Tag Archive "sultan-masih-murder-case"

ਸੁਲਤਾਨ ਮਸੀਹ ਕਤਲ ਕਾਂਡ: ਈਸਾਈ ਆਗੂਆਂ ਵੱਲੋਂ ਫੜ੍ਹੇ ਗਏ ਬੰਦਿਆਂ ਦਾ ਚਿਹਰਾ ਦਿਖਾਉਣ ਦੀ ਮੰਗ

ਪੰਜਾਬ ਪੁਲਿਸ ਵੱਲੋਂ ਪਾਦਰੀ ਸੁਲਤਾਨ ਮਸੀਹ ਨੂੰ ਕਤਲ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲੈਣ ਦੇ ਦਾਅਵਿਆਂ ਤੋਂ ਬਾਅਦ ਈਸਾਈ ਆਗੂ ਤੇ ਹੋਰ ਗਿਰਜਾਘਰਾਂ ਦੇ ਪਾਦਰੀਆਂ ਨੇ ਕੱਲ੍ਹ (8 ਨਵੰਬਰ, 2017) ਸੂਬਾ ਸਰਕਾਰ ਤੋਂ ਫੜ੍ਹੇ ਗਏ ਬੰਦਿਆਂ ਦੀ ਪਛਾਣ ਬਾਰੇ ਪੂਰੇ ਵੇਰਵੇ ਦੇਣ ਤੇ ਉਨ੍ਹਾਂ ਦਾ ਚਿਹਰੇ ਦਿਖਾਉਣ ਦੀ ਮੰਗ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਖ਼ਾਲਿਸਤਾਨ ਪੱਖੀ ਪੋਸਟਰ ਵੱਡੀ ਚੁਣੌਤੀ; ਅਸੀਂ ਵੀ ਆਪਣਾ ਫੇਸਬੁਕ ਪੇਜ ਬਣਾਵਾਂਗੇ

ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ਖ਼ਾਲਿਸਤਾਨੀ ਫੇਸਬੁੱਕ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਰਹੇ ਹਨ। ਇਸ ਦਾ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਸੋਸ਼ਲ ਮੀਡੀਆ ’ਤੇ ਬਾਜ਼ ਅੱਖ ਰੱਖੇਗੀ।

ਪਾਦਰੀ ਕਤਲ ਕੇਸ: “ਕਾਲੀ ਸੂਚੀ” ‘ਚ ਸ਼ਾਮਲ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ: ਡੀਜੀਪੀ ਅਰੋੜਾ

ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਸ਼ਨੀਵਾਰ (29 ਜੁਲਾਈ) ਨੂੰ ਕਪੂਰਥਲਾ ਵਿਖੇ ਕਿਹਾ ਕਿ ਪਾਦਰੀ ਕਤਲ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਟੀਮ ਕਤਲ ਕਾਂਡ ਦੀ ਜਾਂਚ ਕਰਨ ਦੇ ਸਮਰੱਥ ਹੈ।

ਪਾਦਰੀ ਕਤਲ ਕੇਸ: ਸੁਖਪਾਲ ਖਹਿਰਾ ਦੇ ਬਿਆਨ ਨੂੰ ਸੰਜੀਦਗੀ ਨਾਲ ਵਿਚਾਰਿਆ ਜਾਵੇ : ਸਿਮਰਨਜੀਤ ਸਿੰਘ ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਲੁਧਿਆਣਾ ਦੇ ਪਾਦਰੀ ਸੁਲਤਾਨ ਮਸੀਹ ਦੇ ਕਤਲ 'ਚ ਹਿੰਦੂਵਾਦੀ ਅਨਸਰਾਂ ਦੇ ਹੱਥ ਹੋਣ ਦੇ ਬਿਆਨ ਦੀ ਸ਼ਲਾਘਾ ਕੀਤੀ ਹੈ। ਸ. ਮਾਨ ਨੇ ਪਾਰਟੀ ਦਫਤਰ ਤੋਂ ਜਾਰੀ ਬਿਆਨ 'ਚ ਕਿਹਾ ਕਿ ਸੁਖਪਾਲ ਖਹਿਰਾ ਦੇ ਦਿੱਤੇ ਬਿਆਨ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।

ਪਾਦਰੀ ਸੁਲਤਾਨ ਮਸੀਹ ਦੇ ਸ਼ਰਧਾਂਜਲੀ ਸਮਾਗਮ ‘ਚ ਪਹੁੰਚੇ ਸਿਆਸੀ ਆਗੂਆਂ ਨੇ ਲਾਏ ਇਕ-ਦੂਜੇ ‘ਤੇ ਦੋਸ਼

ਲੁਧਿਆਣਾ ਸਥਿਤ ਗਿਰਜਾ ਘਰ ‘ਦਿ ਟੈਂਪਲ ਆਫ਼ ਗੌਡ’ ਦੇ ਸਾਹਮਣੇ ਬੀਤੇ ਦਿਨ ਕਤਲ ਕੀਤੇ ਪਾਦਰੀ ਸੁਲਤਾਨ ਮਸੀਹ ਨਮਿਤ ਸ਼ਰਧਾਂਜਲੀ ਸਮਾਗਮ ਦਾਣਾ ਮੰਡੀ ਵਿੱਚ ਕਰਵਾਇਆ ਗਿਆ। ਸਮਾਗਮ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਮਸੀਹ ਭਾਈਚਾਰੇ ਦੇ ਲੋਕ ਸ਼ਾਮਲ ਹੋਏ ਪਰ ਇਸ ਮੌਕੇ ਵੀ ਸਿਆਸੀ ਆਗੂਆਂ ਨੇ ਇੱਕ ਦੂਜੇ ’ਤੇ ਦੋਸ਼ ਹੀ ਲਾਏ।

ਸੁਲਤਾਨ ਮਸੀਹ ਕਤਲ ਕੇਸ: ਲੁਧਿਆਣਾ ਪੁਲਿਸ ਵਲੋਂ 10 ਪਿੰਡਾਂ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ

ਲੁਧਿਆਣਾ ਦੇ ਪੀਰੂ ਬੰਦਾ ਮੁਹੱਲੇ ਦੀ ਚਰਚ ‘ਟੈਂਪਲ ਆਫ਼ ਗੌਡ’ ਦੇ ਪਾਦਰੀ ਸੁਲਤਾਨ ਮਸੀਹ ਦੇ ਕਤਲ ਕਾਂਡ ਦੇ ਮੁਲਜ਼ਮਾਂ ਦੇ ਰਾਹੋਂ ਰੋਡ ਸਥਿਤ ਪਿੰਡਾਂ ਵਿੱਚ ਲੁਕੇ ਹੋਣ ਦੀ ਜਾਣਕਾਰੀ ਮਿਲਣ ’ਤੇ ਸ਼ਨੀਵਾਰ ਲੁਧਿਆਣਾ ਪੁਲਿਸ ਨੇ 300 ਤੋਂ ਵੱਧ ਮੁਲਾਜ਼ਮਾਂ ਨੂੰ ਨਾਲ ਲੈ ਕੇ 10 ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਦੋ ਏਡੀਸੀਪੀ, ਚਾਰ ਏਸੀਪੀ ਤੇ ਦਰਜਨ ਤੋਂ ਵੱਧ ਥਾਣਿਆਂ ਦੀ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਇਹ ਮੁਹਿੰਮ ਚਲਾਏ ਜਾਣ ਕਾਰਨ ਪਿੰਡਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਦੌਰਾਨ ਪੁਲਿਸ ਨੂੰ ਪਾਦਰੀ ਕਤਲ ਕਾਂਡ ਵਿੱਚ ਸਿੱਧੇ ਤੌਰ ’ਤੇ ਕੋਈ ਸਫਲਤਾ ਨਾ ਮਿਲੀ।

ਪਾਦਰੀ ਕਤਲ: ਸੁਰਖੀਆਂ ‘ਚ ਬਣੇ ਰਹਿਣ ਲਈ ਸੁਖਪਾਲ ਖਹਿਰਾ ਨੇ ਆਰਐਸਐਸ ਦਾ ਨਾਂ ਲਿਆ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨੂੰ ਮਿਲਣ ਲਈ ਇੱਥੇ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਾਦਰੀ ਕਤਲ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰ ਦੇਣੀ ਚਾਹੀਦੀ ਹੈ।

ਆਰਐਸਐਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਕਾਰਾ ਹੈ ਲੁਧਿਆਣਾ ਵਿਖੇ ਪਾਦਰੀ ਦਾ ਕਤਲ: ਸੁਖਪਾਲ ਸਿੰਘ ਖਹਿਰਾ

ਆਮ ਆਦਮੀ ਪਾਰਟੀ (ਆਪ) ਦੇ ਨਵੇਂ ਚੁਣੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ਵਿੱਚ ਆਰਐਸਐਸ, ਵੀਐਚਪੀ ਤੇ ਭਾਜਪਾ ਵੱਲ ਉਂਗਲੀ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੰਜਾਬ ਵਿੱਚ ਈਸਾਈ ਘੱਟ ਗਿਣਤੀ ’ਚ ਹਨ ਤੇ ਕੁਝ ਤਾਕਤਾਂ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਮੁਤਾਬਕ; ਲੁਧਿਆਣਾ ‘ਚ ਪਾਦਰੀ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ

ਲੁਧਿਆਣਾ ਸ਼ਨੀਵਾਰ ਦੀ ਰਾਤ ਗਿਰਜਾਘਰ ਦੇ ਬਾਹਰ ਪਾਦਰੀ ਸੁਲਤਾਨ ਮਸੀਹ ਦੇ ਕਤਲ ਮਾਮਲੇ ਵਿੱਚ ਮੰਗਲਵਾਰ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਪਾਦਰੀ ਦੇ ਪਰਿਵਾਰ ਨਾਲ ਬੰਦ ਕਮਰਾ ਮੁਲਾਕਾਤ ਵੀ ਕੀਤੀ। ਘਟਨਾ ਸਥਾਨ ਦਾ ਦੌਰਾ ਕਰਨ ਉਪਰੰਤ ਡੀਜੀਪੀ ਨੇ ਕਿਹਾ ਕਿ ਇਸ ਕਤਲ ਪਿੱਛੇ ਪਾਕਿਸਤਾਨ ਤੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਹੈ ਤੇ ਪੁਲਿਸ ਵੱਲੋਂ ਜਾਂਚ ਦੌਰਾਨ ਇਸ ਤੱਥ ਨੂੰ ਵੀ ਵਿਚਾਰਿਆ ਜਾ ਰਿਹਾ ਹੈ।