Tag Archive "paramjit-singh-tanda"

ਦਲ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ 18 ਨੂੰ

"18 ਦਸੰਬਰ 2021 ਨੂੰ ਦਰਬਾਰ ਸਾਹਿਬ ਵਿਖੇ ਇੱਕ ਅਜਿਹੀ ਹਿਰਦੇਵੇਧਕ ਸਾਜ਼ਸ਼ੀ ਘਟਨਾ ਵਾਪਰੀ ਜਿਸ ਨੇ ਪੂਰੇ ਸਿੱਖ ਜਗਤ ਅਤੇ ਨਾਨਕ ਨਾਮ ਲੇਵਾ ਦੇ ਧੁਰ-ਅੰਦਰ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਘਟਨਾ ਦੇ ਦੋ ਸਾਲ ਬੀਤਣ ਦੇ ਬਾਅਦ ਵੀ ਅਸਲ ਸਾਜਿਸ਼ਕਰਤਾ ਦਾ ਕੋਈ ਸੁਰਾਗ ਨਹੀਂ ਲੱਭਾ। ਭਾਰਤੀ ਖੁਫੀਆ ਅਤੇ ਸੁਰੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ”। ਇਹ ਵਿਚਾਰ ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਪ੍ਰਗਟਾਏ ਹਨ।

ਸਿੱਖ ਜਥੇਬੰਦੀਆਂ ਵਲੋਂ ਮਨੁੱਖੀ ਹੱਕ ਦਿਹਾੜੇ ‘ਤੇ 10 ਦਸੰਬਰ ਨੂੰ ਸ਼੍ਰੀਨਗਰ ਵਿਚ ਰੋਹ-ਵਿਖਾਵਾ ਕਰਨ ਦਾ ਐਲਾਨ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 10 ਦਸੰਬਰ ਨੂੰ ਕਸ਼ਮੀਰ ਅੰਦਰ ਹੋ ਰਹੇ ਮਨੁੱਖੀ ਹੱਕਾਂ ਦੇ ਘੋਰ ਘਾਣ ਵਿਰੁੱਧ ਸ਼੍ਰੀਨਗਰ ਦੇ ਲਾਲ ਚੌਕ ਵਿਖੇ ਰੋਹ-ਭਰਪੂਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਥੇਬੰਦੀਆਂ ਦੇ ਕਾਰਕੁਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਜਥਿਆਂ ਦੇ ਰੂਪ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ 09 ਦਸੰਬਰ ਨੂੰ ਕਸ਼ਮੀਰ ਵੱਲ ਚਾਲੇ ਪਾਉਣਗੇ ਅਤੇ 10 ਦਸੰਬਰ ਨੂੰ ਸ਼੍ਰੀਨਗਰ ਪਹੁੰਚਕੇ ਕਸ਼ਮੀਰੀ ਲੋਕਾਂ ਦੇ ਕੁਚਲੇ ਜਾ ਰਹੇ ਹੱਕ-ਹਕੂਕ ਵਿਰੁੱਧ ਪ੍ਰਦਰਸ਼ਨ ਕਰਨਗੇ।

ਪੰਜਾਬ ਅਤੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਣ ਲਈ ਵਾਹਗਾ ਸਰਹੱਦ ਰਾਹੀਂ ਵਪਾਰ ਖੋਲਿਆ ਜਾਵੇ: ਸਿੱਖ ਯੂਥ ਆਫ ਪੰਜਾਬ

'ਸਿੱਖ ਯੂਥ ਆਫ਼ ਪੰਜਾਬ' ਵਲੋਂ ਬੀਤੇ ਦਿਨ (24 ਦਸੰਬਰ ਨੂੰ) ਨੌਜਵਾਨਾਂ ਇਕ ਕਾਨਫਰੰਸ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਕਰਵਾਈ ਗਈ। ਜਥੇਬੰਦੀ ਦੇ 9ਵੇਂ ਸਥਾਪਨਾ ਦਿਹਾੜੇ ਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਪਰਪਤ ਕਰਕੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਾਰਵਾਈ ਗਈ ਇਸ ਕਾਨਫਰੰਸ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ‘ਧਰਮ ਦੀ ਚਾਦਰ’ ਹਨ ਨਾ ਕਿ ‘ਹਿੰਦ ਦੀ ਚਾਦਰ’ : ਦਲ ਖਾਲਸਾ

