Tag Archive "panthak-taalmel-sangathan"

ਸਾਰੀਆਂ ਧਿਰਾਂ ਬੀਬੀ ਖਾਲੜਾ ਨੂੰ ਪੰਥ ਅਤੇ ਪੰਜਾਬ ਦੀ ਉਮੀਦਵਾਰ ਵਜੋਂ ਸਵੀਕਾਰਨ : ਪੰਥਕ ਤਾਲਮੇਲ ਸੰਗਠਨ

ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਵਿਚਰ ਰਹੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰ ਨੂੰ ਬਤੌਰ ਪੰਥ ਅਤੇ ਪੰਜਾਬ ਦੀ ਉਮੀਦਵਾਰ ਵਜੋਂ ਸਵੀਕਾਰਨ ਅਤੇ ਖੱੁਦ ਖਡੂਰ ਸਾਹਿਬ ਦੇ ਮੈਦਾਨ ਤੋਂ ਬਾਹਰ ਰਹਿਣ।

ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ‘ਚ ਗੈਰ ਜਰੂਰੀ ਸਰਕਾਰੀ ਦਖਲਅੰਦਾਜੀ ਬਰਦਾਸ਼ਤ ਨਹੀ :ਪੰਥਕ ਤਾਲਮੇਲ ਸੰਗਠਨ

ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਬੋਰਡ ਐਕਟ 1956 ਵਿਚ ਸੋਧ ਕਰਕੇ ਧਾਰਮਿਕ ਅਸਥਾਨ ਵਿਚ ਦਖ਼ਲ-ਅੰਦਾਜ਼ੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ, ਸਾਲ 2003 ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਲਾਗੂ ਕੀਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਂਦਿਆਂ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਅੱਜ ਇਕ ਪ੍ਰਭਾਤ ਫੇਰੀ ਦਾ ਪ੍ਰਬੰਧ ਕੀਤਾ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 6 ਵਜੇ ਦੀ ਕਰੀਬ ਅਕਾਲ ਹਾਊਸ ਰੂਪ ਨਗਰ ਤੋਂ ਅਰੰਭ ਹੋਈ।

ਖਾਲਸਈ ਸੋਚ ਤੇ ਸਿਧਾਂਤ ਨਾਲ ਖਿਲਵਾੜ ਕਰਨ ਦੀ ਦੋਸ਼ੀ ਹੈ ਮੌਜੂਦਾ ਦਿੱਲੀ ਕਮੇਟੀ : ਪੰਥਕ ਤਾਲਮੇਲ ਸੰਗਠਨ

ਸਿੱਖ ਜਗਤ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਨਾ, ਸ੍ਰੀ ਅਕਾਲ ਤਖਤ ਸਾਹਿਬ ਦੀ ਦੁਰਵਰਤੋਂ ਕਰਕੇ ਸਿਰਸਾ ਵਾਲੇ ਪਾਖੰਡੀ ਨੂੰ ਮੁਆਫ ਕਰਨਾ, ਮੁਆਫੀ ਨੂੰ ਦਰੁਸਤ ਠਹਿਰਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰੋੜਾਂ ਰੁਪਏ ਦੀ ਅਖਬਾਰੀ ਇਸ਼ਤਿਹਾਰਬਾਜ਼ੀ ਕਰਨਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਪੀੜਾ ਹੰਢਾਅ ਰਹੀ ਕੌਮ ਨੂੰ ਮੌਤ ਦੇ ਘਾਟ ਉਤਾਰਨਾ, ਤਸ਼ੱਦਦ ਕਰਨਾ, ਵਿਧਾਨ ਸਭਾ ਚੋਣਾਂ ਦੌਰਾਨ ਬਾਦਲ ਦਲ ਵਲੋਂ ਸਿਰਸਾ ਡੇਰੇ ਦੀ ਸ਼ਰੇਆਮ ਹਮਾਇਤ ਹਾਸਲ ਕਰਨੀ, ਬਾਦਲ ਦਲ ਦੀ ਕੋਰ ਕਮੇਟੀ ਵਲੋਂ ਹਮਾਇਤ ਨੂੰ ਜਨਤਕ ਤੌਰ ’ਤੇ ਜਾਇਜ਼ ਠਹਿਰਾਉਣਾ ਅਤੇ ਬਾਦਲ ਦੀ ਭਾਈਵਾਲ ਪਾਰਟੀ ਵਲੋਂ ਚੈਨਲਾਂ ’ਤੇ ਸਿਰਸਾ ਡੇਰੇ ਦੀ ਹਮਾਇਤ ਦੀ ਪ੍ਰੋੜ੍ਹਤਾ ਕਰਨਾ ਇਤਿਆਦਿਕ ਅਨੇਕਾਂ ਪੰਥ ਵਿਰੋਧੀ ਮਾਮਲਿਆਂ ’ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਦਾ ਸਾਥ ਦੇਣ ਦੀ ਥਾਂ ਬਾਦਲਕਿਆਂ ਨੂੰ ਖੁਸ਼ ਕੀਤਾ।

