
ਲੰਡਨ (11 ਜੂਨ, 2011): ਗੁਰਦਵਾਰਾ ਦਸਮੇਸ਼ ਦਰਬਾਰ ਈਸਟ ਲੰਡਨ ਵਿਖੇ ਜੂਨ 1984 ਨੂੰ ਸਿੱਖ ਤਵਾਰੀਖ ਵਿੱਚ ਵਾਪਰੇ ਤੀਸਰੇ ਘੱਲਘਾਰੇ ਦੌਰਾਨ ਭਾਰਤੀ ਫੌਜਾਂ ਨਾਲ ਜੂਝ ਕੇ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਮੂਹ ਸ਼ਹੀਦਾਂ ਯਾਦ ਅੰਦਰ ਅਤੇ ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਚੜਦੀ ਕਲਾ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ ।
June 14, 2011 | ਇਹ ਸਮਗਰੀ
ਧਾਰਮਿਕ ਖਬਰਾਂ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (15 ਮਈ, 2011): ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਹੈ ਕਿ “ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਅਰੰਭ ਹੋਇਆ ਸਿੱਖ ਸੰਘਰਸ਼ ਨੂੰ ਅਜਿਹੀਆਂ ਸੂਚੀਆਂ ਨਾਲ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ, ਬਲਕਿ ਹੱਕ ਸੱਚ ਇਨਸਾਫ ਅਤੇ ਧਰਮ ਤੇ ਅਧਾਰਤ ਇਹ ਸੰਘਰਸ਼ ਖਾਲਿਸਤਾਨ ਦੀ ਕਾਇਮੀ ਤੱਕ ਜਾਰੀ ਰਹੇਗਾ।”
May 16, 2011 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (12 ਮਈ, 2011): “ਪੰਜਾਬ ਪੁਲੀਸ ਵਲੋਂ ਗ੍ਰਿਫਤਾਰ ਸ਼ੁਦਾ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਤੇ ਤਸ਼ੱਦਦ ਦਾ ਜਾਰੀ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਨਾਭਾ ਜੇਹਲ ਵਿੱਚ ਬੰਦ ਭਾਈ ਹਰਮਿੰਦਰ ਸਿੰਘ ਦੇ ਪਰਿਵਾਰ ਨੂੰ ਪੁਲੀਸ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ।” ਇਹ ਦਾਅਵਾ ਯੂਨਾਈਟਿਡ ਖਾਲਸਾ ਦਲ (ਯੂ.ਕੇ.) ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕੀਤਾ ਹੈ ਅਤੇ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਉਹ ਇਸ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾ ਸਕਦੇ ਹਨ ਕਿਉ ਕਿ ਪੁਲੀਸ ਦੇ ਕਥਿਤ ਧੱਕੜ ਰਵੱਈਏ ਕਾਰਨ ਪਰਿਵਾਰ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ।
