ਆਮ ਖਬਰਾਂ » ਸਿਆਸੀ ਖਬਰਾਂ

ਉਮਰਾਨੰਗਲ ਨੂੰ ਜਮਾਨਤ ਦੀਆਂ ਖਬਰਾਂ ਦਰੁਸਤ ਨਹੀਂ; ਹੋਰ ਗ੍ਰਿਫਤਾਰ ਤੋਂ 7 ਦਿਨ ਪਹਿਲਾਂ ਜਾਣਕਾਰੀ ਦੇਣ ਦੀ ਰਾਹਤ ਮਿਲੀ ਹੈ

March 8, 2019 | By

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀਤੇ ਕੱਲ੍ਹ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਲਾਈ ਗਈ ਇਕ ਅਰਜੀ ਤੇ ਸੁਣਾਏ ਗਏ ਫੈਸਲੇ ਬਾਰੇ ਫੈਲ ਰਹੀ ਇਹ ਖਬਰ ਕਿ ਉਮਰਾਨੰਗਲ ਨੂੰ ਜਮਾਨਤ ਮਿਲ ਗਈ ਹੈ ਦਰੁਸਤ ਨਹੀਂ ਹੈ।

ਸਿੱਖ ਸਿਆਸਤ ਵਲੋਂ ਹਾਈ ਕੋਰਟ ਦੇ ਫੈਸਲੇ ਦੀ ਹਾਸਲ ਕੀਤੀ ਗਈ ਨਕਲ ਤੋਂ ਪਤਾ ਲੱਗਾ ਹੈ ਕਿ ਪਰਮਰਾਜ ਉਮਰਾਨੰਗਲ ਨੇ ਐਫ.ਆਈ.ਆਰ. ਨੰਬਰ 130/15 (ਠਾਣਾ ਬਾਜਾਖਾਨਾ) ਵਿਚ ਗ੍ਰਿਫਤਾਰੀ ਤੋਂ ਬਚਣ ਲਈ ਹਾਈ ਕੋਰਟ ਕੋਲ ਅਰਜੀ ਪਾਈ ਸੀ ਜਿਸ ਉੱਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੁਲਿਸ ਨੂੰ ਇਹ ਹਿਦਾਇਤ ਕੀਤੀ ਹੈ ਕਿ ਉਕਤ ਮਾਮਲੇ ਜਾਂ ਬੇਅਦਬੀ ਮਾਮਲਿਆਂ ਨਾਲ ਜੁੜੇ ਕਿਸੇ ਵੀ ਹੋਰ ਮਾਮਲੇ ਵਿਚ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਤੋਂ 7 ਦਿਨ ਪਹਿਲਾਂ ਅਗਾਊਂ ਜਾਣਕਾਰੀ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਐਫ.ਆਈ.ਆਰ. ਨੰਬਰ 130/15 (ਠਾਣਾ ਬਾਜਾਖਾਨਾ) ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਨਾਲ ਸੰਬੰਧਤ ਹੈ ਜਿਸ ਵਿਚ ਹਾਲੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਤੇ ਉਸਦੀ ਗ੍ਰਿਫਤਾਰੀ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਚ ਹੋਈ ਹੈ।

ਸਿੱਖ ਸਿਆਸਤ ਵਲੋਂ ਸੰਪਰਕ ਕੀਤੇ ਜਾਣ ਤੇ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਹਿੰਮਤ ਸਿੰਘ ਦਿਓਲ ਦੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹਾਈ ਕੋਰਟ ਦਾ ਫੈਸਲਾ ਹੋਰਨਾਂ ਮਾਮਲਿਆਂ ਵਿਚ ਗ੍ਰਿਫਤਾਰੀ ਤੋਂ 7 ਦਿਨ ਪਹਿਲਾਂ ਜਾਣਕਾਰੀ ਦੇਣ ਬਾਰੇ ਹੀ ਹੈ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,