ਪੰਥਕ ਤਾਲਮੇਲ ਸੰਗਠਨ ਵਲੋਂ ਸਾਕਾ ਨਨਕਾਣਾ ਸਾਹਿਬ ਦੀ ਯਾਦ ਨੂੰ ਸਮਰਪਤ ਵਿਚਾਰ ਗੋਸ਼ਟੀ ਕਰਵਾਈ ਗਈ

ਖ਼ਾਲਸਾਈ ਸੋਚ-ਸਿਧਾਂਤ-ਸਰੂਪ ਤੇ ਮਰਯਾਦਾ ਨੂੰ ਸੰਭਾਲਣ ਵਾਲਾ ਧੁਰਾ ਸ੍ਰੀ ਅਕਾਲ ਤਖਤ ਸਾਹਿਬ ਸੌੜੀ ਸਿਆਸਤ ਦੀ ਜਕੜ ਵਿਚ ਹੈ। ਕੌਮ ਦੇ ਰਾਜਸੀ ਭਵਿੱਖ ਵਿਚ ਕੌਮੀ ਵਿਰਾਸਤ ਸਿਫਰ ਹੋ ਰਹੀ ਹੈ, ਕਿਉਂਕਿ ਸਿੱਖ ਰਾਜਸੀ ਸੋਚ ਤੇ ਸ਼ਕਤੀ ਦੀ ਸਹੀ ਸਥਾਪਨਾ ਨਹੀਂ ਹੋ ਸਕੀ। ਸਿੱਟੇ ਵਜੋਂ ਭਾਰਤ ਅਤੇ ਸੰਸਾਰ ਦੇ ਸਿਆਸੀ ਖੇਤਰ ਵਿਚ ਸਾਡੀ ਕੌਮੀ ਹਸਤੀ ਮਨਫੀ ਹੋ ਰਹੀ ਹੈ। ਕੀ ਹੁਣ ਡੇਰਾਵਾਦ ਅਤੇ ਰੂਹਾਨੀਅਤ ਵਾਂਝੀ ਸਿਆਸਤ ਪੰਥ ਨੂੰ ਨਿਗਲ ਜਾਣਗੇ? ਕੀ ਪੰਥ ਕਿਸੇ ਦੇ ਰਹਿਮੋ ਕਰਮ ’ਤੇ ਸਮਾਂ ਬਿਤਾਏੇਗਾ? ਅਜਿਹੇ ਸਵਾਲਾਂ ਦੇ ਢੇਰ ਲੱਗ ਰਹੇ ਹਨ।

ਧਰਮੀ ਬੋਲਾਂ ਦੀ ਦੁਰਵਰਤੋਂ ਦੇ ਬਲਬੂਤੇ ਜਿੱਤਣ ਦੇ ਸੁਪਨੇ ਹੋਣਗੇ ਚਕਨਾਚੂਰ : ਪੰਥਕ ਤਾਲਮੇਲ ਸੰਗਠਨ

ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵ-ਉੱਚਤਾ ਨੂੰ ਸਮਰਪਿਤ ਜਥੇਬੰਦੀਆਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਸਿਆਸੀ ਲੋਕਾਂ ਵਲੋਂ ਲੋਕਤੰਤਰ ਦਾ ਲੱਕ ਤੋੜਨ ਦੇ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਰੁਝਾਨ ਨੂੰ ਪੂਰੀ ਗੰਭੀਰਤਾ ਨਾਲ ਲਿਆ ਹੈ। ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਾਂਗਰਸ ਪਾਰਟੀ ਦੇ ਤਾਜ਼ਾ ਅਖੌਤੀ ਭਾਸ਼ਣਾਂ ਪ੍ਰਤੀ ਸਖਤ ਪ੍ਰਤੀਕਰਮ ਕਰਦਿਆਂ ਕਿਹਾ ਕਿ ਧਰਮੀ ਬੋਲਾਂ ਦੀ ਦੁਰਵਰਤੋਂ ਦੇ ਬਲਬੂਤੇ ਜਿੱਤਣ ਦੇ ਸੁਪਨੇ ਚਕਨਾਚੂਰ ਹੋ ਜਾਣਗੇ।

ਸੁਪਰੀਮ ਕੋਰਟ ਦੇ ਜੱਜ ਕੋਲੋਂ ਕਹਾਉਣਾ ਕਿ ‘ਸਿੱਖ ਹਿੰਦੂ ਹਨ’ ਫਿਰਕਾਪ੍ਰਸਤੀ: ਪੰਥਕ ਤਾਲਮੇਲ ਸੰਗਠਨ

ਵ੍ਰਿੰਦਾਵਨ ਦੇ ਧਰਮ ਪ੍ਰਚਾਰਕ ਡਾ: ਸਵਾਮੀ ਅਵਸ਼ੇਸ਼ਾਨੰਦ ਵਲੋਂ ਸੁਪਰੀਮ ਕੋਰਟ ਦੇ ਮੁੱਖ ਜੱਜ ਜਗਦੀਸ਼ ਸਿੰਘ ਖੇਹਰ ਦੀ ਇਹ ਕਹਿ ਕੇ ਤਰੀਫ ਕੀਤੀ ਗਈ ਹੈ ਕਿ ਸਿੱਖ ਜੱਜ ਨੇ ਆਪਣੇ ਆਪ ਨੂੰ ਹਿੰਦੂ ਕਿਹਾ ਹੈ। ਜਦ ਕਿ ਇਸ ਘਟਨਾਕ੍ਰਮ ਪਿੱਛੇ ਫਿਰਕਾਪ੍ਰਸਤੀ ਦਾ ਹਥਿਆਰ ਚੱਲਦਾ ਨਜ਼ਰੀਂ ਪੈਂਦਾ ਹੈ ਅਤੇ ਇਹ ਸ਼ਬਦ ਕੋਝੀ ਚਾਲੇ ਉਹਨਾਂ ਦੇ ਮੂੰਹ ਵਿਚ ਪਾਏ ਜਾ ਰਹੇ ਹਨ।

