Tag Archive "sikhs-in-pakistan"

ਪਾਕਿਸਤਾਨੀ ਸਿੱਖ ਪਰਿਵਾਰ ਨੇ ਪੁਲਿਸ ਅਤੇ ਪ੍ਰਸ਼ਾਸ਼ਨ ‘ਤੇ ਜ਼ਬਰੀ ਘਰੋਂ ਬਾਹਰ ਕੱਢਣ ਦੇ ਦੋਸ਼ ਲਾਏ

ਲਾਹੌਰ: ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਫਸਰ ਗੁਲਾਬ ਸਿੰਘ ਨੇ ਦੋਸ਼ ਲਾਏ ਹਨ ਕਿ ਉਕਾਫ ਬੋਰਡ ਦੇ ਅਫਸਰਾਂ ਅਤੇ ਪੁਲਿਸ ਵਾਲਿਆਂ ਨੇ ਉਸ ਨੂੰ ਅਤੇ ...

ਗੁਰਦੁਆਰਾ ਸਾਹਿਬ ਵਿਚ ਜਾਣ ਤੋਂ ਭਾਰਤੀ ਰਾਜਦੂਤ ਨੂੰ ਰੋਕਣ ਦੇ ਮਾਮਲੇ ‘ਤੇ ਭਾਰਤ-ਪਾਕਿਸਤਾਨ ਦਰਮਿਆਨ ਤਣਾਅ

ਚੰਡੀਗੜ੍ਹ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਵਿਚਲੇ ਭਾਰਤੀ ਰਾਜਦੂਤ ਦੇ ਵਿਰੋਧ ਦੇ ਮਾਮਲੇ ਵਿਚ ਭਾਰਤ ਅਤੇ ਪਾਕਿਸਤਾਨ ਦਰਮਿਆਨ ...

ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਨੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਦੀ ਜਾਂਚ ਦੇ ਹੁਕਮ ਦਿੱਤੇ

ਪੇਸ਼ਾਵਰ: ਅਖਬਾਰੀ ਖਬਰਾਂ ਅਨੁਸਾਰ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਸੇਵਾਮੁਕਤ ਜੱਜ ਦੋਸਤ ਮੋਹਮਦ ਖਾਨ ਨੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਦੀ ...

ਪੇਸ਼ਾਵਰ ਵਿੱਚ ਸਿੱਖਾਂ ਦੇ ਅੰਤਿਮ ਸੰਸਕਾਰ ਲਈ ਅਸਥਾਨ ਬਣਾਵੇ ਪਾਕਿਸਤਾਨ ਸਰਕਾਰ: ਸ਼੍ਰੋ.ਗੁ.ਪ੍ਰ.ਕ.

ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ‘ਚ ਸਿੱਖ ਭਾਈਚਾਰੇ ਲਈ ਅੰਤਮ ਸੰਸਕਾਰ ਦੀ ਜਗ੍ਹਾ ਦਾ ਨਾ ਹੋਣਾ ਮਾੜੀ ਗੱਲ ਹੈ ਅਤੇ ਇਹ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਨਾਲ ਨਾਇਨਸਾਫੀ ਹੈ।

ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਖਤਮ ਕੀਤੀ ਜਾਵੇ: ਜੀ.ਕੇ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ 303 ਸਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਵਾਨਾ ਕਰਨ ਵੇਲੇ ਕੀਤੀ ਗਈ।ਇਸ ਜੱਥੇ ਦੀ ਅਗਵਾਈ ਕਮੇਟੀ ਮੈਂਬਰ ਦਲਜੀਤ ਸਿਘ ਸਰਨਾ ਕਰ ਰਹੇ ਹਨ।

ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਤੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਗੁਰੂ ਅਰਜਨ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2018 ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਧਰਮ ਬਦਲੀ ਲਈ ਕਹਿਣ ਵਾਲਾ ਅਫਸਰ 17 ਦਸੰਬਰ ਨੂੰ ਹੀ ਮੁਅੱਤਲ ਕਰ ਦਿੱਤਾ ਸੀ

ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨ ਵਿੱਚ ਇਕ ਸਰਕਾਰੀ ਅਫਸਰ ਵੱਲੋਂ ਸਿੱਖਾਂ ਦੇ ਇਕ ਵਫਦ ਨੂੰ ਧਰਮ-ਬਦਲੀ ਲਈ ਕਹੇ ਜਾਣ ਦੀ ਖ਼ਬਰ ਕੁਝ ਦਿਨ ਪਹਿਲਾਂ ਸਾਹਮਣੇ ਆਈ ਸੀ। ਹੁਣ ਇਸ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲ ਦਲ (ਬਾਦਲ) ਦੇ ਆਗੂ ਬਿਆਨ ਦੇ ਕੇ ਪਾਕਿਸਤਾਨੀ ਸਿੱਖਾਂ ਲਈ ਚਿੰਤਾ ਪਰਗਟ ਕਰ ਰਹੇ ਹਨ।

ਪਾਕਿਸਤਾਨ ਫ਼ੌਜ ਦੇ ਪਹਿਲੇ ਸਿੱਖ ਅਧਿਕਾਰੀ ਮੇਜਰ ਹਰਚਰਨ ਸਿੰਘ ਦਾ ਅਨੰਦ ਕਾਰਜ ਹੋਇਆ

ਪਾਕਿਸਤਾਨ ਫ਼ੌਜ ਦੇ ਪਹਿਲੇ ਸਿੱਖ ਅਧਿਕਾਰੀ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਪੁੱਜੇ ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਮੁਸਲਿਮ ਬਹੁਤਾਤ ਵਾਲੇ ਦੇਸ਼ ਵਿਚ ਧਾਰਮਿਕ ਘੱਟ ਗਿਣਤੀ ਵਾਲੇ ਲੋਕਾਂ ਦੇ ਹੱਕਾਂ ਦਾ ਪੂਰਾ ਸਨਮਾਨ ਕਰਦੀ ਹੈ। ਮੇਜਰ ਹਰਚਰਨ ਸਿੰਘ ਦਾ ਅਨੰਦ ਕਾਰਜ ਬੀਤੇ ਐਤਵਾਰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਹੋਇਆ ਸੀ।

ਅਮਰਦੀਪ ਸਿੰਘ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਇਤਿਹਾਸ,ਮੌਜੂਦਾ ਸਥਿਤੀ ‘ਤੇ ਲਿਖੀ ਖੋਜ ਭਰਪੂਰ ਕਿਤਾਬ

1947 ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਮੌਜੂਦ ਹਨ ਅਤੇ ਉਨ੍ਹਾਂ 'ਚੋਂ 70 ਫ਼ੀਸਦੀ ਯਾਦਗਾਰਾਂ ਰੱਖ-ਰਖਾਅ ਦੀ ਕਮੀ ਅਤੇ ਕਬਜ਼ਿਆਂ ਦੇ ਚਲਦਿਆਂ ਖੰਡਰਾਂ 'ਚ ਤਬਦੀਲ ਹੋ ਚੁੱਕੀਆਂ ਹਨ।

ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਸਰਕਾਰ ਵਲੋਂ 2600 ਵੀਜ਼ੇ ਜਾਰੀ

ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਚ ਸ਼ਾਮਲ ਹੋਣ ਲਈ 2600 ਸਿੱਖ ਯਾਤਰੀਆਂ ਨੂੰ ਪਾਕਿਸਤਾਨੀ ਵੀਜ਼ੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮੀਡੀਆ ਰਿਪੋਰਟਾਂ ਅਤੇ ਸ਼੍ਰੋਮਣੀ ਕਮੇਟੀ ਵਿਚਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਕਰੀਬਨ 100 ਸਿੱਖਾਂ ਦੇ ਨਾਂ ਪੰਜਾਬ ਅਤੇ ਭਾਰਤ ਸਰਕਾਰ ਵਲੋਂ ਕੱਟ ਦਿੱਤੇ ਗਏ ਸਨ।

« Previous PageNext Page »