Tag Archive "vidhan-sabha-kameti"

ਵਿਧਾਨ ਸਭਾ ਕਮੇਟੀ ਦੀ ਰਿਪੋਰਟ: ਕਿਸਾਨਾਂ ਨੂੰ ਦੋਸ਼ੀ ਬਣਾਉਣ ਵੱਲ ਸੇਧਿਤ (ਲੇਖਕ:ਹਮੀਰ ਸਿੰਘ)

ਮਜ਼ਦੂਰਾਂ ਨੂੰ ਕਰਜ਼ਾ ਰਾਹਤ ਤੋਂ ਬਾਹਰ ਛੱਡਣ ਦਾ ਸੁਆਲ ਉੱਠਣ ਕਰਕੇ ਮੁੱਖ ਮੰਤਰੀ ਨੇ 19 ਜੂਨ, 2017 ਨੂੰ ਵਿਧਾਨ ਸਭਾ ਵਿੱਚ ਹੀ ਵਿਧਾਨ ਸਭਾ ਕਮੇਟੀ ਦਾ ਗਠਨ ਕਰਨ ਦੀ ਪੇਸ਼ਕਸ਼ ਕੀਤੀ।ਕਮੇੇਟੀ ਨੇ ਲਗਪਗ ਅੱਠ ਮਹੀਨੇ ਲਗਾ ਕੇ ਵਿਧਾਨ ਸਭਾ ਵਿੱਚ ਇਸ ਬਜਟ ਸੈਸ਼ਨ ਦੇ ਆਖ਼ਰੀ ਦਿਨ ਆਪਣੀ ਰਿਪੋਰਟ ਪੇਸ਼ ਕੀਤੀ।

ਵਿਧਾਨ ਸਭਾ ਕਮੇਟੀ ਵੱਲੋਂ ਜ਼ਿਲ੍ਹਾ ਮਾਨਸਾ, ਬਠਿੰਡਾ ਤੋਂ ਬਾਅਦ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਦਾ ਦੌਰਾ

ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਬਾਰੇ ਅੰਕੜੇ ਇਕੱਠੇ ਕਰਨ ਲਈ ਬਣਾਈ ਪੰਜਾਬ ਵਿਧਾਨ ਸਭਾ ਕਮੇਟੀ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨ ਦੌਰਾਨ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ।ਕਮੇਟੀ ਦੀ ਅਗਵਾਈ ਵਿਧਾਇਕ ਸੁਖਬਿੰਦਰ ਸਰਕਾਰੀਆ ਨੇ ਕੀਤੀ।

ਕਿਸਾਨ ਖ਼ੁਦਕੁਸ਼ੀ :ਵਿਧਾਨ ਸਭਾ ਕਮੇਟੀ ਨੇ ਨਾ ਸੁਣੇ ਅਰਜ਼ੀਆਂ ਰੱਦ ਹੋਣ ਵਾਲੇ ਪਰਿਵਾਰਾਂ ਦੇੇ ਦੁਖੜੇ

ਪੰਜਾਬ ਦੇ ਖ਼ੁਦਕੁਸ਼ੀ ਪੀੜਤ ਕਿਸਾਨ-ਮਜ਼ਦੂਰ ਪਰਿਵਾਰਾਂ ਵਿੱਚੋਂ ਬਹੁਤੇ ਚਾਹੁੰਦੇ ਹੋਏ ਵੀ ਬਠਿੰਡਾ ਅਤੇ ਮਾਨਸਾ ਦੇ ਦੌਰੇ ’ਤੇ ਆਈ ਵਿਧਾਨ ਸਭਾ ਕਮੇਟੀ ਨੂੰ ਆਪਣੀ ਵਿੱਥਿਆ ਨਾ ਸੁਣਾ ਸਕੇ। ਦੋਵੇਂ ਜ਼ਿਿਲ੍ਹਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਮੇਟੀ ਨੂੰ ਜਿਨ੍ਹਾਂ ਪਰਿਵਾਰਾਂ ਵਿੱਚ ਲਿਜਾਣ ਦਾ ਪ੍ਰੋਗਰਾਮ ਬਣਾਇਆ ਉਨ੍ਹਾਂ ਵਿੱਚੋਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀਆਂ ਰਾਹਤ ਅਰਜ਼ੀਆਂ ਰੱਦ ਹੋਣ ਵਾਲੇ ਪਰਿਵਾਰਾਂ ਵਿੱਚੋਂ ਇੱਕ ਵੀ ਨਹੀਂ ਸੀ। ਬਹੁਤ ਸਾਰੇ ਪਰਿਵਾਰ ਖੁਦ ਜਾ ਕੇ ਵੀ ਕਮੇਟੀ ਨੂੰ ਮਿਲਣ ਲਈ ਤਿਆਰ ਸਨ ਪਰ ਉਨ੍ਹਾਂ ਨੂੰ ਅਧਿਕਾਰੀਆਂ ਨੇ ਕੋਈ ਥਹੁ ਪਤਾ ਹੀ ਨਹੀਂ ਦਿੱਤਾ।

ਵਿਧਾਨ ਸਭਾ ਕਮੇਟੀ ਵੱਲੋਂ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦਾ ਦੌਰਾ ਮੁਕੰਮਲ, ਰਿਪੋਰਟ ਨਵੰਬਰ ਅਖੀਰ ਤੱਕ

ਬਠਿੰਡਾ ਖਿੱਤੇ ਦੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੇ ਅੱਜ ਵਿਧਾਨ ਸਭਾ ਕਮੇਟੀ ਕੋਲ ਦੁੱਖਾਂ ਦੀ ਪੰਡ ਖੋਲ੍ਹੀ। ਕਮੇਟੀ ਨੇ ਇਨ੍ਹਾਂ ਪਰਿਵਾਰਾਂ ਤੋਂ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਮਨੋਦਸ਼ਾ ਅਤੇ ਹਾਲਾਤ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ। ਜਦੋਂ ਕਮੇਟੀ ਮੈਂਬਰ ਕਿਸੇ ਪੀੜਤ ਪਰਿਵਾਰ ਤੋਂ ਪੁੱਛਦੇ ਸਨ ਤਾਂ ਹੰਝੂਆਂ ਤੇ ਹੌਂਕਿਆਂ ਕਾਰਨ ਮਾਹੌਲ ਭਾਵੁਕ ਹੋ ਜਾਂਦਾ ਸੀ।