Tag Archive "ramanjit-singh-sikki"

ਮੀਡੀਆ ਰਿਪੋਰਟ:ਨਸ਼ੇ ਦੇ ਕੇਸਾਂ ‘ਚ ‘ਲੁੜੀਂਦਿਆਂ’ ਨੂੰ ਵਿਦੇਸ਼ਾਂ ਤੋਂ ਲਿਆਉਣ ਲਈ ਪੁਲਿਸ ਦੀ ਚਾਰਾਜੋਈ ਸ਼ੁਰੂ

ਖਡੂਰ ਸਾਹਿਰ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸਿੱਕੀ ਨੇ ਆਪਣੇ ਹਲਕੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜਾਂ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਜੁੜੇ ਬੰਦਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਅਜਿਹੇ ਧੰਦੇ ਬੰਦ ਕਰਕੇ ਕੋਈ ਸਾਫ਼ ਸੁਥਰਾ ਕਾਰੋਬਾਰ ਸ਼ੁਰੂ ਕਰ ਲੈਣ ਨਹੀਂ ਤਾਂ ਫੜੇ ਜਾਣ ’ਤੇ ਉਨ੍ਹਾਂ ਦੀ ਮਦਦ ਲਈ ਕੋਈ ਵੀ ਅੱਗੇ ਨਹੀਂ ਆਵੇਗਾ। ਇਸ ਸਬੰਧੀ ਉਨ੍ਹਾਂ ਆਪਣੇ ਹਲਕੇ ਦੇ ਗੁਰਦੁਆਰਿਆਂ ਤੋਂ ਮੁਨਾਦੀ ਵੀ ਕਰਾਈ ਹੈ। ਮੁਨਾਦੀ 'ਚ ਕਿਹਾ ਗਿਆ ਹੈ ਕਿ ਨਸ਼ਿਆਂ ਦੇ ਧੰਦੇ ਵਿੱਚ ਗ੍ਰਿਫਤਾਰ ਹੋਣ ਵਾਲੇ ਦੀ ਹਲਕੇ ਦਾ ਕੋਈ ਵੀ ਵਿਅਕਤੀ ਮਦਦ ਨਾ ਕਰੇ।

ਖਡੂਰ ਸਾਹਿਬ ਦੀ ਜਿਮਨੀ ਚੋਣ ਤੋਂ ਪਿੱਛੇ ਹਟੀ ਕਾਂਗਰਸ

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵੱਲੋਂ ਖਡੂਰ ਸਾਹਿਬ ਜਿਮਨੀ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਾਮ ਤੇ ਮੋਹਰ ਲਗਾ ਦਿੱਤੀ ਗਈ ਸੀ, ਪਰ ਸੋਨੀਆ ਗਾਂਧੀ ਨੇ ਆਖਰੀ ਫੈਂਸਲਾ ਉਨ੍ਹਾਂ ਤੇ ਛੱਡ ਦਿੱਤਾ ਸੀ।

ਮਾਮਲਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ; ਖੰਡੂਰ ਸਾਹਿਬ ਤੋਂ ਕਾਂਗਰਸੀ ਐਮ.ਐਲ.ਏ ਰਮਨਜੀਤ ਸਿੰਘ ਸਿੱਕੀ ਨੇ ਦਿੱਤਾ ਅਸਤੀਫਾ

ਤਰਨਤਾਰਨ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਪੰਜਾਬ ...