ਨਿਊਯਾਰਕ (14 ਦਸੰਬਰ, 2011): ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ 31 ਅਕਤੂਬਰ 1984 ਨੂੰ ਅਮਿਤਾਬ ਬਚਨ ਨੇ ਨਾਅਰੇ ਲਗਾਏ ਸੀ ਕਿ ‘ਖੂਨ ਕਾ ਬਦਲਾ ਖੂਨ ਸੇ ਲੇਂਗੇ’ ਅਤੇ ‘ਖੂਨ ਕੇ ਛਿਟੇ ਸਿਖੋਂ ਕੇ ਘਰੋਂ ਤਕ ਪਹੁੰਚਣੇ ਚਾਹੀਏ’।
December 15, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਜਲੰਧਰ (03 ਨਵੰਬਰ, 2011): ਨਵੰਬਰ 1984 ਦੀ ਦਰਦਭਰੀ ਯਾਦ ਵਿਚ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਸੈਂਕੜੇ ਵਿਦਿਆਰਥੀਆਂ ਵੱਲੋਂ ਅੱਜ ਅੱਖਾਂ ਦਾਨ ਕੀਤੀਆਂ ਗਈਆਂ। ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਕਾਲਜ ਇਕਾਈ ਵੱਲੋਂ ਐਨ. ਐਸ. ਐਸ. ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਨੇਤਰ ਹਸਪਤਾਲ (ਸੋਹਾਣਾ) ਦੇ ਸਹਿਯੋਗ ਕੀਤੇ ਗਏ ਇਸ ਉੱਦਮ ਵਿਚ ਕਾਲਜ ਦੇ 203 ਵਿਦਿਆਰਥੀਆਂ ਨੇ ਅੱਖਾਂ ਦਾਨ ਦੇ ਫਾਰਮ ਭਰੇ। ਵਿਦਿਆਰਥੀਆਂ ਨੇ ਅੱਜ ਕੀਤੇ ਗਏ ਇਕ ਸੰਖੇਪ ਸਮਾਗਮ ਵਿਚ ਨਵੰਬਰ 1984 ਦੇ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਸਿੱਖਾਂ ਨੂੰ ਯਾਦ ਕੀਤਾ।
November 3, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੰਮ੍ਰਿਤਸਰ ( 3 ਨਵੰਬਰ, 2011 ): ਸ. ਧਾਮੀ ਅੱਜ ਪਾਰਟੀ ਦੇ ਯੂਥ ਵਿੰਗ “ਸਿੱਖ ਯੂਥ ਆਫ ਪੰਜਾਬ” ਵਲੋਂ ਕੀਤੇ ਗਏ ਰੋਸ ਮੁਜਾਹਰੇ ਵਿਚ ਬੋਲ ਰਹੇ ਸਨ। ਸਿੱਖ ਯੂਥ ਆਫ ਪੰਜਾਬ ਵਲੋਂ 27 ਵਰ੍ਹੇ ਪਹਿਲਾਂ ਵਾਪਰੇ ਹੌਲਨਾਕ ਸਾਕੇ ਵਿਰੁਧ ਰੋਹ ਪ੍ਰਗਟਾਉਣ ਲਈ ਅੱਜ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵਲੋਂ ਮਤਾ ਪਾਸ ਕਰਕੇ ਯੂ.ਐਨ.ਓ. ਨੂੰ ਅਪੀਲ ਕੀਤੀ ਗਈ ਕਿ ਉਹ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਵੇ। ਜਥੇਬੰਦੀ ਵਲੋਂ ਮਤੇ ਦੀ ਕਾਪੀ ਯੂ. ਐਨ.ਓ. ਦੇ ਜਨੇਵਾ ਤੇ ਦਿੱਲੀ ਸਥਿਤ ਦਫਤਰ ਨੂੰ ਭੇਜੀ ਜਾਵੇਗੀ।
November 3, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਭਾਰਤੀ ਨਿਆਂਪਾਲਿਕਾ ਵਲੋਂ ਹਮੇਸ਼ਾ ਦੋਹਰੇ ਮਾਪਢੰਡ ਆਪਣਾਏ ਜਾਂਦੇ ਹਨ। ਇੱਥੇ ਨਿਆਂ ਦੇਣ ਤੋਂ ਪਹਿਲਾਂ ਮਨੁੱਖ ਦਾ ਧਰਮ, ਜਾਤ ਰੰਗ ਨਸਲ ਅਤੇ ਸਿਆਸੀ ਤੇ ਆਰਥਿਕ ਪਹੁੰਚ ਦੇਖੀ ਜਾਂਦੀ ਹੈ ਭਾਵੇਂ ਕਿ ਕਾਨੂੰਨ ਸਾਹਮਣੇ ਬਰਾਬਰਤਾ, ਕਾਨੂੰਨ ਦਾ ਰਾਜ ਵਰਗੀਆਂ ਆਦਰਸ਼ਕ ਗੱਲਾਂ ਕਾਨੂੰਨ ਦੀਆਂ ਕਿਤਾਬਾਂ ਵਿਚ ਲਿਖੀਆਂ ਹੋਈਆਂ ਹਨ ਪਰ ਇਹਨਾਂ ਉੱਤੇ ਅਮਲ ਕਰਨ ਦੀ ਲੋੜ ਕਦੇ ਵੀ ਭਾਰਤੀ ਸਟੇਟ ਨੂੰ ਮਹਿਸੂਸ ਨਹੀਂ ਹੋਈ ਅਤੇ ਨਾ ਹੀ ਨੇੜ ਭਵਿੱਖ ਵਿਚ ਕਦੇ ਹੋਣ ਦੀ ਉਮੀਦ ਹੈ। 1947 ਵਿਚ ਅੰਗਰੇਜੀ ਰਾਜ ਤੋਂ ਬਾਅਦ ਵੋਟ ਦਾ ਰਾਜ ਸਥਾਪਤ ਹੋਇਆ ਜਿਸ ਦਾ ਭਾਵ ਸੀ ਕਿ ਜਿਸਦੀਆਂ ਵੋਟਾ ਜਿਆਦਾ ਉਸ ਦਾ ਰਾਜ ਤੇ ਭਾਰਤ ਨਾਮੀ ਇਸ ਖਿੱਤੇ ਵਿਚ ਹਿੰਦੂ ਬਹੁਗਿਣਤੀ ਹੋਣ ਕਾਰਨ ਉਹਨਾਂ ਦੇ ਖਾਸ ਲੋਕਾਂ ਦਾ ਰਾਜ ਸਥਾਪਤ ਹੋ ਗਿਆ। ਭਾਰਤੀ ਉਪਮਹਾਂਦੀਪ ਵਿਚ ਸੰਘਰਸ਼ ਕਰ ਰਹੀਆਂ ਘੱਟਗਿਣਤੀਆਂ ਸਰੀਰਕ ਤੇ ਸੱਭਿਆਚਾਰਕ ਤੌਰ ਉੱਤੇ ਨਸਲਘਾਤ ਦੀਆਂ ਸ਼ਿਕਾਰ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਅਜਿਹੀ ਨਸਲਕੁਸ਼ੀ ਵੱਖ-ਵੱਖ ਰੂਪਾਂ ਵਿਚ ਅੱਜ ਵੀ ਜਾਰੀ ਹੈ।
November 3, 2011 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਕੈਨੇਡਾ ( 1 ਨਵੰਬਰ , 2011 ): ਨਵੰਬਰ 1984 ਦੇ ਪੀੜਤਾਂ ਦੀ ਯਾਦ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖਾਂ ਨੇ ਕੈਨੇਡਾ ਦੀ ਸੰਸਦ ਅੱਗੇ ਇਕਜੁਟਤਾ ਨਾਲ ਵਿਸ਼ਾਲ ਰੈਲੀ ਕੀਤੀ ਜਿਨ੍ਹਾਂ ਦਾ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਸੰਸਦ ਮੈਂਬਰਾਂ ਨੇ ਇਸ ਗਲ ਨੂੰ ਸਵੀਕਾਰ ਕੀਤਾ ਕਿ ਅਜਿਹੀ ਹਿੰਸਾ ਦੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜਾ ਕਰਕੇ ਇਨਸਾਫ ਲੈਣ ਦੀ ਸਖਤ ਲੋੜ ਹੈ।
ਕੈਨੇਡਾ ਦੀ ਸੰਸਦ ਦੇ ਬਾਹਰ ਕੀਤੀ ਗਈ ਇਸ ਮੰਗ ਦੀ ਗੂੰਜ ਹਾਊਸ ਆਫ ਕਾਮਨਸ ਦੇ ਚੈਂਬਰਾਂ ਵਿਚ ਵੀ ਸੁਣਾਈ ਦਿੱਤੀ ਜਦੋਂ ਕੰਜ਼ਰਵੇਟਿਵ ਦੇ ਸੰਸਦ ਮੈਂਬਰ ਪਰਮ ਗਿਲ (ਬਰੈਂਪਟਨ-ਸਪਰਿੰਗਡੇਲ) ਨੇ ਨਵੰਬਰ 1984 ਦੇ ਪੀੜਤਾਂ ਨੂੰ ਇਨਸਾਫ ਤੋਂ ਕੀਤੇ ਜਾ ਰਹੇ ਇਨਕਾਰ ਦੇ ਮੁੱਦੇ ਨੂੰ ਉਠਾਇਆ ਤੇ ਪੀੜਤਾਂ ਨੂੰ ਪੂਰੀ ਤਰਾਂ ਇਸਨਾਫ ਮਿਲਣ ਤਕ ਉਨ੍ਹਾਂ ਨਾਲ ਡਟ ਕੇ ਖੜਣ ਦੀ ਦ੍ਰਿੜਤਾ ਪ੍ਰਗਟਾਈ।
November 2, 2011 | ਇਹ ਸਮਗਰੀ
ਦੇਸ ਪੰਜਾਬ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ ( 30 ਅਕਤੂਬਰ, 2011 ): ਭਾਰਤ ਵਿਚ ਨਵੰਬਰ 1984 ਵਿਚ ਹੋਈ ਸਿਖ ਨਸਲਕੁਸ਼ੀ ਦੀ ਵਰ੍ਹੇ ਗੰਢ ਮਨਾਉਣ ਹਿਤ 1 ਨਵੰਬਰ ਦਿਨ ਮੰਗਲਵਾਰ ਨੂੰ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖ ਇਨਸਾਫ ਲਈ ਆਪਣੀਆਂ ਮੰਗਾਂ ਨੂੰ ਲੈਕੇ ਕੈਨੇਡਾ ਦੀ ਪਾਰਲੀਮੈਂਟ ਅੱਗੇ ਆਵਾਜ਼ ਬੁਲੰਦ ਕਰਨਗੇ ਤੇ ਆਪਣੇ ਨਾਲ ਹੋਈਆਂ ਜ਼ਿਆਦਤੀਆਂ ਤੇ ਹਿੰਸਾ ਦੇ ਦੁੱਖ ਸਾਂਝੇ ਕਰਨਗੇ।
November 2, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵਾਸ਼ਿੰਗਟਨ ਡੀ. ਸੀ. ( 02 ਨਵੰਬਰ , 2011 ): ਨਵੰਬਰ-84 ਦੇ ਸਿੱਖ ਨਸਲਘਾਤ ਨੂੰ ਵਾਪਰਿਆਂ 27 ਵਰ੍ਹੇ ਪੂਰੇ ਹੋ ਗਏ ਹਨ। ਇਹ ਇੱਕ ‘ਪੂਰੇ ਯੁੱਗ’ ਵਰਗਾ ਸਮਾਂ, ਸਿੱਖ ਨਸਲਕੁਸ਼ੀ ਵਿੱਚ ਮਾਰੇ ਗਏ ਸਿੱਖਾਂ ਦੀ ਅੰਸ-ਬੰਸ ਵਿਧਵਾਵਾਂ, ਯਤੀਮ ਬੱਚਿਆਂ, ਮਾਵਾਂ ਅਤੇ ਹੋਰ ਸਬੰਧਿਤ ਸਾਕ-ਸਬੰਧੀਆਂ ਨੇ ਕਿਵੇਂ ਬਿਤਾਇਆ ਹੋਵੇਗਾ, ਇਸ ਦੀ ਕਲਪਨਾ ਕਰਦਿਆਂ ਹੀ ਕੰਬਣੀ ਛਿੜ ਜਾਂਦੀ ਹੈ। ਇਨ੍ਹਾਂ ਬਹੁਤ ਸਾਰਿਆਂ ਨੂੰ ਤਾਂ ਆਪਣੇ ਪਿਆਰਿਆਂ ਦੇ ਅੰਤਮ-ਦਰਸ਼ਨ ਨਸੀਬ ਹੀ ਨਹੀਂ ਹੋਏ ਕਿਉਂਕਿ ਕਾਤਲਾਂ ਨੇ ਜਿਊਂਦੇ ਸਾੜੇ ਗਏ ਇਨ੍ਹਾਂ ਸਿੱਖਾਂ ਦੀ ਸਵਾਹ ਵੀ ਸਫਾਏ ਹਸਤੀ ’ਤੇ ਨਹੀਂ ਰਹਿਣ ਦਿੱਤੀ। ਸੈਂਕੜਿਆਂ ਸਿੱਖ ਔਰਤਾਂ, ਉਨ੍ਹਾਂ ਨਾਲ ਹਿੰਦੂ ਭੀੜਾਂ ਵਲੋਂ ਕੀਤੇ ਗਏ ਜਬਰ-ਜਿਨਾਹ ਦੇ ਪੀੜਾਂ ਭਰੇ ਜ਼ਖਮ ਅਜੇ ਵੀ ਆਪਣੇ ਸੀਨੇ ਵਿੱਚ ਲਈ ਜ਼ਖਮੀ ਪੰਛੀਆਂ ਵਾਂਗ ਕੁਰਲਾ ਰਹੀਆਂ ਹਨ।
November 2, 2011 | ਇਹ ਸਮਗਰੀ
ਆਮ ਖਬਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਹੁਰੀਅਤ ਕਾਨਫ਼ਰੰਸ ਅਤੇ ਕਸ਼ਮੀਰ ਦੀ ਅਜ਼ਾਦੀ ਲਹਿਰ ਦੇ ਸਿਰਕੱਢ ਆਗੂ ਸਈਅਦ ਅਲੀ ਗਿਲਾਨੀ ਨੇ ਸਿੱਖ ਕਤਲੇਆਮ ਦੀ 27ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨਾਲ਼ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਹਿੰਦੂਤਵ ਫਾਸੀਵਾਦੀ ਬਿਰਤੀ ਚਰਮ ਸੀਮਾ ਤੇ ਪੁਜ ਚੁਕੀ ਹੈ ਤੇ ਇਸ ਦੇਸ਼ ਵਿਚ ਘੱਟ-ਗਿਣਤੀਆਂ ਅਸੁਰੱਖਿਅਤ ਹਨ। ਉਨ੍ਹਾਂ ਘੱਟਗਿਣਤੀ ਕੌਮਾਂ ਨੂੰ ਸੁਝਾਅ ਦਿਤਾ ਕਿ ਉਹ ਆਪਸੀ ਰਿਸ਼ਤਿਆਂ ਵਿੱਚ ਨੇੜਤਾ ਲਿਆਉਣ।
November 2, 2011 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਹਰਿਆਣਾ ( 1 ਨਵੰਬਰ 2011)ਨਵੰਬਰ 1984 ਸਿਖ ਕਤਲੇਆਮ ਦੀ 27ਵੀਂ ਵਰ੍ਹੇ ਗੰਢ ਦੇ ਮੌਕੇ ‘ਤੇ 1984 ਦੇ ਪੀੜਤਾਂ ਤੇ ਵਿਧਵਾਵਾਂ ਨੇ ਹੋਂਦ ਚਿਲੜ ਹਰਿਆਣਾ ਤੋਂ ਸੁਪਰੀਮ ਕੋਰਟ ਤੱਕ ਇਨਸਾਫ ਯਾਤਰਾ ਕੱਢੀ। ਪੀੜਤਾਂ ਨੇ ਸੁਪਰੀਮ ਕੋਰਟ ਨੂੰ ਅਰਜ਼ ਕੀਤੀ ਕਿ ਉਹ ਆਪਣੇ ਤੌਰ ‘ਤੇ ਕਾਰਵਾਈ ਕਰਦਿਆਂ ਨਵੰਬਰ 1984 ਵਿਚ ਭਾਰਤ ਦੀ ਸਿਖ ਅਬਾਦੀ ‘ਤੇ ਹੋਏ ਸੰਗਠਿਤ ਹਮਲਿਆਂ ਜਿਨ੍ਹਾਂ ਵਿਚ ਹਜ਼ਾਰਾਂ ਮੌਤਾਂ ਹੋਈਆਂ ਸਨ, ਦਾ ਅਸਲ ਦਾਇਰਾ, ਕਿਸ ਤਰਾਂ ਹਮਲੇ ਕੀਤੇ ਗਏ ਤੇ ਇਨ੍ਹਾਂ ਵਿਚ ਕਿੰਨੀਆਂ ਜਾਨਾਂ ਗਈਆਂ ਇਸ ਸਾਰੇ ਦਾ ਪਤਾ ਲਗਾਉਣ ਲਈ ਦੇਸ਼ ਵਿਆਪੀ ਜਾਂਚ ਦਾ ਆਦੇਸ਼ ਦੇਵੇ। ਇਸ ਯਾਤਰਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ ਤੇ 27 ਸਾਲ ਬੀਤ ਜਾਣ ਦੇ ਬਾਵਜੂਦ ਇਨਸਾਫ ਨਾ ਦੇਣ ਦੇ ਖਿਲਾਫ ਨਾਅਰੇ ਲਗਾ ਰਹੇ ਸੀ।ਪੀੜਤਾਂ ਤੇ ਸਿਖ ਜਥੇਬੰਦੀਆਂ ਨੇ ਭਾਰਤ ਦੇ ਚੀਫ ਜਸਟਿਸ ਅਤੇ ਸੁਪਰੀਮ ਕੋਰਟ ਦੇ ਹੋਰ ਜੱਜਾਂ ਦੇ ਨਾਂਅ ਸੁਪਰੀਮ ਕੋਰਟ ਨੂੰ ਮੰਗ ਪੱਤਰ ਸੌਂਪਿਆ ਜਿਸ ਵਿਚ ਅਰਜ਼ ਕੀਤੀ ਗਈ ਕਿ ਨਵੰਬਰ 1984 ਦੇ ਸਬੰਧ ਵਿਚ ਦੇਸ਼ ਵਿਆਪੀ ਜਾਂਚ ਦੇ ਹੁਕਮ ਦਿੱਤੇ ਜਾਣ।
November 1, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸ੍ਰੀ ਮੁਕਤਸਰ ਸਾਹਿਬ ,(1 ਨਵੰਬਰ 2011) – ਨਵੰਬਰ ਦਾ ਮਹੀਨਾ ਹਰ ਵਾਰ ਸਿੱਖ ਭਾਈਚਾਰੇ ਨੂੰ ਨਵੰਬਰ 1984 ਦੇ ਜਖ਼ਮ ਯਾਦ ਕਰਵਾ ਜਾਂਦਾ ਹੈ ਅਤੇ ਇਹ ਜਖ਼ਮ ਉਦੋ ਰਿਸਣਾ ਸ਼ੁਰੂ ਕਰ ਦਿੰਦੇ ਹਨ ਜਦ ਨਵੰਬਰ ਦੇ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਅਜੇ ਤੱਕ ਸ਼ਜਾਵਾਂ ਨਾ ਹੋਣ ਦੀ ਗੱਲ ਸਾਹਮਣੇ ਆਉਦੀ ਹੈ । ਇਸ ਵਾਰ ਵੀ ਨਵੰਬਰ ਦਾ ਮਹੀਨਾ ਚੜਦਿਆ ਹੀ ਸਿੱਖ ਭਾਵਨਾਵਾਂ ਦੇ ਲੋਕ ਫਿਰ ਕਿਸੇ ਡੂੰਘੇ ਸਦਮੇ ਵਿੱਚ ਡੁੱਬਦੇ ਨਜ਼ਰ ਆ ਰਹੇ ਹਨ ਇਸੇ ਸਮੇ ਵਿੱਚ ਹੀ ਪ੍ਰਸਿੱਧ ਗੀਤਕਾਰ ਅਮਰਦੀਪ ਗਿੱਲ ਵੱਲੋਂ ਪੇਸ਼ ਕੀਤੀ ਗਈ ਛੋਟੀ ਉਮਰ ਦੀ ਗਾਇਕਾ ਮੀਨੂੰ ਸਿੰਘ ਦਾ ਇੰਟਰਨੈਟ ਤੇ ਆਇਆ ਗੀਤ ‘ਅਸੀ ਵੀ ਦਿੱਲੀਏ ਤੈਨੂੰ ਕਦੇ ਮਾਫ ਨ੍ਹੀ ਕਰਨਾ’ ਸਿੱਖ ਹਲਕਿਆਂ ਵਿੱਚ ਬਹੁਤ ਚਰਚਾ ਵਿੱਚ ਹੋ ਰਿਹਾ ਹੈ । ਗੀਤਕਾਰ ਅਮਰਦੀਪ ਗਿੱਲ ਵੱਲੋਂ ਇਸ ਗੀਤ ਨੂੰ ਬਾਖੂਬੀ ਲਿਖਿਆ ਗਿਆ ਹੈ ਅਤੇ ਉਸ ਤੋਂ ਬਾਖੂਬੀ ਹੀ ਗੀਤ ਮੀਨੂੰ ਸਿੰਘ ਵੱਲੋਂ ਗਾਇਆ ਗਿਆ ਹੈ ।
November 1, 2011 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »