Tag Archive "punjab-vidhan-sabha"

ਸਪੀਕਰ ਵਲੋਂ ਵਿਧਾਨ ਸਭਾ ਦੀ ਕਾਰਵਾਈ ਦਾ ਸੋਸ਼ਲ ਮੀਡੀਆ ‘ਤੇ ਸਿੱਧਾ ਪ੍ਰਸਾਰਣ ਕਰਨ ਦੀ ਜਾਂਚ ਕਰਵਾਉਣ ਦੇ ਹੁਕਮ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਵੱਲੋਂ ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ਰਾਹੀਂ ਸਿੱਧਾ ਪ੍ਰਸਾਰਣ ਕਰਨ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

3 ਦਿਨ ਚੱਲਣ ਵਾਲਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ, ਬਿਕਰਮ ਮਜੀਠੀਆ, ਸੁਖਪਾਲ ਖਹਿਰਾ, ਕਰਜ਼ਾ ਮਾਫੀ ਆਦਿ ਮੁੱਦੇ ਭਾਰੂ ਰਹਿਣ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ (27 ਨਵੰਬਰ, 2017) ਤੋਂ ਸ਼ੁਰੂ ਹੋ ਰਿਹਾ ਹੈ। ਅਮਰਿੰਦਰ ਸਿੰਘ ਸਰਕਾਰ ਵੱਲੋਂ ਅੱਠ ਮਹੀਨਿਆਂ ਦੀਆਂ ਪ੍ਰਾਪਤੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਵਿਰੋਧੀ ਦਲਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਰਣਨੀਤੀ ਘੜੀ ਗਈ ਹੈ।

ਪੰਜਾਬ ਵਿਧਾਨ ਸਭਾ ਨੇ ਕਿਵੇਂ ਦਿੱਤੀ ਸੀ ਇੰਦਰਾ ਗਾਂਧੀ ’ਤੇ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ (ਲੇਖ)

ਜੂਨ 1984 ਦੇ ਘੱਲੂਘਾਰੇ, ਨਵੰਬਰ '84 ਦੇ ਸਿੱਖ ਕਤਲੇਆਮ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਇਜਲਾਸ ਲਗਭਗ ਦੋ ਵਰ੍ਹਿਆਂ ਮਗਰੋਂ 16 ਅਕਤੂਬਰ 1985 ਨੂੰ ਜੁੜਿਆ ਸੀ। ਇਸ ਵਿਚ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਇੰਦਰਾ ਗਾਂਧੀ ਸਮੇਤ ਹੋਰ ਅਹਿਮ ਹਸਤੀਆਂ ਨੂੰ ਸ਼ਰਧਾਂਜੀਲ ਭੇਂਟ ਕਰਨ ਵਾਲਾ ਇੱਕ ਮਤਾ ਰੱਖਿਆ ਜੀਹਦੀ ਲਿਸਟ ਵਿਚ ਪਹਿਲਾਂ ਮਾਰੇ ਗਏ 30 ਅਹਿਮ ਬੰਦਿਆਂ ਦੀ ਲਿਸਟ ਸਣੇ ਕੁੱਲ੍ਹ 31 ਆਈਟਮਾਂ ਸਨ।

ਵਿਧਾਨ ਸਭਾ ਕਮੇਟੀ ਵੱਲੋਂ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦਾ ਦੌਰਾ ਮੁਕੰਮਲ, ਰਿਪੋਰਟ ਨਵੰਬਰ ਅਖੀਰ ਤੱਕ

ਬਠਿੰਡਾ ਖਿੱਤੇ ਦੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੇ ਅੱਜ ਵਿਧਾਨ ਸਭਾ ਕਮੇਟੀ ਕੋਲ ਦੁੱਖਾਂ ਦੀ ਪੰਡ ਖੋਲ੍ਹੀ। ਕਮੇਟੀ ਨੇ ਇਨ੍ਹਾਂ ਪਰਿਵਾਰਾਂ ਤੋਂ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਮਨੋਦਸ਼ਾ ਅਤੇ ਹਾਲਾਤ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ। ਜਦੋਂ ਕਮੇਟੀ ਮੈਂਬਰ ਕਿਸੇ ਪੀੜਤ ਪਰਿਵਾਰ ਤੋਂ ਪੁੱਛਦੇ ਸਨ ਤਾਂ ਹੰਝੂਆਂ ਤੇ ਹੌਂਕਿਆਂ ਕਾਰਨ ਮਾਹੌਲ ਭਾਵੁਕ ਹੋ ਜਾਂਦਾ ਸੀ।

ਵਿਧਾਨ ਸਭਾ ਕਮੇਟੀ ਨੇ ਅਜੇ ਤੱਕ ਨਹੀਂ ਲਈ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਸਾਰ

ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਸਾਰ ਲੈਣ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਲਈ ਬਣੀ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ ਅਜੇ ਤਕ ਕਿਸੇ ਖ਼ੁਦਕੁਸ਼ੀ ਪੀੜਤ ਪਰਿਵਾਰ ਤਕ ਪਹੁੰਚ ਨਹੀਂ ਕੀਤੀ ਹੈ। ਕਮੇਟੀ ਵੱਲੋਂ ਕੀਤੇ ਜਾਣ ਵਾਲੇ ਕੰਮ ਦਾ ਰਿਕਾਰਡ ਰੱਖਣ ਜਾਂ ਇਸ ਦੀਆਂ ਮੀਟਿੰਗਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਅਜੇ ਤਕ ਕਿਸੇ ਅਧਿਕਾਰੀ ਨੂੰ ਜ਼ਿੰਮੇਵਾਰੀ ਨਹੀਂ ਦਿੱਤੀ ਗਈ। ਦੂਜੇ ਪਾਸੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਬਣਾਈ ਟੀ. ਹੱਕ ਕਮੇਟੀ ਨੇ ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਅਤੇ ਮੰਗਲਵਾਰ ਨੂੰ ਲੁਧਿਆਣਾ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੇ ਜਾਣ ਦਾ ਪ੍ਰੋਗਰਾਮ ਹੈ।

ਖ਼ੁਦਕੁਸ਼ੀਆਂ ਦਾ ਮਾਮਲਾ: ਵਿਧਾਨ ਸਭਾ ਕਮੇਟੀ ਪੀੜਤ ਪਰਿਵਾਰਾਂ ਨੂੰ ਮਿਲੇਗੀ

ਪੰਜਾਬ ਦੇ ਖ਼ੁਦਕੁਸ਼ੀ ਪੀੜਤ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਬਾਰੇ ਵਿਧਾਨ ਸਭਾ ਦੀ ਇੱਥੇ ਹੋਈ ਪਹਿਲੀ ਬੈਠਕ ਵਿੱਚ ਕੰਮਕਾਜੀ ਰਣਨੀਤੀ ਬਣਾਈ ਗਈ। ਕਮੇਟੀ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਖ਼ੁਦਕੁਸ਼ੀਆਂ ਬਾਰੇ ਹੁਣ ਤੱਕ ਤਿਆਰ ਰਿਪੋਰਟਾਂ ਅਤੇ ਅੰਕੜਿਆਂ ਦੀ ਜਾਣਕਾਰੀ ਮੰਗੀ ਹੈ।

ਬਾਦਲ ਸਰਕਾਰ ਵਲੋਂ 52 ਵਿਧਾਇਕਾਂ ਦੀ ਮੌਜੂਦਗੀ ‘ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ 11 ਬਿਲ ਕੀਤੇ ਪਾਸ

ਪੰਜਾਬ ਵਿਧਾਨ ਸਭਾ 'ਚ 117 ਮੈਂਬਰਾਂ ਵਿਚੋਂ ਸਿਰਫ 52 ਦੀ ਹਾਜ਼ਰੀ 'ਚ ਵਿਧਾਨ ਸਭਾ ਨੇ ‘ਦਿ ਪੰਜਾਬ ਐਡਹੌਕ, ਕੰਟਰੈਕਚੁਅਲ, ਡੇਅਲੀ ਵੇਜਰ, ਟੈਂਪਰੇਰੀ, ਵਰਕ ਚਾਰਜ ਅਤੇ ਆਊਟ ਸੋਰਸਡ ਐਂਪਲਾਈਜ਼ ਵੈਲਫੇਅਰ ਬਿਲ’ ਨੂੰ ਪਾਸ ਕਰ ਕੇ ਸਰਕਾਰੀ ਵਿਭਾਗਾਂ ਵਿੱਚ ਕੱਚੇ, ਐਡਹੌਕ ਅਤੇ ਠੇਕੇ ਆਧਾਰਿਤ ਨੌਕਰੀ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਦਸੰਬਰ ਨੂੰ; ਚੋਣਾਂ ਤੋਂ ਪਹਿਲਾਂ ਆਖਰੀ ਇਜਲਾਸ

ਪੰਜਾਬ ਕੈਬਿਨਟ ਦੀ ਹੰਗਾਮੀ ਮੀਟਿੰਗ ਦੌਰਾਨ 19 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜਪਾਲ ਦੇ 28000 ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਆਰਡੀਨੈਂਸ 'ਤੇ ਦਸਤਖ਼ਤ ਨਹੀਂ ਹੋ ਸਕੇ ਸਨ।

ਰਾਜਪਾਲ ਨੇ ਦਰਿਆਈ ਪਾਣੀਆਂ ਤੇ ਦੱਸਿਆ ਪੰਜਾਬ ਦਾ ਹੱਕ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਅੱਜ ਦਰਿਆਵਾਂ ਦੇ ਪਾਣੀਆਂ ਦੀ ਵੰਡ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਨੂੰ ਅਮਲ ਵਿਚ ਲਿਆ ਕੇ ਇਸ ਮੁੱਦੇ ਦੇ ਸਥਾਈ ਨਿਪਟਾਰੇ ਦੀ ਮੰਗ ਕੀਤੀ ਜਿਵੇਂ ਕਿ ਸਮੁੱਚੇ ਮੁਲਕ ਵਿਚ ਦਰਿਆਈ ਪਾਣੀ ਦੇ ਨਿਪਟਾਰੇ ਲਈ ਇਸ ਸਿਧਾਂਤ ਦੀ ਹੀ ਪਾਲਣਾ ਕੀਤੀ ਗਈ ਹੈ।

« Previous Page