ਪੰਥਕ ਤਾਲਮੇਲ ਸੰਗਠਨ ਵਲੋਂ ਪੰਜਾਬ ਦੀਆਂ ਰਾਜਸੀ ਜਥੇਬੰਦੀਆਂ ਦੇ ਨਾਂ ਖੁੱਲ੍ਹਾ ਪੱਤਰ

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਦੇ ਮੱਦੇਨਜ਼ਰ ਪੰਜਾਬ ਦੀਆਂ ਸਿਆਸੀ ਜਮਾਤਾਂ ਦੇ ਆਗੂਆਂ ਨੂੰ ਇਕ ਖੁੱਲ੍ਹ ਖਤ ਲਿਖਿਆ ਹੈ। ਉਨ੍ਹਾਂ ਚਿੱਠੀ ਦੀ ਸ਼ੁਰੂਆਤ ਵਾਹਿਗੁਰੂ ਜੀ ਕਾ ਖ਼ਾਲਸਾ॥ ਵਾਹਿਗੁਰੂ ਜੀ ਕੀ ਫਤਿਹ॥ ਨਾਲ ਕਰਦਿਆ ਅੱਗੇ ਲਿਖਿਆ ਕਿ ਬੜੇ ਦੁੱਖ ਦੀ ਗੱਲ ਹੈ ਕਿ ਭਾਰਤੀ ਲੋਕਤੰਤਰ ਰਾਜ ਪ੍ਰਬੰਧ ਦੀਆਂ ਵਾਰਸ ਜਾਂ ਦਾਅਵੇਦਾਰ ਰਾਜਸੀ ਜਥੇਬੰਦੀਆਂ ਆਪਣਾ-ਆਪਣਾ ਪੱਖ ਦ੍ਰਿੜਤਾ ਨਾਲ ਖੂਬਸੂਰਤ ਅੱਖਰਾਂ ਵਿੱਚ ਸਮਾਜ ਅੱਗੇ ਰੱਖਣ ਦੀ ਥਾਂ ਰੁੱਖੇ ਅਤੇ ਭੱਦੇ ਸ਼ਬਦਾਂ ਜਾਂ ਬੋਲਾਂ ਦੀ ਵਰਤੋਂ ਆਮ ਹੀ ਕਰਦੀਆਂ ਸੁਣਾਈ ਤੇ ਦਿਖਾਈ ਦੇ ਰਹੀਆਂ ਹਨ। ਅਜਿਹਾ ਕਰਦਿਆਂ ਇੱਕ ਦੂਜੇ ਦੇ ਮਜ਼ਹਬਾਂ ਧਾਰਮਿਕ ਚਿੰਨ੍ਹਾਂ ਅਤੇ ਅਸਥਾਨਾਂ ਦੀਆਂ ਤਸਵੀਰਾਂ ਆਦਿ ਦੀ ਵਰਤੋਂ ਤੋਂ ਗੁਰਜ਼ ਵੀ ਨਹੀਂ ਕੀਤਾ ਜਾਂਦਾ। ਅਜਿਹਾ ਕਰਨ ਨਾਲ ਜਿਥੇ ਸਬੰਧਤ ਸਮਾਜ ਨੂੰ ਠੇਸ ਪੁੱਜਦੀ ਹੈ ਉਥੇ ਇਸ ਨਾਲ ਰੋਸ ਤੇ ਨਿਰਾਸ਼ਤਾ ਪੈਦਾ ਹੁੰਦੀ ਹੈ। ਪੰਜਾਬ ਅੰਦਰ ਕਿਉਂਕਿ ਚੋਣ ਮਾਹੌਲ ਹੈ ਤੇ ਰਾਜਸੀ ਇਕੱਠਾਂ ਵਿੱਚ ਆਗੂ ਵੱਧ ਘੱਟ ਅਪਮਾਨਤ ਬੋਲ ਬੋਲਣੇ ਸ਼ੁਰੂ ਹੋ ਗਏ ਹਨ ਜੋ ਕਿ ਨਿੰਦਣ ਯੋਗ ਕਿਰਿਆ ਹੈ।

ਸਿੱਖ ਅਰਦਾਸ ਦੀ ਤੌਹੀਨ ਕਰਦੀ ਨਕਲ ਨੂੰ ਹਜ਼ਮ ਕਰਨਾ ਗਿਰਾਵਟ ਦੀ ਸਿਖਰ: ਪੰਥਕ ਤਾਲਮੇਲ ਸੰਗਠਨ

ਸ਼੍ਰੋਮਣੀ ਅਕਾਲੀ ਦਲ ਦੇ ਸਿਖਰ ਦੇ ਆਗੂ ਅਤੇ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿਚ ਚੋਣ ਦਫਤਰ ਦੇ ਉਦਘਾਟਨ ਮੌਕੇ ਸਿੱਖ ਜਗਤ ਦੀ ਅਰਦਾਸ ਦੀ ਤਰਜ਼ 'ਤੇ ਹਿੰਦੂ ਧਰਮ ਨਾਲ ਜੋੜ ਕੇ ਕੀਤੀ ਅਰਦਾਸ ਦੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਸਖਤ ਨਿਖੇਧੀ ਕੀਤੀ ਹੈ।

ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਸਿੱਖ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਮੀਟਿੰਗ

ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ 38-ਬੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲਿਆ। ਇਨ੍ਹਾਂ ਜਥੇਬੰਦੀਆਂ 'ਚ ਅਖੰਡ ਕੀਰਤਨੀ ਜੱਥਾ, ਦਲ ਖ਼ਾਲਸਾ, ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ ਸ਼ਾਮਲ ਹਨ। ਇਹ ਮੀਟਿੰਗ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ 'ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਸੱਦੀ ਸੀ।

Next Page »