May 12, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (22 ਅਪ੍ਰੈਲ, 2011): ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਪੱਤਰ ਲਿਖ ਕੇ ਸਿੱਖ ਕੌਮ ਦੇ ਸੂਰਬੀਰ ਯੋਧਿਆਂ ਪ੍ਰਤੀ ਫਰਜ਼ ਪਛਾਨਣ ਲਈ ਆਖਿਆ ਗਿਆ ਹੈ ।
April 23, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (9 ਫਰਵਰੀ, 2011): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ( ਪੰਚ ਪ੍ਰਧਾਨੀ ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ , ਐਡਵੋਕੇਟ ਜਸਪਾਲ ਸਿੰਘ ਮੰਝਪੁਰ , ਭਾਈ ਪਲਵਿੰਦਰ ਸਿੰਘ ਸ਼ਤਰਾਣਾ ਅਤੇ ਭਾਈ ਗੁਰਦੀਪ ਸਿੰਘ ਰਾਜੂ ਦੀ ਹਾਈਕੋਰਟ ਵਲੋਂ ਜ਼ਮਾਨਤ ਮੰਨਜੂਰ ਕੀਤੇ ਜਾਣ ਦਾ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ ਹੈ ।
February 10, 2011 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (28 ਨਵੰਬਰ, 2010): ਕਸ਼ਮੀਰ ਦੀ ਅਜ਼ਾਦੀ ਲਈ ਸੰਘਰਸ਼ ਸ਼ੀਲ ਅਤੇ ਹੁਰੀਅਤ ਕਾਨਫਰੰਸ ਦੇ ਆਗੂ ਅਰੁਧੰਤੀ ਰਾਏ, ਸੈਯਦ ਅਲੀ ਸ਼ਾਹ ਗਿਲਾਨੀ ਅਤੇ ਇਹਨਾਂ ਦੇ ਸਾਥੀਆਂ ਖਿਲਾਫ ਕੇਸ ਦਰਜ ਕਰਨਾ ਘੱਟ ਗਿਣਤੀਆਂ ਨੂੰ ਗੁਲਾਮੀ ਦਾ ਅਹਿਸਾਸ ਦਿਵਾਉਣਾ ਹੈ।
November 28, 2010 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (20 ਨਵੰਬਰ, 2010): ਇੱਥੋਂ ਦੀ ਇੱਕ ਸਿੱਖ ਜਥੇਬੰਦੀ ਨੇ ਪੰਜਾਬ ਪੁਲੀਸ ਵਲੋਂ ਸਿੱਖ ਨੌਜਵਾਨ ਭਾਈ ਮੱਖਣ ਸਿੰਘ ਦੇ ਨਾਰਕੋ ਟੈਸਟ ਕਰਵਾਉਣ ਦੀ ਮੰਗ ਦਾ ਵਿਰੋਧ ਕਰਦਿਆਂ ਇਸ ਨੂੰ ਮਨੁੱਖੀ ਹੱਕਾਂ ਦਾ ਘਾਣ ਕਰਾਰ ਦਿੱਤਾ ਗਿਆ ਹੈ। ਯੂਨਾਈਟਿਡ ਖਾਲਸਾ ਦਲ (ਯੂ.ਕੇ.) ਨਾਮੀ ਇਸ ਜਥੇਬੰਦੀ ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਸੰਬੰਧਤ ਅਦਾਲਤ ਦੇ ਜੱਜ ਸਾਹਿਬ ਨੂੰ ਅਪੀਲ ਕਰਦਿਆਂ ਆਖਿਆ ਗਿਆ ਹੈ ਕਿ ਇਸ ਦੀ ਪੁਲੀਸ ਨੂੰ ਇਜ਼ਾਜ਼ਤ ਨਾ ਦਿੱਤੀ ਜਾਵੇ।
November 21, 2010 | ਇਹ ਸਮਗਰੀ
