Tag Archive "shiromani-akali-dal-amritsar-mann"

ਦਲ ਖਾਲਸਾ ਅਤੇ ਮਾਨ ਦਲ 26 ਜਨਵਰੀ ਨੂੰ ਕਾਲੇ ਗਣਤੰਤਰ ਦਿਵਸ ਵਜੋਂ ਮਨਾਵੇਗਾ

ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ 26 ਜਨਵਰੀ ਨੂੰ ਮੋਗਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ।

ਦਲ ਖਾਲਸਾ ਅਤੇ ਸ਼੍ਰੋ.ਅ.ਦ.ਅ. (ਮਾਨ) ਵੱਲੋਂ 14 ਅਗਸਤ ਨੂੰ ਲੁਧਿਆਣੇ ਮੁਜਾਹਿਰਾ ਕੀਤਾ ਜਾਵੇਗਾ

ਪੰਜਾਬ ਦੀ ਪ੍ਰਭੁਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ, ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਉਹ ਸਿੱਖਾਂ 'ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਂ ਅਤੇ ਜ਼ਿਆਦਤੀਆਂ ਵਿਰੁੱਧ 14 ਅਗਸਤ ਨੂੰ ਲੁਧਿਆਣਾ ਵਿਖੇ ਵਿਸ਼ਾਲ ਪ੍ਰਦਰਸ਼ਨ ਕਰਨਗੇ।

ਭਾਈ ਨਰਾਇਣ ਸਿੰਘ ਨੇ ਸ. ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ

ਭਾਈ ਨਰਾਇਣ ਸਿੰਘ ਨੇ ਸ. ਸਿਮਰਨਜੀਤ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਾਮ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਪੱਤਰ

ਸ਼੍ਰੋ. ਅ. ਦਲ (ਅ) ਅਤੇ ਯੂਨਾ. ਅ. ਦਲ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ 1 ਜੂਨ ਨੂੰ ਬਰਗਾੜੀ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਕਰਨ ਦਾ ਐਲਾਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ(ਅ) ਅਤੇ ਯੂਨਾਈਟਿਡ ਅਕਾਲੀ ਦਲ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ 1 ਜੂਨ ਨੂੰ ਬਰਗਾੜੀ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਕਰਨ ਦਾ ਐਲਾਨ ...

ਕੋਟਕਪੂਰਾ, ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਮੁਕੰਮਲ ਹੋਣ ‘ਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਹੋਵੇ : ਮਾਨ

"2015 ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉਤੇ ਗੋਲੀ ਚਲਾਉਣ ਦੀ ਜਾਂਚ ਕਰ ਰਹੇ ਸਿੱਟ ਦੇ ਮੁੱਖੀ ਕੰਵਰਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਜਾਂਚ ਦੋ ਸਾਲਾ ਦੇ ਸਮੇਂ ਉਪਰੰਤ ਸੰਪੂਰਨ ਹੋਣ ਤੇ ਜੋ ਉਨ੍ਹਾਂ ਨੇ ਆਪਣੀ ਰਿਪੋਰਟ ਵਿਚ ਸ. ਸੁਖਬੀਰ ਸਿੰਘ ਬਾਦਲ ਉਸ ਸਮੇਂ ਦੇ ਗ੍ਰਹਿ ਵਜ਼ੀਰ ਵੱਲੋਂ ਇਸ ਸਾਜਿ਼ਸ ਵਿਚ ਸਾਮਿਲ ਹੋਣ ਵੱਲ ਇਸਾਰਾ ਕੀਤਾ

23 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ. ਜਸਕਰਨ ਸਿੰਘ ਦੀ ਅਗਵਾਈ ਵਿਚ 5 ਮੈਬਰੀ ਜਥਾ ਦਿੱਲੀ ਨੂੰ ਜਾਵੇਗਾ : ਮਾਨ

