ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਲ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਇੱਕ ਵਫ਼ਦ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਮੌਜੂਦ ਸਨ।
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਦੀ ਦਫ਼ਤਰੀ ਪੰਜਾਬੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਰਾਜਨਾਥ ਨੇ ਕਿਹਾ ਕਿ ਚੰਡੀਗੜ੍ਹ ਦੀ ਦਫਤਰੀ ਭਾਸ਼ਾ ਅੰਗਰੇਜ਼ੀ ਹੀ ਰਹੇਗੀ। ਗ੍ਰਹਿ ਮੰਤਰੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬੀ ਭਾਸ਼ਾ ’ਚ ਆਏ ਚਿੱਠੀ-ਪੱਤਰਾਂ ਦਾ ਜਵਾਬ ਪੰਜਾਬੀ ਅਤੇ ਹਿੰਦੀ ਭਾਸ਼ਾ ’ਚ ਆਏ ਚਿੱਠੀ-ਪੱਤਰਾਂ ਦਾ ਜਵਾਬ ਹਿੰਦੀ ਭਾਸ਼ਾ ’ਚ ਦਿੱਤਾ ਜਾਇਆ ਕਰੇ।
ਅੱਜ ਚੰਡੀਗੜ੍ਹ ਵਿਖੇ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਹੋਈ। ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਨੇ ਕੀਤੀ। ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ 'ਚ ਜਾਣਕਾਰੀ ਦਿੱਤੀ ਗਈ ਕਿ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ 'ਤੇ ਗੱਲਬਾਤ ਲਈ ਤਿਆਰ ਹਨ।
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸਾਲ-2018 ਤੱਕ ਭਾਰਤ-ਪਾਕਿਸਤਾਨ ਸਰਹੱਦ ਸੀਲ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਵਲੋਂ 'ਸਰਜੀਕਲ ਸਟ੍ਰਾਇਕ' ਦੇ ਦਾਅਵੇ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚ 'ਤਣਾਅ' ਵਧ ਗਿਆ ਸੀ।
ਭਾਰਤ ਆਪਣੇ ਫੌਜੀ ਨੂੰ ਰਿਹਾਅ ਕਰਾਉਣ ਦਾ ਮੁੱਦਾ ਅਧਿਕਾਰਕ ਤੌਰ 'ਤੇ ਪਾਕਿਸਤਾਨ ਅੱਗੇ ਚੁੱਕੇਗਾ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੁਤਾਬਕ ਫੌਜ ਨੇ ਦੱਸਿਆ ਹੈ ਕਿ ਇਹ ਫੌਜੀ ਗ਼ਲਤੀ ਨਾਲ ਐਲ.ਓ.ਸੀ. ਦੇ ਪਾਰ ਚਲਾ ਗਿਆ ਸੀ ਤੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਬਿਆਨ, "ਗਗਨੇਜਾ ਨੂੰ ਮਾਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ" ਦੇ ਅਗਲੇ ਹੀ ਦਿਨ ਮੀਡੀਆ ਨੂੰ "ਦਸ਼ਮੇਸ਼ ਰੈਜੀਮੈਂਟ" ਨਾਂ ਦੀ ਜਥੇਬੰਦੀ ਵਲੋਂ ਈ-ਮੇਲ ਅਤੇ ਵਾਟਸਐਪ 'ਤੇ ਜਗਦੀਸ਼ ਗਗਨੇਜਾ, ਖੰਨਾ ਵਿਖੇ ਸ਼ਿਵ ਸੈਨਾ ਆਗੂ ਦੁਰਗਾ ਪ੍ਰਸਾਦ ਅਤੇ ਲੁਧਿਆਣਾ ਵਿਖੇ ਆਰ.ਐਸ.ਐਸ. ਸ਼ਾਖਾ 'ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲਈ ਗਈ ਹੈ।
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਆਰ.ਐਸ.ਐਸ. ਦੇ ਪੰਜਾਬ ਦੇ ਸਹਿ-ਸੰਚਾਲਕ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਹਰ ਕੀਮਤ ’ਤੇ ਸਜ਼ਾ ਦਿਵਾਈ ਜਾਵੇਗੀ।
ਦਿੱਲੀ ਵਿੱਚ ਅਦਾਲਤੀ ਹੁਕਮਾਂ 'ਤੇ ਗੁਰਦੁਆਰਾ ਸੀਸਗੰਜ਼ ਨਜ਼ਦੀਕ ਭਾਈ ਮਤੀਦਾਸ ਛਬੀਲ ਢਾਹੇ ਜਾਣ ਦੇ ਮਾਮਲੇ 'ਤੇ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।
ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਗੈਰ ਸਿੱਖਾਂ ਨੂੰ ਸਹਿਜ਼ਧਾਰੀ ਸਿੱਖਾਂ ਦੇ ਨਾਂਅ 'ਤੇ ਦਿੱਤੇ ਵੋਟਾਂ ਪਾਉਣ ਦੇ ਅਧਿਕਾਰ ਨੂੰ ਖਤਮ ਕਰਨ ਲਈ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਨ ਲਈ ਖਰੜਾ ਅੱਜ ਭਾਰਤ ਦੀ ਰਾਜ ਸਭਾ ਵਿੱਚ ਪੇਸ਼ ਕਰਦਿੱਤਾ ਗਿਆ।
ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਰਿਹਾਈ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਰੋਧੀ ਪਾਰਟੀਆਂ ਦੇ ਨਾਲ-ਨਾਲ 40 ਸੈਂਟਰਲ ਯੂਨੀਵਰਸਿਟੀਆਂ ਦੀਆਂ ਅਧਿਆਪਕ ਐਸੋਸੀਏਸ਼ਨਾਂ ਨੇ ਜੇਐਨਯੂ ’ਚ ਹੋ ਰਹੇ ਵਿਰੋਧ ਨੂੰ ਹਮਾਇਤ ਦੇ ਦਿੱਤੀ।
« Previous Page — Next Page »