ਪੰਜਾਬ ਸਰਕਾਰ ਵਲੋਂ ਜੋ ਪੰਜਾਬ ਪੁਲਿਸ ਐਕਟ 2007 ਪਾਸ ਕੀਤਾ ਗਿਆ ਹੈ ਉਹ ਭਾਵੇਂ ਅਜੇ ਲਾਗੂ ਹੋਣ ਲਈ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰ ਰਿਹਾ ਹੈ ਪਰ ਜਿਸ ਦਿਨ ਇਹ ਐਕਟ ਲਾਗੂ ਹੋਵੇਗਾ ਉਹ ਦਿਨ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ।
April 20, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਲੁਧਿਆਣਾ (14 ਮਾਰਚ, 2011) ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਦਫਤਰ ਸਕੱਤਰ ਸ੍ਰ. ਮੇਜਰ ਸਿੰਘ ਦੇ ਹਵਾਲੇ ਨਾਲ ਨਸ਼ਰ ਹੋਈ ਖਬਰ ਰਾਹੀਂ ਪਤਾ ਲੱਗਾ ਹੈ ਕਿ ਸ੍ਰ. ਸੋਹਨਜੀਤ ਸਿੰਘ ਜਿਸ ਨੂੰ ਪੁਲਿਸ ਨੇ ਪਿਛਲੇ ਦਿਨੀਂ ਖਤਰਨਾਕ ਖਾੜਕੂ ਦੱਸਦਿਆਂ ਗ੍ਰਿਫਤਾਰ ਕੀਤਾ ਸੀ, ਦੀ ਪੁਲਿਸ ਹਿਰਾਸਤ ਦੌਰਾਨ ਰਹੱਸਮਈ ਮੌਤ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਇਸ ਘਟਨਾ ਦੀ ਉੱਚ ਪੱਧਰੀ ਨਿਰਪੱਖ ਅਦਾਲਤੀ ਜਾਂਚ ਦੀ ਮੰਗ ਕੀਤੀ ਹੈ।
March 14, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ (02 ਜਨਵਰੀ, 2011): ਸਿੱਖ ਸੰਘਰਸ਼ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਸੰਗੀਨ ਜੁਰਮਾਂ ਤੇ ਗੈਰ ਕਨੂੰਨੀ ਕਾਰਵਾਈਆਂ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਅਫਸਰਾਂ ਦੇ ਇਕ ਵਾਰ ਫਿਰ ਹੱਕ ਵਿਚ ਭੁਗਤਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਦੋਸ਼ੀਆਂ ਨੂੰ ਅਹਿਮ ਅਹੁਦਿਆਂ ਤੇ ਬਣਾਈ ਰੱਖਣ ਦੇ ਫੈਸਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਪੰਚ ਪ੍ਰਧਾਨੀ) ਨੇ ਸਖਤ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਸ ਤੋਂ ਸਪੱਸਟ ਹੈ ਕਿ ਅਕਾਲੀ –ਭਾਜਪਾ ਸਰਕਾਰ ਨੇ 80ਵੇਂ ਦਹਾਕੇ ਵਿਚ ਪੁਲੀਸ ਵਲੋਂ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਪੁਲੀਸ ਬੁੱਚੜਖਾਨਿਆਂ ਵਿਚ ਤਸੱਦਦ ਕਰਨ ਤੋਂ ਬਾਅਦ ਪੁਲੀਸ ਮੁਕਾਬਲਿਆਂ ਵਿਚ ਮਾਰਨ ਤੇ ਉਪਰੰਤ ਉਨ੍ਹਾਂ ਨੂੰ ਲਾਪਤਾ ਕਰਾਰ ਦੇਣ ਦੇ ਵਰਤਾਰੇ ਨੂੰ ਮਾਨਤਾ ਹੀ ਨਹੀਂ ਦਿੱਤੀ ਸਗੋਂ ਦੋਸ਼ੀ ਪੁਲੀਸ ਅਫਸਰਾਂ ਨੂੰ ਮਾਣ-ਸਨਮਾਨ ਦੇਣ ਦੀ ਆਪਣੀ ਗੈਰ ਇਖਲਾ….
February 2, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਟਿਆਲਾ (02 ਫਰਵਰੀ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਨਿੰਦਾ ਕੀਤੀ ਹੈ ਜਿਸ ਤਹਿਤ ਸਰਕਾਰ ਵੱਲੋਂ ਮਨੁੱਖੀ ਹੱਕਾਂ ਦੇ ਘਾਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਅਫਸਰਾਂ ਨੂੰ ਉੱਚ ਆਹੁਦੇ ਦੇਣ ਨੂੰ ਸਹੀ ਠਹਿਰਾਇਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਤੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਪ੍ਰੈਸ ਦੇ ਨਾਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਜਿਹੀ ਨੀਤੀ ਦੇ ਐਲਾਨ ਨੇ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਵੱਲੋਂ ਲਗਾਏ ਜਾਂਦੇ ਉਸ ਦੋਸ਼ ਨੂੰ ਸਹੀ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਪੁਲਿਸ ਅਫਸਰਾਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ।
February 2, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ/ਮਾਨਸਾ: ਬੀਤੇ ਦਿਨੀਂ, 18 ਜਨਵਰੀ 2011 ਨੂੰ, ਪੰਜਾਬ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨੂੰ ਮਾਨਸਾ ਸ਼ਹਿਰ ਵਿੱਚੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਐਸ. ਐਸ. ਪੀ ਹਰਦਿਆਲ ਸਿੰਘ ਮਾਨ ਨੇ 19 ਜਨਵਰੀ ਨੂੰ ਮਾਨਸਾ ਵਿਖੇ ਇੱਕ ਪ੍ਰੈਸ ਕਾਨਫਰੰਸ ਬੁਲਾ ਕੇ ਪੱਤਰਕਾਰਾਂ ਨੂੰ ਦੱਸਿਆ ਕਿ “ਡੇਰਾ ਪ੍ਰਮੀ ਲਿੱਲੀ ਕੁਮਾਰ ਦੇ ਕਤਲ ਕੇਸ ਵਿੱਚ ਲੋੜੀਂਦਾ ਖਤਰਨਾਕ ਖਾੜਕੂ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ” (ਦੇਖੋ: ਅਜੀਤ, ਜੱਗਬਾਣੀ, ਦੈਨਿਕ ਜਾਗਰਨ, ਦੈਨਿਕ ਭਾਸਕਰ; 20 ਜਨਵਰੀ, 2011)।
January 28, 2011 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਵੀਂ ਦਿੱਲੀ (18 ਜਨਵਰੀ, 2011) : ਸੁਪਰੀਮ ਕੋਰਟ ਨੇ ਪੰਜਾਬ ਰਾਜ ਬਨਾਮ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਦੀ ਅਗਲੀ ਤਰੀਕ 8 ਫ਼ਰਵਰੀ ਰੱਖ ਦਿਤੀ ਹੈ। ਹੋਰ ਮਾਮਲਿਆਂ ਦੀ ਸੁਣਵਾਈ ਕਰਨ ਕਰ ਕੇ ਅੱਜ ਪ੍ਰੋ. ਭੁੱਲਰ ਦੇ ਮਾਮਲੇ ਦੀ ਸੁਣਵਾਈ ਨਾ ਹੋ ਸਕੀ। ਪ੍ਰੋ. ਭੁੱਲਰ ਦੇ ਮਾਤਾ ਸਰਦਾਰਨੀ ਉਪਕਾਰ ਕੌਰ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਚੀਮਾ ਤੇ ਵਿਸ਼ੇਸ਼ ਸਕੱਤਰ ਸ. ਬਲਦੇਵ ਸਿੰਘ ਸਿਰਸਾ ਅਦਾਲਤ ਵਿਚ ਪੁੱਜੇ ਹੋਏ ਸਨ।