ਦਲ ਖਾਲਸਾ ਨੇ ਦੁਨੀਆਂ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਭਾਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 'ਮਨੁੱਖੀ ਅਧਿਕਾਰ ਅਤੇ ਧਾਰਮਿਕ ਅਜ਼ਾਦੀ ' ਦਿਹਾੜੇ ਦੇ ਰੂਪ ਵਿੱਚ ਮਨਾਉਣ।

ਖਾਲਿਸਤਾਨ ‘ਚ ਸਾਰੇ ਧਰਮਾਂ ਦੇ ਲੋਕ ਬਰਾਬਰ ਦੇ ਵਸਨੀਕ ਹੋਣਗੇ,ਸਿਆਸੀ ਦਲ ਇਸਨੂੰ ਹਊਆ ਨਾ ਬਣਾਉਣ:ਦਲ ਖ਼ਾਲਸਾ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ> ਕ੍ਰਿਪਾਲ ਸਿੰਘ ਬਡੂੰਗਰ ਵਲੋਂ ਖ਼ਾਲਿਸਤਾਨ ਪ੍ਰਤੀ ਦਿੱਤੇ ਗਏ ਬਿਆਨ ਦੇ ਮੱਦੇਨਜ਼ਰ ਦਲ ਖ਼ਾਲਸਾ ਨੇ ਭਾਰਤੀ ਮੁੱਖਧਾਰਾ ਵਿੱਚ ਸਰਗਰਮ ਰਾਜਨੀਤਿਕ ਪਾਰਟੀਆਂ ਭਾਜਪਾ, ਕਾਂਗਰਸ ਅਤੇ ਆਪ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਿੱਖਾਂ ਦੀ ਆਜ਼ਾਦੀ ਦੀਆਂ ਭਾਵਨਾਵਾਂ ਨੂੰ ਅਮਨ ਅਤੇ ਕਾਨੂੰਨ ਦੀ ਸਮੱਸਿਆ ਦੇ ਨਾਂ ਹੇਠ ਰੋਲਣ ਦੀ ਕੋਸ਼ਿਸ਼ ਵਿੱਚ ਹਨ।

ਸਿੱਖ ਨੌਜਵਾਨਾਂ ਨੇ ਕੁਲਦੀਪ ਨਈਅਰ ਦੀ ਤਸਵੀਰ ‘ਤੇ ਕਾਲਖ ਪੋਤ ਕੇ ਕੀਤਾ ਗੁੱਸੇ ਦਾ ਇਜ਼ਹਾਰ

ਮਸ਼ਹੂਰ ਲੇਖਕ ਕੁਲਦੀਪ ਨਈਅਰ ਵਲੋਂ ਸ਼ਹੀਦ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤੁਲਨਾ ਬਲਾਤਕਾਰ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਕਰਨ ਦਾ ਸਖਤ ਵਿਰੋਧ ਕਰਦਿਆਂ ਅੱਜ (14 ਸਤੰਬਰ) ਪੰਥਕ ਪਾਰਟੀਆਂ ਨਾਲ ਸਬੰਧਤ ਨੌਜਵਾਨ ਜਥੇਬੰਦੀਆਂ ਵਲੋਂ ਇਕ ਰੋਸ ਮੁਜ਼ਾਹਰਾ ਕੀਤਾ ਗਿਆ।

ਭਾਰਤ ਵਿਚ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਿਰੁੱਧ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ‘ਚ ਕਾਨਫਰੰਸ

