January 30, 2017 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਹਮਲਾ ਉਸ ਵਕਤ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਦੇ ਸ਼ੀਸ਼ੇ ਉਤੇ ਰਾਡ ਮਾਰੀ ਤੇ ਫਰਾਰ ਹੋ ਗਏ।
ਹਮਲੇ ਤੋਂ ਬਾਅਦ ਮੋਟਰਸਾਈਕਲ ਸਵਾਰ ਫਰਾਰ ਹੋ ਗਏ। ਕੋਮਲਪ੍ਰੀਤ ਦਾ ਇਲਜ਼ਾਮ ਹੈ ਕਿ ਹਮਲਾਵਰ ਦੇ ਮੋਟਰਸਾਈਕਲ ਉਤੇ ਲੋਕ ਇਨਸਾਫ ਪਾਰਟੀ ਦਾ ਚੋਣ ਨਿਸ਼ਾਨ ਲੈਟਰ ਬਾਕਸ ਦਾ ਸਟਿੱਕਰ ਲੱਗਾ ਹੋਇਆ ਸੀ। ਪੁਲਿਸ ਵੱਲੋਂ ਮਾਮਲ ਦੀ ਜਾਂਚ ਕੀਤੀ ਜਾ ਰਹੀ ਹੈ।
ਯਾਦ ਰਹੇ ਕਮਲਜੀਤ ਸਿੰਘ ਕੜਵਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਰਮਨਜੀਤ ਸਿੰਘ ਬੈਂਸ ਦੇ ਨਜ਼ਦੀਕੀ ਸਨ ਪਰ ਇਸ ਵਾਰ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਕੜਵਲ ਨੂੰ ਟਿਕਟ ਦੇ ਕੇ ਬੈਂਸ ਦੇ ਖਿਲਾਫ ਹੀ ਚੋਣ ਮੈਦਾਨ ਵਿੱਚ ਉਤਾਰ ਦਿੱਤਾ।
Related Topics: Atam Nagar, Kamaljit Singh Karwal, Punjab Elections 2017 (ਪੰਜਾਬ ਚੋਣਾਂ 2017), Punjab Polls 2017