January 18, 2011 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਿਹਗੜ੍ਹ ਸਾਹਿਬ (6 ਜਨਵਰੀ, 2011) : ਬੁੜੈਲ (ਚੰਡੀਗੜ੍ਹ) ਤੋਂ ਅਗਵਾ ਕਰਕੇ ਫਿਰੌਤੀ ਲੈਣ ਦੇ ਬਾਵਜ਼ੂਦ ਕਤਲ ਕਰ ਦਿੱਤੇ ਗਏ 5 ਸਾਲਾ ਬੱਚੇ ਖੁਸ਼ਪ੍ਰੀਤ ਸਿੰਘ ਦੇ ਕਾਤਲਾਂ ਨੂੰ ਤੁਰੰਤ ਫੜ ਕੇ ਸਖਤ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਬੱਚੇ ਦੇ ਕਤਲ ਲਈ ਚੰਡੀਗੜ੍ਹ ਪੁਲਿਸ ਜਿੰਮੇਵਾਰ ਹੈ ਜਿਸਦੀ ਨਾਲਾਇਕੀ, ਲਾਪ੍ਰਵਾਹੀ ਤੇ ਪੁਲਿਸ ਵਿਭਾਗ ਵਿੱਚ ਸ਼ਾਮਿਲ ਕਾਲੀਆ ਭੇਡਾਂ ਕਾਰਨ ਇਹ ਕਾਂਡ ਵਾਪਰਿਆ।
January 6, 2011 | ਇਹ ਸਮਗਰੀ
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
1 ਜਨਵਰੀ 1993 ਦੀ ਸ਼ਾਮ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸਦਰ ਪੁਲਿਸ ਠਾਣੇ ਜਗਰਾਓਂ ਤੋਂ ਚੁੱਕ ਕੇ ਕਿਸੇ ਹੋਰ ਥਾਂ ’ਤੇ ਲਿਜਾਇਆ ਗਿਆ। ਉਸ ਸਮੇਂ ਉਹ ਲਗਭਗ ਮਰਿਆ ਹੋਇਆ ਸੀ, ਕਿਉਂਕਿ ਜਿੰਨਾ ਤਸ਼ੱਦਦ ਉਸ ’ਤੇ ਹੋਇਆ ਸੀ, ਉਹ ਬਿਆਨ ਕਰਨਾ ਔਖਾ ਹੈ।
December 31, 2010 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵਿਚਾਰ ਚਰਚਾ ਦੌਰਾਨ ਐਡਵੋਕੇਟ ਸ. ਰਾਜਵਿੰਦਰ ਸਿੰਘ ਬੈਂਸ (ਪੰਜਾਬ ਅਤੇ ਹਰਿਆਣਾ ਹਾਈ ਕੋਰਟ) ਨੇ ਪੁਲਿਸ ਵੱਲੋਂ ਭਾਈ ਦਲਜੀਤ ਸਿੰਘ ਖਿਲਾਫ ਦਰਜ਼ ਕੀਤੇ ਗਏ ਮੁਕਦਮਿਆਂ ਬਾਰੇ ਤੱਥ ਭਰਪੂਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਇੱਕ ਹਜ਼ਾਰ ਤੋਂ ਵੱਧ ਪੰਨਿਆਂ ਦਾ ਦੋਸ਼-ਪੱਤਰ ਭਾਈ ਦਲਜੀਤ ਸਿੰਘ ਖਿਲਾਫ ਦਾਖਿਲ ਕੀਤਾ ਗਿਆ ਹੈ, ਪਰ ਉਸ ਵਿੱਚ ਕੋਈ ਵੀ ਤੱਥ ਅਜਿਹਾ ਨਹੀਂ ਹੈ ਜਿਸ ਤੋਂ ਉਨ੍ਹਾਂ ਖਿਲਾਫ ਕੋਈ ਜ਼ੁਰਮ ਸਾਬਿਤ ਕੀਤਾ ਜਾ ਸਕੇ।
December 14, 2010 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਰੋਪੜ (1 ਦਸੰਬਰ, 2010): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ, ਬੱਬਰ ਖਾਲਸਾ ਜਥੇਬੰਦੀ ਨਾਲ ਸੰਬੰਧਤ ਭਾਈ ਬਲਵਿੰਦਰ ਸਿੰਘ ਭਾਊ, ਹਰਮਿੰਦਰ ਸਿੰਘ ਚੈੜੀਆਂ ਅਤੇ ਹੋਰਨਾਂ ਨੂੰ ਅੱਜ ਰੋਪੜ ਵਿਖੇ ਵਧੀਕ ਸੈਸ਼ਨ ਜੱਜ ਵੀ. ਆਰ. ਗਰਗ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭਾਈ ਬਿੱਟੂ ਨੂੰ ਅੰਮ੍ਰਿਤਸਰ ਜੇਲ੍ਹ ਅਤੇ ਬਲਵਿੰਦਰ ਸਿੰਘ ਭਾਊ ਤੇ [...]
December 1, 2010 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »