Tag Archive "sangat-darshan"

ਬਾਦਲ ਰਾਜ ਵਿਚ ਸੰਗਤ ਦਰਸ਼ਨਾਂ ’ਚ ਪੈਸੇ ਦੀ ਦੁਰਵਰਤੋਂ ਦੀ ਹੋਵੇਗੀ ਜਾਂਚ: ਬ੍ਰਹਮ ਮਹਿੰਦਰਾ

ਪੰਜਾਬ ਦੇ ਸਿਹਤ, ਖੋਜ ਤੇ ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਬਾਦਲ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਦੌਰਾਨ ਸੰਗਤ ਦਰਸ਼ਨ ਪ੍ਰੋਗਰਾਮਾਂ ਵਿਚ ਪੈਸੇ ਦੀ ਕੀਤੀ ਅੰਨ੍ਹੀ ਦੁਰਵਰਤੋਂ ਦੀ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।

ਪਰਗਟ ਸਿੰਘ ਨੇ ਬਾਦਲ ਦੇ ਸੰਗਤ ਦਰਸ਼ਨ ‘ਚ ਪਹੁੰਚ ਕੇ ਕੀਤੇ ਸਵਾਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪਿਆ, ਜਦੋਂ ਹਲਕਾ ਵਿਧਾਇਕ ਪਰਗਟ ਸਿੰਘ ਨੇ ਪ੍ਰੋਗਰਾਮ ਵਿੱਚ ਆ ਕੇ ਸਾਲਿਡ ਵੇਸਟ ਪਲਾਂਟ ਦਾ ਮੁੱਦਾ ਚੁੱਕਿਆ। ਪਰਗਟ ਸਿੰਘ ਦੇ ਸੰਗਤ ਦਰਸ਼ਨ ਵਿੱਚ ਆਉਣ ਨਾਲ ਪੁਲਿਸ ਕਰਮਚਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਜਮਸ਼ੇਰ ਵਿੱਚ ਜਲੰਧਰ ਛਾਉਣੀ ਹਲਕੇ ਦਾ ਪੰਜ ਸਾਲਾਂ ਦੌਰਾਨ ਪਹਿਲਾ ਸੰਗਤ ਦਰਸ਼ਨ ਕੀਤਾ ਗਿਆ। ਇਸ ਵਿੱਚ ਹਲਕੇ ਦੇ ਵਿਧਾਇਕ ਦੀ ਥਾਂ ਅਕਾਲੀ ਦਲ ਦੇ ਐਲਾਨੇ ਉਮੀਦਵਾਰ ਸਰਬਜੀਤ ਸਿੰਘ ਮੱਕੜ ਮੁੱਖ ਮੰਤਰੀ ਨਾਲ ਬੈਠ ਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਵੰਡਣ ਵਿੱਚ ਹੱਥ ਵਟਾ ਰਹੇ ਸਨ।

ਸੰਗਤ ਦਰਸ਼ਨ ਪ੍ਰੋਗਰਾਮ ‘ਚ ਬਾਦਲ ਨੇ ਮੋਦੀ ਨੂੰ “ਦੇਸ਼ ਵਿਰੋਧੀ ਤਾਕਤਾਂ” ਨੂੰ ਢੁਕਵਾਂ ਜਵਾਬ ਦੇਣ ਲਈ ਕਿਹਾ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੰਮੂ-ਕਸ਼ਮੀਰ ਦੇ ਊੜੀ ਵਿੱਚ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਤਰ੍ਹਾਂ ਦਾ ਫ਼ੈਸਲਾ ਲੈਣ ਦੀ ਸਮੱਰਥਾ ਰੱਖਦੇ ਹਨ ਅਤੇ ਭਾਰਤ ਸਰਕਾਰ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਢੁਕਵਾਂ ਜਵਾਬ ਦੇਵੇਗੀ। ਸੋਮਵਾਰ ਨੂੰ ਪਿੰਡ ਸਿੰਘੇਵਾਲਾ ਵਿਖੇ ਬਾਦਲ ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਉੱਤੇ ਹਮਲਾ ਕਰਨ ਵਾਲੀਆਂ ਤਾਕਤਾਂ ਨੂੰ ਦੇਸ਼ ਵੱਲੋਂ ਬਣਦਾ ਜਵਾਬ ਦਿੱਤਾ ਜਾਵੇਗਾ। ਬਾਦਲ ਨੇ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ. ਸਰਕਾਰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ ਹੈ ਅਤੇ ਦੇਸ਼ ਦੀਆਂ ਸਰਹੱਦਾਂ ਦੀ ਪੂਰੀ ਮੁਸਤੈਦੀ ਨਾਲ ਰੱਖਿਆ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨਾਲ ਕਰੜੇ ਹੱਥੀ ਨਿਪਟਿਆ ਜਾਣਾ ਚਾਹੀਦਾ ਹੈ।

ਚੰਡੀਗੜ੍ਹ ਪੰਜਾਬ ਨੂੰ ਮਿਲਣ ਦੀ ਸੰਭਾਵਨਾ ਨਾ ਦੇ ਬਰਾਬਰ: ਮਸਲੇ ਉਲਝਾਉਣ ਲਈ ਕਾਂਗਰਸ ਜ਼ਿੰਮੇਵਾਰ: ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਮਸਲਿਆਂ ਨੂੰ ਉਲਝਾਉਣ ਦਾ ਦੋਸ਼ ਕਾਂਗਰਸ ਸਿਰ ਮੜ੍ਹਦਿਆਂ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਮਿਲਣਾ ਓਨਾ ਹੀ ਔਖਾ ਹੈ, ਜਿੰਨਾ ਮੁਰਦੇ ਵਿੱਚ ਜਾਨ ਪਾਉਣੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਹੀ ਚੰਡੀਗੜ੍ਹ ਵਸਾਇਆ ਗਿਆ ਸੀ। ਉਹ ਵੀਰਵਾਰ ਪਿੰਡ ਮਾਣਕ ਰਾਏ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

‘ਆਪ’ ਗਰਮ ਖਿਆਲੀਆਂ ਨਾਲ ਮਿਲ ਚੁਕੀ ਹੈ; ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਜੇਲ੍ਹਾਂ ਵਿੱਚ ਡੱਕੇ ਜਾਣਗੇ: ਸੁਖਬੀਰ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਖਿਆ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਵਿੱਚ ਗੈਂਗ ਬਣਾ ਕੇ ਕਾਰਵਾਈਆਂ ਕਰਨ ਵਾਲੇ ਸਾਰੇ ਗਰੁੱਪ ਜਲਦ ਹੀ ਜੇਲ੍ਹਾਂ ਵਿੱਚ ਡੱਕੇ ਜਾਣਗੇ। ਬਾਦਲ ਬਲਾਚੌਰ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਗਗਨੇਜਾ ’ਤੇ ਹਮਲੇ ਸਬੰਧੀ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ: ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਹੁਸ਼ਿਆਰਪੁਰ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕਿਹਾ ਕਿ ਆਰ.ਐਸ.ਐਸ. ਦੇ ਸੀਨੀਅਰ ਆਗੂ ਜਗਦੀਸ਼ ਗਗਨੇਜਾ ’ਤੇ ਹੋਏ ਕਾਤਲਾਨਾ ਹਮਲੇ ਪਿੱਛੇ ਵਿਦੇਸ਼ੀ ਤਾਕਤਾਂ ਦੇ ਹੱਥ ਹੋਣ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਤੋੜ- ਮਰੋੜ ਨੂੰ ਪੇਸ਼ ਕੀਤਾ ਗਿਆ ਹੈ ਜਦੋਂਕਿ ਉਨ੍ਹਾਂ ਸਿਰਫ਼ ਇਹ ਕਿਹਾ ਸੀ ਕਿ ਹਮਲੇ ਪਿੱਛੇ ਗਹਿਰੀ ਸਾਜ਼ਿਸ਼ ਹੋ ਸਕਦੀ ਹੈ। ਬਾਦਲ ਨੇ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਕੁਝ ਵੀ ਕਹਿਣਾ ਔਖਾ ਹੈ।

ਪੰਜਾਬ ‘ਚੋਂ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿਆਂਗੇ: ਸੁਖਬੀਰ ਬਾਦਲ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੂਬੇ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਐਸਵਾਈਐਲ ਮੁੱਦੇ 'ਤੇ ਪੰਜਾਬ ਦੇ ਹਿਤਾਂ ਦਾ ਪੱਖ ਪੂਰਿਆ ਜਾਵੇਗਾ ਕਿਉਂਕਿ ਪਾਣੀ ਪੰਜਾਬ ਦੀ ਕਿਰਸਾਨੀ ਦੀ ਜਿੰਦ-ਜਾਨ ਹੈ।

ਮੁੱਖ ਮੰਤਰੀ ਦਰਸ਼ਨ ਲਈ ਜਦੋਂ ਖਾਣੀਆਂ ਪੈਂਦੀਆਂ ਨੇ ਡਾਂਗਾਂ..

