Site icon Sikh Siyasat News

ਕਿਸਾਨੀ ਮੋਰਚੇ ਵਿਚ ਬੀਬੀਆਂ ਦੀ ਸ਼ਮੂਲੀਅਤ: ਕੀ ਕਹਿੰਦੀਆਂ ਹਨ ਸ਼ੰਭੂ ਬੈਰੀਅਰ ਉੱਤੇ ਡਟੀਆਂ ਪੰਜਾਬ ਦੀਆਂ ਧੀਆਂ?

ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ਇਸ ਮੋਰਚੇ ਵਿੱਚ ਕਈ ਬੀਬੀਆਂ ਵੀ ਸ਼ਾਮਲ ਹੋਈਆਂ ਹਨ। ਉਹ ਆਪਣਾ ਘਰ-ਬਾਰ ਛੱਡ ਕੇ ਦਿੱਲੀ ਨੂੰ ਜਾਣ ਵਾਲੇ ਹਾਈਵੇਅ ‘ਤੇ ਖੜ੍ਹੀਆਂ ਟਰਾਲੀਆਂ ‘ਚ ਰਹਿ ਰਹੇ ਹਨ। ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਪਹੁੰਚਣ ਤੋਂ ਰੋਕਣ ਲਈ ਰੁਕਾਵਟਾਂ ਦੇ ਪਹਾੜ ਖੜ੍ਹੇ ਕੀਤੇ ਹਨ। ਕਿਸਾਨ ਅਮਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਉਹ ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਖਿਲਾਫ ਸ਼ਾਂਤਮਈ ਧਰਨਾ ਦੇਣਾ ਚਾਹੁੰਦੇ ਹਨ। ਸਿੱਖ ਸਿਆਸਤ ਦੀ ਟੀਮ ਨੇ ਕਿਸਾਨ ਅੰਦੋਲਨ 2024 ਵਿਚ ਸ਼ਮੂਲੀਅਤ ਕਰਨ ਵਾਲੀਆਂ ਬੀਬੀਆਂ ਨਾਲ ਗੱਲਬਾਤ ਕੀਤੀ। ਇਹ ਦਸਤਾਵੇਜ਼ੀ ਆਪ ਵੇਖ ਕੇ ਹੋਰਨਾਂ ਨਾਲ ਸਾਂਝੀ ਕਰੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version