ਦਿੱਲੀ ਵਿਖੇ ਤਿੰਨ ਕਿਸਾਨ ਮਾਰੂ ਕਾਨੂੰਨਾਂ ਦੇ ਖਾਤਮੇ ਨੂੰ ਲੈਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਾਲੇ ਦਿਨ ਲਾਲ ਕਿਲ੍ਹੇ ਉਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦੀ ਨੌਜ਼ਵਾਨੀ ਵੱਲੋਂ ਕੀਤੀ ਗਈ ਫਖ਼ਰ ਵਾਲੀ ਕਾਰਵਾਈ ਨੂੰ ਹੁਕਮਰਾਨਾਂ ਵੱਲੋਂ ਮੰਦਭਾਵਨਾ ਅਧੀਨ ਨਿਸ਼ਾਨਾਂ ਬਣਾਉਦੇ ਹੋਏ ਜੋ 177 ਦੇ ਕਰੀਬ ਕਿਸਾਨਾਂ, ਮਜਦੂਰਾਂ ਅਤੇ ਨੌਜ਼ਵਾਨਾਂ ਉਤੇ ਝੂਠੇ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਕੀਤੀਆ ਗਈਆ ਹਨ,

ਪੰਜਾਬ ਜਾਂ ਮਾਝੇ ਦੇ ਕਿਸੇ ਵੀ ਸਿੱਖ ਨੌਜ਼ਵਾਨ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾ ਹੁਕਮਰਾਨ ਮੈਨੂੰ ਗ੍ਰਿਫ਼ਤਾਰ ਕਰਨ – ਮਾਨ

26 ਜਨਵਰੀ ਨੂੰ ਟਰੈਕਟਰ ਪਰੇਡ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹੇ ਉਤੇ ਮਾਝੇ ਦੇ ਪਿੰਡ ਤਾਰਾ ਸਿੰਘ ਵਾਂ ਦੇ ਚੜ੍ਹਦੀ ਕਲਾਂ ਵਾਲੇ ਨੌਜ਼ਵਾਨ ਜੁਗਰਾਜ ਸਿੰਘ ਨੇ ਖ਼ਾਲਸਾ ਪੰਥ ਦਾ ਕੇਸਰੀ ਨਿਸ਼ਾਨ ਸਾਹਿਬ ਦਾ ਝੰਡਾ ਝੁਲਾਉਣ ਦੀ ਜਿ਼ੰਮੇਵਾਰੀ ਨਿਭਾਕੇ ਕੌਮ ਦੀ ਆਨ-ਸ਼ਾਨ ਨੂੰ ਇਕ ਵਾਰੀ ਫਿਰ ਬੁਲੰਦੀਆਂ ਵੱਲ ਪਹੁੰਚਾਇਆ ਹੈ ।

ਕਿਸਾਨ ਜਥੇਬੰਦੀਆਂ ਅਤੇ ਆਗੂ ਬੇਫਾਇਦਾ ਵਿਵਾਦਾਂ ਵਿਚ ਨਾ ਉਲਝਕੇ ‘ਏਕਤਾ’ ਨੂੰ ਹੋਰ ਮਜ਼ਬੂਤ ਕਰਕੇ ਅੱਗੇ ਵੱਧਣ : ਮਾਨ

ਜਿਸ ਕਿਸਾਨ-ਮਜਦੂਰ ਮੋਰਚੇ ਦੀ ਸਫ਼ਲਤਾ ਲਈ ਸਮੁੱਚੇ ਭਾਰਤ ਅਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਕਿਸਾਨ-ਮਜਦੂਰ ਅਤੇ ਹਰ ਵਰਗ ਦੇ ਨਿਵਾਸੀ ਅਰਦਾਸਾਂ ਕਰ ਰਹੇ ਹਨ, ਉਨ੍ਹਾਂ ਦੀਆਂ ਭਾਵਨਾਵਾਂ ਦੀ ਪੂਰਤੀ ਕਰਨ ਅਤੇ ਆਪਣੀ ਆਨ-ਸ਼ਾਨ ਦੀ ਕਾਇਮੀ ਲਈ ਇਹ ਜ਼ਰੂਰੀ ਹੈ ਕਿ ਸਭ ਕਿਸਾਨ ਜਥੇਬੰਦੀਆਂ, ਆਗੂ ਅਤੇ ਨੌਜ਼ਵਾਨੀ ਕਿਸੇ ਤਰ੍ਹਾਂ ਦੇ ਵੀ ਆਪਸੀ ਵਿਵਾਦ ਵਿਚ ਬਿਲਕੁਲ ਵੀ ਨਾ ਪੈਣ, ਸਗੋਂ ਜਿਥੇ ਕਿਤੇ ਵੀ ਵਿਚਾਰਾਂ ਦਾ ਵਖਰੇਵਾਂ ਪੈਦਾ ਹੋਇਆ ਹੈ,

ਸਵੈ-ਨਿਰਣੇ ਲਈ ਲੋਕਤੰਤਰੀ ਜੰਗ ਜਾਰੀ ਰੱਖਾਂਗੇ: ਦਲ ਖਾਲਸਾ

ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ “ਕਾਲਾ ਦਿਵਸ” ਮਨਾਉਦਿਆਂ ਵੱਖ-ਵੱਖ ਪੰਜਾਬ ਦੇ ਸ਼ਹਿਰਾਂ ਵਿੱਚ ਵਿਖਾਵੇ ਕੀਤੇ ਗਏ ਜਿਸ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਚੌਂਕ ਵਿਚ ਕਾਲੇ ਝੰਡੇ ਅਤੇ ਬੈਨਰ ਲੈ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ “15 ਅਗਸਤ ਨੂੰ ਭਾਵੇਂ ਦੇਸ਼ ਆਜ਼ਾਦ ਹੋ ਗਿਆ ਸੀ ਪਰ ਸਿੱਖ ਇੱਕ ਗੁਲਾਮੀ ਚੋ ਨਿੱਕਲ ਕੇ ਦੂਜੀ ਗੁਲਾਮੀ ਹੇਠ ਆ ਗਏ”।

ਸਿੱਖ ਜਥੇਬੰਦੀਆਂ ਵਲੋਂ ਮਨੁੱਖੀ ਹੱਕ ਦਿਹਾੜੇ ‘ਤੇ 10 ਦਸੰਬਰ ਨੂੰ ਸ਼੍ਰੀਨਗਰ ਵਿਚ ਰੋਹ-ਵਿਖਾਵਾ ਕਰਨ ਦਾ ਐਲਾਨ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 10 ਦਸੰਬਰ ਨੂੰ ਕਸ਼ਮੀਰ ਅੰਦਰ ਹੋ ਰਹੇ ਮਨੁੱਖੀ ਹੱਕਾਂ ਦੇ ਘੋਰ ਘਾਣ ਵਿਰੁੱਧ ਸ਼੍ਰੀਨਗਰ ਦੇ ਲਾਲ ਚੌਕ ਵਿਖੇ ਰੋਹ-ਭਰਪੂਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਥੇਬੰਦੀਆਂ ਦੇ ਕਾਰਕੁਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਜਥਿਆਂ ਦੇ ਰੂਪ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ 09 ਦਸੰਬਰ ਨੂੰ ਕਸ਼ਮੀਰ ਵੱਲ ਚਾਲੇ ਪਾਉਣਗੇ ਅਤੇ 10 ਦਸੰਬਰ ਨੂੰ ਸ਼੍ਰੀਨਗਰ ਪਹੁੰਚਕੇ ਕਸ਼ਮੀਰੀ ਲੋਕਾਂ ਦੇ ਕੁਚਲੇ ਜਾ ਰਹੇ ਹੱਕ-ਹਕੂਕ ਵਿਰੁੱਧ ਪ੍ਰਦਰਸ਼ਨ ਕਰਨਗੇ।

Next Page »