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਨ੍ਹੀਂ ਦਿਨੀਂ ਹਰ ਰੋਜ਼ ਸੰਗਤ ਦਰਸ਼ਨ ਕਰਦੇ ਹਨ। ਦੂਜੇ ਪਾਸੇ ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਪਾਸ ਬੀ.ਐੱਡ. ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਨੂੰ ਤਾਂ ਪੁਲੀਸ ਦੀਆਂ ਡਾਂਗਾਂ ਖਾ ਕੇ ਅਤੇ ਟੈਂਕੀਆਂ ਉਤੇ ਚੜ੍ਹ ਕੇ ਮੁਸ਼ਕਲ ਨਾਲ ਮੁੱਖ ਮੰਤਰੀ ਦੇ ਦਰਸ਼ਨਾਂ ਦਾ ਹੱਕ ਨਸੀਬ ਹੁੰਦਾ ਹੈ। ਟੀਈਟੀ ਪਾਸ ਅਧਿਆਪਕ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸੰਗਤ ਦਰਸ਼ਨ ਦੌਰਾਨ ਆਪਣੀਆਂ ਸਮਰੱਥਕ ਪੰਚਾਇਤਾਂ ਨੂੰ ਤਾਂ ਪੈਸੇ ਵੰਡਣ ਦੀਆਂ ਖ਼ਬਰਾਂ ਸੁਣਦੇ ਹਾਂ ਪਰ ਜਦੋਂ ਬੇਰੁਜ਼ਗਾਰਾਂ ਨਾਲ ਮੀਟਿੰਗ ਹੋਈ ਤਾਂ ਪੈਸਾ ਨਾ ਹੋਣ ਦਾ ਤਰਕ ਦੇ ਕੇ ਉਨ੍ਹਾਂ ਹੱਥ ਖੜ੍ਹੇ ਕਰ ਦਿੱਤੇ।

‘ਆਪ’ ਗੁੰਮਰਾਹ, ਏਜੰਡਾ ਰਹਿਤ ਅਤੇ ਕੈਪਟਨ ਅਮਰਿੰਦਰ ਨਿਰਾਸ਼: ਸੁਖਬੀਰ ਬਾਦਲ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੀ ਭਲਾਈ ਨੂੰ ਤਵੱਜੋਂ ਦਿੱਤੀ ਹੈ ਅਤੇ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉ¤ਚਾ ਚੁੱਕਣ ਦੇ ਨਾਲ-ਨਾਲ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਸਰਕਾਰ ਦੀ ਪ੍ਰਮੁੱਖ ਪਹਿਲ ਰਹੀ ਹੈ।

ਦੀਵਾਲੀਆ ਸੋਚ ਦਾ ਨਤੀਜਾ ਹੈ ਗਊ ਰੱਖਿਆ ਦੇ ਲਈ ਕਾਰਾਂ ਸਕੂਟਰਾਂ ਅਤੇ ਸ਼ਰਾਬ ‘ਤੇ ਸੈਸ-ਆਪ

ਆਮ ਆਦਮੀ ਪਾਰਟੀ (ਆਪ) ਨੇ ਗਊ ਰੱਖਿਆ ਦੇ ਨਾਂ ’ਤੇ ਬਿਜਲੀ, ਕਾਰਾਂ, ਸਕੂਟਰਾਂ ਅਤੇ ਮੈਰਿਜ ਪੈਲਸਾਂ, ਸ਼ਰਾਬ, ਸੀਮੇਂਟ ਅਤੇ ਹੋਰ ਚੀਜਾਂ ’ਤੇ ਸੈਸ ਲਗਾਉਣ ਦੇ ਫੈਸਲਿਆਂ ਨੂੰ ਪੰਜਾਬ ਦੀ ਅਕਾਲੀ– ਬੀਜੇਪੀ ਸਰਕਾਰ ਦੀ ਦੀਵਾਲੀਆ ਸੋਚ ਅਤੇ ਮਾੜੀ ਆਰਥਿਕ ਪ੍ਰਬੰਧਨ ਦੀ ਨਿਸ਼ਾਨੀ ਦੱਸਿਆ।