ਭਾਰਤ ਵਿਚ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਵਿਰੁੱਧ ਵਿਦਿਆਰਥੀ ਇਕ ਵੱਡੀ ਚੁਣੌਤੀ ਬਣ ਕੇ ਸਾਹਮਣੇ ਆ ਰਹੇ ਹਨ। ਦਿੱਲੀ ਯੂਨੀਵਰਸਿਟੀ ਤੋਂ ਬਾਅਦ ਵਿਦਿਆਰਥੀਆਂ ਦੀ ਇਸ ਚੁਣੌਤੀ ਦਾ ਵੱਡਾ ਪ੍ਰਗਟਾਵਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਦੇਖਣ ਨੂੰ ਮਿਲਿਆ, ਜਿੱਥੇ ਭਾਰਤ ਦੀ ਸੱਤਾ ‘ਤੇ ਕਾਬਜ਼ ਭਾਜਪਾ ਨਾਲ ਸਬੰਧਿਤ ਵਿਦਿਆਰਥੀ ਵਿੰਗ ਏ.ਬੀ.ਵੀ.ਪੀ ਦੇ ਵਿਰੋਧ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਭਾਰੀ ਦਬਾਅ ਦੇ ਬਾਵਜੂਦ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ, ਸਿੱਖ ਜਥੇਬੰਦੀਆਂ, ਖੱਬੇਪੱਖੀ ਜਥੇਬੰਦੀ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ‘ਫਾਸ਼ੀਵਾਦ’ ਵਿਰੋਧੀ ਕਾਨਫਰੰਸ ਕਰਾਉਣ ਵਿਚ ਸਫਲ ਰਹੀ।

ਦਲ ਖ਼ਾਲਸਾ ਵਲੋਂ ਕਰਵਾਈ ਕਨਵੈਨਸ਼ਨ ‘ਚ ਸਿੱਖ ਯੂਥ ਆਫ ਪੰਜਾਬ ਦੇ ਮੁਖੀ ਪਰਮਜੀਤ ਸਿੰਘ ਟਾਂਡਾ ਦਾ ਭਾਸ਼ਣ (ਵੀਡੀਓ)

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ ਦੇ ਮੁਖੀ ਪਰਮਜੀਤ ਸਿੰਘ ਟਾਂਡਾ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਭਾਰਤ ਜ਼ਿੱਦ ਛੱਡ ਕੇ ਮੌਤ ਦੀ ਸਜ਼ਾ ਨੂੰ ਖਤਮ ਕਰਨ ਲਈ ਸੰਯੁਕਤ ਰਾਸ਼ਟਰ ਦੇ ਯਤਨਾਂ ਨੂੰ ਸਹਿਯੋਗ ਕਰੇ

'ਸਿੱਖ ਯੂਥ ਆਫ ਪੰਜਾਬ' ਨੇ ਸੰਯੁਕਤ ਰਾਸ਼ਟਰ ਵੱਲੋਂ ਫਾਂਸੀ ਦੀ ਸਜ਼ਾ ਖਿਲਾਫ ਪੇਸ਼ ਕੀਤੇ ਗਏ ਮਤੇ ਦਾ ਭਾਰਤ ਵਲੋਂ ਵਿਰੋਧ ਕਰਨ ਲਈ ਮੋਦੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ ਮਨਾਇਆ ਜਾਏਗਾ: ਸਿੱਖ ਯੂਥ ਆਫ ਪੰਜਾਬ

ਸਿੱਖ ਯੂਥ ਆਫ ਪੰਜਾਬ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪਹਿਲੀ ਸਤੰਬਰ ਨੂੰ ਗੁਰਦੁਆਰਾ ਤਪ ਅਸਥਾਨ ਟਾਂਡਾ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ 'ਸ਼ਬਦ-ਗੁਰੂ ਸਤਿਕਾਰ ਸਮਾਗਮ' ਕਰਵਾਇਆ ਜਾ ਰਿਹਾ ਹੈ।

Next Page »