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (17 ਨਵੰਬਰ, 2010): ਯੂਨਾਈਟਿਡ ਖਾਲਸਾ ਦਲ (ਯੂ.ਕੇ.) ਵਲੋਂ ਨੋਬਲ ਪੁਰਸਕਾਰ ਜੇਤੂ ਬਰਮਾ ਦੀ ਨੈਸ਼ਨਲ ਲੀਗ ਫਾਰ ਡੈਮੋਕ੍ਰੇਸੀ ਪਾਰਟੀ ਦੀ ਮੁਖੀ ਬੀਬੀ ਆਂਗ ਸੈਨ ਸੂ ਕੀ ਦੀ ਲੰਮੀ ਨਜ਼ਰਬੰਦੀ ਉਪਰੰਤ ਬੀਤੇ ਦਿਨੀ ਹੋਈ ਰਿਹਾਈ ਦਾ ਭਰਪੂਰ ਸਵਾਗਤ ਕੀਤਾ ਗਿਆ।
November 18, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (7 ਨਵੰਬਰ, 2010): ਪੰਜਾਬ ਵਿੱਚ ਸਿੱਖ ਨੌਜਵਾਨਾਂ ਤੇ ਤਸ਼ੱਦਦ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਰੋਜ਼ ਹੀ ਪੁਲੀਸ ਕਰਮਚਾਰੀਆਂ ਵਲੋਂ ਨੌਜਵਾਨਾਂ ਨੂੰ ਘਰਾਂ ਤੋਂ ਚੁੱਕ ਕੇ ਤਸੀਹਾ ਕੇਂਦਰਾਂ ਵਿੱਚ ਅਣਮਨੁੱਖੀ ਤਸ਼ੱਦਦ ਕੀਤਾ ਜਾਂਦਾ ਹੈ। ਕਈਆਂ ਦੇ ਵਾਰਸਾਂ ਤੋਂ ਮੋਟੀਆਂ ਰਕਮਾਂ ਲੈ ਕੇ ਛੱਡ ਦਿੱਤਾ ਜਾਂਦਾ ਹੈ ਅਤੇ ਕਈਆਂ ਨੂੰ ਖਤਰਨਾਕ ਖਾੜਕੂ ਕਰਾਰ ਦੇ ਸਿਰਾਂ ਦੇ ਇਨਾਮ ਘੋਸ਼ਿਤ ਕਰ ਦਿੱਤੇ ਜਾਂਦੇ ਹਨ। ਫਿਰ ਦੀਆਂ ਖਬਰਾਂ ਆਉਂਦੀਆਂ ਹਨ ਕਿ ਉਸ ਦੀ ਬੜੀ ਸਰਗਰਮੀ ਨਾਲ ਭਾਲ ਜਾਰੀ ਹੈ ਅਤੇ ਅਚਾਨਕ ਕੁੱਝ ਦਿਨ ਬਾਅਦ ਉਹ ਪੁਲੀਸ ਦੇ ਨਾਕੇ ਤੋਂ ਗ੍ਰਿਫਤਾਰ ਹੋ ਜਾਂਦਾ ਹੈ।
November 8, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (4 ਨਵੰਬਰ, 2010): ਪੰਜਾਬ ਤੇ ਹਕੂਮਤ ਕਰਨ ਵਾਲੇ ਅਕਾਲੀ ਦਲ ਬਾਦਲ ਅਤੇ ਭਾਜਪਾ ਵਲੋਂ ਨਵੰਬਰ 1984 ਦੌਰਾਨ ਹਿੰਦੂ ਬਹੁ ਗਿਣਤੀ ਦੇ ਗੁੰਡਿਆਂ ਹੱਥੋਂ ਖਤਮ ਕੀਤੇ ਗਏ ਸਿੱਖਾਂ ਦੀ ਯਾਦ ਵਿੱਚ ਅਰਦਾਸਾਂ ਕਰਨੀਆਂ ਕੇਵਲ ਸਿਆਸੀ ਸਟੰਟ ਹੈ। ਜਦ ਕਿ ਇਸ ਕਤਲੇਆਮ ਲਈ ਕਾਂਗਰਸ ਦੇ ਨਾਲ ਭਾਜਪਾ ਵੀ ਬਰਾਬਰ ਦੀ ਦੋਸ਼ੀ ਹੈ। ਮਾਈ ਕੰਟਰੀ ਮਾਈ ਲਾਈਫ ਵਿੱਚ ਅਡਵਾਨੀ ਵਲੋਂ ਜੂਨ ਚੌਰਾਸੀ ਦੇ ਖੂਨੀ ਘੱਲੂਘਾਰੇ ਸਬੰਧੀ ਸ਼ਰੇਆਮ ਇਕਬਾਲ ਕੀਤਾ ਗਿਆ ਹੈ ਕਿ ਭਾਜਪਾ ਨੇ ਇੰਦਰਾ ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਨ ਲਈ ਦਬਾਅ ਪਾਉਂਦਿਆਂ ਉਤਸ਼ਾਹਤ ਕੀਤਾ ਸੀ।
November 4, 2010 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »