Tag Archive "uapa"

‘ਯੁਆਪਾ’ ਦੇ ਧੜਾਧੜ ਦਰਜ ਕੀਤੇ ਜਾਂਦੇ ਮਾਮਲੇ ਅਦਾਲਤ ਵਿੱਚ ਸਾਬਤ ਨਹੀਂ ਹੁੰਦੇ

ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਵੱਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਹੈ ਮੌਜੂਦਾ ਸਰਕਾਰ “ਗੈਰ-ਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ”  (ਯੁਆਪਾ) ਦੀ ਦੁਰਵਰਤੋਂ ਕਰ ਰਹੀ ਹੈ।

ਯੂਆਪਾ ਕਾਨੂੰਨ ਦੀ ਦੁਰਵਰਤੋਂ ਜੱਗਜਾਹਿਰ ਹੋਣ ਲੱਗੀ; ਅਸਾਮੀ ਕਾਰਕੁੰਨ ਨੂੰ ਦੋਸ਼ਮੁਕਤ ਕਰਦਿਆਂ ਅਦਾਲਤ ਨੇ ਐਨ.ਆਈ.ਏ. ਦੀ ਖਿਚਾਈ ਕੀਤੀ

ਟਾਡਾ ਅਤੇ ਪੋਟਾ ਤੋਂ ਬਾਅਦ ਇੰਡੀਆ ਵਿੱਚ ਹੁਣ ਯੁਆਪਾ ਕਾਨੂੰਨ ਦੀ ਦੁਰਵਰਤੋਂ ਵੀ ਜੱਗ ਜਾਹਿਰ ਹੋਣੀ ਸ਼ੁਰੂ ਹੋ ਗਈ ਹੈ। ਹਾਲ ਵਿੱਚ ਹੀ ਦਿੱਲੀ ਹਾਈ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁੱਧ ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੂੰ ਯੁਆਪਾ ਤਹਿਤ ਦਰਜ਼ ਕੀਤੇ ਕੇਸਾਂ ਵਿਚੋਂ ਜਮਾਨਤ ਦਿੰਦਿਆਂ ਇਹਨਾਂ ਮਾਮਲਿਆ ਵਿੱਚ ਯੂਆਪਾ ਦੀਆਂ ਧਾਰਾਵਾਂ ਲਾਉਣ ਵਿਰੁੱਧ ਕਰੜੀਆਂ ਟਿੱਪਣੀਆਂ ਕੀਤੀਆਂ ਹਨ।

ਮਨੁੱਖੀ ਹੱਕਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਕਰ ਰਿਹੈ ਅੱਤਵਾਦੀ ਕਾਨੂੰਨਾਂ ਦੀ ਦੁਰਵਰਤੋਂ- ਵਰਲਡ ਸਿੱਖ ਪਾਰਲੀਮੈਂਟ

ਸੰਯੁਕਤ ਰਾਸ਼ਟਰ ਦੇ ਚਾਰਟਰ “ਸਵੈ-ਨਿਰਣਾ ਲਈ ਅਧਿਕਾਰ” ਦੀ ਉਲੰਘਣਾ ਕਰਨ ਲਈ ਭਾਰਤ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਤੋਂ ਹਟਾ ਕੇ ਵਿਸ਼ੇਸ਼ ਚਿੰਤਾ ਵਾਲੇ ਦੇਸ਼ਾਂ ਦੀ ਸੂਚੀ ਵਿਚ ਰੱਖਿਆ ਜਾਣਾ ਚਾਹੀਦਾ ਹੈ

UAPA ਦੀ ਦੁਰਵਰਤੋਂ ਕਿਵੇਂ ਹੋ ਰਹੀ ਹੈ? ਕਿਵੇਂ ਘੜੀ ਜਾਂਦੀ ਹੈ ‘ਦੇਸ਼ ਤੋੜਨ ਦੀ ਸਾਜਿਸ਼’ ਦੀ ਝੂਠੀ ਕਹਾਣੀ? ਖਾਸ ਗੱਲਬਾਤ

ਯੁਆਪਾ (ਗੈਰਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ) 1967 ਵਿੱਚ ਬਣਾਇਆ ਗਿਆ ਸੀ ਪਰ 2008 ਤੋਂ ਬਾਅਦ ਲੜੀਬੱਧ ਤਰੀਕੇ ਨਾਲ ਇਸ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ ਨਾਲ ਇਹ ਅਜੋਕੇ ਸਮੇਂ ਦਾ ਟਾਡਾ-ਪੋਟਾ ਤੋਂ ਵੀ ਮਾਰੂ ਕਾਨੂੰਨ ਬਣ ਚੁੱਕਾ ਹੈ।

ਬੰਬੇ ਹਾਈ ਕੋਰਟ ਜੱਜ ਦਾ ਸਵਾਲ: ‘ਜੰਗ ਤੇ ਅਮਨ’ ਤਾਂ ਜੰਗ ਬਾਰੇ ਹੈ, ਇਹ ਆਪਣੇ ਘਰ ਵਿਚ ਕਿਉਂ ਰੱਖਿਆ ਸੀ?

‘ਕਿਸੇ ਦੂਜੇ ਦੇਸ਼ ਦੀ ਜੰਗ ਬਾਰੇ ਕਿਤਾਬ ਤੂੰ ਆਪਣੇ ਘਰ ਵਿਚ ਕਿਉਂ ਰੱਖੀ ਸੀ’? ਭਾਵੇਂ ਤੁਹਾਨੂੰ ਇਹ ਗੱਲ ਅਜੀਬ ਲੱਗੇ ਪਰ ਇਹੀ ਹੈ ਕਿ ਬੰਬੇ ਹਾਈ ਕੋਰਟ ਦੇ ਜੱਜ ਸਾਰੰਗ ਕੋਤਵਾਲ ਨੇ ਲਿਓ ਟਾਲਸਟਾਏ ਦੇ ਸੰਸਾਰ ਪ੍ਰਸਿੱਧ ਨਾਵਲ ‘ਜੰਗ ਅਤੇ ਅਮਨ’ ਬਾਰੇ ਮਾਓਵਾਦੀਆਂ ਨਾਲ ਕਥਿਤ ਸੰਬੰਧਾਂ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵੇਰਨੋਨ ਗੋਨਸਾਲਵਿਜ਼ ਨੂੰ ਉਸਦੀ ਜਮਾਨਤ ਦੀ ਸੁਣਵਾਈ ਦੌਰਾਨ ਪੁੱਛਿਆ।

ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ ਉੱਤੇ ਪਾਬੰਦੀ ਲਾਈ

ਕੇਂਦਰ ਸਰਕਾਰ ਨੇ ਕਸ਼ਮੀਰ ਦੀ ਅਜ਼ਾਦੀ ਪੱਖੀ ਜਥੇਬੰਦੀ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੰ.ਕ.ਲਿ.ਫ.) ’ਤੇ ਸ਼ੁੱਕਰਵਾਰ ਨੂੰ ਪਾਬੰਦੀ ਲਾ ਦਿੱਤੀ ਹੈ। ਸਰਕਾਰ ਨੇ ਯਾਸੀਨ ਮਲਿਕ ਦੀ ਅਗਵਾਈ ਵਾਲੀ ਇਸ ਜਥੇਬੰਦੀ ਉੱਤੇ ਕਸ਼ਮੀਰ ਵਾਦੀ ’ਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਤਹਿਤ ਪਾਬੰਦੀ ਲਾਈ ਗਈ ਹੈ।

ਗੁਰਜੰਟ ਸਿੰਘ ਆਸਟ੍ਰੇਲੀਆ ਦੇ ਕਥਿਤ ਸਾਥੀਆਂ ਵਿਰੁਧ ਮਾਮਲਾ ਹੁਣ ਠੰਡੇ ਬਸਤੇ ਵਿਚ ਪਿਆ; ਖਬਰਖਾਨਾ ਖਾਮੋਸ਼

ਪੰਜਾਬ ਪੁਲਿਸ ਵਲੋਂ ਜਦੋਂ ਵੀ ਕੋਈ ਗ੍ਰਿਫਤਾਰੀ ਖਾੜਕੂਵਾਦ ਦੇ ਨਾਂ ਉੱਤੇ ਕੀਤੀ ਜਾਂਦੀ ਹੈ ਤਾਂ ਇਹਨਾਂ ਗ੍ਰਿਫਤਾਰੀਆਂ ਬਾਰੇ ਇਹ ਦਾਅਵਾ ਜਰੂਰ ਕੀਤਾ ਜਾਂਦਾ ਹੈ ਕਿ ਫੜੇ ਗਏ ਬੰਦੇ ਖਤਰਨਾਕ ਖਾੜਕੂ ਹਨ ਜਿਨ੍ਹਾਂ ਦੇ ਤਾਰ ਵਿਦੇਸ਼ਾਂ ਵਿਚ ਜੁੜੇ ਹੋਏ ਹਨ।

