Tag Archive "punjabi-language-in-chandigarh"

ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਤੋਂ ਬਿਨਾਂ ਕੁਝ ਵੀ ਪ੍ਰਵਾਨ ਨਹੀਂ: ਚੰਡੀਗੜ੍ਹ ਪੰਜਾਬੀ ਮੰਚ

ਸੋਮਵਾਰ (31 ਜੁਲਾਈ) ਨੂੰ ਚੇਅਰਮੈਨ ਸਿਰੀਰਾਮ ਅਰਸ਼ ਦੀ ਅਗਵਾਈ ਹੇਠ ਚੰਡੀਗੜ੍ਹ ਪੰਜਾਬੀ ਮੰਚ ਦੀ ਕਾਰਜਕਾਰਨੀ ਦੀ ਬੈਠਕ ਦੌਰਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਪੰਜਾਬੀ ਪ੍ਰਤੀ ਦਿਖਾਈ ਬੇਰੁਖ਼ੀ ਖ਼ਿਲਾਫ਼ ਨਿੰਦਾ ਦਾ ਮਤਾ ਪਾਸ ਕਰਦਿਆ ਮੰਚ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਦੀ ਬਹਾਲੀ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ। ਮੰਚ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਵਿੱਚ ਆਈ ਚਿੱਠੀ ਦਾ ਜਵਾਬ ਪੰਜਾਬੀ ਵਿੱਚ ਦੇਣਾ ਅਤੇ ਸਾਈਨ ਬੋਰਡਾਂ ’ਤੇ ਪੰਜਾਬੀ ਅੰਕਿਤ ਕਰਨਾ ਮਹਿਜ਼ ਭਰਮਾਉਣ ਵਾਲੀਆਂ ਨੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਇਕੋ-ਇਕ ਮੰਗ ਪੰਜਾਬੀ ਨੂੰ ਚੰਡੀਗੜ੍ਹ ਦੀ ਪ੍ਰਸ਼ਾਸਕੀ ਭਾਸ਼ਾ ਬਣਾਉਣਾ ਹੈ। ਇਸ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੈ।

ਪੰਜਾਬੀ ਭਾਸ਼ਾ ਦੇ ਹੱਕ ‘ਚ ਆਵਾਜ਼ ਚੁੱਕਣ ਵਾਲਾ ਬਲਜੀਤ ਸਿੰਘ ਖਾਲਸਾ ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੰਜਾਬੀ ਬੋਲੀ ਲਈ ਆਵਾਜ਼ ਚੁੱਕਣ ਵਾਲੇ ਅਤੇ ਪੰਜਾਬੀ ਨੂੰ ਵਿਸਾਰ ਕੇ ਇੱਥੇ ਹਿੰਦੀ-ਅੰਗਰੇਜ਼ੀ 'ਚ ਲੱਗੇ ਸਰਕਾਰੀ ਬੋਰਡਾਂ 'ਤੇ ਵਿਰੋਧ ਵਜੋਂ ਕਾਲਾ ਪੇਂਟ ਫੇਰਨ ਵਾਲੇ ਸ. ਬਲਜੀਤ ਸਿੰਘ ਖਾਲਸਾ ਨੂੰ ਅੱਜ (17 ਜੁਲਾਈ ਨੂੰ) ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਪ੍ਰੋ: ਬਡੂੰਗਰ ਨੇ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਿਖਆ

ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਿਖਆ।

ਚੰਡੀਗੜ੍ਹ ਦੀਆਂ ਪੰਚਾਇਤਾਂ ਵੱਲੋਂ ਪੰਜਾਬੀ ਦੇ ਹੱਕ ’ਚ ਮਤੇ ਪਾਸ ਕਰਕੇ 1 ਜੂਨ ਤੋਂ ਸੰਘਰਸ਼ ਕਰਨ ਦਾ ਐਲਾਨ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਕੇਂਦਰ ਸ਼ਾਸਤ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਲਾਗੂ ਕਰਨ ਦੀ ਵਿੱਢੀ ਲੜਾਈ ਵਿਚ ਇਕ ਦਰਜਨ ਤੋਂ ਵੱਧ ਜਥੇਬੰਦੀਆਂ ਨੇ ਸ਼ਾਮਲ ਹੋਣ ਦਾ ਐਲਾਨ ਕਰਕੇ ਹੁਣ ਅੰਤ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ।

ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਲਈ ਚੰਡੀਗੜ੍ਹ ‘ਚ ਪ੍ਰਦਰਸ਼ਨ; ਗ੍ਰਿਫਤਾਰੀਆਂ

ਕੱਲ੍ਹ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ’ਤੇ ਵੱਖ-ਵੱਖ ਵਰਗਾਂ ਦੇ ਪੰਜਾਬੀ ਹਿਤੈਸ਼ੀਆਂ ਨੇ ਪੰਜਾਬ ਰਾਜ ਭਵਨ ਵੱਲ ਰੋਸ ਮਾਰਚ ਕਰਕੇ ਗ੍ਰਿਫ਼ਤਾਰੀਆਂ ਦਿੱਤੀਆਂ। ਗ੍ਰਿਫ਼ਤਾਰੀਆਂ ਦੇਣ ਵਾਲਿਆਂ ’ਚ ਔਰਤਾਂ, ਬਜ਼ੁਰਗ, ਲੇਖਕ ਤੇ ਵਿਦਿਆਰਥੀ ਸ਼ਾਮਲ ਸਨ। ਚੰਡੀਗੜ੍ਹ ਪੰਜਾਬੀ ਮੰਚ, ਕੇਂਦਰੀ ਲੇਖਕ ਸਭਾ, ਸਾਹਿਤ ਅਕਾਦਮੀ ਲੁਧਿਆਣਾ, ਪੰਜਾਬੀ ਲੇਖਕ ਸਭਾ ਚੰਡੀਗੜ੍ਹ, ਪੰਜਾਬ ਦੀਆਂ ਵੱਖ-ਵੱਖ ਲੇਖਕ ਤੇ ਸਾਹਿਤ ਸਭਾਵਾਂ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਿਖਾਈ ਜਾ ਰਹੀ ਬੇਰੁਖ਼ੀ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ, ਇਸ ਤੋਂ ਇਲਾਵਾ ਚੰਡੀਗੜ੍ਹ ਪੇਂਡੂ ਸੰਘਰਸ਼ ਕਮੇਟੀ, ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਮੌਕੇ ਸਾਂਝੇ ਤੌਰ 'ਤੇ ਪੰਜਾਬੀ ਭਾਸ਼ਾ ਪ੍ਰਤੀ ਜ਼ੋਰਦਾਰ ਰੋਸ ਮਾਰਚ ਕਰਦੇ ਹੋਏ ਗ੍ਰਿਫਤਾਰੀਆਂ ਦਿੱਤੀਆਂ ਗਈਆਂ।

ਪੰਜਾਬੀ ਭਾਸ਼ਾ ਦੇ ਸਮਰਥਕ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਇਕ ਦਿਨ ਲਈ ਸਮੂਹਕ ਭੁੱਖ ਹੜਤਾਲ ਕਰਨਗੇ

ਚੰਡੀਗੜ੍ਹ ਪੰਜਾਬੀ ਮੰਚ ਨੇ ਯੂਟੀ ਪ੍ਰਸ਼ਾਸਨ ਦੀ ਪੰਜਾਬੀ ਭਾਸ਼ਾ ਮਾਰੂ ਨੀਤੀ ਵਿਰੁੱਧ ਹੁਣ ਭੁੱਖ ਹੜਤਾਲ ਅਤੇ ਗ੍ਰਿਫਤਾਰੀਆਂ ਦੇ ਰਾਹ ਪੈਣ ਦਾ ਫੈਸਲਾ ਲਿਆ ਹੈ। ਮੰਚ ਦੇ ਬੈਨਰ ਹੇਠ ਪੰਜਾਬੀ ਲਿਖਾਰੀ, ਪੇਂਡੂ ਸੰਘਰਸ਼ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਸੰਗਠਨ ਵਲੋਂ 22 ਅਕਤੂਬਰ ਨੂੰ ਮਸਜਿਦ ਗਰਾਊਂਡ ਸੈਕਟਰ-20 ਵਿਖੇ ਸਮੂਹਿਕ ਭੁੱਖ ਹੜਤਾਲ ਰੱਖਣ ਸਮੇਤ ਮਾਂ ਬੋਲੀ ਦਿਵਸ ਮੌਕੇ ਸਮੂਹਿਕ ਗ੍ਰਿਫਤਾਰੀਆਂ ਦੇਣ ਦਾ ਫੈਸਲਾ ਲਿਆ ਹੈ।

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂਟੀ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਸਥਾਪਤ ਕਰਨ ਲਈ ਸੰਘਰਸ਼ ਛੇੜਣ ਦਾ ਕੀਤਾ ਐਲਾਨ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂਟੀ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਸਥਾਪਤ ਕਰਨ ਲਈ ਸਮੂਹ ਸਿਆਸੀ ਪਾਰਟੀਆਂ ਦੀ ਸੈਕਟਰ-21 ਵਿੱਚ ਸੱਦੀ ਮੀਟਿੰਗ ਦੌਰਾਨ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ‘ਅੰਗਰੇਜ਼ੀ’ ਨੂੰ ਚਲਦਾ ਕਰਨ ਲਈ ਸਾਂਝਾ ਸੰਘਰਸ਼ ਛੇੜਣ ਦਾ ਐਲਾਨ ਕੀਤਾ।

« Previous Page