ਬਾਦਲ ਦਲ ਵਲੋਂ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦੀ ਖੁੱਲ੍ਹ ਕੇ ਹਮਾਇਤ ਲੈਣ ਵਾਲੇ ਬਾਦਲ ਦਲ ਦੇ ਸਾਬਕਾ ਮੰਤਰੀਆਂ, ਉਮੀਦਵਾਰਾਂ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਉਣ ਦੀ 'ਖੇਡ' ਖੇਡੀ ਗਈ ਸੀ। ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਪਰਵਾਹ ਨਾ ਕਰਦੇ ਹੋਏ ਇੱਕ ਵਾਰ ਫਿਰ ਡੇਰਾ ਸਿਰਸਾ ਮੁਖੀ 'ਤੇ ਦਰਜ ਬਲਾਤਕਾਰ ਮਾਮਲੇ ਵਿੱਚ 25 ਅਗਸਤ ਨੂੰ ਫੈਸਲਾ ਆਉਣ ਤੋਂ ਪਹਿਲਾ ਹੀ ਬਾਦਲ ਦਲ ਨੇ ਰਾਮ ਰਹੀਮ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ।
ਕਾਰਜਕਾਰੀ ਜਥੇਦਾਰਾਂ ਨੇ ਇਕ ਅਹਿਮ ਫੈਸਲੇ ਰਾਹੀਂ ਪੰਥ ਪ੍ਰਵਾਣਿਤ ਅਰਦਾਸ ਵਿੱਚ ਤਬਦੀਲੀ ਕੀਤੇ ਜਾਣ ਦੇ ਸੰਗੀਨ ਦੋਸ਼ ਤਹਿਤ ਬਾਦਲ ਸਰਕਾਰ ਦੇ ਮੰਤਰੀ ਸਿਕੰਦਰ ਮਲੂਕਾ, ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਅਤੇ ਸਾਬਕਾ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਪੰਥ ‘ਚੋਂ "ਖਾਰਿਜ" ਕਰ ਦਿੱਤਾ ਹੈ। ਇਸੇ ਤਰ੍ਹਾਂ ਲਏ ਇਕ ਹੋਰ ਫੈਸਲੇ ਰਾਹੀਂ ਦਸਮੇਸ਼ ਪਿਤਾ ਦੀ ਜੀਵਨ ਹਯਾਤੀ ਬਾਰੇ ਗਲਤ ਵਖਿਆਨ ਕਰਨ ਦੇ ਦੋਸ਼ ਤਹਿਤ ਨੀਲਧਾਰੀ ਸੰਪਰਦਾ ਦੇ ਮੁਖੀ ਸਤਨਾਮ ਸਿੰਘ ਨੀਲਧਾਰੀ ਨੂੰ ਵੀ ਪੰਥ 'ਚੋ ਖਾਰਜ ਕਰ ਦਿੱਤਾ ਗਿਆ ਹੈ।
ਅਕਾਲ ਤਖ਼ਤ ਸਾਹਿਬ ਵਲੋਂ ਜਾਰੀ 2007 ਦੇ ਹੁਕਮਨਾਮੇ ਦੀ ਸ਼ਰੇਆਮ ਉਲੰਘਣਾ ਕਰਦੇ ਹੋਏ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪ੍ਰੋਗਰਾਮ ਪੰਜਾਬ 'ਚ ਕਰਵਾਉਣ ਦਾ ਐਲਾਨ ਕੀਤਾ ਹੈ। ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਬੁੱਧਵਾਰ ਬਠਿੰਡਾ ਵਿਖੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਬਠਿੰਡਾ ਅਤੇ ਮਾਨਸਾ ਦੇ ਬਾਦਲ ਦਲ ਦੇ ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ।
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਚੋਣਾਂ ਲਈ ਹਮਾਇਤ ਮੰਗਣ ਵਾਲੇ ਸਿੱਖ ਸਿਆਸਤਦਾਨਾਂ ਖ਼ਿਲਾਫ਼ ਅਕਾਲ ਤਖ਼ਤ ਤੋਂ ਫਿਲਹਾਲ ਕਾਰਵਾਈ ਹੋਣ ਦੇ ਆਸਾਰ ਨਹੀਂ ਹਨ। ਅਕਾਲ ਤਖ਼ਤ ਵੱਲੋਂ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਮਈ 2002 ਵਿੱਚ ਇੱਕ ਹੁਕਮਨਾਮਾ ਜਾਰੀ ਕਰ ਕੇ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਸਿੱਖ ਆਗੂਆਂ ਦਾ ਡੇਰਾ ਸਿਰਸਾ ਦੇ ਮੁਖੀ ਕੋਲ ਜਾਣਾ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਹੈ।
ਅੱਜ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ, ਭਾਈ ਸੂਬਾ ਸਿੰਘ ਅਤੇ ਭਾਈ ਮੇਜਰ ਸਿੰਘ ਨੇ ਬਾਦਲ ਦਲ ਦੇ ਮੰਤਰੀ ਸਿਕੰਦਰ ਮਲੂਕਾ, ਨੀਲਧਾਰੀ ਮੁਖੀ ਸਤਨਾਮ ਸਿੰਘ ਅਤੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਨ ਨੂੰ ਸਿੱਖ ਪ੍ਰੰਪਰਾਵਾਂ ਦਾ ਘਾਣ ਕਰਨ ਦੇ ਦੋਸ਼ ਤਹਿਤ ਤਨਖਾਹੀਆ ਕਰਾਰ ਦੇ ਦਿੱਤਾ।
ਤਖ਼ਤ ਦਮਦਮਾ ਸਾਹਿਬ ਦੀ ਦਰਸ਼ਨੀ ਡਿਊੜੀ ਕੋਲ ਕੱਲ੍ਹ ਪੰਚਾਇਤ ਮੰਤਰੀ ਸਿਕੰਦਰ ਮਲੂਕਾ ਦੇ ਕਾਫ਼ਲੇ ਨੂੰ ਘੇਰ ਕੇ ਸਿੱਖਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਮਲੂਕਾ ਖੁਦ ਇਸ ਕਾਫ਼ਲੇ ਵਿੱਚ ਸ਼ਾਮਲ ਨਹੀਂ ਸਨ ਪਰ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ, ਪਾਇਲਟ ਗੱਡੀ ਅਤੇ ਹੋਰ ਸਮਰੱਥਕ ਸ਼ਾਮਲ ਸਨ। ਕੈਬਨਿਟ ਮੰਤਰੀ ਅਜੇ ਗੁਰਦੁਆਰਾ ਸਾਹਿਬ ਅੰਦਰ ਹੀ ਸੀ, ਜਿਸ ਨੂੰ ਪੁਲਿਸ ਨੇ ਤਖ਼ਤ ਦੇ ਪਿਛਲੇ ਪਾਸੇ ਕਿਸੇ ਹੋਰ ਰਸਤੇ ਰਾਹੀਂ ਤੋਰਿਆ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਵੰਬਰ 2015 ਦੇ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਸਿਕੰਦਰ ਮਲੂਕਾ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਾਈ ਗਈ "ਤਨਖਾਹ" ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਸਿੱਖ ਅਰਦਾਸ ਨਕਲ ਮਾਮਲੇ ਨੂੰ ਕੱਲ੍ਹ 8 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ, ਗਿਆਨੀ ਮੱਲ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਗੁਰਬਖਸ਼ੀਸ਼ ਸਿੰਘ ਵੱਲੋਂ ਵਿਚਾਰਨ ਮਗਰੋਂ ਸੀਨੀਅਰ ਅਕਾਲੀ ਆਗੂ ਅਤੇ ਮੰਤਰੀ ਸਿਕੰਦਰ ਮਲੂਕਾ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਅਤੇ ਖਿਮਾ ਯਾਚਨਾ ਵਾਸਤੇ ਦਰਬਾਰ ਸਾਹਿਬ ਅਤੇ ਤਖ਼ਤ ਦਮਦਮਾ ਸਾਹਿਬ ਵਿਖੇ ਚਾਰ ਦਿਨ ਸੰਗਤ ਦੇ ਜੋੜੇ ਅਤੇ ਜੂਠੇ ਭਾਂਡੇ ਸਾਫ਼ ਕਰਨ ਦੀ ਤਨਖ਼ਾਹ ਲਾਈ ਗਈ ਹੈ। ਜਾਣਕਾਰੀ ਮੁਤਾਬਕ ਪੰਜ ਸਿੰਘ ਸਾਹਿਬਾਨ ਵੱਲੋਂ 8 ਜਨਵਰੀ ਦੀ ਇਕੱਤਰਤਾ ’ਚ ਸਿਰਫ਼ ਪੜਤਾਲੀਆ ਕਮੇਟੀ ਦੀ ਰਿਪੋਰਟ ਵਿਚਾਰੀ ਜਾਣੀ ਸੀ। ਇਸ ਤੋਂ ਬਾਅਦ ਸਿਕੰਦਰ ਮਲੂਕਾ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਸੱਦਿਆ ਜਾਣਾ ਸੀ ਪਰ ਕਾਰਜਕਾਰੀ ਜਥੇਦਾਰਾਂ ਨੇ ਵੀ ਇਸ ਮਾਮਲੇ ਨੂੰ ਵਿਚਾਰਨ ਲਈ 9 ਜਨਵਰੀ ਅਕਾਲ ਤਖ਼ਤ ’ਤੇ ਮੀਟਿੰਗ ਸੱਦੀ ਹੈ, ਜਿਸ ਕਾਰਨ ਕਾਹਲ ’ਚ ਇਹ ਸਾਰਾ ਮਾਮਲਾ 8 ਜਨਵਰੀ ਨੂੰ ਹੀ ਨਬੇੜ ਦਿੱਤਾ ਗਿਆ ਤਾਂ ਜੋ 9 ਜਨਵਰੀ ਨੂੰ ਉਨ੍ਹਾਂ ਕੋਲ ਇਸ ਮੁੱਦੇ ਸਬੰਧੀ ਕੁਝ ਬਾਕੀ ਨਾ ਰਹਿ ਜਾਵੇ।
ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਹੋਈ ਸਿੱਖ ਅਰਦਾਸ ਦੀ ਨਕਲ ਦਾ ਮਾਮਲਾ ਅੱਜ 8 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰਿਆ ਜਾਵੇਗਾ। ਦੂਜੇ ਪਾਸੇ ਚੱਬੇ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਇਸ ਮਾਮਲੇ ’ਤੇ ਵਿਚਾਰ ਲਈ 9 ਜਨਵਰੀ ਨੂੰ ਮੀਟਿੰਗ ਸੱਦੀ ਹੈ।
ਸਿੱਖ ਅਰਦਾਸ ਦੀ ਤੋੜ-ਮਰੋੜ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਹੈ।
Next Page »