ਭਾਰਤ ਸਰਕਾਰ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਤੇ ਪਾਬੰਦੀ ਲਾਈ

ਭਾਰਤ ਸਰਕਾਰ ਨੇ ਅਜ਼ਾਦੀ-ਪੱਖੀ ਖਾਲਿਸਤਾਨ ਲਿਬਰੇਸ਼ਨ ਫੋਰਸ ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਦੇ ਘਰੇਲੂ ਮਾਮਲਿਆਂ ਦੀ ਵਜ਼ਾਰਤ ਨੇ ਬੁੱਧਵਾਰ (ਦਸੰਬਰ 26) ਨੂੰ ਇਹ ਸੂਚਨਾ ਜਾਰੀ ਕਰਕੇ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਨਾਂ ਪਾਬੰਦੀਸ਼ੁਦਾ ਜਥੇਬੰਦੀਆਂ ਦੀ ਸੂਚੀ ਵਿਚ ਸ਼ਾਮਲ ਕਰ ਦਿੱਤਾ ਹੈ।

ਐਨ. ਆਈ. ਏ. ਜੱਗੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਜੱਜਾਂ ਤੋਂ ਨਹੀਂ ਕਰਵਾਉਣਾ ਚਾਹੁੰਦੀ

ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ ਇਹ ਨਹੀਂ ਚਾਹੁੰਦੀ ਕਿ ਇਸ ਏਜੰਸੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਚੱਲ ਰਹੇ ਮੁਕਦਮਿਆਂ ਦੀ ਸੁਣਵਾਈ ਪੰਜਾਬ ਵਿਚਲੀ ਐਨ.ਆਈ.ਏ. ਦੀ ਖਾਸ ਅਦਾਲਤ ਵੱਲੋਂ ਕੀਤੀ ਜਾਵੇ।

ਭਾਈ ਜਗਤਾਰ ਸਿੰਘ ਤਾਰਾ ਦੀ ਪੇਸ਼ੀ ਮੌਕੇ ਜਲੰਧਰ ਵਿੱਚ ਜੈਕਾਰੇ ਤੇ ਨਾਅਰੇ ਗੂੰਜੇ

ਜਦੋਂ ਭਾਈ ਤਾਰਾ ਨੂੰ ਪੁਲਿਸ ਵੱਲੋਂ ਜੇਲ੍ਹ ਦੀ ਗੱਡੀ ਵਿੱਚੋਂ ਲਾਹਿਆ ਗਿਆ ਤਾਂ ਮੌਕੇ ਤੇ ਮੌਜੂਦ ਸ਼੍ਰੋ.ਅ.ਦ.ਅ. (ਮਾਨ) ਦੇ ਕਾਰਕੁੰਨਾਂ ਤੇ ਆਗੂਆਂ ਨੇ ਜੈਕਾਰੇ ਛੱਡੇ ਅਤੇ ਭਾਈ ਤਾਰਾ ਤੇ ਸਿੱਖ ਸੰਘਰਸ਼ ਦੇ ਹੱਕ ਵਿੱਚ ਨਾਅਰੇ ਲਾਏ। ਉਹਨਾਂ ਇਹਨਾਂ ਜੈਕਾਰਿਆਂ ਤੇ ਨਾਅਰਿਆਂ ਨਾਲ ਭਾਈ ਤਾਰਾ ਨੂੰ ਆਪਣੀ ਹਿਮਾਇਤ ਦਾ ਇਜ਼ਹਾਰ ਕੀਤਾ ਪਰ ਕਿਸੇ ਵੀ ਤਰ੍ਹਾਂ ਦਾ ਤਣਾਅ ਪੈਦਾ ਨਹੀਂ ਕੀਤਾ। ਪੁਲਿਸ ਵੱਲੋਂ ਵੀ ਮੁਸ਼ਤੈਦੀ ਵਰਤਦਿਆਂ ਛੇਤੀ ਨਾਲ ਭਾਈ ਤਾਰਾ ਨੂੰ ਵਧੀਕ ਸੈਸ਼ਨ ਜੱਜ (ਜਲੰਧਰ)-1 ਦੀ ਅਦਾਲਤ ਵਿੱਚ ਲਿਜਾਇਆ ਗਿਆ।

Next Page »