Tag Archive "saka-nakodar"

ਸਾਕਾ ਨਕੋਦਰ 1986: ਅਦਾਲਤ ਨੇ ਇਜ਼ਹਾਰ ਆਲਮ ਤੇ ਦਰਬਾਰਾ ਸਿੰਘ ਗੁਰੂ ਨੂੰ ਜਵਾਬ-ਤਲਬੀ ਲਈ ਹੁਕਮ ਜਾਰੀ ਕੀਤੇ

4 ਫਰਵਰੀ 1986 ਨੂੰ ਨਕੋਦਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਨਿਹੱਥੀ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵਲੋਂ ਗੋਲੀਬਾਰੀ ਕਰ ਦਿੱਤੀ ਗਈ ਸੀ ਜਿਸ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।

ਬਾਦਲ ਦਾ ਸਾਕਾ ਨਕੋਦਰ 1986 ਤੇ ਬਿਆਨ ਵੀ “ਹੂਆ ਤੋ ਹੂਆ” ਕਹਿਣ ਵਾਲਾ

ਤੀਹ ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਕੋਦਰ ਗੋਲੀ ਕਾਂਡ ਬਾਰੇ ਇਹ ਕਹਿਣਾ ਕਿ ਇਦਾਂ ਦੇ ਕਾਂਡ ਤਾਂ ਹੁੰਦੇ ਰਹਿੰਦੇ ਨੇ ਤੇ ਇਹ ਕਹਿਣਾ ਕਿ ਬੇਅਦਬੀ ਹੁਣ ਕੋਈ ਮੁੱਦਾ ਨਹੀਂ ਹੈ, ਕਾਂਗਰਸੀ ਆਗੂ ਸੈਮ ਪਿਟਰੋਦਾ ਦੇ 1984 ਕਤਲੇਆਮ ਬਾਰੇ "ਹੂਆ ਤੋ ਹੂਆ" ਵਰਗਾ ਹੀ ਹੈ।

ਇਨਸਾਫ ਦੀ ਉਡੀਕ ‘ਚ ਲੰਘੀ ਸਾਕਾ ਨਕੋਦਰ ਦੇ ਸ਼ਹੀਦਾਂ ਦੀ 33ਵੀਂ ਬਰਸੀ

ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿੰਡ ਲਿੱਤਰਾਂ ਵਿਖੇ ਨਕੋਦਰ ਸਾਕੇ ਨੂੰ ਯਾਦ ਕਰਦਿਆਂ ਸ਼ਹੀਦਾਂ - ਭਾਈ ਰਵਿੰਦਰ ਸਿੰਘ, ਭਾਈ ਝਿਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਜੀ ਦੀ 33ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਜੁਲਮ ਅਤੇ ਅਨਿਆ ਦੀ ਰੱਤ- ਰੱਤੀ ਦਾਸਤਾਨ : ਸਾਕਾ ਨਕੋਦਰ 1986

ਫਰਵਰੀ 1986 ਨੂੰ ਵਾਪਰੇ ਨਕੋਦਰ ਸਾਕੇ ਦੀ 33 ਵੀਂ ਵਰ੍ਹੇਗੰਡ ਮੌਕੇ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਜੀ ਵਲੋਂ ਲਿਖਿਆ ਲੇਖ "ਜ਼ੁਲਮ ਅਤੇ ਅਨਿਆ ਦੀ ਰੱਤ-ਰੱਤੀ ਦਾਸਤਾਨ : ਸਾਕਾ ਨਕੋਦਰ" ਆਪਣੇ ਸਤਿਕਾਰਯੋਗ ਪਾਠਕਾਂ ਦੇ ਲਈ ਛਾਪ ਰਹੇ ਹਾਂ।

ਕੰਵਰ ਸੰਧੂ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸਾਕਾ ਨਕੋਦਰ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ...

ਸਾਕਾ ਨਕੋਦਰ: ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਜਾਵੇ: ਪੰਥਕ ਤਾਲਮੇਲ ਸੰਗਠਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਪਿਛਲੇ ਲੰਬੇ ਸਮੇਂ ਤੋਂ ਜਾਰੀ ਹਨ। ਇਨ੍ਹਾਂ ਦੀ ਜਾਂਚ ਲਈ ਸਰਕਾਰਾਂ ਵੱਲੋਂ ਕਮਿਸ਼ਨ ਬਣਾ ਦਿੱਤੇ ਜਾਂਦੇ ਹਨ ਕਮਿਸ਼ਨਾਂ ਵੱਲੋਂ ਜਾਰੀ ਕੀਤੀਆਂ ਰਿਪੋਰਟਾਂ ਜਨਤਕ ਕਰਨ ਲਈ ਸਰਕਾਰਾਂ ਢਿੱਲ ਮੱਠ ਦੀ ਨੀਤੀ ਅਖਤਿਆਰ ਕਰਦੀਆਂ ਰਹੀਆਂ ਹਨ।

ਸਾਕਾ ਨਕੋਦਰ: ਪੰਜਾਬ ਪੁਲੀਸ ਨੂੰ 1986 ‘ਚ ਸ਼ਹੀਦ ਕੀਤੇ 4 ਨੌਜਵਾਨਾਂ ਦਾ ਰਿਕਾਰਡ ਨਹੀਂ ਲੱਭ ਰਿਹਾ

ਨਕੋਦਰ ਵਿੱਚ 32 ਸਾਲ ਪਹਿਲਾਂ 2 ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਵਿਰੁੱਧ ਰੋਸ ਪ੍ਰਗਟਾਉਣ ਵਾਲਿਆਂ ’ਤੇ ਪੁਲੀਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਚਾਰ ਨੌਜਵਾਨਾਂ ਬਾਰੇ ਹੁਣ ਪੁਲੀਸ ਕਹਿ ਰਹੀ ਹੈ ਕਿ ਉਸ ਦਿਨ ਨਕੋਦਰ ਗੋਲੀ ਨਹੀਂ ਸੀ ਚੱਲੀ ਅਤੇ ਨਾ ਹੀ ਕਿਸੇ ਦੀ ਗੋਲੀ ਲੱਗਣ ਨਾਲ ਮੌਤ ਹੋਈ ਸੀ।

32 ਸਾਲ ਬੀਤ ਜਾਣ ਤੇ ਵੀ ਨਕੋਦਰ ਗੋਲੀਕਾਂਡ ਦੇ ਪੀੜਤ ਪਰਿਵਾਰ ਉਡੀਕ ਰਹੇ ਹਨ ਇਨਸਾਫ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਨਕੋਦਰ ਵਿਖੇ 1986 ਵਿੱਚ ਜਨੂੂੰਨੀ ਹਜੂਮ ਵਲੋਂ ਗੁਰਦੁਆਰਾ ਸਾਹਿਬ ਉਪਰ ਕੀਤੇ ਹਮਲੇ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਕੇ ਪੁਲਿਸ ...

ਸਾਕਾ ਨਕੋਦਰ: ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਨਾਲ ਸਾਂਝੇ ਕੀਤੇ ਦਿਲ ਦੇ ਵਲਵਲੇ (ਵੀਡੀਓ)

ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਝਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਭਾਈ ਹਰਮਿੰਦਰ ਸਿੰਘ ਦੀ 32ਵੀਂ ਯਾਦ ਵਿੱਚ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ 4 ਫ਼ਰਵਰੀ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਨਾਲ ਸਾਂਝੇ ਕੀਤੇ ਦਿਲ ਦੇ ਵਲਵਲਿਆਂ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਸਾਝੀਂ ਕਰ ਰਿਹੇ ਹਾਂ।

ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਮਨਾਈ ਗਈ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ 11 ਫਰਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਸੰਬੰਧੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਚ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਤੋਂ ਇਲਾਵਾ ਰਾਗੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਚਰਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰੂਦਵਾਰਾ ਸਾਹਿਬ ਫਰੀਮਾਂਟ, ਭਾਈ ਸੁਖਵਿੰਦਰ ਸਿੰਘ ਕਥਾਵਾਚਕ ਦਮਦਮੀ ਟਕਸਾਲ, ਸਾਕਾ ਨਕੋਦਰ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਛੋਟੇ ਭਰਾ ਡਾਕਟਰ ਹਰਿੰਦਰ ਸਿੰਘ (ਸਟੈਂਫਰਡ ਯੂਨੀਵਰਸਿਟੀ) ਨੇ ਹਾਜ਼ਰੀ ਭਰੀ ਅਤੇ ਭਾਈ ਦਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ।

« Previous PageNext Page »