ਐਤਵਾਰ, 20 ਮਈ, 2012

ਸ਼ਬਦ ਜਾਲ: ‘Sikh Students Federation’

ਫੈਡਰੇਸ਼ਨ ਨੇ ਪੰਜਾਬੀ ਬੋਲੀ ਦੀ ਮੌਜੂਦਾ ਹਾਲਤ ਬਾਰੇ ਵਿਚਾਰ-ਚਰਚਾ ਕਰਵਾਈ

ਫੈਡਰੇਸ਼ਨ ਨੇ ਪੰਜਾਬੀ ਬੋਲੀ ਦੀ ਮੌਜੂਦਾ ਹਾਲਤ ਬਾਰੇ ਵਿਚਾਰ-ਚਰਚਾ ਕਰਵਾਈ

ਪਟਿਆਲਾ (5 ਅਕਤੂਬਰ, 2011): ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ‘ਪੰਜਾਬੀ ਬੋਲੀ ਦੀਆਂ ਵਰਤਮਾਨ ਹਾਲਤਾਂ’ ਵਿਸ਼ੇ ’ਤੇ ਇਕ ਉਚ-ਪੱਧਰੀ ਸੈਮੀਨਾਰ ਪੰਜਾਬੀ ਯੂਨੀਵਰਸਿਟੀ ਦੇ ਆਰਟਸ ਆਡੀਟੋਰੀਅਮ ਵਿਖੇ ਕਰਾਇਆ ਗਿਆ ਜਿਸ ਵਿਚ ਪੰਜਾਬੀ ਭਾਸ਼ਾ ’ਤੇ ਮੰਡਰਾ ਰਹੇ ਗੰਭੀਰ ਖਤਰੇ ਦੇ ਸੰਦਰਭ ਵਿਚ ਗੰਭੀਰ ਤੇ ਕੀਮਤੀ ਵਿਚਾਰ ਉਭਰ ਕੇ ਸਾਹਮਣੇ ਆਏ ਤੇ …

ਇੰਗਲੈਂਡ ਦਾ ਐਮ.ਪੀ. ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਕਰੇਗਾ

ਇੰਗਲੈਂਡ ਦਾ ਐਮ.ਪੀ. ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਕਰੇਗਾ

ਅੰਮ੍ਰਿਤਸਰ (2 ਅਕਤੂਬਰ, 2011 – ਚਰਨਜੀਤ ਸਿੰਘ): ਪੰਥਕ ਹਿਤਾਂ ਦੀ ਅਲੰਬਰਦਾਰ ਕਹਾਉਣ ਵਾਲੀ ਪੰਜਾਬ ਸਰਕਾਰ ਅਤੇ ਸਿੱਖਾਂ ਦੀ ਪਾਰਲੀਮੈਂਟ ਅਖਵਾਉਂਦੀ ਸ਼੍ਰੋਮਣੀ ਕਮੇਟੀ ਸਣੇ ਵੱਖ-ਵੱਖ ਸਿੱਖ ਜਥੇਬੰਦੀਆਂ ਤਾਂ ਹਾਲੇ ਤਕ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਲਈ ਅਖ਼ਬਾਰੀ ਬਿਆਨਾਂ ਤੋਂ ਅੱਗੇ ਨਹੀਂ ਵਧ ਸਕੀਆਂ ਪਰ ਇੰਗਲੈਂਡ ਦੇ ਸੰਸਦ ਮੈਂਬਰ ਇਸੇ ਮਹੀਨੇ ਪ੍ਰੋ. ਭੁੱਲਰ ਦਾ ਮਾਮਲਾ ਸੰਯੁਕਤ ਰਾਸ਼ਟਰ ਸੰਘ ਦੇ ਮਨੁੱਖੀ ਅਧਿਕਾਰ ਵਿੰਗ ਅਤੇ ਇੰਟਰਨੈਸ਼ਨਲ ਕਮਿਸ਼ਨ ਆਫ਼ ਜਿਊਰਿਸਟ ਕੋਲ ਚੁਕਣਗੇ ਅਤੇ ਮਾਮਲੇ ਦੀ ਪੈਰਵਾਈ ਵੀ ਖ਼ੁਦ ਕਰਨਗੇ। ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਗਲੈਂਡ ਦੀ ਪਾਰਲੀਮੈਂਟ ’ਚ ਲਿਬਰਲ ਡੈਮੋਕਰੇਟ ਪਾਰਲੀਮੈਂਟਰੀ …

ਸਮੁੱਚੇ ਵਿਧਾਇਕ ਪ੍ਰੋ. ਭੁੱਲਰ ਦੇ ਹੱਕ ਵਿੱਚ ਮਤਾ ਪਾਸ ਕਰਕੇ ਲੋਕਾਂ ਵਲੋਂ ਬਖਸ਼ੀ ਜਿੰਮੇਵਾਰੀ ਨਿਭਾਉਣ; ਪੰਚ ਪਰਧਾਨੀ ਨੇ ਕੀਤਾ ਗੁ: ਅੰਬ ਸਾਹਿਬ ਤੋਂ ਮਾਰਚ

ਸਮੁੱਚੇ ਵਿਧਾਇਕ ਪ੍ਰੋ. ਭੁੱਲਰ ਦੇ ਹੱਕ ਵਿੱਚ ਮਤਾ ਪਾਸ ਕਰਕੇ ਲੋਕਾਂ ਵਲੋਂ ਬਖਸ਼ੀ ਜਿੰਮੇਵਾਰੀ ਨਿਭਾਉਣ; ਪੰਚ ਪਰਧਾਨੀ ਨੇ ਕੀਤਾ ਗੁ: ਅੰਬ ਸਾਹਿਬ ਤੋਂ ਮਾਰਚ

ਮੋਹਾਲੀ (3 ਸਤੰਬਰ, 2011) : ਪ੍ਰੋ. ਦਵਿੰਦਰਪਾਲ ਸਿਘ ਭੁੱਲਰ ਦੀ ਰਿਹਾਈ ਲਈ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਅਪਣੀ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਇਕ ਮਾਰਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਕੱਢਿਆ ਗਿਆ।

ਵਿਦਿਆਰਥੀਆਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 67ਵਾਂ ਸਥਾਪਨਾ ਦਿਹਾੜਾ ਮਨਾਇਆ

ਵਿਦਿਆਰਥੀਆਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 67ਵਾਂ ਸਥਾਪਨਾ ਦਿਹਾੜਾ ਮਨਾਇਆ

ਪਟਿਆਲਾ/ਲੁਧਿਆਣਾ (20 ਸਤੰਬਰ, 2011): ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 67ਵੇਂ ਸਥਾਪਨਾ ਦਿਹਾੜੇ ਮੌਕੇ 20 ਸਤੰਬਰ, 2011 ਕਈ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਵੱਲੋਂ ਸਮਾਗਮ ਕੀਤੇ ਗਏ। ਇਸ ਵਾਰ ਫੈਡਰੇਸ਼ਨ ਦਾ ਸਥਾਪਨਾ ਦਿਹਾੜਾ ਵੱਖ-ਵੱਖ ਇਕਾਈਆਂ ਵੱਲੋਂ ਆਪਣੇ ਪੱਧਰ ਉੱਤੇ ਮਨਾਇਆ ਗਿਆ।

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 67ਵਾਂ ਸਥਾਪਨਾ ਦਿਹਾੜਾ ਮਨਾਇਆ

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 67ਵਾਂ ਸਥਾਪਨਾ ਦਿਹਾੜਾ ਮਨਾਇਆ

ਧੂਰੀ (20 ਸਤੰਬਰ, 2011): ਸਿੱਖ ਸਟੂਡੈਂਟਸ ਫੈਡਰੇਸਨ ਦਾ 67ਵਾਂ ਸਥਾਪਨਾ ਦਿਹਾੜਾ ਅੱਜ ਸ਼ਹੀਦ ਭਗਤ ਸਿੰਘ ਬਹੁਤਕਨੀਕੀ ਕਾਲਜ ਵਿੱਚ ਮਨਾਇਆ ਗਿਆ। ਇਸ ਮੌਕੇ ਫੈਡਰੇਸ਼ਨ ਦੀ ਕਾਲਜ ਇਕਾਈ ਵੱਲੋਂ ਕਰਵਾਏ ਗਏ ਖਾਸ ਸਮਾਗਮ ਵਿਚ ਉਚੇਚੇ ਤੌਰ ਉਤੇ ਪਹੁੰਚੇ ਫੈਡਰੇਸ਼ਨ ਆਗੂ ਸ. ਪਰਦੀਪ ਸਿੰਘ ਪੁਆਧੀ ਨੇ ਵਿਦਿਆਥੀਆਂ ਨੂੰ ਸੰਬੋਧਨ ਕਰਦਿਆਂ ਫੈਡਰੇਸਨ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆਂ ਕਿ ਕਿਵੇਂ ਸਿੱਖ ਸਟੂਡੈਂਟਸ ਫੈਡਰੇਸਨ ਨੇ 1943 ਤੋਂ ਅਪਣਾ ਇਤਿਹਾਸਿਕ ਸਫਰ ਸ਼ੁਰੂ ਕਰਦਿਆਂ 1984 ਵਿੱਚ ਸ਼ਹਾਦਤਾਂ ਅਤੇ ਕੁਰਬਾਨੀਆਂ ਭਰਿਆ ਇਤਿਹਾਸ ਸਿਰਜਿਆ ਅਤੇ ਜੁਝਾਰੂ ਜੰਥੇਬੰਦੀ ਦੇ ਰੂਪ ਵਿਚ ਉਭਰ ਕੇ ਸਾਹਮਣੇ ਆਈ।

ਸਥਾਪਨਾ ਦਿਹਾੜੇ ‘ਤੇ ਵਿਸ਼ੇਸ਼ – ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਵਿਦਿਆਰਥੀ ਧਿਰ ਹੀ ਰਹਿਣ ਦਿੱਤਾ ਜਾਵੇ

ਸਥਾਪਨਾ ਦਿਹਾੜੇ ‘ਤੇ ਵਿਸ਼ੇਸ਼ – ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਵਿਦਿਆਰਥੀ ਧਿਰ ਹੀ ਰਹਿਣ ਦਿੱਤਾ ਜਾਵੇ

ਦੁਨੀਆ ਦੀ ਤਵਾਰੀਖ਼ ਵਿਚ ਇਸ ਦੀਆਂ ਕਈ ਮਿਸਾਲਾਂ ਮਿਲਦੀਆਂ ਹਨ ਕਿ ਕਿਸੇ ਵੀ ਕੌਮ ਅੰਦਰ ਉਸ ਦੇ ਨੌਜਵਾਨ ਵਿਦਿਆਰਥੀ ਤਬਕੇ ਨੇ ਮੋਹਰੀ ਤੇ ਜ਼ਿਕਰਯੋਗ ਭੂਮਿਕਾ ਨਿਭਾਈ ਹੈ। ਉਹ ਆਪਣੀ ਕੌਮ ਦੀਆਂ ਇਛਾਵਾਂ ਤੇ ਰੀਝਾਂ ਦੀ ਜਥੇਬੰਦਕ ਰੂਪ ‘ਚ ਤਰਜ਼ਮਾਨੀ ਕਰਦੇ ਰਹੇ ਹਨ ਤੇ ਉਨ੍ਹਾਂ ਲਈ ਹਰ ਸੰਭਵ ਕੁਰਬਾਨੀ ਦਿੰਦੇ ਰਹੇ ਹਨ। ਸਿੱਖਾਂ ਵਿਚ ਇਹ ਤਵਾਰੀਖ਼ੀ ਭੂਮਿਕਾ ਸਿੱਖ ਸਟੂਡੈਂਟਸ ਫੈਡਰੇਸ਼ਨ ਅਦਾ ਕਰਦੀ ਰਹੀ ਹੈ।

ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਰਾਜੀਵ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਵਿਰਧ ਕੀਤਾ

ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਰਾਜੀਵ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਵਿਰਧ ਕੀਤਾ

ਪਟਿਆਲਾ (30 ਅਗਸਤ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ਾਂ ਤਹਿਤ 20 ਸਾਲ ਬਾਅਦ ਤਿੰਨ ਤਮਿਲਾਂ ਨੂੰ ਦਿੱਤੀ ਜਾ ਰਹੀ ਫਾਂਸੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ 11 ਸਾਲ ਤੱਕ ਫਾਂਸੀ ਦੀ ਸਜ਼ਾ ਤਹਿਤ ਨਜ਼ਰਬੰਦ ਰੱਖਣਾ ਤੋਂ ਬਾਅਦ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਨੇ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਤਿੰਨਾਂ ਨੇ ਉਮਰ ਕੈਦ ਤੋਂ ਲੰਮੀ ਕੈਦ ਕੱਟ ਲਈ ਹੈ ਇਨ੍ਹਾਂ ਵਿਅਕਤੀਆਂ ਨੇ ਆਪਣੀ ਜ਼ਿੰਦਗੀ ਦੇ ਪਿਛਲੇ 11 ਸਾਲ ਫਾਂਸੀ ਕੋਠੀ ਵਿਚ ਗੁਜ਼ਾਰੇ ਹਨ, ਇਸ ਲਈ ਮਨੁੱਖਤਾ ਦੇ ਅਧਾਰ ਉੱਤੇ ਇਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ

ਜੂਨ 1984 ਦੀ ਯਾਦਗਾਰ ਬਚਾਉਣ ਲਈ …

ਜੂਨ 1984 ਦੀ ਯਾਦਗਾਰ ਬਚਾਉਣ ਲਈ …

ਬੀਤੇ ਦਿਨੀਂ ਜੂਨ 1984 ਦੀ ਯਾਦਗਾਰ ਦਾ ਮਸਲਾ ਕਾਫੀ ਚਰਚਾ ਵਿਚ ਰਿਹਾ ਸੀ ਤੇ ਪੰਥਕ ਧਿਰਾਂ ਦੇ ਜ਼ੋਰ ਪਾਉਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਝ ਬਿਆਨ ਤਾਂ ਯਾਦਗਾਰ “ਬਣਾਉਣ” ਬਾਰੇ ਦਿੱਤੇ ਹੀ ਗਏ। ਇਸੇ ਦੌਰਾਨ ਕੁਝ ਵਿਦਵਾਨਾਂ ਤੇ ਸੁਹਿਰਦ ਸੱਜਣਾਂ ਨੇ ਇਕ ਕਮੇਟੀ ਬਣਾ ਕੇ ਯਾਦਗਾਰ ਲਈ ਜਗ੍ਹਾਂ ਤੇ ਯਾਦਗਾਰ ਦੀ ਰੂਪ-ਰੇਖਾ ਬਾਰੇ ਸੰਗਤ/ਜਥੇਬੰਦੀਆਂ ਤੋਂ ਸੁਝਾਅ ਲੈ ਕੇ ਪੰਥ ਸਾਹਮਣੇ ਪੇਸ਼ ਕਰਨ ਲਈ ਪਹਿਲ ਕਦਮੀਂ ਕੀਤੀ। ਹੁਣ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਾਰਨ ਯਾਦਗਾਰ ਦਾ ਮਸਲਾ ਚਰਚਾ ਤੋਂ ਬਾਹਰ ਹੋ ਗਿਆ ਹੈ।

ਫੈਡਰੇਸ਼ਨ ਦੀ ਲਾਇਲਪੁਰ ਖਾਲਸਾ ਕਾਲਜ ਇਕਾਈ ਦਾ ਪੁਨਰਗਠਨ

ਫੈਡਰੇਸ਼ਨ ਦੀ ਲਾਇਲਪੁਰ ਖਾਲਸਾ ਕਾਲਜ ਇਕਾਈ ਦਾ ਪੁਨਰਗਠਨ

ਜਲੰਧਰ (ਅਗਸਤ 21, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਵਿਦਿਆਰਥੀਆ ਨੂੰ ਧਾਰਮਿਕ, ਰਾਜਨੀਤਿਕ ਅਤੇ ਇਤਿਹਾਸਿਕ ਪੱਖੋ ਜਾਗਰੁਕ ਕਰਨ ਲਈ ਸਮੇਂ-ਸਮੇਂ ਸਿਰ ਵੱਖ-ਵੱਖ ਕਾਲਜਾਂ ਵਿੱਚ ਜਾ ਕੇ ਜਥੇਬੰਦ ਕੀਤਾ ਜਾਂਦਾ ਹੈ, ਇਸੇ ਤਹਿਤ ਬੀਤੇ ਦਿਨੀਂ ਫੈਡਰੇਸ਼ਨ ਵੱਲੋਂ ਲਾਇਲਪੁਰ ਖਾਲਸਾ ਕਾਲਜ ਇਕਾਈ ਦਾ ਪੁਨਰਗਠਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਇਹ ਗੱਲ ਉੱਭਰਕੇ ਸਾਹਮਣੇ ਆਈ ਕਿ ਵਿਦਿਅਕ ਖੇਤਰ ਵਿਚ ਆਏ ਨਿਘਾਰ ਕਾਰਨ ਵਿਦਿਆ ਸਿਰਫ ਕਮਾਉਣ ਦਾ ਸਾਧਨ ਬਣ ਕੇ ਰਹਿ ਗਈ ਹੈ। ਜਿਸ ਨਾਲ ਵਿਦਿਆਰਥੀ ਜੀਵਨ ਵਿੱਚ ਗਰਾਵਟ ਆ ਰਹੀ ਹੈ।

ਪ੍ਰੋ. ਭੁੱਲਰ ਦੀ ਫਾਂਸੀ ਕਿਉਂ ਰੱਦ ਹੋਣੀ ਚਾਹੀਦੀ ਹੈ …

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਭਾਰਤ ਸਰਕਾਰ ਤੇ ਭਾਰਤੀ ਰਾਸ਼ਟਰਪਤੀ ਨੇ ਜਿਨ੍ਹਾਂ ਗੱਲਾਂ ਨੂੰ ਅੱਖਾਂ ਤੋਂ ਪਰੋਖੇ ਕਰ ਦਿੱਤਾ ਉਨਹਾਂ ਬਾਰੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਗਾਜ਼ੀ ਜਾਣਕਾਰੀ ਦਿੰਦੇ ਹੋਏ।

ਇਸ਼ਤਿਹਾਰ

ਸਿੱਖ ਸਿਆਸਤ @ YOUTUBE

Recent Posts