇਸਾਂ ਦੀ ਸੁਣਵਾਈ ਹੋਈ

ਲ਼ੁਧਿਆਣਾ (16 ਜਨਵਰੀ, 2012 – ਸਿੱਖ ਸਿਆਸਤ): ਲੁਧਿਆਣਾ ਕਚਹਿਰੀਆਂ ਵਿਚ ਅੱਜ ਸਵੇਰ ਤੋਂ ਹੀ ਪੁਲਿਸ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਕਿਉਂਕਿ ਅੱਜ ਲੁਧਿਆਣਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰਨਾਂ ਸਿੰਘਾਂ ਦੀਆਂ ਤਰੀਕ ਪੇਸ਼ੀਆਂ ਸਨ। ਭਾਈ ਦਲਜੀਤ ਸਿੰਘ ਬਿੱਟੂ ਨੂੰ ਕੇਂਦਰੀ ਜੇਲ੍ਹ ਗੁਮਟਾਲਾ (ਅੰਮ੍ਰਿਤਸਰ) ਤੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਅਤੇ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਨੂੰ ਸਕਿਊਰਿਟੀ ਜੇਲ੍ਹ ਨਾਭਾ ਤੋਂ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਲਿਆ ਕੇ ਪੇਸ਼ ਕੀਤਾ ਗਿਆ।

ਮੌਜੂਦਾ ਪ੍ਰਬੰਧ ਵਿਚ ਸਿਆਸਤ ਧੰਦਾ ਬਣ ਗਈ: ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਮੌਜੂਦਾ ਪ੍ਰਬੰਧ ਵਿਚ ਸਿਆਸਤ ਧੰਦਾ ਬਣ ਗਈ: ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਲੁਧਿਆਣਾ, 13 ਜਨਵਰੀ (ਸਿੱਖ ਸਿਆਸਤ)-ਅਗਾਮੀ ਵਿਧਾਨਸਭਾ ਚੋਣਾਂ ਵਿਚ ਵੱਖ ਵੱਖ ਪਾਰਟੀਆਂ ਵਲੋਂ ਕੀਤੀ ਟਿਕਟਾਂ ਦੀ ਵੰਡ ਨੂੰ ਵੇਖਦਿਆਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੀ ਸਿਆਸਤ ਵਿਚ ਹਰੇਕ ਪਾਰਟੀ ਆਪਣੇ ਪਰਿਵਾਰ ਨੂੰ ਧੁਰਾ ਬਣਾ ਕੇ ਹੀ ਸਿਆਸਤ ਕਰਨਾ ਚਾਹੁੰਦੀ ਹੈ।

ਇਸ਼ਤਿਹਾਰ

ਸਿੱਖ ਸਿਆਸਤ @ YOUTUBE

Recent Posts