
ਬਰਨਾਲਾ (24ਨਵੰਬਰ2011):- ਪੰਜਾਬ ਦੇ ਵੱਖ-ਵੱਖ ਲੀਡਰਾਂ ਵੱਲੋਂ ਦੇਹਧਾਰੀ ਝੂਠ ਦੇ ਡੇਰਿਆਂ ਤੇ ਜਾ ਕੇ ਜਿੱਥੇ ਪਾਖੰਡਵਾਦ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉਥੇ ਕਤਲਾਂ ਅਤੇ ਕੁਕਰਮਾਂ ਦੇ ਕੇਸਾਂ ਵਿਚ ਹਿੰਦੁਸਤਾਨ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀ ਬੀ ਆਈ ਦੁਆਰਾ ਦੋਸ਼ੀ ਸਾਬਿਤ ਕੀਤੇ ਜਾ ਚੁੱਕੇ ਇਨ੍ਹਾਂ ਡੇਰਿਆਂ ਦੀ ਪੁਸ਼ਤਪਨਾਹੀ ਕਰਕੇ ਅਪਰਾਧੀਆਂ ਦੀ ਹਮਾਇਤ ਕਰਨ ਦਾ ਘੋਰ ਜ਼ੁਰਮ ਕੀਤਾ ਜਾ ਰਿਹਾ ਹੈ । ਜਿਹੜੇ ਪਾਖੰਡੀ ਲੋਕ ਖੁਦ ਬਲਾਤਕਾਰਾਂ ਅਤੇ ਕਤਲਾਂ ਦੇ ਕੇਸਾਂ ਵਿਚ ਪੇਸ਼ੀਆਂ ਭੁਗਤ ਰਹੇ ਹਨ ਅਤੇ ਸਿੱਖ ਪੰਥ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਿਨ੍ਹਾਂ ਦੇ ਬਾਈਕਾਟ ਦਾ ਹੁਕਮਨਾਮਾ ਜਾਰੀ ਹੋਇਆ ਹੈ, ਉਨ੍ਹਾਂ ਦੇ ਡੇਰਿਆਂ ਦੀ ਹਾਜ਼ਰੀ ਭਰ ਕੇ ਇਹ ਲੋਕ ਸਿੱਖੀ ਸਿਧਾਂਤਾਂ ਦੀ ਖਿੱਲੀ ਉਡਾ ਰਹੇ ਹਨ ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪੰਥਕ ਸੇਵਾ ਲਹਿਰ ਦੇ ਚੇਅਰਮੈਨ ਸੰਤ ਬਾਬਾ ਬਲਜੀਤ ਸਿੰਘ ਜੀ
November 24, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਬਠਿੰਡਾ, (19 ਨਵੰਬਰ2011):-ਨਿਜ਼ਾਮ ਬਦਲਣ ਦਾ ਦਾਅਵਾ ਕਰਨ ਵਾਲੇ ਪ੍ਰਕਾਸ਼ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੋਦਾ ਸਾਧ ਦੇ ਚਰਨਾਂ ਵਿਚ ਨਕ ਰਗੜਿਆ। ਮਨਪ੍ਰੀਤ ਸਿੰਘ ਬਾਦਲ ਦੀ ਫੇਰੀ ਤੋਂ ਲੱਗਦਾ ਹੈ ਕਿ ਸਾਂਝਾ ਮੋਰਚਾ ਨੇ ਵੀ ਸੋਦਾ ਸਾਧ ਦੀਆਂ ਵੋਟਾਂ ‘ਤੇ ਟੇਕ ਰੱਖੀ ਹੋਈ ਹੈ। ਸਾਬਕਾ ਖਜ਼ਾਨਾ ਮੰਤਰੀ ਪਹਿਲਾਂ ਡੇਰਾ ਸੋਦਾ ਸਾਧ ਵਿਖੇ ਸ਼ਾਮ ਦੀ ਸਬਜ਼ੀਆਂ ਵੇਚਣ ਦੀ ਮੁਹਿੰਮ ‘ਚ ਸ਼ਾਮਲ ਹੋਏ। ਉਸ ਮਗਰੋਂ ਉਨ੍ਹਾਂ ਨੇ ਸੋਦਾ ਸਾਧ ਨਾਲ ਮੁਲਾਕਾਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਆਗੂ ਮਨਪ੍ਰੀਤ ਸਿੰਘ ਬਾਦਲ ਕਰੀਬ ਚਾਰ ਕੁ ਦਿਨ
November 18, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜਲੰਧਰ, (14ਨਵੰਬਰ 2011)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਥੇ: ਜਸਵਿੰਦਰ ਸਿੰਘ ਬਲੀਏਵਾਲ ਨੇ ਭਾਜਪਾ ਆਗੂ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਚ ਕਿਸੇ ਵੀ ਤਰ੍ਹਾਂ ਦਾ ਸਨਮਾਨ ਦੇਣ ਦਾ ਵਿਰੋਧ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਨਾ ਕੀਤਾ ਜਾਵੇ। ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਦਰਬਾਰ ਸਾਹਿਬ ਜਾ ਸਕਦਾ ਹੈ ਪਰ ਉਥੇ ਕਿਸੇ ਅਜਿਹੇ ਵਿਅਕਤੀ ਨੂੰ ਸਨਮਾਨਿਤ ਕੀਤਾ ਜਾਣਾ ਕਦੇਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਜਿਸ ਨੇ ਸਾਕਾ ਨੀਲਾ ਤਾਰਾ ਦੀ ਹਮਾਇਤ ਦਾ ਜ਼ਿਕਰ ਖੁਦ ਆਪਣੀ ਪੁਸਤਕ ਚ ਕੀਤਾ ਹੋਵੇ। ਉਨ੍ਹਾਂ ਸ਼੍ਰੋਮਣੀ
ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਸ੍ਰੀ ਅਡਵਾਨੀ ਨੂੰ ਕਿਸੇ ਵੀ ਹਾਲਤ ਚ ਸਿਰੋਪਾਓ ਸਾਹਿਬ ਨਾ ਦੇਣ। ਉਨ੍ਹਾਂ ਪੰਜਾਬ ਚ ਸ਼ਾਂਤੀ ਨੂੰ ਕਾਇਮ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪੰਥ ਦੋਖੀਆਂ ਦਾ ਸਨਮਾਨ ਕਰਨ ਵਾਲਿਆਂ ਨੂੰ ਰੋਕਣ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਠੁਕਰਾਲ,
November 14, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ ( 30 ਅਕਤੂਬਰ, 2011 ): ਭਾਰਤ ਵਿਚ ਨਵੰਬਰ 1984 ਵਿਚ ਹੋਈ ਸਿਖ ਨਸਲਕੁਸ਼ੀ ਦੀ ਵਰ੍ਹੇ ਗੰਢ ਮਨਾਉਣ ਹਿਤ 1 ਨਵੰਬਰ ਦਿਨ ਮੰਗਲਵਾਰ ਨੂੰ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡੀਅਨ ਸਿਖ ਇਨਸਾਫ ਲਈ ਆਪਣੀਆਂ ਮੰਗਾਂ ਨੂੰ ਲੈਕੇ ਕੈਨੇਡਾ ਦੀ ਪਾਰਲੀਮੈਂਟ ਅੱਗੇ ਆਵਾਜ਼ ਬੁਲੰਦ ਕਰਨਗੇ ਤੇ ਆਪਣੇ ਨਾਲ ਹੋਈਆਂ ਜ਼ਿਆਦਤੀਆਂ ਤੇ ਹਿੰਸਾ ਦੇ ਦੁੱਖ ਸਾਂਝੇ ਕਰਨਗੇ।
November 2, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।
October 26, 2011 | ਇਹ ਸਮਗਰੀ
ਜੀਵਨੀਆਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਕੈਲੀਫੋਰਨੀਆ (26 ਜੁਲਾਈ, 2011): ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁਲਰ ਨੂੰ ਫਾਂਸੀ ਦੇਣ ਤੋਂ ਭਾਰਤ ਨੂੰ ਰੋਕਣ ਲਈ ਸੰਯੁਕਤ ਰਾਸ਼ਟਰ ਤੋਂ ਦਖਲ ਦੇਣ ਦੀ ਮੰਗ ਕਰਦਿਆਂ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਹੈਡਕੁਆਰਟਰ ਅੱਗੇ ਸਿਖਸ ਫਾਰ ਜਸਟਿਸ ਤੇ ਸਮੂਹ ਸਿਖ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਵਲੋਂ ਇਕ ਵਿਸ਼ਾਲ ਇਨਸਾਫ ਰੈਲੀ ਕੀਤੀ ਗਈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸਿਖ ਅਤੇ ਹੋਰ ਵੱਖ ਵੱਖ ਭਾਈਚਾਰੇ ਦੇ ਲੋਕ ਸ਼ਾਮਿਲ ਹੋਏ।ਪਿਛਲੇ ਸਮੇਂ…
July 28, 2011 | ਇਹ ਸਮਗਰੀ
