Tag Archive "shaheed-bhai-satwant-singh"

ਭਾਈ ਸਤਵੰਤ ਸਿੰਘ ਨੇ ਹੀ ਕੀਤਾ ਸੀ ਸਭ ਤੋਂ ਪਹਿਲਾਂ ਇੰਦਰਾ ਦੀ ਮੌਤ ਦਾ ਐਲਾਨ

31 ਅਕਤੂਬਰ 1984 ਵਾਲੇ ਦਿਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਵੇਰੇ 9 ਵੱਜ ਕੇ 18 ਮਿੰਟ 'ਤੇ ਗੋਲੀਆਂ ਮਾਰੀਆਂ ਗੀਆਂ ਤੇ ਉਨ੍ਹਾਂ ਨੂੰ 9 ਵੱਜ ਕੇ 30 ਮਿੰਟ 'ਤੇ ਹਸਪਤਾਲ ਪਹੁੰਚਾ ਦਿੱਤਾ ਗਿਆ। ਪ੍ਰਧਾਨ ਮੰਤਰੀ ਦੇ ਗੋਲੀਆਂ ਵੱਜਣ ਦੀ ਖ਼ਬਰ ਤਾਂ 10-11 ਵਜੇ ਤੱਕ ਰੇਡੀਓ ਦੇ ਜਰੀਏ ਨਸ਼ਰ ਹੋ ਗਈ ਸੀ।

ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਯਾਦ ਕਰਦਿਆਂ… (ਲੇਖ)

ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਕਹਿੰਦੇ ਨੇ ਕਿ ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ ਤੇ ਇਵੇਂ ਸੜ ਕੇ ਸੁਆਹ ਹੋ ਜਾਂਦਾ ਹੈ। ਜਦੋਂ ਉਸ ਦੀ ਸੁਆਹ ਨੂੰ ਫਰੋਲਿਆ ਜਾਂਦਾ ਹੈ ਤਾਂ ਉਸ ਵਿੱਚੋਂ ਇੱਕ ਅੰਡਾ ਨਿੱਕਲਦਾ ਹੈ ਜਿਸ ਵਿੱਚੋਂ ਫੀਨਿਕਸ ਪੰਛੀ ਨਿੱਕਲ ਕੇ ਅਕਾਸ਼ ਵਿੱਚ ਉਡਾਰੀ ਮਾਰ ਜਾਂਦਾ ਹੈ।

ਦਰਬਾਰ ਸਾਹਿਬ ਵਿਖੇ ਮਨਾਇਆ ਗਿਆ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ੨੭ਵਾਂ ਸ਼ਹੀਦੀ ਦਿਹਾੜਾ

ਜੂਨ ੧੯੮੪ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਮੇਤ ੩੭ ਹੋਰ ਗੁਰਧਾਮਾਂ 'ਤੇ ਫੌਜੀ ਹਮਲੇ ਦਾ ਆਦੇਸ਼ ਦੇਣ ਵਾਲੀ ਤਤਕਾਲੀਨ ਪ੍ਰਧਾਨ ਮੰਤਰੀ ਨੂੰ ਮਾਰ ਮੁਕਾਉਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦਾ ੨੭ ਵਾਂ ਸ਼ਹੀਦੀ ਦਿਹਾੜਾ ਮਨਾਉਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਅਰਦਾਸੀਆ ਸਿੰਘ ਨੇ ਅਰਦਾਸ ਕੀਤੀ ਕਿ 'ਹੇ ਸਤਿਗੁਰੂ ਅਕਾਲ ਪੁਰਖ ਵਾਹਿਗੁਰੂ ਜੀ ਆਪਣੇ ਸਿੱਖਾਂ ਨੂੰ ਸ਼ਹੀਦਾਂ ਦੇ ਪਾਏ ਨਕਸ਼ੇ ਕਦਮਾਂ ਤੇ ਚੱਲਣ ਦਾ ਬੱਲ ਬਖਸ਼ਣਾ,ਅਜੋਕੇ ਸਮੇਂ ਅੰਦਰ ਆਪਣੇ ਸਿੱਖਾਂ ਅੰਦਰ ਗੈਰਤ,ਅਣਖ ਤੇ ਕੁਰਬਾਨੀ ਦਾ ਜ਼ਜ਼ਬਾ ਸੁਰਜੀਤ ਰੱਖਣਾ।

ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ, ਗੁਰਬਚਨ ਸਿੰਘ ਮੋਜੂਦ ਹੋ ਕੇ ਵੀ ਰਹੇ ਗੈਰਹਾਜਿਰ

ਅੱਜ ਅਕਾਲ ਤਖ਼ਤ ਸਾਹਿਬ ਤੇ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੌਧਾ ਲਾਉਣ ਵਾਲੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰਖਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸ਼ਹੀਦ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ 6 ਜਨਵਰੀ ਨੂੰ ਮਨਾਇਆ ਜਾਵੇਗਾ

ਸਿੱਖ ਕੌਮ ਲਈ ਆਨ-ਸ਼ਾਨ ਲਈ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ 16 ਜਨਵਰੀ ਨੂੰ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਪਿੰਡ ਅਗਵਾਨ ਵਿਖੇ ਮਨਾਈ ਜਾ ਰਹੀ ਹੈ ।

ਬਾਪੂ ਤ੍ਰਿਲ਼ੋਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੀ ਸਿੱਖ ਸੰਗਤ ਵੱਲੋਂ ਸ਼ਰਧਾ ਦੇ ਫੁੱਲ ਭੇਟ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕਰਵਾਏ ਫੌਜੀ ਹਮਲੇ ਤੋਂ ਬਾਅਦ ਉਸਨੂੰ ਉਸਦੇ ਕੀਤੇ ਪਾਪਾਾਂ ਦੀ ਸਜ਼ਾ ਦੇਕੇ ਸਿੱਖੀ ਦੀ ਸ਼ਾਨਾਂਮੱਤੀਆਂ ਪ੍ਰੰਪਾਰਾਵਾਂ 'ਤੇ ਪਹਿਰਾ ਦੇ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਸਤਿਕਾਰਯੋਗ ਪਿਤਾ ਬਾਪੂ ਤਰਲੋਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਬਾਪੂ ਤ੍ਰਿਲੋਕ ਸਿੰਘ ਦੇ ਅੰਤਿਮ ਸਸਕਾਰ ਮੌਕੇ ਹਜ਼ਾਰਾਂ ਦਾ ਇਕੱਠ ਹੋਇਆ, ਖਾਲਿਸਤਾਨ ਜ਼ਿੰਦਾਬਾਦ ਦੇ ਗੂੰਜੇ ਨਾਅਰੇ

ਅੱਜ ਭਾਈਸ਼ਹੀਦ ਸਤਵੰਤ ਸਿੰਘ ਜੀ ਦੇ ਸਤਿਕਾਰਯੋਗ ਪਿਤਾ ਬਾਪੂ ਤਿਰਲੋਕ ਸਿੰਘ ਜੀ ਦੇ ਸਸਕਾਰ ਮੌਕੇ ਹਜਾਰਾਂ ਸੰਗਤਾਂ ਦਾ ਇਕੱਠ ਦਰਸਾ ਰਿਹਾ ਸੀ ਕਿ ਸਿਖ ਕੌਮ ਆਪਣੇ ਸੂਰਮਿਆਂ ਉਤੇ ਬੇਅਥਾਹ ਮਾਣ ਕਰਦੀ ਹੈ।ਡੇਰਾ ਬਾਬਾ ਨਾਨਕ ਦੇ ਕੋਲ ਭਾਰਤ-ਪਾਕਿ ਸਰਹੱਦ ਤੇ ਪੈਂਦੇ ਪਿੰਡ ਅਗਵਾਨ ਦੇ ਬਾਹਰ ਸੜਕ ਉਤੇ ਕਾਰਾਂ ਤੇ ਹੋਰ ਸਾਧਨਾਂ ਦੀ ਲੰਮੀ ਲਾਮਡੋਰੀ ਚੱਲ ਰਹੀ ਸੀ ਜਿੰਨਾਂ ਵਿਚ ਦੂਰ ਦੁਰਾਡੇ ਤੋਂ ਗੁਰਮੁਖ ਪਿਆਰੇ ਆਪਣੇ ਕੌਮੀ ਫਰਜ਼ ਦੀ ਪਾਲਣਾ ਲਈ ਆਏ ਹੋਏ ਸਨ।

ਬਾਪੂ ਤ੍ਰਿਲੋਕ ਸਿੰਘ ਦਾ ਅੰਤਿਮ ਸੰਸਕਾਰ ਅੱਜ 11 ਵਜੇ ਹੋਵੇਗਾ

ਸਿੱਖ ਕੌਮ ਦੀਆਂ ਸ਼ਾਨਾਂਮੱਤੀਆਂ ਪ੍ਰੰਪਰਾਵਾਂ ਦੀ ਰਾਖੀ ਲਈ ਆਪਣੀ ਜਾਨ ਨਿਯਛਾਵਰ ਕਰਨ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਅਗਵਾਨ ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ ਦਾ ਅੰਤਿਮ ਸੰਸਕਾਰ 12 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਅਗਵਾਨ ਵਿਖੇ ਸਵੇਰੇ 11 ਵਜੇ ਹੋਵੇਗਾ ।