ਤਸਵੀਰਾਂ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੰਮ੍ਰਿਤਸਰ (12 ਜੁਲਾਈ 2011): ਜੂਨ 1984 ਵਿਚ ਦਰਬਾਰ ਸਾਹਿਬ, ਅੰਮ੍ਰਿਤਸਰ ਤੇ ਹੋਏ ਫੌਜੀ ਹਮਲੇ ਦੀ ਯਾਦਗਾਰ ਕਾਇਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਦੇ ਯਾਦਗਾਰ ਮਾਮਲੇ ਤੇ ਅਪਣਾਏ ਉਦਾਸੀਨ ਰਵੱਈਏ ਤੋਂ ਚਿੰਤਤ ਪੰਥਕ ਜਥੇਬੰਦੀਆਂ ਵਲੋਂ ਯਾਦਗਾਰ ਮਾਮਲੇ ਉਤੇ ਬੀਤੇ ਦਿਨੀ ਜਲੰਧਰ ਵਿਖੇ ਬਣਾਈ ਚਾਰ ਮੈਂਬਰੀ ਕਮੇਟੀ ਨੇ ਅੱਜ ਯਾਦਗਾਰ ਮਾਮਲੇ ਤੇ ਪਹਿਲ ਕਦਮੀ ਕਰਦਿਆਂ ਸ਼੍ਰੀ ਦਰਬਾਰ ਸਾਹਿਬ ਸਮੂਹ ਦਾ ਦੌਰਾ ਕੀਤਾ ਤੇ ਉਨਾਂ ਅਸਥਾਨਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਿਂਥੇ ਸੰਭਾਵਿਤ ਯਾਦਗਾਰ ਉਸਾਰੀ ਜਾ ਸਕਦੀ ਹੈ।
July 13, 2011 | ਇਹ ਸਮਗਰੀ
ਤਸਵੀਰਾਂ,
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅਮ੍ਰਿਤਸਰ( 31 ਮਈ , 2011): ਪ੍ਰੋ ਦਵਿੰਦਰਪਾਲ ਸਿੰਘ ਭੁਲਰ ਦੀ ਫ਼ਾਂਸੀ ਦੀ ਸਜ਼ਾ ਰਦ ਕਰਵਾਉਣ ਦੇ ਮੁਦੇ ਤੇ ਅੱਜ ਵਡੀ ਗਿਣਤੀ ਵਿਚ ਪੰਥਕ ਜਥੇਬੰਦੀਆਂ ਨੇ ਸਾਂਝੇ ਤੋਰ ਤੇ ਜੇਹਾਦ ਦਾ ਆਰੰਭ ਕਰਦਿਆ ਦੁਨੀਆਂ ਭਰ ਵਿਚ ਵਸਦੇ ਸਿਖਾਂ ਨੂੰ 11 ਜੂਨ ਨੂੰ ਰੋਸ ਦਿਵਸ ਮਨਾਉਣ ਅਤੇ 20 ਜੂਨ ਨੂੰ ਗਵਰਨਰ ਪੰਜਾਬ ਨੂੰ ਯਾਦ ਪੱਤਰ ਸੋਪੇ ਜਾਣ ਦਾ ਐਲਾਣ ਕੀਤਾ।
June 1, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਿਹਗੜ੍ਹ ਸਾਹਿਬ (27 ਮਈ, 2011): ਸ੍ਰੀ ਦਰਬਾਰ ਸਾਹਿਬ ਕੰਪਲੈਕਸ, ਅੰਮ੍ਰਿਤਸਰ ਵਿੱਚ ਸਾਕਾ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਦੇ ਮੁੱਦੇ ’ਤੇ ਭਲਕੇ 27 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ, ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ, ਪੰਥਕ ਸੇਵਾ ਲਹਿਰ ਅਤੇ ਖ਼ਾਲਸਾ ਐਕਸ਼ਨ ਕਮੇਟੀ ਵਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਮਾਡਲ ਟਾਊਨ ਜਲੰਧਰ ਵਿਖੇ ਇੱਕ ਅਹਿਮ ਇਕੱਤਰਤਾ ਰੱਖੀ ਗਈ ਹੈ।
May 27, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪਿਛਲੇ ਦੋ ਤਿੰਨ ਹਫਤਿਆਂ ਤੋਂ ਦੁਨੀਆ ਭਰ ਵਿੱਚ ਵਸਦੀ ਸਿੱਖ ਕੌਮ ਵਲੋਂ ਪੰਥਕ ਜਜ਼ਬੇ ’ਤੇ ਚੜ੍ਹਦੀ ਕਲਾ ਦੇ ਪ੍ਰਗਟਾਅ ਦੀਆਂ ਖਬਰਾਂ, ਖਾਲਿਸਤਾਨ ਦਿਵਸ ਅਤੇ ਵਿਸਾਖੀ ਨਗਰ-ਕੀਰਤਨਾਂ ਦੇ ਹਵਾਲੇ ਨਾਲ, ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਏ ਦਾ ਸ਼ਿੰਗਾਰ ਬਣੀਆਂ ਹਨ।
May 12, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »